₹5 ਕਰੋੜ ਦੇ ਕਥਿਤ ਮਾਮਲੇ ਅਤੇ ਬਲਾਤਕਾਰ ਦੇ ਦੋਸ਼ੀ ਨੂੰ ਛੱਡਣ ਦੇ ਵਿਰੋਧ ਵਿੱਚ ਪੰਜਾਬ ਮਹਿਲਾ ਕਾਂਗਰਸ ਦਾ ਜ਼ੋਰਦਾਰ ਪ੍ਰਦਰਸ਼ਨ

Spread the love
ਕੁਰਾਲੀ 5ਸਤੰਬਰ (ਜਗਦੇਵ ਸਿੰਘ )ਅੱਜ ਪੰਜਾਬ ਮਹਿਲਾ ਕਾਂਗਰਸ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਅਤੇ ਉਨ੍ਹਾਂ ਦੀ ਪਤਨੀ ਨਾਲ ਜੁੜੇ ₹5 ਕਰੋੜ ਦੇ ਕਥਿਤ ਮਾਮਲੇ ਅਤੇ ਬਲਾਤਕਾਰ ਦੇ ਮਾਮਲੇ ਵਿੱਚ ਦੋਸ਼ੀ ਵਿਅਕਤੀ ਨੂੰ ਛੱਡਣ ਦੇ ਮੁੱਦੇ ਨੂੰ ਲੈ ਕੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ।ਮਹਿਲਾ ਕਾਂਗਰਸ ਦੀਆਂ ਆਗੂਆਂ ਅਤੇ ਵਰਕਰਾਂ ਨੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਕਿਹਾ ਕਿ ਮਹਿਲਾਵਾਂ ਨਾਲ ਜੁੜੇ ਮਾਮਲਿਆਂ ਵਿੱਚ ਸਰਕਾਰ ਦੀ ਜਵਾਬਦੇਹੀ ਸਭ ਤੋਂ ਵੱਧ ਹੋਣੀ ਚਾਹੀਦੀ ਹੈ। ਜੇਕਰ ਕਿਸੇ ਬਲਾਤਕਾਰ ਦੇ ਮਾਮਲੇ ਵਿੱਚ ਦੋਸ਼ੀ ਨੂੰ ਛੱਡਿਆ ਗਿਆ ਹੈ ਤਾਂ ਇਸ ਦੀ ਨਿਰਪੱਖ ਜਾਂਚ ਕਰਕੇ ਸੱਚਾਈ ਲੋਕਾਂ ਸਾਹਮਣੇ ਲਿਆਂਦੀ ਜਾਵੇ।ਪੰਜਾਬ ਮਹਿਲਾ ਕਾਂਗਰਸ ਨੇ ਮੰਗ ਕੀਤੀ ਕਿ ₹5 ਕਰੋੜ ਨਾਲ ਜੁੜੇ ਕਥਿਤ ਮਾਮਲੇ ਦੀ ਵੀ ਨਿਰਪੱਖ ਜਾਂਚ ਕਰਵਾਈ ਜਾਵੇ ਅਤੇ ਪੰਜਾਬ ਦੀ ਜਨਤਾ ਨੂੰ ਪੂਰਾ ਸੱਚ ਦੱਸਿਆ ਜਾਵੇ।ਮਹਿਲਾ ਕਾਂਗਰਸ ਆਗੂਆਂ ਨੇ ਕਿਹਾ ਕਿ ਕਾਨੂੰਨ ਸਭ ਲਈ ਬਰਾਬਰ ਹੈ ਅਤੇ ਕਿਸੇ ਵੀ ਵਿਅਕਤੀ ਨੂੰ ਸਿਆਸੀ ਪ੍ਰਭਾਵ ਜਾਂ ਅਹੁਦੇ ਦੀ ਆੜ ਵਿੱਚ ਕਾਨੂੰਨ ਤੋਂ ਉੱਪਰ ਨਹੀਂ ਰੱਖਿਆ ਜਾ ਸਕਦਾ। ਪੰਜਾਬ ਮਹਿਲਾ ਕਾਂਗਰਸ ਮਹਿਲਾਵਾਂ ਦੇ ਸਨਮਾਨ, ਸੁਰੱਖਿਆ ਅਤੇ ਇਨਸਾਫ਼ ਲਈ ਆਪਣੀ ਆਵਾਜ਼ ਲਗਾਤਾਰ ਬੁਲੰਦ ਕਰਦੀ ਰਹੇਗੀ।
ਬਲਜੀਤ ਕੌਰ ,ਪ੍ਰਧਾਨ ਪੰਜਾਬ ਮਹਿਲਾ ਕਾਂਗਰਸ
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *