13 ਸਤੰਬਰ ਦੀ ਪੰਜਾਬ ਬਚਾਓ ਰੈਲੀ ਲਈ ਪਿੰਡ ਕੱਲ੍ਹਾ ਵਿਖੇ ਅਕਾਲੀ ਵਰਕਰਾਂ ਦੀ ਵਰਕਰ ਮਿਲਣੀ* *ਰੈਲੀ ਵਿੱਚ ਹਰ ਵਰਗ ਦੀ ਵੱਧ ਤੋਂ ਵੱਧ ਸ਼ਮੂਲੀਅਤ ਯਕੀਨੀ ਬਣਾਉਣ ਲਈ ਹਲਕਾ ਇੰਚਾਰਜ ਬੀਬਾ ਰਮਨਦੀਪ ਕੌਰ ਸ਼ੇਰੋ ਅਤੇ ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋ ਵੱਲੋਂ ਵਰਕਰਾਂ ਨੂੰ ਅਪੀਲ*

Spread the love
ਸ਼੍ਰੀ ਗੋਇੰਦਵਾਲ ਸਾਹਿਬ  8 ਸਤੰਬਰ ( ਸਤਵਿੰਦਰ ਸਿੰਘ ਬੁੱਗਾ )=ਵਿਧਾਨ ਸਭਾ ਹਲਕਾ ਸ੍ਰੀ ਖਡੂਰ ਸਾਹਿਬ ਦੇ ਨਗਰ ਸ੍ਰੀ ਗੋਇੰਦਵਾਲ ਸਾਹਿਬ ਦੀ ਦਾਣਾ ਮੰਡੀ ਵਿਖੇ 13 ਸਤੰਬਰ ਨੂੰ ਹੋਣ ਵਾਲੀ ਸ਼੍ਰੋਮਣੀ ਅਕਾਲੀ ਦਲ ਦੀ ‘ਪੰਜਾਬ ਬਚਾਓ ਰੈਲੀ’ ਦੀਆਂ ਤਿਆਰੀਆਂ ਨੂੰ ਲੈ ਕੇ ਪਿੰਡ ਕੱਲ੍ਹਾ ਵਿਖੇ ਵਰਕਰ ਮਿਲਣੀ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਹਲਕਾ ਇੰਚਾਰਜ ਬੀਬਾ ਰਮਨਦੀਪ ਕੌਰ ਸ਼ੇਰੋ ਅਤੇ ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋ ਵਿਸ਼ੇਸ਼ ਤੌਰ ’ਤੇ ਪਹੁੰਚੇ। ਜਿਸ ਮੌਕੇ ਰਮਨਦੀਪ ਸ਼ੇਰੋ ਅਤੇ ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋ ਨੇ ਸਮੂਹ ਅਕਾਲੀ ਵਰਕਰਾਂ ਨੂੰ 13 ਸਤੰਬਰ ਦੀ ਰੈਲੀ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਇਹ ਰੈਲੀ ਪੰਜਾਬ ਦੇ ਲੋਕਾਂ ਦੀਆਂ ਸਮੱਸਿਆਵਾਂ ਅਤੇ ਹੱਕਾਂ ਦੀ ਆਵਾਜ਼ ਨੂੰ ਹੋਰ ਮਜ਼ਬੂਤੀ ਨਾਲ ਉਠਾਉਣ ਦਾ ਮੰਚ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਪੰਜਾਬ ਦੇ ਲੋਕਾਂ ਦੀ ਆਵਾਜ਼ ਬਣ ਕੇ ਖੜ੍ਹਾ ਰਿਹਾ ਹੈ। ਜੇਕਰ ਹਰ ਵਰਗ ਚੱਟਾਨ ਵਾਂਗ ਅਕਾਲੀ ਦਲ ਦੇ ਨਾਲ ਖੜ੍ਹਾ ਹੋਵੇਗਾ ਤਾਂ ਇਹ ਸਰਕਾਰਾਂ ਦੇ ਲੋਕਾਂ ਪ੍ਰਤੀ ਬੇਰੁਖੇ ਰਵੱਈਏ ਦਾ ਲੋਕਤੰਤਰਿਕ ਢੰਗ ਨਾਲ ਜਵਾਬ ਹੋਵੇਗਾ। ਉਨ੍ਹਾਂ ਕਿਸਾਨਾਂ, ਮਜ਼ਦੂਰਾਂ, ਵਪਾਰੀਆਂ, ਨੌਜਵਾਨਾਂ ਅਤੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਪੰਜਾਬ ਦੇ ਹਿੱਤਾਂ ਲਈ 13 ਸਤੰਬਰ ਨੂੰ ਸ੍ਰੀ ਗੋਇੰਦਵਾਲ ਸਾਹਿਬ ਦੀ ਦਾਣਾ ਮੰਡੀ ਵਿਖੇ ਹੋਣ ਵਾਲੀ ਪੰਜਾਬ ਬਚਾਓ ਰੈਲੀ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਪਹੁੰਚਣ ਕਿਉਕਿ ਪੰਜਾਬ ਲਈ ਇਕੋ ਇੱਕ ਰਾਜਨੀਤਿਕ ਧਿਰ ਸ਼੍ਰੋਮਣੀ ਅਕਾਲੀ ਦਲ ਹੀ ਹੱਕਾ ਦੀ ਅਵਾਜ ਬੁਲੰਦ ਕਰ ਸਕਦੀ ਹੈ। ਇਸ ਮੌਕੇ ਸੀਨੀਅਰ ਅਕਾਲੀ ਆਗੂ ਤੇਜਿੰਦਰ ਸਿੰਘ ਪ੍ਰਿੰਸ, ਐਚ.ਐਸ ਕੋਹਲੀ,ਜਗਦੀਪ ਸਿੰਘ ਮਿੰਟੂ,ਮਾਸਟਰ ਬਲਦੇਵ ਸਿੰਘ ਸਰਕਲ ਪ੍ਰਧਾਨ,ਸੁਖਦੇਵ ਸਿੰਘ ਸਾਬਕਾ ਸੰਮਤੀ ਮੈਂਬਰ,ਸਰਪੰਚ ਗੁਰਸਿਮਰਤਪਾਲ ਕੌਰ,ਮੈਂਬਰ ਮੇਜਰ ਸਿੰਘ,ਸੁੱਚਾ ਸਿੰਘ,ਸੁਖਵੰਤ ਸਿੰਘ ਬਿੱਲਾ ਪ੍ਰਧਾਨ,ਅਵਤਾਰ ਸਿੰਘ,ਸਤਨਾਮ ਸਿੰਘ,ਪਰਮਿੰਦਰ ਕੌਰ ਸਾਬਕਾ ਮੈਂਬਰ,ਦਲਬੀਰ ਸਿੰਘ,ਲਾਭ ਸਿੰਘ,ਧਰਮਿੰਦਰ ਸਿੰਘ,ਸਵਿੰਦਰ ਸਿੰਘ,ਗੁਰਦੇਵ ਸਿੰਘ,ਸੁਲੱਖਣ ਸਿੰਘ  ਪ੍ਰੀਤੀ ਪ੍ਰਧਾਨ ਐਸ ਸੀ ਵਿੰਗ,ਜਗਬੀਰ ਸਿੰਘ,ਜਤਿੰਦਰ ਸਿੰਘ,ਦਿਲਪ੍ਰੀਤ ਸਿੰਘ,ਦਵਿੰਦਰ ਸਿੰਘ,ਜੱਸਾ ਸਿੰਘ ਸਾਬਕਾ ਮੈਂਬਰ ਆਦਿ ਅਕਾਲੀ ਵਰਕਰ ਅਤੇ ਆਗੂ ਹਾਜਰ ਸਨ।  *ਕੈਪਸਨ: ਹਲਕਾ ਇੰਚਾਰਜ ਬੀਬਾ ਰਮਨਦੀਪ ਕੌਰ ਸ਼ੇਰੋ, ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋ ਪਿੰਡ ਕੱਲ੍ਹਾ ਵਿਖੇ ਅਕਾਲੀ ਵਰਕਰਾਂ ਨਾਲ਼*
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *