ਜ਼ਿਲ੍ਹੇ ਅੰਦਰ ਹਰੇ ਅੰਬ, ਨਿੰਮ, ਪਿੱਪਲ ਅਤੇ ਬੋਹੜ ਦੇ ਰੁੱਖਾਂ ਦੀ ਕਟਾਈ ’ਤੇ ਪਾਬੰਦੀ

Spread the love
ਨਵਾਂਸ਼ਹਿਰ, 17 ਜੁਲਾਈ(ਜਤਿੰਦਰ ਪਾਲ ਸਿੰਘ ਕਲੇਰ )  ਜ਼ਿਲ੍ਹਾ ਮੈਜਿਸਟਰੇਟ ਗੁਲਪ੍ਰੀਤ ਸਿੰਘ ਔਲਖ ਨੇ ਭਾਰਤੀ ਨਾਗਰਿਕ ਸੁਰਸਾ ਸੰਹਿਤਾ 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਹਦੂਦ ਅੰਦਰ ਹਰੇ ਅੰਬ, ਨਿੰਮ, ਪਿੱਪਲ ਅਤੇ ਬੋਹੜ ਦੇ ਬਹੁਤ ਹੀ ਮਹੱਤਵਪੂਰਨ ਰੁੱਖਾਂ ਦੇ ਕੱਟਣ ’ਤੇ ਪੂਰਨ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਜਾਰੀ ਹੁਕਮਾਂ ਵਿਚ ਕਿਹਾ ਗਿਆ ਹੈ ਕਿ ਜੇਕਰ ਉਕਤ ਰੁੱਖਾਂ ਨੂੰ ਵਿਸ਼ੇਸ਼ ਹਾਲਾਤ ਵਿਚ ਕੱਟਣਾ ਜ਼ਰੂਰੀ ਹੋਵੇ, ਤਾਂ ਜੰਗਲਾਤ ਵਿਭਾਗ ਦੀ ਪ੍ਰਵਾਨਗੀ ਨਾਲਹੀ ਕੱਟੇ ਜਾਣ। ਇਸ ਮੰਤਵ ਲਈ ਵਣ ਵਿਭਾਗ ਵੱਲੋਂ ਉਹੀ ਪ੍ਰਕਿਰਿਆ ਅਪਣਾਈ ਜਾਵੇਗੀ, ਜਿਹੜੀ ਕਿ ਪੰਜਾਬ ਭੂਮੀ ਸੁਰੱਖਿਆ ਐਕਟ 1900 ਦਫ਼ਾ-4 ਅਤੇ5 ਅਧੀਨ ਬੰਦ ਰਕਬੇ ਵਿਚ ਪਰਮਿਟ ਦੇਣ ਲਈ ਅਪਣਾਈ ਜਾਂਦੀ ਹੈ। ਜੇਕਰ ਡੀਲਿਸਟ ਏਰੀਏ ਤੋਂ ਇਲਾਵਾ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਕਿਸੇ ਵੀ ਜਗ੍ਹਾਂ ਤੇ ਹਰੇ ਅੰਬ, ਨਿੰਮ, ਪਿੱਪਲ ਅਤੇ ਬੋਹੜ ਦੇ ਦਰਖੱਤਾਂ ਨੂੰ ਕੱਟਣਾਂ ਜ਼ਰੂਰੀ ਹੋਵੇ ਤਾਂ ਉਸ ਦੀ ਪ੍ਰਵਾਨਗੀ ਡਿਪਟੀ ਕਮਿਸ਼ਨਰ, ਸ਼ਹੀਦ ਭਗਤ ਸਿੰਘ ਨਗਰ ਦੇ ਦਫ਼ਤਰ ਤੋਂ ਲੈਣ ਉਪਰੰਤ ਹੀ ਕੱਟੇ ਜਾਣ। ਇਨ੍ਹਾਂ ਹੁਕਮਾਂ ਵਿਚ ਕਿਹਾ ਗਿਆ ਹੈ ਕਿ ਇਹ ਵੇਖਣ ਵਿਚ ਆਇਆ ਹੈ ਕਿ ਕੁਝ ਲੋਕਾਂ ਵੱਲੋਂ ਹਰੇ ਅੰਬ, ਨਿੰਮ, ਪਿੱਪਲ ਅਤੇ ਬੋਹੜ ਦੇ ਰੁੱਖਾਂ ਨੂੰ ਬਿਨਾਂ ਵਜ੍ਹਾ ਕੱਟਿਆ ਰਿਹਾ ਹੈ। ਇਹ ਦਰੱਖਤ ਪ੍ਰਾਚੀਨ ਸਮੇਂ ਤੋਂ ਹੀ ਧਾਰਮਿਕ ਮਹੱਤਤਾ ਰੱਖਦੇ ਹਨ ਅਤੇ ਇਨ੍ਹਾਂ ਦਾ ਵਾਤਾਵਰਨ ਨੂੰ ਪ੍ਰਦੂਸ਼ਣ ਤੋਂ ਬਚਾਉਣ ਵਿਚ ਵੱਡਾ ਯੋਗਦਾਨ ਹੈ। ਇਸ ਤੋਂ ਇਲਾਵਾ ਜੰਗਲੀ ਜੀਵਾਂ ਅਤੇ ਪੰਛੀਆਂ ਆਦਿ ਦਾ ਰੈਣ-ਬਸੇਰਾ ਵੀ ਆਮ ਤੌਰ ’ਤੇ ਇਨ੍ਹਾਂ ਵੱਡੇ ਦਰੱਖਤਾਂ ’ਤੇ ਹੁੰਦਾ ਹੈ। ਅਜਿਹੇ ਰੁੱਖਾਂ ਦੀ ਕਟਾਈ ਨਾਲ ਜਿਥੇ ਵਾਤਾਵਰਨ ਤੇ ਮਾੜਾ ਅਸਰ ਪੈਂਦਾ ਹੈ, ਉਥੇ ਪੰਛੀਆਂ ਦੇ ਰੈਣ-ਬਸੇਰੇ ’ਤੇ ਵੀ ਪ੍ਰਤੀਕੂਲ ਅਸਲ ਪੈਂਦਾ ਹੈ, ਜਿਸ ਕਰਕੇ ਪੰਛੀਆਂ ਦੀਆਂ ਕਈ ਪ੍ਰਜਾਤੀਆਂ ਲੁਪਤ ਹੋ ਰਹੀਆਂ ਹਨ। ਇਸ ਕਾਰਨ ਇਨ੍ਹਾਂ ਦੀ ਕਟਾਈ ’ਤੇ ਰੋਕ ਲਗਾਈ ਜਾਣੀ ਜ਼ਰੂਰੀ ਹੈ। ਇਹ ਹੁਕਮ 12 ਸਤੰਬਰ 2026 ਤੱਕ ਲਾਗੂ ਰਹਿਣਗੇ।

  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *