1013 ਲੈਕਚਰਾਰਾਂ ਦੀ ਸਿੱਧੀ ਭਰਤੀ ਵਿੱਚ ਐਸ.ਸੀ./ਬੀ.ਸੀ. ਵਰਗਾਂ ਦੇ ਬਣਦੇ ਕੋਟੇ ਦੀ ਮੰਗ ਸੰਬੰਧੀ  21 ਦੀ ਮੀਟਿੰਗ ਅਹਿਮ   ਸਾਰਥਕ ਹੱਲ ਨਾ ਨਿਕਲਿਆ ਤਾਂ ਸੰਘਰਸ਼ ਹੋਵੇਗਾ ਹੋਰ ਤਿੱਖਾ – ਆਗੂ 

Spread the love
ਕਪੂਰਥਲਾ, 18 ਸਤੰਬਰ ( ਕੌੜਾ )-  ਐਸ.ਸੀ./ਬੀ.ਸੀ. ਅਧਿਆਪਕ ਯੂਨੀਅਨ ਪੰਜਾਬ ਵੱਲੋਂ ਐਸ.ਸੀ./ਬੀ.ਸੀ. ਵਰਗਾਂ ਦੇ ਹੱਕਾਂ ਨਾਲ ਸਬੰਧਤ ਵੱਖ-ਵੱਖ ਮੰਗਾਂ ਅਤੇ ਮੁੱਦਿਆਂ ਨੂੰ ਲੈ ਕੇ ਸੰਘਰਸ਼ ਕੀਤਾ ਜਾ ਰਿਹਾ ਹੈ। ਖਾਸ ਤੌਰ ’ਤੇ 1013 ਲੈਕਚਰਾਰਾਂ ਦੀ ਸਿੱਧੀ ਭਰਤੀ ਵਿੱਚ ਐਸ.ਸੀ./ਬੀ.ਸੀ. ਵਰਗਾਂ ਨੂੰ ਬਣਦਾ ਕੋਟਾ ਨਾ ਦੇਣ ਦੇ ਵਿਰੋਧ ਵਿੱਚ ਯੂਨੀਅਨ ਵੱਲੋਂ ਆਵਾਜ਼ ਉਠਾਈ ਜਾ ਰਹੀ ਹੈ।ਇਸੇ ਸੰਬੰਧ ਵਿੱਚ ਸਮਾਜਿਕ ਨਿਆਂ ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਪੰਜਾਬ ਵੱਲੋਂ ਯੂਨੀਅਨ ਦੇ ਨੁਮਾਇੰਦਿਆਂ ਨਾਲ 21 ਸਤੰਬਰ 2026 ਨੂੰ ਸਵੇਰੇ 11 ਵਜੇ ਪੰਜਾਬ ਭਵਨ, ਚੰਡੀਗੜ੍ਹ ਵਿਖੇ ਮੀਟਿੰਗ ਸੱਦੀ ਗਈ ਹੈ। ਇਸ ਮੀਟਿੰਗ ਵਿੱਚ ਯੂਨੀਅਨ ਦੇ ਨੁਮਾਇੰਦੇ 1013 ਲੈਕਚਰਾਰਾਂ ਦੀ ਸਿੱਧੀ ਭਰਤੀ ਵਿੱਚ ਐਸ.ਸੀ./ਬੀ.ਸੀ. ਵਰਗਾਂ ਦੇ ਬਣਦੇ ਕੋਟੇ ਸਮੇਤ ਹੋਰ ਮਸਲੇ ਵੀ ਰੱਖਣਗੇ।ਯੂਨੀਅਨ ਆਗੂਆਂ ਨੇ ਕਿਹਾ ਕਿ ਐਸ.ਸੀ./ਬੀ.ਸੀ. ਵਰਗਾਂ ਦੇ ਸੰਵਿਧਾਨਕ ਅਤੇ ਕਾਨੂੰਨੀ ਹੱਕਾਂ ਨਾਲ ਸਬੰਧਤ ਮਾਮਲਿਆਂ ਨੂੰ ਸਿਰਫ਼ ਮੀਟਿੰਗਾਂ ਅਤੇ ਭਰੋਸਿਆਂ ਤੱਕ ਸੀਮਤ ਨਹੀਂ ਰੱਖਿਆ ਜਾਣਾ ਚਾਹੀਦਾ, ਸਗੋਂ ਇਨ੍ਹਾਂ ਸਬੰਧੀ ਸਪੱਸ਼ਟ, ਠੋਸ ਅਤੇ ਸਮਾਂਬੱਧ ਫੈਸਲੇ ਕੀਤੇ ਜਾਣੇ ਚਾਹੀਦੇ ਹਨ।ਕਪੂਰਥਲਾ ਇਕਾਈ ਦੇ ਆਗੂਆਂ ਨੇ ਕਿਹਾ ਕਿ ਯੂਨੀਅਨ 21 ਸਤੰਬਰ ਦੀ ਮੀਟਿੰਗ ਵਿੱਚ ਸਰਕਾਰ ਤੋਂ 1013 ਲੈਕਚਰਾਰਾਂ ਦੀ ਭਰਤੀ ਵਿੱਚ ਐਸ.ਸੀ./ਬੀ.ਸੀ. ਵਰਗਾਂ ਦੇ ਬਣਦੇ ਕੋਟੇ ਸਬੰਧੀ ਸਪੱਸ਼ਟ ਹੱਲ ਦੀ ਮੰਗ ਕਰੇਗੀ।ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਜੇਕਰ ਇਸ ਮੀਟਿੰਗ ਵਿੱਚ ਕੋਈ ਸਾਰਥਕ ਅਤੇ ਠੋਸ ਹੱਲ ਨਾ ਨਿਕਲਿਆ ਤਾਂ ਐਸ.ਸੀ./ਬੀ.ਸੀ. ਅਧਿਆਪਕ ਯੂਨੀਅਨ ਵੱਲੋਂ ਆਪਣਾ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ ਅਤੇ ਸਰਕਾਰ ਦੀਆਂ ਨੀਤੀਆਂ ਦਾ ਲੋਕਤੰਤਰਿਕ ਢੰਗ ਨਾਲ ਵਿਰੋਧ ਕੀਤਾ ਜਾਵੇਗਾ। ਇਸ ਸਬੰਧੀ ਅਗਲੇ ਸੰਘਰਸ਼ ਦੀ ਰੂਪ-ਰੇਖਾ ਯੂਨੀਅਨ ਦੀ ਅਗਲੀ ਮੀਟਿੰਗ ਵਿੱਚ ਤੈਅ ਕੀਤੀ ਜਾਵੇਗੀ।ਯੂਨੀਅਨ ਆਗੂਆਂ ਨੇ ਕਿਹਾ ਕਿ ਹੁਣ ਸਿਰਫ਼ ਭਰੋਸੇ ਨਹੀਂ, ਸਗੋਂ ਐਸ.ਸੀ./ਬੀ.ਸੀ. ਵਰਗਾਂ ਦੇ ਹੱਕਾਂ ਨਾਲ ਸਬੰਧਤ ਮਸਲਿਆਂ ਦਾ ਠੋਸ ਹੱਲ ਅਤੇ ਉਸ ਦੀ ਅਮਲੀ ਕਾਰਵਾਈ ਚਾਹੀਦੀ ਹੈ। ਇਸ ਸਮੇਂ ਯੂਨੀਅਨ ਪ੍ਰਧਾਨ ਨਰਿੰਦਰਜੀਤ ਸਿੰਘ ਗਿੱਲ,  ਸਰਪ੍ਰਸਤ ਬਲਦੇਵ ਸਿੰਘ ਸਿੱਧੂ ਅਤੇ ਸੁਰਿੰਦਰ ਪਾਲ ਚੀਦਾ,  ਜਨਰਲ ਸਕੱਤਰ ਸਟੇਟ ਕਮੇਟੀ ਮੈਂਬਰ ਸੰਦੀਪ ਕੁਮਾਰ  ਜਨਰਲ ਸਕੱਤਰ ਕੁਸ਼ਲ ਕੁਮਾਰ,  ਸੀਨੀਅਰ ਮੀਤ ਪ੍ਰਧਾਨ ਜਸਵੰਤ ਸਿੰਘ ਅਤੇ ਹਰਨੇਕ ਸਿੰਘ,  ਪ੍ਰੈਸ ਸਕੱਤਰ ਪਵਨ ਸੋਹਲ  ਵਿੱਤ ਸਕੱਤਰ ਜਸਵੀਰ ਚੰਦ ਅਤੇ ਕਰਮਜੀਤ ਗਿੱਲ ਸਕੱਤਰ ਅਵਤਾਰ ਸਿੰਘ ਸਿੱਧੂ ਕੁਲਦੀਪ ਸਿੰਘ ਰਵਨੀਤ ਕੁਮਾਰ ਪ੍ਰੇਮ ਸਿੰਘ ਰਤੜਾ ਪਲਵਿੰਦਰ ਸਿੰਘ ਸੋਤਾ ਹਰਜਿੰਦਰ ਸਿੰਘ ਹੈਰੀ ਅਵਨੀਸ਼ ਕੁਮਾਰ ਅਵਦੇਸ਼ ਕੁਮਾਰ, ਮਨੋਜ ਕੁਮਾਰ ਅਤੇ ਹੋਰ ਸੰਘਰਸ਼ੀ ਸਾਥੀ ਹਾਜਰ ਸਨ।
  • Related Posts

    ਬਾਬਾ ਬਲਬੀਰ ਸਿੰਘ ਜੀ ਅਕਾਲੀ 96 ਕਰੋੜੀ ਨੇ ਐਸ਼ ਐਸ ਪੈਟਰੋਲੀਅਮਜ਼ ’ਤੇ ਪਹੁੰਚ ਕੇ ਬਖ਼ਸ਼ਿਆ ਅਸ਼ੀਰਵਾਦ

    Spread the love

    Spread the loveਬਰਨਾਲਾ ਬਲਵੰਤ ਸਿੰਘ ਸਿੱਧੂ 18 ਸਤੰਬਰ 2026=ਬਰਨਾਲਾ–ਸੰਗਰੂਰ ਰੋਡ ’ਤੇ ਸਥਿਤ ਐਸ਼ ਐਸ ਪੈਟਰੋਲੀਅਮਜ਼ ਦੇ ਮਾਲਕ ਅਤੇ ਸਾਬਕਾ ਪ੍ਰਧਾਨ ਨਗਰ ਕੌਂਸਲ ਧਨੌਲਾ ਸੁਰਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼੍ਰੋਮਣੀ ਪੰਥ ਅਕਾਲੀ ਬੁੱਢਾ…

    ਐਫਸੀਆਈ ਦੇ ਗੋਦਾਮਾਂ ’ਚ ਜਗ੍ਹਾ ਦੀ ਘਾਟ ਕਾਰਨ 10 ਫੀਸਦੀ ਝੋਨੇ ਦੀ ਮਿਲਿੰਗ ਬਕਾਇਆ ਨਵੇਂ ਸੀਜ਼ਨ ਤੋਂ ਪਹਿਲਾਂ ਪਿਛਲੇ ਸੀਜ਼ਨ ਦੀ ਮਿਲਿੰਗ ਮੁਕੰਮਲ ਕਰਵਾਉਣ ਦੀ ਮੰਗ

    Spread the love

    Spread the loveਅਮਲੋਹ, 18 ਸਤੰਬਰ (ਅਜੈ ਕੁਮਾਰ)=ਰਾਈਸ ਸੈਲਰ ਐਸੋਸੀਏਸ਼ਨ ਅਮਲੋਹ ਦੀ ਮੀਟਿੰਗ ਐਸੋਸੀਏਸ਼ਨ ਦੇ ਪ੍ਰਧਾਨ ਰਾਕੇਸ਼ ਕੁਮਾਰ ਦੀ ਅਗਵਾਈ ਹੇਠ ਹੋਈ। ਉਨ੍ਹਾਂ ਕਿਹਾ ਕਿ ਝੋਨੇ ਦਾ ਨਵਾਂ ਸੀਜ਼ਨ 2026-27 ਇਕ…

    Leave a Reply

    Your email address will not be published. Required fields are marked *