13 ਸਤੰਬਰ ਨੂੰ ਗੋਇੰਦਵਾਲ ਸਾਹਿਬ ਵਿਖੇ ਹੋਣ ਵਾਲੀ ਪੰਜਾਬ ਬਚਾਓ ਰੈਲੀ ਨੂੰ ਲੈ ਕੇ ਨੌਜਵਾਨਾਂ ਵਿੱਚ ਭਾਰੀ ਉਤਸ਼ਾਹ: ਕੁਲਦੀਪ ਸਿੰਘ ਲਾਹੌਰੀਆ

Spread the love
ਸ੍ਰੀ ਗੋਇੰਦਵਾਲ ਸਾਹਿਬ, 8 ਸਤੰਬਰ (ਡਾ. ਸਤਵਿੰਦਰ ਸਿੰਘ ਬੁੱਗਾ): ਇਤਿਹਾਸਕ ਨਗਰ ਸ੍ਰੀ ਗੋਇੰਦਵਾਲ ਸਾਹਿਬ ਵਿਖੇ 13 ਸਤੰਬਰ ਨੂੰ ਹੋਣ ਜਾ ਰਹੀ “ਪੰਜਾਬ ਬਚਾਓ ਰੈਲੀ” ਦੀਆਂ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੀਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਸਰਕਲ ਪ੍ਰਧਾਨ ਕੁਲਦੀਪ ਸਿੰਘ ਲਾਹੌਰੀਆ ਨੇ ਦੱਸਿਆ ਕਿ ਹਲਕਾ ਖਡੂਰ ਸਾਹਿਬ ਦੀ ਇੰਚਾਰਜ ਬੀਬੀ ਰਮਨਦੀਪ ਕੌਰ ਸ਼ੇਰੋਂ ਅਤੇ ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋ ਦੀ ਅਗਵਾਈ ਹੇਠ ਇਸ ਵਿਸ਼ਾਲ ਰੈਲੀ ਦਾ ਆਯੋਜਨ ਕੀਤਾ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਰੈਲੀ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਸਮੇਤ ਪਾਰਟੀ ਦੇ ਕਈ ਸੀਨੀਅਰ ਆਗੂ ਸ਼ਿਰਕਤ ਕਰਨਗੇ ਅਤੇ ਪੰਜਾਬ ਦੇ ਮੌਜੂਦਾ ਹਾਲਾਤਾਂ ਸਬੰਧੀ ਆਪਣੇ ਵਿਚਾਰ ਰੱਖਣਗੇ। ਰੈਲੀ ਨੂੰ ਕਾਮਯਾਬ ਬਣਾਉਣ ਲਈ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਲਗਾਤਾਰ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ, ਜਿਨ੍ਹਾਂ ਨੂੰ ਪਾਰਟੀ ਵਰਕਰਾਂ ਅਤੇ ਆਗੂਆਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ।ਕੁਲਦੀਪ ਸਿੰਘ ਲਾਹੌਰੀਆ ਨੇ ਦੱਸਿਆ ਕਿ ਯੂਥ ਅਕਾਲੀ ਦਲ ਦੀ ਅਗਵਾਈ ਹੇਠ ਹਲਕਾ ਖਡੂਰ ਸਾਹਿਬ ਤੋਂ ਵੱਡੀ ਗਿਣਤੀ ਵਿੱਚ ਨੌਜਵਾਨ ਆਗੂ ਅਤੇ ਵਰਕਰ ਰੈਲੀ ਵਿੱਚ ਸ਼ਮੂਲੀਅਤ ਕਰਨਗੇ। ਨੌਜਵਾਨਾਂ ਵਿੱਚ ਰੈਲੀ ਨੂੰ ਲੈ ਕੇ ਖਾਸਾ ਉਤਸ਼ਾਹ ਪਾਇਆ ਜਾ ਰਿਹਾ ਹੈ ਅਤੇ ਉਹ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਦੇ ਵਿਚਾਰ ਸੁਣਨ ਲਈ ਬੇਤਾਬ ਹਨ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਇਹ ਰੈਲੀ ਪੰਜਾਬ ਦੀ ਸਿਆਸਤ ਵਿੱਚ ਇੱਕ ਨਵਾਂ ਮੋੜ ਸਾਬਤ ਹੋਵੇਗੀ ਅਤੇ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਆਧਾਰ ਪ੍ਰਦਾਨ ਕਰੇਗੀ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *