19 ਬਿਜਲੀ ਖਪਤਕਾਰਾਂ ਨਾਲ ਰੀਡਿੰਗ ਜਰੀਏ ਸੈਟਿੰਗ ਕਰਨ ਵਾਲੇ 4 ਮੀਟਰ ਰੀਡਰ ਸਮੇਤ ਕੁੱਲ 8 ਮੀਟਰ ਰੀਡਰ ਅਤੇ ਸੁਪਰਵਾਈਜ਼ਰ ਨੂੰ ਨੋਕਰੀ ਤੋ ਕੱਢਿਆ ਗਿਆ।

Spread the love
ਫ਼ਿਰੋਜ਼ਪੁਰ 26 ਸਤੰਬਰ (ਅਸ਼ੋਕ ਭਾਰਦਵਾਜ)=ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਵੱਲੋਂ ਘਰੇਲੂ ਅਤੇ ਵਪਾਰਕ ਕੁਨੈਕਸ਼ਨਾਂ ਦੀ ਬਿਲਿੰਗ ਵਿੱਚ ਹੇਰਾਫੇਰੀ ਅਤੇ ਰਿਸ਼ਵਤਖ਼ੋਰੀ ਕਰਨ ਵਾਲਿਆਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਦਾ ਸਿਲਸਿਲਾ ਜਾਰੀ ਹੈ। ਵਿਭਾਗ ਵੱਲੋਂ ਕੀਤੀ ਗਈ ਵੱਡੀ ਕਾਰਵਾਈ ਦੌਰਾਨ 19 ਕੇਸਾਂ ਵਿੱਚ ਬਿਜਲੀ ਮੀਟਰਾਂ ਦੀ ਸੈਟਿੰਗ ਕਰਨ ਅਤੇ ਗਲਤ ਬਿੱਲ ਬਣਾਉਣ ਵਾਲੇ 4 ਮੀਟਰ ਰੀਡਰਾਂ ਤੋਂ ਇਲਾਵਾ ਇੱਕ ਸੁਪਰਵਾਈਜ਼ਰ ਅਤੇ 4 ਹੋਰ ਮੀਟਰ ਰੀਡਰਾਂ ਨੂੰ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ, ਪਹਿਲਾਂ ਵੀ 7 ਮੀਟਰ ਰੀਡਰਾਂ ਨੂੰ ਮੀਟਰ ਰੀਡਿੰਗ ਵਿੱਚ ਹੇਰਾਫੇਰੀ ਕਰਨ ਦੇ ਦੋਸ਼ ਹੇਠ ਨੌਕਰੀ ਤੋਂ ਕੱਢਿਆ ਜਾ ਚੁੱਕਾ ਹੈ। ਇੱਕਤਰ ਕੀਤੀ ਜਾਣਕਾਰੀ ਮੁਤਾਬਿਕ ਬਰਖਾਸਤ ਕੀਤੇ ਗਏ ਕਰਮਚਾਰੀਆਂ ਦਾ ਵੇਰਵਾ ਸੁਪਰਵਾਈਜ਼ਰ ਸਰਬਜੀਤ। ਮੀਟਰ ਰੀਡਰ (ਸੈਟਿੰਗ ਕਰਨ ਵਾਲੇ): ਵਿਪਨ ਕੁਮਾਰ, ਕੁਲਵੰਤ ਸਿੰਘ, ਗਗਨਦੀਪ ਸਿੰਘ ਅਤੇ ਮਲਕੀਤ ਸਿੰਘ। ਚੈਕਿੰਗ ਦੌਰਾਨ ਬਰਖਾਸਤ ਹੋਏ ਮੀਟਰ ਰੀਡਰ ਮਨਦੀਪ ਸਿੰਘ, ਸੰਦੀਪ ਸਿੰਘ, ਹਰਸ਼ਦੀਪ ਸਿੰਘ ਅਤੇ ਜਗਰੂਪ ਸਿੰਘ ਹਨ। ਵਿਭਾਗ ਦੀ ਇਨਫੋਰਸਮੈਂਟ ਵਿੰਗ ਵੱਲੋਂ ਅਚਨਚੇਤ ਚੈਕਿੰਗਾਂ ਲਗਾਤਾਰ ਜਾਰੀ ਹਨ ਤਾਂ ਜੋ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਖ਼ਤਮ ਕੀਤਾ ਜਾ ਸਕੇ। ਪੀ.ਐਸ.ਪੀ.ਸੀ.ਐਲ. ਨੇ ਖਪਤਕਾਰਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਕੋਈ ਵੀ ਮੀਟਰ ਰੀਡਰ ਗਲਤ ਬਿੱਲ ਭੇਜਦਾ ਹੈ, ਨਿੱਲ ਕੱਢਦਾ ਹੈ ਜਾਂ ਇਸ ਬਦਲੇ ਰਿਸ਼ਵਤ ਦੀ ਮੰਗ ਕਰਦਾ ਹੈ, ਤਾਂ ਤੁਰੰਤ ਵਿਭਾਗ ਦੇ ਵਟਸਐਪ ਨੰਬਰਾਂ (96461-18126, 96461-14524, 14525, 14526, 14527) ‘ਤੇ ਸੂਚਨਾ ਦਿੱਤੀ ਜਾਵੇ। ਸ਼ਿਕਾਇਤ ਦਰਜ ਕਰਵਾਉਂਦੇ ਸਮੇਂ ਸੰਬੰਧਤ ਮੀਟਰ ਰੀਡਰ ਦੀ ਫੋਟੋ ਜ਼ਰੂਰ ਖਿੱਚੀ ਜਾਵੇ ਤਾਂ ਜੋ ਪਛਾਣ ਆਸਾਨੀ ਨਾਲ ਹੋ ਸਕੇ।
  • Related Posts

    ਪੰਜਾਬ ਦੇ ਪ੍ਰਸਿੱਧ ਗੀਤਕਾਰ ਮਹਿੰਦਰ ਸੂਦ ਵਿਰਕ ਦਾ ਨਵਾਂ ਪੰਜਾਬੀ ਗੀਤ “ਮਾਂ” ਜਲਦ ਹੀ ਸਰੋਤਿਆਂ ਦੇ ਰੂਬਰੂ ਕੀਤਾ ਜਾਵੇਗਾ ਸੂਦ ਵਿਰਕ ਲਾਈਵ ਪ੍ਰੋਡਕਸ਼ਨ ਦੀ ਨਵੀਂ ਪੇਸ਼ਕਸ਼: ਗੀਤਕਾਰ ਮਹਿੰਦਰ ਸੂਦ ਵਿਰਕ ਦਾ ਭਾਵਪੂਰਤ ਪੰਜਾਬੀ ਗੀਤ ‘ਮਾਂ’ ਹੋ ਰਿਹਾ ਹੈ ਰਿਲੀਜ਼

    Spread the love

    Spread the loveਫਗਵਾੜਾ ,ਵਿਰਕ 26 ਸਤੰਬਰ (ਪ੍ਰੀਤ ਕੌਰ ਪ੍ਰੀਤੀ) ਪੰਜਾਬੀ ਸਾਹਿਤ ਅਤੇ ਗੀਤਕਾਰੀ ਦੇ ਖੇਤਰ ਵਿੱਚ ਆਪਣੀ ਵਿਲੱਖਣ ਪਹਿਚਾਣ ਬਣਾਉਣ ਵਾਲੇ ਪ੍ਰਸਿੱਧ ਗੀਤਕਾਰ ਮਹਿੰਦਰ ਸੂਦ ਵਿਰਕ ਦਾ ਇੱਕ ਹੋਰ ਨਵਾਂ…

    ਸਰਜੀਵਨ ਲਤਾ ਸ਼ਰਮਾ ਸ਼੍ਰੀ ਬ੍ਰਾਹਮਣ ਸਭਾ ਮਹਿਲਾ ਵਿੰਗ ਪੰਜਾਬ ਦੀ ਕਾਰਜਕਾਰੀ ਪ੍ਰਧਾਨ ਬਣੀ। ਪੰਜਾਬ ਪ੍ਰਧਾਨ ਸੁਨੀਲ ਪਰਾਸ਼ਰ ਨੇ ਨਿਯੁਕਤੀ ਪੱਤਰ ਸੌਂਪਿਆ ਅਤੇ ਮਹਿਲਾ ਵਿੰਗ ਨੂੰ ਹੋਰ ਮਜ਼ਬੂਤ ਕਰਨ ਦਾ ਸੰਕਲਪ ਲਿਆ।

    Spread the love

    Spread the loveਫਗਵਾੜਾ, 26 ਸਤੰਬਰ (ਪ੍ਰੀਤ ਕੌਰ ਪ੍ਰੀਤੀ) ਸੰਗਠਨ ਨੂੰ ਹੋਰ ਮਜ਼ਬੂਤ ਕਰਨ ਅਤੇ ਔਰਤਾਂ ਦੀ ਭਾਗੀਦਾਰੀ ਵਧਾਉਣ ਦੇ ਉਦੇਸ਼ ਨਾਲ, ਸ਼੍ਰੀ ਬ੍ਰਾਹਮਣ ਸਭਾ ਪੰਜਾਬ (ਰਜਿਸਟਰਡ) ਨੇ ਫਗਵਾੜਾ ਦੀ ਸਰਜੀਵਨ ਲਤਾ…

    Leave a Reply

    Your email address will not be published. Required fields are marked *