11 ਤੇ 12 ਜੁਲਾਈ ਨੂੰ ਜ਼ਿਲ੍ਹੇ ਦੇ ਸਮੂਹ ਪੋਲਿੰਗ ਬੂਥਾਂ ‘ਤੇ ਲੱਗਣਗੇ ਦੋ ਰੋਜ਼ਾ ਵਿਸ਼ੇਸ਼ ਐਸ.ਆਈ.ਆਰ. ਕੈਂਪ : ਡਿਪਟੀ ਕਮਿਸ਼ਨਰ ਵੋਟਰਾਂ ਨੂੰ ਡ੍ਰਾਫਟ ਵੋਟਰ ਸੂਚੀ ਵਿੱਚ ਨਾਮ ਸ਼ਾਮਲ ਕਰਵਾਉਣ ਲਈ ਗਣਨਾ ਫਾਰਮ ਭਰਨ ਤੇ ਜਮ੍ਹਾ ਕਰਵਾਉਣ ਦੀ ਅਪੀਲ; ਬੀ.ਐਲ.ਓਜ਼ ਸਵੇਰੇ 8 ਵਜੇ ਤੋਂ ਦੁਪਹਿਰ 3 ਵਜੇ ਤੱਕ ਰਹਿਣਗੇ ਹਾਜ਼ਰ

Spread the love
ਸ਼ਹੀਦ ਭਗਤ ਸਿੰਘ ਨਗਰ, 10 ਜੁਲਾਈ(ਜਤਿੰਦਰ ਪਾਲ ਸਿੰਘ ਕਲੇਰ ) ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ, ਸ਼ਹੀਦ ਭਗਤ ਸਿੰਘ ਨਗਰ, ਗੁਲਪ੍ਰੀਤ ਸਿੰਘ ਔਲਖ ਨੇ ਸ਼ੁੱਕਰਵਾਰ ਨੂੰ ਜ਼ਿਲ੍ਹੇ ਦੇ ਸਮੂਹ ਯੋਗ ਵੋਟਰਾਂ ਨੂੰ 11 ਅਤੇ 12 ਜੁਲਾਈ ਨੂੰ ਜ਼ਿਲ੍ਹੇ ਦੇ ਹਰੇਕ ਪੋਲਿੰਗ ਬੂਥ ‘ਤੇ ਲਗਾਏ ਜਾ ਰਹੇ ਦੋ ਰੋਜ਼ਾ ਵਿਸ਼ੇਸ਼ ਇੰਟੈਂਸਿਵ ਰਵੀਜ਼ਨ (ਐਸ.ਆਈ.ਆਰ.)-2026 ਕੈਂਪਾਂ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਕੀਤੀ।ਵੇਰਵੇ ਸਾਂਝੇ ਕਰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਵਿਸ਼ੇਸ਼ ਕੈਂਪ ਐਸ.ਆਈ.ਆਰ.-2026 ਤਹਿਤ ਚੱਲ ਰਹੇ ਘਰ-ਘਰ ਗਣਨਾ ਪੜਾਅ ਦਾ ਹਿੱਸਾ ਹਨ, ਜੋ ਕਿ 25 ਜੂਨ ਤੋਂ ਸ਼ੁਰੂ ਹੋਇਆ ਸੀ ਅਤੇ 24 ਜੁਲਾਈ ਤੱਕ ਜਾਰੀ ਰਹੇਗਾ। ਉਨ੍ਹਾਂ ਦੱਸਿਆ ਕਿ ਸਮੂਹ ਬੂਥ ਲੈਵਲ ਅਫ਼ਸਰ (ਬੀ.ਐਲ.ਓ.) ਦੋਵੇਂ ਦਿਨ ਸਵੇਰੇ 8:00 ਵਜੇ ਤੋਂ ਦੁਪਹਿਰ 3:00 ਵਜੇ ਤੱਕ ਆਪਣੇ-ਆਪਣੇ ਪੋਲਿੰਗ ਸਟੇਸ਼ਨਾਂ ‘ਤੇ ਮੌਜੂਦ ਰਹਿਣਗੇ ਤਾਂ ਜੋ ਵੋਟਰਾਂ ਨੂੰ ਗਣਨਾ ਫਾਰਮ ਭਰਨ ਅਤੇ ਜਮ੍ਹਾ ਕਰਵਾਉਣ ਵਿੱਚ ਸਹਾਇਤਾ ਪ੍ਰਦਾਨ ਕੀਤੀ ਜਾ ਸਕੇ। ਸ਼੍ਰੀ ਔਲਖ ਨੇ ਕਿਹਾ ਕਿ ਇਹ ਕੈਂਪ ਗਣਨਾ ਫਾਰਮਾਂ ਨੂੰ ਇਕੱਤਰ ਤੇ ਡਿਜੀਟਾਈਜ਼ੇਸ਼ਨ ਦੀ ਪ੍ਰਕਿਰਿਆ ਨੂੰ ਤੇਜ਼ ਕਰਨ ਅਤੇ ਇਹ ਯਕੀਨੀ ਬਣਾਉਣ ਲਈ ਲਗਾਏ ਜਾ ਰਹੇ ਹਨ ਕਿ ਕੋਈ ਵੀ ਯੋਗ ਵੋਟਰ, ਵੋਟਰ ਸੂਚੀ ਵਿੱਚ ਸ਼ਾਮਲ ਹੋਣ ਤੋਂ ਵਾਂਝਾ ਨਾ ਰਹਿ ਜਾਵੇ। ਉਨ੍ਹਾਂ ਅਪੀਲ ਕੀਤੀ ਕਿ ਜਿਨ੍ਹਾਂ ਵੋਟਰਾਂ ਨੇ ਅਜੇ ਤੱਕ ਆਪਣੇ ਫਾਰਮ ਨਹੀਂ ਭਰੇ, ਉਹ ਆਪਣੇ ਬੀ.ਐਲ.ਓ. ਨਾਲ ਸੰਪਰਕ ਕਰਨ ਜਾਂ ਇਸ ਵਿਸ਼ੇਸ਼ ਮੁਹਿੰਮ ਦੌਰਾਨ ਨਜ਼ਦੀਕੀ ਪੋਲਿੰਗ ਬੂਥ ‘ਤੇ ਪਹੁੰਚਣ। ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਘੱਟ ਕਵਰੇਜ ਵਾਲੇ ਖੇਤਰਾਂ ਵਿੱਚ ਫਾਰਮਾਂ ਨੂੰ ਇਕੱਤਰ ਕਰਨ ਅਤੇ ਡਿਜੀਟਾਈਜ਼ੇਸ਼ਨ ‘ਤੇ ਵਿਸ਼ੇਸ਼ ਜ਼ੋਰ ਦਿੱਤਾ ਜਾਵੇਗਾ, ਜਦਕਿ ਜਿਨ੍ਹਾਂ ਬੀ.ਐਲ.ਓਜ਼ ਨੇ ਪਹਿਲਾਂ ਹੀ ਮਹੱਤਵਪੂਰਣ ਪ੍ਰਗਤੀ ਹਾਸਲ ਕਰ ਲਈ ਹੈ, ਉਹ ਬਾਕੀ ਰਹਿੰਦੀ ਡਿਜੀਟਾਈਜ਼ੇਸ਼ਨ ਨੂੰ ਪੂਰਾ ਕਰਨ ਅਤੇ ਕਿਸੇ ਵੀ ਤਰ੍ਹਾਂ ਦੀਆਂ ਕਮੀਆਂ-ਪੇਸ਼ੀਆਂ ਨੂੰ ਦੂਰ ਕਰਨ ‘ਤੇ ਧਿਆਨ ਕੇਂਦਰਿਤ ਕਰਨਗੇ। ਉਨ੍ਹਾਂ ਅੱਗੇ ਕਿਹਾ ਕਿ ਵੱਧ ਤੋਂ ਵੱਧ ਲੋਕਾਂ ਦੀ ਭਾਗੀਦਾਰੀ ਯਕੀਨੀ ਬਣਾਉਣ ਲਈ ਵੱਖ-ਵੱਖ ਜਾਗਰੂਕਤਾ ਮੁਹਿੰਮਾਂ ਰਾਹੀਂ ਲੋਕਾਂ ਨੂੰ ਜਾਗਰੂਕ ਵੀ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸਕੂਲਾਂ, ਮਾਲ ਵਿਭਾਗ, ਸ਼ਹਿਰੀ ਸਥਾਨਕ ਸਰਕਾਰਾਂ ਅਤੇ ਆਂਗਣਵਾੜੀ ਵਰਕਰਾਂ ਦੇ ਸਟਾਫ ਨੂੰ ਵੀ ਕੈਂਪਾਂ ਦੌਰਾਨ ਬੀ.ਐਲ.ਓਜ਼ ਦੀ ਸਹਾਇਤਾ ਲਈ ਤਾਇਨਾਤ ਕੀਤਾ ਗਿਆ ਹੈ। ਉਨ੍ਹਾਂ ਦੁਹਰਾਇਆ ਕਿ ਜ਼ਿਲ੍ਹੇ ਵਿੱਚ ਸਹੀ ਅਤੇ ਸਮਾਵੇਸ਼ੀ ਵੋਟਰ ਸੂਚੀਆਂ ਤਿਆਰ ਕਰਨ ਲਈ ਲੋਕਾਂ ਦੀ ਸਰਗਰਮ ਭਾਗੀਦਾਰੀ ਬਹੁਤ ਜ਼ਰੂਰੀ ਹੈ।

  • Related Posts

    ਰਾਸ਼ਟਰੀ ਸੰਤ ਬਾਬਾ ਬਾਲ ਜੀ ਦਾ ਕੀਰਤਪੁਰ ਸਾਹਿਬ ਪਹੁੰਚਣ ‘ਤੇ ਨਿੱਘਾ ਸਵਾਗਤ, ਸੰਗਤ ਨੂੰ ਸ੍ਰੀ ਕ੍ਰਿਸ਼ਨ ਨਾਮ ਨਾਲ ਜੁੜਨ ਦਾ ਦਿੱਤਾ ਸੰਦੇਸ਼

    Spread the love

    Spread the loveਸ਼੍ਰੀ ਕੀਰਤਪੁਰ ਸਾਹਿਬ 10 ਜੁਲਾਈ (ਮਨਦੀਪ )  ਰਾਸ਼ਟਰੀ ਸੰਤ ਬਾਬਾ ਬਾਲ ਜੀ ਅੱਜ ਕੀਰਤਪੁਰ ਸਾਹਿਬ ਦੇ ਵਾਰਡ ਨੰਬਰ-1 ਵਿਖੇ ਪਹੁੰਚੇ, ਜਿੱਥੇ ਇਲਾਕੇ ਦੀਆਂ ਸੰਗਤਾਂ ਨੇ ਉਨ੍ਹਾਂ ਦਾ ਸ਼ਰਧਾ,…

    ਧਾਰਮਿਕ ਅਸਥਾਨਾਂ ਤੋਂ ਆਸ਼ੀਰਵਾਦ ਲੈ ਕੇ ਸੰਭਾਲਿਆ ਕਾਰਜਭਾਰ, ਭੇਦਭਾਵ ਤੋਂ ਬਿਨਾਂ ਹੋਵੇਗਾ ਸ਼ਹਿਰ ਦਾ ਵਿਕਾਸ: ਗੁਰਮੀਤ ਸਿੰਘ ਟੀਨਾ

    Spread the love

    Spread the loveਸ਼੍ਰੀ ਕੀਰਤਪੁਰ ਸਾਹਿਬ 10 ਜੁਲਾਈ (ਮਨਦੀਪ) ਨਗਰ ਪੰਚਾਇਤ ਕੀਰਤਪੁਰ ਸਾਹਿਬ ਦੇ ਨਵੇਂ ਪ੍ਰਧਾਨ ਗੁਰਮੀਤ ਸਿੰਘ ਟੀਨਾ ਨੇ ਅਹੁਦਾ ਸੰਭਾਲਣ ਤੋਂ ਬਾਅਦ ਆਪਣੇ ਕਾਰਜਕਾਲ ਦੀ ਸ਼ੁਰੂਆਤ ਧਾਰਮਿਕ ਅਸਥਾਨਾਂ ਤੋਂ…

    Leave a Reply

    Your email address will not be published. Required fields are marked *