15 ਅਗਸਤ ਸਮਾਗਮ ਲਈ ਤਿਆਰੀਆਂ ਮੁਕੰਮਲ ਕਰਨ ਦੇ ਨਿਰਦੇਸ਼, ਐਵਾਰਡਾਂ ਲਈ ਫਾਰਮ 10 ਅਗਸਤ ਤੱਕ ਜਮ੍ਹਾਂ ਕਰਵਾਉਣ- ਡਾ. ਹਿਮਾਂਸ਼ੂ ਅਗਰਵਾਲ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਲਹਿਰਾਉਣਗੇ ਕੌਮੀ ਤਿਰੰਗਾ, ਸ਼ਲਾਘਾਯੋਗ ਸੇਵਾਵਾਂ ਨਿਭਾਉਣ ਵਾਲੀਆਂ ਸ਼ਖ਼ਸੀਅਤਾਂ ਹੋਣਗੀਆਂ ਸਨਮਾਨਿਤ

Spread the love
ਭਾਦਸੋਂ,4 ਅਗਸਤ (ਜਗਜੀਤ ਸਿੰਘ ਕੈਂਥ): 15 ਅਗਸਤ ਨੂੰ ਮਨਾਏ ਜਾਣ ਵਾਲੇ ਸੁਤੰਤਰਤਾ ਦਿਵਸ ਦੇ ਜ਼ਿਲ੍ਹਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਸਬੰਧਤ ਵਿਭਾਗਾਂ ਨੂੰ ਸਮਾਗਮ ਦੀਆਂ ਸਾਰੀਆਂ ਤਿਆਰੀਆਂ ਸਮੇਂ ਸਿਰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ।ਡਿਪਟੀ ਕਮਿਸ਼ਨਰ ਨੇ ਵਿਸ਼ੇਸ਼ ਤੌਰ ’ਤੇ ਹਦਾਇਤ ਕੀਤੀ ਕਿ 15 ਅਗਸਤ ਦੇ ਸਮਾਗਮ ਦੌਰਾਨ ਸਨਮਾਨਿਤ ਕੀਤੀਆਂ ਜਾਣ ਵਾਲੀਆਂ ਸ਼ਖ਼ਸੀਅਤਾਂ ਦੇ ਐਵਾਰਡਾਂ ਸਬੰਧੀ ਸਾਰੇ ਫਾਰਮ 10 ਅਗਸਤ ਤੱਕ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਲਾਜ਼ਮੀ ਤੌਰ ’ਤੇ ਜਮ੍ਹਾਂ ਕਰਵਾਏ ਜਾਣ, ਤਾਂ ਜੋ ਸਨਮਾਨ ਸਮਾਰੋਹ ਸਬੰਧੀ ਪ੍ਰਬੰਧ ਸਮੇਂ ਸਿਰ ਮੁਕੰਮਲ ਕੀਤੇ ਜਾ ਸਕਣ।ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਇਸ ਵਾਰ ਜ਼ਿਲ੍ਹਾ ਪੱਧਰੀ ਸੁਤੰਤਰਤਾ ਦਿਵਸ ਸਮਾਗਮ ਵਿੱਚ ਖੇਤੀਬਾੜੀ ਤੇ ਕਿਸਾਨ ਭਲਾਈ, ਪਸ਼ੂ ਪਾਲਣ, ਮੱਛੀ ਪਾਲਣ, ਡੇਅਰੀ ਵਿਕਾਸ ਅਤੇ ਫੂਡ ਪ੍ਰੋਸੈਸਿੰਗ ਮੰਤਰੀ ਪੰਜਾਬ ਸ੍ਰੀ ਗੁਰਮੀਤ ਸਿੰਘ ਖੁੱਡੀਆਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ ਅਤੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ।ਉਨ੍ਹਾਂ ਦੱਸਿਆ ਕਿ ਕੌਮੀ ਝੰਡਾ ਲਹਿਰਾਉਣ ਉਪਰੰਤ ਮੁੱਖ ਮਹਿਮਾਨ ਵੱਲੋਂ ਪੰਜਾਬ ਪੁਲਿਸ, ਹੋਮ ਗਾਰਡ, ਐਨ.ਸੀ.ਸੀ. ਅਤੇ ਸਕਾਊਟਸ ਦੀਆਂ ਟੁਕੜੀਆਂ ਵੱਲੋਂ ਕੀਤੀ ਜਾਣ ਵਾਲੀ ਪਰੇਡ ਦਾ ਨਿਰੀਖਣ ਕੀਤਾ ਜਾਵੇਗਾ। ਇਸ ਉਪਰੰਤ ਉਹ ਪੰਜਾਬ ਵਾਸੀਆਂ ਦੇ ਨਾਮ ਆਪਣਾ ਸੰਦੇਸ਼ ਦੇਣਗੇ ਅਤੇ ਮਾਰਚ ਪਾਸਟ ਤੋਂ ਸਲਾਮੀ ਲੈਣਗੇ।ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸੁਤੰਤਰਤਾ ਦਿਵਸ ਸਮਾਗਮ ਦੌਰਾਨ ਵੱਖ-ਵੱਖ ਖੇਤਰਾਂ ਵਿੱਚ ਸ਼ਲਾਘਾਯੋਗ ਅਤੇ ਸਮਾਜ ਸੇਵਾ ਦੇ ਕੰਮ ਕਰਨ ਵਾਲੀਆਂ ਸ਼ਖ਼ਸੀਅਤਾਂ ਤੋਂ ਇਲਾਵਾ ਸੁਤੰਤਰਤਾ ਸੈਨਾਨੀਆਂ ਨੂੰ ਵੀ ਸਨਮਾਨਿਤ ਕੀਤਾ ਜਾਵੇਗਾ। ਇਸ ਦੇ ਨਾਲ ਹੀ ਜ਼ਿਲ੍ਹਾ ਰੈੱਡ ਕਰਾਸ ਸੋਸਾਇਟੀ ਵੱਲੋਂ ਲੋੜਵੰਦ ਅਤੇ ਦਿਵਿਆਂਗ ਵਿਅਕਤੀਆਂ ਨੂੰ ਟਰਾਈ ਸਾਈਕਲਾਂ ਅਤੇ ਸਿਲਾਈ ਮਸ਼ੀਨਾਂ ਵੀ ਵੰਡੀਆਂ ਜਾਣਗੀਆਂ।ਸਮਾਗਮ ਨੂੰ ਯਾਦਗਾਰੀ ਅਤੇ ਰੰਗਾਰੰਗ ਬਣਾਉਣ ਲਈ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਵੱਲੋਂ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਜਾਵੇਗਾ। ਇਸ ਦੌਰਾਨ ਗਿੱਧਾ, ਭੰਗੜਾ ਅਤੇ ਦੇਸ਼ ਭਗਤੀ ਦੇ ਗੀਤਾਂ ’ਤੇ ਆਧਾਰਿਤ ਕੋਰੀਓਗ੍ਰਾਫੀ ਰਾਹੀਂ ਦੇਸ਼ ਦੀ ਆਜ਼ਾਦੀ ਅਤੇ ਦੇਸ਼ ਭਗਤੀ ਦੀ ਭਾਵਨਾ ਨੂੰ ਉਜਾਗਰ ਕੀਤਾ ਜਾਵੇਗਾ।ਮੀਟਿੰਗ ਦੌਰਾਨ ਕਮਿਸ਼ਨਰ ਨਗਰ ਨਿਗਮ ਪੂਜਾ ਸਿਆਲ, ਵਧੀਕ ਡਿਪਟੀ ਕਮਿਸ਼ਨਰ ਅਨੁਪ੍ਰਿਤਾ ਜੌਹਲ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
  • Related Posts

    ਪੰਜਾਬ ਦੇ ਪ੍ਰਸਿੱਧ ਗੀਤਕਾਰ ਮਹਿੰਦਰ ਸੂਦ ਵਿਰਕ ਦਾ ਨਵਾਂ ਪੰਜਾਬੀ ਗੀਤ “ਮਾਂ” ਜਲਦ ਹੀ ਸਰੋਤਿਆਂ ਦੇ ਰੂਬਰੂ ਕੀਤਾ ਜਾਵੇਗਾ ਸੂਦ ਵਿਰਕ ਲਾਈਵ ਪ੍ਰੋਡਕਸ਼ਨ ਦੀ ਨਵੀਂ ਪੇਸ਼ਕਸ਼: ਗੀਤਕਾਰ ਮਹਿੰਦਰ ਸੂਦ ਵਿਰਕ ਦਾ ਭਾਵਪੂਰਤ ਪੰਜਾਬੀ ਗੀਤ ‘ਮਾਂ’ ਹੋ ਰਿਹਾ ਹੈ ਰਿਲੀਜ਼

    Spread the love

    Spread the loveਫਗਵਾੜਾ ,ਵਿਰਕ 26 ਸਤੰਬਰ (ਪ੍ਰੀਤ ਕੌਰ ਪ੍ਰੀਤੀ) ਪੰਜਾਬੀ ਸਾਹਿਤ ਅਤੇ ਗੀਤਕਾਰੀ ਦੇ ਖੇਤਰ ਵਿੱਚ ਆਪਣੀ ਵਿਲੱਖਣ ਪਹਿਚਾਣ ਬਣਾਉਣ ਵਾਲੇ ਪ੍ਰਸਿੱਧ ਗੀਤਕਾਰ ਮਹਿੰਦਰ ਸੂਦ ਵਿਰਕ ਦਾ ਇੱਕ ਹੋਰ ਨਵਾਂ…

    ਸਰਜੀਵਨ ਲਤਾ ਸ਼ਰਮਾ ਸ਼੍ਰੀ ਬ੍ਰਾਹਮਣ ਸਭਾ ਮਹਿਲਾ ਵਿੰਗ ਪੰਜਾਬ ਦੀ ਕਾਰਜਕਾਰੀ ਪ੍ਰਧਾਨ ਬਣੀ। ਪੰਜਾਬ ਪ੍ਰਧਾਨ ਸੁਨੀਲ ਪਰਾਸ਼ਰ ਨੇ ਨਿਯੁਕਤੀ ਪੱਤਰ ਸੌਂਪਿਆ ਅਤੇ ਮਹਿਲਾ ਵਿੰਗ ਨੂੰ ਹੋਰ ਮਜ਼ਬੂਤ ਕਰਨ ਦਾ ਸੰਕਲਪ ਲਿਆ।

    Spread the love

    Spread the loveਫਗਵਾੜਾ, 26 ਸਤੰਬਰ (ਪ੍ਰੀਤ ਕੌਰ ਪ੍ਰੀਤੀ) ਸੰਗਠਨ ਨੂੰ ਹੋਰ ਮਜ਼ਬੂਤ ਕਰਨ ਅਤੇ ਔਰਤਾਂ ਦੀ ਭਾਗੀਦਾਰੀ ਵਧਾਉਣ ਦੇ ਉਦੇਸ਼ ਨਾਲ, ਸ਼੍ਰੀ ਬ੍ਰਾਹਮਣ ਸਭਾ ਪੰਜਾਬ (ਰਜਿਸਟਰਡ) ਨੇ ਫਗਵਾੜਾ ਦੀ ਸਰਜੀਵਨ ਲਤਾ…

    Leave a Reply

    Your email address will not be published. Required fields are marked *