ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਯੋਗ ਘਰਾਂ ਨੂੰ ਤਿੰਨ ਮਹੀਨਿਆਂ ਦੇ ਅੰਦਰ ਪੀ.ਐਨ.ਜੀ. ਕੁਨੈਕਸ਼ਨ ਲੈਣ ਦੀ ਅਪੀਲ

Spread the love
ਅੰਮ੍ਰਿਤਸਰ, 08 ਜੁਲਾਈ  ( ਮਨਜੀਤ ਸਿੰਘ ਸ਼ੇਰਗਿੱਲ )  ਜ਼ਿਲ੍ਹਾ ਪ੍ਰਸ਼ਾਸਨ, ਅੰਮ੍ਰਿਤਸਰ ਨੇ ਉਨ੍ਹਾਂ ਇਲਾਕਿਆਂ ਦੇ ਵਸਨੀਕਾਂ ਨੂੰ ਅਪੀਲ ਕੀਤੀ ਹੈ ਜਿੱਥੇ ਅਧਿਕਾਰਤ ਏਜੰਸੀ ਵੱਲੋਂ ਪਾਈਪਡ ਨੈਚੁਰਲ ਗੈਸ (ਪੀ.ਐੱਨ.ਜੀ.) ਦੀ ਪਾਈਪਲਾਈਨ ਵਿਛਾਈ ਜਾ ਚੁੱਕੀ ਹੈ ਜਾਂ ਜਿੱਥੇ ਘਰੇਲੂ ਪੀ.ਐਨ.ਜੀ. ਕੁਨੈਕਸ਼ਨ ਮੁਹੱਈਆ ਕਰਵਾਉਣ ਦੀ ਸਹੂਲਤ ਉਪਲਬਧ ਹੈ, ਉਹ ਨਿਰਧਾਰਿਤ ਸਮੇਂ ਦੇ ਅੰਦਰ ਪੀ.ਐਨ.ਜੀ. ਕੁਨੈਕਸ਼ਨ ਜ਼ਰੂਰ ਪ੍ਰਾਪਤ ਕਰਨ। ਇਹ ਹਦਾਇਤ ਭਾਰਤ ਸਰਕਾਰ ਦੇ ਪੈਟਰੋਲੀਅਮ ਅਤੇ ਕੁਦਰਤੀ ਗੈਸ ਮੰਤਰਾਲੇ ਦੀਆਂ ਹਦਾਇਤਾਂ ਅਤੇ ਸਬੰਧਤ ਗਜ਼ਟ ਨੋਟੀਫਿਕੇਸ਼ਨ ਅਨੁਸਾਰ ਜਾਰੀ ਕੀਤੀ ਗਈ ਹੈ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਾਰੀ ਜਨਤਕ ਨੋਟਿਸ ਅਨੁਸਾਰ, ਸਬੰਧਤ ਇਲਾਕਿਆਂ ਵਿੱਚ ਰਹਿੰਦੇ ਸਾਰੇ ਯੋਗ ਘਰਾਂ ਨੂੰ ਨੋਟਿਸ ਜਾਰੀ ਹੋਣ ਦੀ ਮਿਤੀ ਤੋਂ ਤਿੰਨ ਮਹੀਨਿਆਂ ਦੇ ਅੰਦਰ ਅਧਿਕਾਰਤ ਏਜੰਸੀ ਤੋਂ ਘਰੇਲੂ ਪੀ.ਐਨ.ਜੀ. ਕੁਨੈਕਸ਼ਨ ਲਈ ਅਰਜ਼ੀ ਦੇ ਕੇ ਕੁਨੈਕਸ਼ਨ ਲੈਣਾ ਲਾਜ਼ਮੀ ਹੈ। ਵਧੀਕ ਡਿਪਟੀ ਕਮਿਸ਼ਨਰ (ਜਨਰਲ) ਪੱਲਵੀ ਸ਼ਰਮਾ, ਆਈ.ਏ.ਐੱਸ. ਨੇ ਸਪੱਸ਼ਟ ਕੀਤਾ ਹੈ ਕਿ ਨਿਰਧਾਰਿਤ ਤਿੰਨ ਮਹੀਨਿਆਂ ਦੀ ਮਿਆਦ ਪੂਰੀ ਹੋਣ ਉਪਰੰਤ ਅਜਿਹੇ ਘਰਾਂ ਨੂੰ ਐੱਲ.ਪੀ.ਜੀ. ਸਿਲੰਡਰਾਂ ਦੀ ਸਪਲਾਈ ਲਾਗੂ ਨਿਯਮਾਂ ਅਤੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਬੰਦ ਕੀਤੀ ਜਾ ਸਕਦੀ ਹੈ। ਇਸ ਲਈ ਸਬੰਧਤ ਪਰਿਵਾਰਾਂ ਨੂੰ ਕਿਸੇ ਵੀ ਤਰ੍ਹਾਂ ਦੀ ਅਸੁਵਿਧਾ ਤੋਂ ਬਚਣ ਲਈ ਤੁਰੰਤ ਲੋੜੀਂਦੀ ਕਾਰਵਾਈ ਕਰਨ ਦੀ ਅਪੀਲ ਕੀਤੀ ਗਈ ਹੈ। ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਐਲ.ਪੀ.ਜੀ. ਤੋਂ ਪੀ.ਐਨ.ਜੀ. ਵੱਲ ਤਬਦੀਲੀ ਦਾ ਉਦੇਸ਼ ਲੋਕਾਂ ਨੂੰ ਸੁਰੱਖਿਅਤ, ਸਾਫ਼-ਸੁਥਰੀ ਅਤੇ ਵਧੇਰੇ ਕੁਸ਼ਲ ਊਰਜਾ ਸਹੂਲਤ ਪ੍ਰਦਾਨ ਕਰਨਾ ਅਤੇ ਪਾਈਪਡ ਨੈਚੁਰਲ ਗੈਸ ਦੀ ਵਰਤੋਂ ਨੂੰ ਉਤਸ਼ਾਹਿਤ ਕਰਨਾ ਹੈ। ਉਨ੍ਹਾਂ ਸਮੂਹ ਯੋਗ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਨਿਰਧਾਰਿਤ ਸਮੇਂ ਦੇ ਅੰਦਰ ਇਹ ਪ੍ਰਕਿਰਿਆ ਪੂਰੀ ਕਰਕੇ ਇਸ ਲੋਕ-ਹਿੱਤ ਪਹਿਲ ਵਿੱਚ ਸਹਿਯੋਗ ਦੇਣ। ਪੀ.ਐਨ.ਜੀ. ਕੁਨੈਕਸ਼ਨ ਸਬੰਧੀ ਹੋਰ ਜਾਣਕਾਰੀ ਜਾਂ ਸਹਾਇਤਾ ਲਈ ਲੋਕ ਅਧਿਕਾਰਤ ਪੀ.ਐਨ.ਜੀ. ਸੇਵਾ ਪ੍ਰਦਾਤਾ ਜਾਂ ਜ਼ਿਲ੍ਹਾ ਪ੍ਰਸ਼ਾਸਨ, ਅੰਮ੍ਰਿਤਸਰ ਨਾਲ ਦਫ਼ਤਰੀ ਸਮੇਂ ਦੌਰਾਨ ਸੰਪਰਕ ਕਰ ਸਕਦੇ ਹਨ।
  • Related Posts

    *ਫ਼ਿਲਮ ਅਦਾਕਾਰ ਮਹਾਂਬੀਰ ਸਿੰਘ ਭੁੱਲਰ ਨੇ ਐਸ.ਆਈ.ਆਰ ਤਹਿਤ ਭਰਿਆ ਗਣਨਾ ਫਾਰਮ* -ਲੋਕਾਂ ਨੂੰ ਵੋਟ ਸੁਧਾਈ ਬਾਰੇ ਪ੍ਰਕਿਰਿਆ ਮੁਕੰਮਲ ਕਰਨ ਦੀ ਕੀਤੀ ਅਪੀਲ

    Spread the love

    Spread the love ਪੱਟੀ/ਤਰਨ ਤਾਰਨ, 8 ਜੁਲਾਈ : ਕੰਵਲ ਦੀਪ ਸਾਬੀ/ ਤਰੁਣ ਕਪੂਰ  ਪੰਜਾਬੀ ਫ਼ਿਲਮਾਂ ਦੇ ਪ੍ਰਸਿੱਧ ਕਲਾਕਾਰ ਮਹਾਂਬੀਰ ਸਿੰਘ ਭੁੱਲਰ ਨੇ ਅੱਜ ਲੋਕਾਂ ਨੂੰ ਵੋਟਰ ਸੂਚੀਆਂ ਦੀ ਚੱਲ ਰਹੀ…

    ਜਵਾਹਰ ਨਵੋਦਿਆ ਵਿਦਿਆਲਿਆ  ਸੈਸ਼ਨ 2027-28 ਲਈ ਜਮਾਤ ਛੇਵੀਂ ਦੇ ਦਾਖ਼ਲੇ ਲਈ ਆਨ-ਲਾਈਨ ਅਰਜ਼ੀਆਂ ਸ਼ੁਰੂ 31 ਜੁਲਾਈ ਤੱਕ ਭਰੇ ਜਾ ਸਕਣਗੇ ਦਾਖ਼ਲਾ ਫਾਰਮ, 28 ਨਵੰਬਰ ਨੂੰ ਹੋਵੇਗੀ ਪ੍ਰਵੇਸ਼ ਪ੍ਰੀਖਿਆ

    Spread the love

    Spread the loveਅੰਮ੍ਰਿਤਸਰ 08 ਜੁਲਾਈ( ਮਨਜੀਤ ਸਿੰਘ ਸ਼ੇਰਗਿੱਲ ) ਭਾਰਤ ਸਰਕਾਰ ਦੇ ਸਿੱਖਿਆ ਮੰਤਰਾਲਿਆ ਅਧੀਨ ਚਲ ਰਹੇ ਪੀਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਅਵਾਣ (ਨੇੜੇ ਰਮਦਾਸ) ਅੰਮ੍ਰਿਤਸਰ ਵਿੱਚ ਵਿੱਦਿਅਕ ਵਰ੍ਹੇ 2027-28…

    Leave a Reply

    Your email address will not be published. Required fields are marked *