15 ਜੁਲਾਈ ਨੂੰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਲੱਗੇਗਾ ਪਲੇਸਮੈਂਟ ਕੈਂਪ ਫਲਿਪਕਾਰਟ, ਡੀ-ਮਾਰਟ, ਡੀ.ਐਚ.ਐਫ.ਐਲ., ਸਪੈਕਟਰਮ ਅਤੇ ਕਲਗੀਧਰ ਪਬਲਿਕ ਸਕੂਲ ਸਮੇਤ ਨਾਮੀ ਅਦਾਰੇ ਕਰਨਗੇ ਭਰਤੀ ਨੌਜਵਾਨਾਂ ਨੂੰ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨਾ ਪੰਜਾਬ ਸਰਕਾਰ ਦੀ ਪ੍ਰਾਥਮਿਕਤਾ : ਡਾ. ਰੁਪਿੰਦਰ ਪਾਲ ਸਿੰਘ

Spread the love
ਅੰਮ੍ਰਿਤਸਰ, 13 ਜੁਲਾਈ ( ਮਨਜੀਤ ਸਿੰਘ ਸ਼ੇਰਗਿੱਲ ) ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੋਜ਼ਗਾਰ ਦੇ ਮੌਕੇ ਉਪਲਬਧ ਕਰਵਾਉਣ ਦੇ ਉਦੇਸ਼ ਨਾਲ 15 ਜੁਲਾਈ, 2026 (ਬੁੱਧਵਾਰ) ਨੂੰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਅੰਮ੍ਰਿਤਸਰ ਵਿਖੇ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ)-ਕਮ-ਮੁੱਖ ਕਾਰਜਕਾਰੀ ਅਫ਼ਸਰ, ਡੀ.ਬੀ.ਈ.ਈ., ਅੰਮ੍ਰਿਤਸਰ ਡਾ. ਰੁਪਿੰਦਰ ਪਾਲ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਨੌਜਵਾਨਾਂ ਨੂੰ ਯੋਗਤਾ ਅਨੁਸਾਰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਹਰ ਸੰਭਵ ਉਪਰਾਲਾ ਕਰ ਰਹੀ ਹੈ।ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਸ੍ਰੀ ਪਰਸ਼ੋਤਮ ਸਿੰਘ ਨੇ ਦੱਸਿਆ ਕਿ ਇਹ ਪਲੇਸਮੈਂਟ ਕੈਂਪ ਸਵੇਰੇ 10:00 ਵਜੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਡੀ.ਸੀ. ਦਫ਼ਤਰ, ਜ਼ਮੀਨੀ ਮੰਜ਼ਿਲ, ਸੁਵਿਧਾ ਕੇਂਦਰ ਨੇੜੇ, ਕਚਹਿਰੀ ਚੌਂਕ, ਅੰਮ੍ਰਿਤਸਰ ਵਿਖੇ ਲਗਾਇਆ ਜਾਵੇਗਾ।ਉਨ੍ਹਾਂ ਦੱਸਿਆ ਕਿ ਇਸ ਕੈਂਪ ਵਿੱਚ ਫਲਿਪਕਾਰਟ, ਡੀ-ਮਾਰਟ, ਡੀ.ਐਚ.ਐਫ.ਐਲ., ਸਪੈਕਟਰਮ ਅਤੇ ਕਲਗੀਧਰ ਪਬਲਿਕ ਸਕੂਲ, ਭਿੱਖੀਵਿੰਡ ਸਮੇਤ ਨਾਮੀ ਅਦਾਰੇ ਭਾਗ ਲੈਣਗੇ। ਇਨ੍ਹਾਂ ਸੰਸਥਾਵਾਂ ਵੱਲੋਂ ਪਿਕਰ/ਪੈਕਰ, ਗੋਦਾਮ ਅਸਿਸਟੈਂਟ, ਬਿਲਿੰਗ ਐਗਜ਼ੀਕਿਊਟਿਵ, ਸਾਬਕਾ ਫੌਜੀ ਅਤੇ ਅਧਿਆਪਕਾਂ ਦੀਆਂ ਅਸਾਮੀਆਂ ਲਈ ਯੋਗ ਉਮੀਦਵਾਰਾਂ ਦੀ ਚੋਣ ਕੀਤੀ ਜਾਵੇਗੀ।ਉਨ੍ਹਾਂ ਦੱਸਿਆ ਕਿ 10ਵੀਂ, 12ਵੀਂ, ਡਿਪਲੋਮਾ, ਗ੍ਰੈਜੂਏਸ਼ਨ, ਈ.ਟੀ.ਟੀ., ਐਨ.ਟੀ.ਟੀ. ਅਤੇ ਬੀ.ਐਡ. ਯੋਗਤਾ ਵਾਲੇ ਲੜਕੇ ਅਤੇ ਲੜਕੀਆਂ ਇਸ ਪਲੇਸਮੈਂਟ ਕੈਂਪ ਵਿੱਚ ਭਾਗ ਲੈ ਸਕਦੇ ਹਨ।ਉਨ੍ਹਾਂ ਚਾਹਵਾਨ ਉਮੀਦਵਾਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਵਿਦਿਅਕ ਯੋਗਤਾ ਸਬੰਧੀ ਅਸਲ ਸਰਟੀਫਿਕੇਟ ਅਤੇ ਲੋੜੀਂਦੇ ਦਸਤਾਵੇਜ਼ਾਂ ਸਮੇਤ 15 ਜੁਲਾਈ, 2026 ਨੂੰ ਸਵੇਰੇ 10:00 ਵਜੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਡੀ.ਸੀ. ਦਫ਼ਤਰ, ਕਚਹਿਰੀ ਚੌਂਕ, ਅੰਮ੍ਰਿਤਸਰ ਵਿਖੇ ਪਹੁੰਚ ਕੇ ਇਸ ਮੌਕੇ ਦਾ ਵੱਧ ਤੋਂ ਵੱਧ ਲਾਭ ਉਠਾਉਣ। ਵਧੇਰੇ ਜਾਣਕਾਰੀ ਲਈ ਉਮੀਦਵਾਰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦੇ ਹੈਲਪਲਾਈਨ ਨੰਬਰ 99157-89068 ‘ਤੇ ਸੰਪਰਕ ਕਰ ਸਕਦੇ ਹਨ।

  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *