120 ਖੂਨਦਾਨੀਆਂ ਨੇ ਕੀਤਾ ਖੂਨਦਾਨ, ਹਨੀ ਫੱਤਣਵਾਲਾ ਨੇ ਕੀਤੀ ਨੌਜਵਾਨਾਂ ਦੀ ਹੌਂਸਲਾ ਅਫ਼ਜ਼ਾਈ

Spread the love
ਸ੍ਰੀ ਮੁਕਤਸਰ ਸਾਹਿਬ, 05 ਸਤੰਬਰ ( ਪਰਮਜੀਤ ਬੇਦੀ )- ਬ੍ਰਦਰਸ ਫੂਡ ਹੱਬ ਅਤੇ ਚਾਹਤ ਐਂਟਰਪ੍ਰਾਈਜ਼ਸ ਵੱਲੋਂ ਪਹਿਲਾ ਖੂਨਦਾਨ ਕੈਂਪ ਹਰਪ੍ਰੀਤ ਸਿੰਘ ਸਰਪੰਚ ਅਤੇ ਆਕਾਸ਼ਦੀਪ ਸਿੱਧੂ ਦੀ ਅਗਵਾਈ ਹੇਠ ਮਲੋਟ ਰੋਡ ਬਾਈਪਾਸ ਸਥਿਤ ਚਾਹਤ ਐਂਟਰਪ੍ਰਾਈਜ਼ਸ ਵਿਖੇ ਲਗਾਇਆ ਗਿਆ। ਇਸ ਖੂਨਦਾਨ ਕੈਂਪ ਵਿੱਚ ਵੱਡੀ ਗਿਣਤੀ ਵਿੱਚ ਨੌਜਵਾਨਾਂ ਨੇ ਉਤਸ਼ਾਹ ਨਾਲ ਹਿੱਸਾ ਲੈਂਦਿਆਂ 120 ਯੂਨਿਟ ਖੂਨਦਾਨ ਕੀਤਾ। ਕੈਂਪ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਪ੍ਰਧਾਨ ਜਗਜੀਤ ਸਿੰਘ ਹਨੀ ਫੱਤਣਵਾਲਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਨੇ ਖੂਨਦਾਨ ਕਰਨ ਵਾਲੇ ਨੌਜਵਾਨਾਂ ਦੀ ਹੌਂਸਲਾ ਅਫ਼ਜ਼ਾਈ ਕਰਦਿਆਂ ਕਿਹਾ ਕਿ ਖੂਨਦਾਨ ਇੱਕ ਮਹਾਨ ਸਮਾਜ ਸੇਵਾ ਹੈ, ਜਿਸ ਨਾਲ ਕਿਸੇ ਲੋੜਵੰਦ ਵਿਅਕਤੀ ਦੀ ਜ਼ਿੰਦਗੀ ਬਚਾਈ ਜਾ ਸਕਦੀ ਹੈ। ਇਸ ਮੌਕੇ ਬ੍ਰਦਰਸ ਫੂਡ ਹੱਬ ਵੱਲੋਂ ਜਗਜੀਤ ਸਿੰਘ ਹਨੀ ਫੱਤਣਵਾਲਾ ਨੂੰ ਸਨਮਾਨਿਤ ਵੀ ਕੀਤਾ ਗਿਆ। ਕੈਂਪ ਵਿੱਚ ਹਰਦੀਪ ਸਿੰਘ ਭਾਗਸਰੀਆ, ਜ਼ਿਲ੍ਹਾ ਪ੍ਰਧਾਨ ਯੂਥ ਅਕਾਲੀ ਦਲ, ਮਨਦੀਪ ਸਿੰਘ ਭਾਗਸਰੀਆ, ਪ੍ਰੀਤ ਸਿੱਧੂ, ਸੁਖਵਿੰਦਰ ਸਿੰਘ ਸਰਪੰਚ, ਮੁਕੇਸ਼ ਕੁਮਾਰ ਬਰੀਵਾਲਾ, ਸ਼ਮਿੰਦਰ ਸਿੰਘ ਸੰਧੂ, ਰਣਜੀਤ ਸਿੰਘ ਮਾਨ ਅਤੇ ਬਲਵਿੰਦਰ ਸਿੰਘ ਗੋਨੇਆਣਾ ਸਮੇਤ ਹੋਰ ਪਤਵੰਤੇ ਹਾਜ਼ਰ ਸਨ। ਕੈਂਪ ਦੇ ਪ੍ਰਬੰਧਕਾਂ ਵੱਲੋਂ ਖੂਨਦਾਨੀਆਂ ਦਾ ਧੰਨਵਾਦ ਕੀਤਾ ਗਿਆ।
  • Related Posts

    ਅਬੋਹਰ ਬਾਰ ਐਸੋਸੀਏਸ਼ਨ ਚੋਣਾਂ: ਅਮਨਦੀਪ ਬੱਬੂ ਧਾਰੀਵਾਲ ਅਤੇ ਸਮੁੱਚੀ ਟੀਮ ਨੂੰ ਜਿੱਤ ‘ਤੇ ਮਿਲੀਆਂ ਮੁਬਾਰਕਾਂ

    Spread the love

    Spread the love ਪੱਟੀ ਸਦੀਕ, 14 ਸਤੰਬਰ (ਪੱਤਰ ਪ੍ਰੇਰਕ): ਸਥਾਨਕ ਬਾਰ ਐਸੋਸੀਏਸ਼ਨ ਦੀਆਂ ਹੋਈਆਂ ਚੋਣਾਂ ਵਿੱਚ ਜਿੱਤ ਪ੍ਰਾਪਤ ਕਰਨ ਵਾਲੇ ਨੁਮਾਇੰਦਿਆਂ ਨੂੰ ਵਕੀਲ ਭਾਈਚਾਰੇ ਵੱਲੋਂ ਭਰਵੀਆਂ ਵਧਾਈਆਂ ਦਿੱਤੀਆਂ ਗਈਆਂ ਹਨ।…

    ਫ੍ਰੀ ਪਰਿਵਾਰ ਪਰਾਮਰਸ਼ ਕੇਂਦਰ ਵੱਲੋਂ “ਮੇਰੀ ਸੰਵੇਦਨਾ–ਮੇਰਾ ਸਮਾਜ” ਵਿਸ਼ੇ ’ਤੇ ਸਫਲ ਸੈਮੀਨਾਰ ਆਯੋਜਿਤ

    Spread the love

    Spread the love ਅੰਮ੍ਰਿਤਸਰ 14ਸਤੰਬਰ(ਮਨਜੀਤ ਸਿੰਘ ਸ਼ੇਰਗਿੱਲ ) =ਸਮਾਜ ਸੇਵਾ ਦੇ ਖੇਤਰ ਵਿੱਚ ਸਰਗਰਮ ਫ੍ਰੀ ਪਰਿਵਾਰ ਪਰਾਮਰਸ਼ ਕੇਂਦਰ ਅਤੇ ਜਨ ਕਲਿਆਣ ਸੰਗਠਨ ਵੱਲੋਂ “ਮੇਰੀ ਸੰਵੇਦਨਾ–ਮੇਰਾ ਸਮਾਜ” ਵਿਸ਼ੇ ’ਤੇ ਇੱਕ ਪ੍ਰੇਰਣਾਦਾਇਕ…

    Leave a Reply

    Your email address will not be published. Required fields are marked *