12412 ਅੰਮ੍ਰਿਤਸਰ ਚੰਡੀਗੜ੍ਹ ਇੰਟਰਸਿਟੀ ਐਕਸਪ੍ਰੈਸ ਨੂੰ ਟੀ.ਟੀ ਨਹੀਂ  ਸਗੋਂ  ਚਲਾ ਰਹੇ ਨੇ ਅਟੈਂਡੇਟ               

Spread the love
ਅੰਮ੍ਰਿਤਸਰ, 16 ਅਗਸਤ (ਮਨਜੀਤ ਸਿੰਘ ਸ਼ੇਰਗਿੱਲ  ) ਉੱਤਰੀ ਰੇਲਵੇ ਦੇ ਅੰਬਾਲਾ ਡਿਵੀਜ਼ਨ ਅਧੀਨ ਚੱਲਣ ਵਾਲੀ 12412 ਅੰਮ੍ਰਿਤਸਰ ਚੰਡੀਗੜ੍ਹ ਇੰਟਰਸਿਟੀ ਐਕਸਪ੍ਰੈਸ ਨੂੰ ਟਿਕਟ ਚੈਕਰ ਨਹੀਂ ਸਗੋਂ ਏਸੀ ਕੋਚ ਅਟੈਂਡੈਂਟ ਚਲਾ ਰਹੇ ਹਨ ਅਤੇ ਯਾਤਰੀਆਂ ਤੋਂ ਪੈਸੇ ਕਮਾ ਕੇ ਰੇਲਵੇ ਵਿਭਾਗ ਨੂੰ ਚੂਨਾ ਲਗਾ ਰਹੇ ਹਨ ਮਾਮਲਾ 12 ਅਗਸਤ  12412 ਅੰਮ੍ਰਿਤਸਰ ਤੋਂ ਚੰਡੀਗੜ੍ਹ ਜਾਣ ਵਾਲੀ ਰੇਲਗੱਡੀ ਵਿੱਚ ਕੋਈ ਟਿਕਟ ਚੈਕਰ ਨਹੀਂ ਦਿਖਾਈ ਦਿੱਤਾ, ਪਰ ਏਸੀ ਕੋਚ ਅਟੈਂਡੈਂਟ ਵਲੋ ਯਾਤਰੀਆਂ ਨੂੰ ਪਾਸੋ ਖੂਬ ਪੈਸੇ ਕਮਾਏ ਯਾਤਰੀ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਉਸਨੂੰ ਅੰਮ੍ਰਿਤਸਰ ਤੋਂ ਲੁਧਿਆਣਾ ਤੱਕ ਜਾਣਾ ਸੀ ਉਸਦੇ ਕੋਲ  ਜਨਰਲ ਟਿਕਟ ਮੌਜੂਦ ਸੀ ਏ ਸੀ ਕੋਚ ਅਟੈਂਡੈਂਟ ਨੇ ਯਾਤਰੀ ਨੂੰ ਦੱਸਿਆ ਕਿ ਸੀਟ ਮਿਲ ਜਾਵੇਗੀ 200 ਰੁਪਏ ਲਗੇਗਾ ਯਾਤਰੀ ਨੇ ਅਟੇਡੇਂਟ ਨੂੰ 200 ਰੁਪਏ ਦਿੱਤੇ ਸਭ ਤੋਂ ਹੈਰਾਨੀ ਵਾਲੀ ਗੱਲ ਇਹ ਹੈ ਕਿ ਟਿਕਟ ਚੈਕਰ ਟ੍ਰੇਨ ਵਿੱਚ ਮੌਜੂਦ ਹੋਣ ਦੇ ਬਾਵਜੂਦ, ਉਨ੍ਹਾਂ ਨੇ ਇੱਕ ਵਾਰ ਵੀ ਏਸੀ ਕੋਚ ਦੀ ਜਾਂਚ ਨਹੀਂ ਕੀਤੀ  ਟਿਕਟ ਚੈਕਰ ਵਲੋ  ਏਸੀ ਕੋਚ ਦੇ ਅਟੈਂਡੈਂਟ ਨੂੰ ਯਾਤਰੀਆਂ ਨੂੰ ਚੜ੍ਹਾਉਣ ਦਾ ਅਧਿਕਾਰ ਦਿੱਤਾ ਸੀ ਰੇਲ ਮੰਤਰੀ ਨੂੰ ਇਸ ਮਾਮਲੇ ਦੀ ਜਾਂਚ ਕਰਨ ਅਤੇ ਲਾਪਰਵਾਹੀ ਵਰਤਣ ਵਾਲੇ ਟਿਕਟ ਚੈਕਰਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਗਈ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *