ਹੋਲੀ ਸਿਟੀ ਟਾਊਨਸ਼ਿਪ ਐਸੋਸੀਏਸ਼ਨ ਵਲੋਂ ਬੜੇ ਉਤਸ਼ਾਹ ਨਾਲ ਮਨਾਇਆ ਗਿਆ ਤੀਆਂ ਦਾ ਤਿਉਹਾਰ ਅਜਿਹੇ ਤਿਉਹਾਰ ਸਾਡੀ ਨਵੀਂ ਪੀੜ੍ਹੀ ਨੂੰ ਸਭਿਆਚਾਰ ਨਾਲ ਜੋੜਦੇ: ਡਾ਼: ਢਿਲੋਂ ਯੂਨੀਵਰਸਿਟੀ ਦੇ ਸਾਬਕਾ ਤੇ ਮੌਜੂਦਾ ਪ੍ਰੋਫੈਸਰਾਂ ਅਤੇ ਪੰਜਾਬ ਸਰਕਾਰ ਦੇ ਉੱਚ ਅਹੁਦਿਆਂ ਤੋਂ ਸੇਵਾ ਮੁਕਤ ਅਧਿਕਾਰੀਆਂ ਨੇ ਲਿਆ ਹਿੱਸਾ 

Spread the love
ਅੰਮ੍ਰਿਤਸਰ, 10 ਅਗਸਤ (ਮਨਜੀਤ ਸਿੰਘ ਸ਼ੇਰਗਿੱਲ )ਹੋਲੀ ਸਿਟੀ ਟਾਊਨਸ਼ਿਪ ਐਸੋਸੀਏਸ਼ਨ ਵਲੋਂ ਪੰਜਾਬ ਦੇ ਅਮੀਰ ਸੱਭਿਆਚਾਰ ਅਤੇ ਵਿਰਸੇ ਨੂੰ ਸਮਰਪਿਤ ਤੀਆਂ ਦਾ ਬੜੇ ਹੀ ਉਤਸ਼ਾਹ ਅਤੇ ਸਭਿਆਚਾਰਕ ਢੰਗ ਨਾਲ ਮਨਾਇਆ ਗਿਆ। ਇਸ ਮੇਲੇ ਦੀ ਵਿਲੱਖਣਤਾ ਇਹ ਸੀ ਕਿ ਤੀਆਂ ਦੇ ਨਾਲ ਨਾਲ ਆਦਮੀਆਂ ਨੇ ਵੀ ਉਹਨਾਂ ਦੇ ਇਸ ਤਿਉਹਾਰ ਵਿੱਚ ਬਰਾਬਰ ਯੋਗਦਾਨ ਪਾਇਆ ਅਤੇ ਗਿੱਧੇ ਤੇ ਭੰਗੜੇ ਨਾਲ ਰੰਗ ਬੰਨ੍ਹਿਆ। ਪੰਜਾਬੀ ਸਭਿਆਚਾਰ ਪਹਿਰਾਵੇ ਵਿੱਚ ਸੱਜੀਆਂ ਤੀਆਂ ਵੱਲੋਂ ਪੰਜਾਬੀ ਲੋਕ ਨਾਚ ਗਿੱਧੇ ਦੀ ਸ਼ਾਨਦਾਰ ਪੇਸ਼ਕਾਰੀ ਕੀਤੀ ਗਈ, ਜਿਸ ਨੇ ਸਮਾਗਮ ਵਿੱਚ ਮੌਜੂਦ ਔਰਤਾਂ ਅਤੇ ਮਹਿਮਾਨਾਂ ਦਾ ਮਨ ਮੋਹ ਲਿਆ। ਇਸ ਮੌਕੇ ਤੇ ਬੋਲਦਿਆਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਰਜਿਸਟਰਾਰ ਪ੍ਰੋ: ਸ਼ਰਨਜੀਤ ਸਿੰਘ ਢਿੱਲੋਂ ਨੇ ਕਿਹਾ ਕਿ ਅਜਿਹੇ ਸਭਿਆਚਾਰ ਮੇਲੇ ਸਾਨੂੰ ਆਪਣੇ ਸਭਿਆਚਾਰ ਬਾਰੇ ਯਾਦ ਦਿਵਾਉਂਦੇ ਰਹਿੰਦੇ ਹਨ ਅਤੇ ਅਜੋਕੀ ਪੀੜ੍ਹੀ ਵੀ ਆਪਣੇ ਅਮੀਰ ਵਿਰਸੇ ਤੋਂ ਜਾਣੂ ਹੁੰਦੀ ਹੈ। ਉਹਨਾਂ ਕਿਹਾ ਕਿ ਕਿਸੇ ਵੀ ਸੁਸਾਇਟੀ ਦੀ ਹੋਂਦ ਉਸਦਾ ਸਭਿਆਚਾਰ ਹੁੰਦਾ ਹੈ ਅਤੇ ਜਿਹੜੇ ਲੋਕ ਆਪਣੇ ਅਮੀਰ ਸੱਭਿਆਚਾਰ ਨੂੰ ਜਿਊਂਦਾ ਰੱਖਦੇ ਹਨ ਉਹਨਾਂ ਦੀਆਂ ਆਉਣ ਵਾਲੀਆਂ ਪੀੜ੍ਹੀਆਂ ਉਸਤੋਂ ਬਹੁਤ ਕੁਝ ਸਿੱਖਦੀਆਂ ਹਨ। ਉਹਨਾਂ ਸਾਰੇ ਪੰਜਾਬੀਆਂ ਨੂੰ ਸੱਦਾ ਦਿੱਤਾ ਕਿ ਉਹ ਆਪਣੇ ਸਭਿਆਚਾਰ ਨਾਲ ਵੱਧ ਤੋਂ ਵੱਧ ਜੁੜਕੇ ਇਸਦੇ ਅਮੀਰ ਵਿਰਸੇ ਦਾ ਆਨੰਦ ਲੈਣ। ਉਹਨਾਂ ਕਿਹਾ ਜਿਹੜੇ ਲੋਕ ਆਪਣੇ ਸਭਿਆਚਾਰ ਅਤੇ ਵਿਰਸੇ ਨੂੰ ਸੰਭਾਲ ਕੇ ਰੱਖਦੇ ਹਨ ਉਹ ਦੁਨੀਆਂ ਦੇ ਸਭ ਤੋਂ ਅਮੀਰ ਹੁੰਦੇ ਹਨ। ਉਹਨਾਂ ਕਿਹਾ ਕਿ ਪੰਜਾਬੀਆਂ ਦੀ ਪਹਿਚਾਣ ਉਹਨਾਂ ਦਾ ਅਮੀਰ ਵਿਰਸਾ ਹੈ ਅਤੇ ਇਸਨੂੰ ਸੰਭਾਲ ਕੇ ਰੱਖਣਾ ਸਾਡਾ ਸਾਰਿਆਂ ਦਾ ਫਰਜ਼ ਹੈ।ਇਸ ਮੌਕੇ ਹੋਲੀ ਸਿਟੀ ਟਾਊਨਸ਼ਿਪ ਐਸੋਸੀਏਸ਼ਨ ਨੇ ਪੰਜਾਬ ਦੇ ਪੁਰਾਤਨ ਸੱਭਿਆਚਾਰ ਅਤੇ ਵਿਰਸੇ ਨੂੰ ਜੀਵਤ ਰੱਖਣ ਲਈ ਹਰ ਸਾਲ ਤੀਆਂ ਦਾ ਤਿਉਹਾਰ ਮਨਾਉਣ ਦਾ ਫੈਸਲਾ ਕੀਤਾ। ਉਨ੍ਹਾਂ ਕਿਹਾ ਕਿ ਅਜਿਹੇ ਸਮਾਗਮ ਨਵੀਂ ਪੀੜ੍ਹੀ ਨੂੰ ਪੰਜਾਬੀ ਸੱਭਿਆਚਾਰ, ਰੀਤੀ-ਰਿਵਾਜਾਂ ਅਤੇ ਵਿਰਸੇ ਨਾਲ ਜੋੜਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਅਜਿਹੇ ਪ੍ਰੋਗਰਾਮ ਸਾਡੇ ਸਭਿਆਚਾਰ ਦੁ ਰੀੜ ਦੀ ਹੱਡੀ ਹੁੰਦੇ ਹਨ ਅਤੇ ਇਸਨੂੰ ਸੰਭਾਲ ਕੇ ਰੱਖਣਾ ਸਾਡੇ ਸਾਰਿਆਂ ਦਾ ਫਰਜ਼ ਹੈ।ਤੀਆਂ ਦੇ ਗਿੱਧੇ ਤੋਂ ਬਾਅਦ ਉਹਨਾਂ ਦਾ ਸਾਥ ਦੇਂਦਿਆਂ ਆਦਮੀਆਂ ਵਲੋਂ ਭੰਗੜੇ ਦੀ ਸ਼ਾਨਦਾਰ ਪੇਸ਼ਕਾਰੀ ਕੀਤੀ ਗਈ। ਸਾਰਾ ਹਾਲ ਪੰਜਾਬੀ ਸਭਿਆਚਾਰ ਦੇ ਰੰਗ ਵਿੱਚ ਰੰਗਿਆ ਹੋਇਆ ਸੀ।ਇਸ ਪ੍ਰੋਗਰਾਮ ਵਿੱਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਕਈ ਮੌਜੂਦਾ ਅਤੇ ਸਾਬਕਾ ਪ੍ਰੋਫੈਸਰ ਅਤੇ ਵੱਖ ਵੱਖ ਸਰਕਾਰੀ ਵਿਭਾਗਾਂ ਤੋਂ ਸੇਵਾ ਮੁਕਤ ਹੋਏ ਸੀਨੀਅਰ ਅਧਿਕਾਰੀ ਨੇ ਹਿੱਸਾ ਲਿਆ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *