ਜ਼ਿਲ੍ਹਾ ਕਪੂਰਥਲਾ ‘ਚ ਸ਼ਾਮ 7 ਵਜੇ ਤੋਂ ਸਵੇਰੇ 6 ਵਜੇ ਤੱਕ ਕੰਬਾਇਨਾਂ ਨਾਲ ਕਣਕ ਦੀ ਕਟਾਈ ਕਰਨ ‘ਤੇ ਮਨਾਹੀ-ਜ਼ਿਲ੍ਹਾ ਮੈਜਿਸਟਰੇਟ

Spread the love
ਫ਼ਗਵਾੜਾ- 11 ਅਪ੍ਰੈਲ (ਪ੍ਰੀਤੀ) ਜ਼ਿਲ੍ਹਾ ਮੈਜਿਸਟ੍ਰੇਟ  ਕਪੂਰਥਲਾ ਅਮਿਤ ਕੁਮਾਰ ਪੰਚਾਲ ਨੇ ਭਾਰਤੀ ਨਾਗਰਿਕ ਸੁਰਕਸ਼ਾ ਸੰਹਿਤਾ-2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਕਪੂਰਥਲਾ ਵਿੱਚ ਸ਼ਾਮ 7:00 ਵਜੇ ਤੋਂ ਸਵੇਰੇ 06:00 ਵਜੇ ਤੱਕ ਕੰਬਾਈਨਾਂ ਨਾਲ ਕਣਕ ਕੱਟਣ ’ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਇਸ ਦੇ ਨਾਲ ਹੀ ਜ਼ਿਲ੍ਹਾ ਕਪੂਰਥਲਾ ਅੰਦਰ ਕਣਕ ਦੀ ਕਟਾਈ ਕਰਨ ਵਾਲੀਆਂ ਕੰਬਾਇਨਾਂ ਦੇ ਮਾਲਕਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਹਾਰਵੈਸਟਰ ਸੁਪਰ ਐਸ.ਐਮ.ਐਸ ਲਗਾਏ ਬਗੈਰ ਨਹੀਂ ਵਰਤਿਆ ਜਾਵੇਗਾ। ਇਸ ਤੋਂ ਇਲਾਵਾ ਜ਼ਿਲ੍ਹਾ ਮੈਜਿਸਟਰੇਟ ਕਪੂਰਥਲਾ ਵਲੋਂ ਇਕ ਹੋਰ ਹੁਕਮ ਰਾਹੀਂ ਜ਼ਿਲ੍ਹਾ ਕਪੂਰਥਲਾ ਦੀ ਹੱਦ ਅੰਦਰ ਕਣਕ ਦੀ ਰਹਿੰਦ ਖੂੰਹਦ/ਪਰਾਲੀ/ਨਾੜ ਨੂੰ ਅੱਗ ਲਗਾਉਣ ’ਤੇ ਵੀ ਪਾਬੰਦੀ ਲਗਾ ਦਿੱਤੀ ਹੈ। ਉਕਤ ਇਹ ਦੋਵੇਂ ਹੁਕਮ 02 ਮਈ 2025 ਤੱਕ ਲਾਗੂ ਰਹਿਣਗੇ।
  • Related Posts

    ਭਾਜਪਾ ਦੀ ਨਸ਼ਾ ਮੁਕਤ ਪੰਜਾਬ ਯਾਤਰਾ 24 ਸਤੰਬਰ ਨੂੰ ਤਪਾ ਵਿਖੇ ਪਹੁੰਚੇਗੀ —ਹਰੀਸ਼ ਮਿੱਤਲ ਗੋਸ਼ਾ

    Spread the love

    Spread the love ਤਪਾ ਮੰਡੀ 22 ਸਤੰਬਰ ( ਗੋਲਡੀ ਵਿਆਸ) ਬੀਜੇਪੀ ਪੰਜਾਬ  ਵੱਲੋਂ ਨਸ਼ਾ ਮੁਕਤ ਪੰਜਾਬ ਯਾਤਰਾ ਜੋ ਕਿ 18 ਸਤੰਬਰ ਤੋਂ ਲੈ ਕੇ 30 ਸਤੰਬਰ ਤੱਕ ਚਾਰ ਪੜਾਵਾਂ ਵਿੱਚ ਕੱਢੀ ਜਾ…

    ਭਾਰਤੀ ਜਨਤਾ ਪਾਰਟੀ ਵੱਲੋਂ ਨਸ਼ਾ ਮੁਕਤ ਪੰਜਾਬ ਯਾਤਰਾ ਤਹਿਤ ਤਪਾ ਰੈਲੀ ਵਿੱਚ ਹੋਵੇਗਾ ਵੱਡਾ ਇਕੱਠ —ਜਿਲਾ ਪ੍ਰਧਾਨ ਨਰਿੰਦਰ ਨੀਟਾ        

    Spread the love

    Spread the loveਤਪਾ ਮੰਡੀ 22 ਸਤੰਬਰ (ਗੋਲਡੀ ਵਿਆਸ) ਭਾਰਤੀ ਜਨਤਾ ਪਾਰਟੀ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਮੰਤਬ ਨਾਲ ਪੰਜਾਬ ਅੰਦਰ ਸ਼ੁਰੂ ਕੀਤੀ ਯਾਤਰਾਵਾਂ ਤਹਿਤ ਭਾਰਤੀ ਜਨਤਾ ਪਾਰਟੀ ਦੇ ਜਿਲ੍ਾ…

    Leave a Reply

    Your email address will not be published. Required fields are marked *