2 ਗ੍ਰਾਮ ਹੈਰੋਇਨ ਸਮੇਤ 22 ਸਾਲਾ ਨੌਜਵਾਨ ਗ੍ਰਿਫ਼ਤਾਰ, ਥਾਣਾ ਬਲਾਚੌਰ ਵਿਖੇ ਮਾਮਲਾ ਦਰਜ

Spread the love
ਬਲਾਚੌਰ, 10 ਅਗਸਤ (ਜਤਿੰਦਰਪਾਲ ਸਿੰਘ ਕਲੇਰ) :ਨਸ਼ਾ ਵਿਰੋਧੀ ਮੁਹਿੰਮ ਤਹਿਤ ਥਾਣਾ ਸਿਟੀ ਬਲਾਚੌਰ ਦੀ ਪੁਲਿਸ ਟੀਮ ਨੇ ਗਸ਼ਤ ਦੌਰਾਨ ਇੱਕ ਨੌਜਵਾਨ ਨੂੰ 2 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ। ਪੁਲਿਸ ਵੱਲੋਂ ਉਕਤ ਨੌਜਵਾਨ ਖ਼ਿਲਾਫ਼ ਐੱਨ.ਡੀ.ਪੀ.ਐੱਸ. ਐਕਟ ਤਹਿਤ ਮੁਕੱਦਮਾ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।ਮਾਮਲੇ ਦੀ ਪੂਰੀ ਜਾਣਕਾਰੀ ਦਿੰਦਿਆਂ ਤਫ਼ਤੀਸ਼ੀ ਅਫ਼ਸਰ ਏਐਸਆਈ ਲਖਵੀਰ ਚੰਦ ਨੇ ਦੱਸਿਆ ਕਿ ਉਹ ਸਮੇਤ ਪੁਲਿਸ ਪਾਰਟੀ ਇਲਾਕੇ ਵਿੱਚ ਗਸ਼ਤ ਕਰ ਰਹੇ ਸਨ। ਜਦੋਂ ਪੁਲਿਸ ਟੀਮ ਗਸ਼ਤ ਕਰਦੇ ਹੋਏ ਪਾਂਧੀ ਦਾ ਭੱਠਾ, ਪਿੰਡ ਮਹਿਤਪੁਰ ਕੋਲ ਪੁੱਜੀ ਤਾਂ ਉੱਥੇ ਮੌਜੂਦ ਇੱਕ ਸ਼ੱਕੀ ਨੌਜਵਾਨ ਦੀ ਚੈਕਿੰਗ ਕੀਤੀ ਗਈ। ਚੈਕਿੰਗ ਦੌਰਾਨ ਉਸ ਦੇ ਕਬਜ਼ੇ ‘ਚੋਂ 2 ਗ੍ਰਾਮ ਹੈਰੋਇਨ ਬਰਾਮਦ ਹੋਈ।ਫੜੇ ਗਏ ਆਰੋਪੀ ਦੀ ਪਛਾਣ ਬਲਜੀਤ ਸਿੰਘ ਉਰਫ਼ ਫੌਜੀ ਪੁੱਤਰ ਦਿਲਬਾਗ ਰਾਏ ਉਰਫ਼ ਕਾਕਾ, ਵਾਸੀ ਵਾਰਡ ਨੰਬਰ 01 ਸਿਆਣਾ, ਥਾਣਾ ਸਿਟੀ ਬਲਾਚੌਰ ਹਾਲ ਵਾਸੀ ਘਮੌਰ, ਥਾਣਾ ਸਿਟੀ ਬਲਾਚੌਰ, ਵਜੋਂ ਹੋਈ ਹੈ। ਪੁਲਿਸ ਨੇ ਆਰੋਪੀ ਖ਼ਿਲਾਫ਼ ਥਾਣਾ ਬਲਾਚੌਰ ਵਿਖੇ ਮਾਮਲਾ ਦਰਜ ਕਦਿਆਂ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
  • Related Posts

    ਬਾਬਾ ਬਲਬੀਰ ਸਿੰਘ ਜੀ ਅਕਾਲੀ 96 ਕਰੋੜੀ ਨੇ ਐਸ਼ ਐਸ ਪੈਟਰੋਲੀਅਮਜ਼ ’ਤੇ ਪਹੁੰਚ ਕੇ ਬਖ਼ਸ਼ਿਆ ਅਸ਼ੀਰਵਾਦ

    Spread the love

    Spread the loveਬਰਨਾਲਾ ਬਲਵੰਤ ਸਿੰਘ ਸਿੱਧੂ 18 ਸਤੰਬਰ 2026=ਬਰਨਾਲਾ–ਸੰਗਰੂਰ ਰੋਡ ’ਤੇ ਸਥਿਤ ਐਸ਼ ਐਸ ਪੈਟਰੋਲੀਅਮਜ਼ ਦੇ ਮਾਲਕ ਅਤੇ ਸਾਬਕਾ ਪ੍ਰਧਾਨ ਨਗਰ ਕੌਂਸਲ ਧਨੌਲਾ ਸੁਰਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼੍ਰੋਮਣੀ ਪੰਥ ਅਕਾਲੀ ਬੁੱਢਾ…

    ਐਫਸੀਆਈ ਦੇ ਗੋਦਾਮਾਂ ’ਚ ਜਗ੍ਹਾ ਦੀ ਘਾਟ ਕਾਰਨ 10 ਫੀਸਦੀ ਝੋਨੇ ਦੀ ਮਿਲਿੰਗ ਬਕਾਇਆ ਨਵੇਂ ਸੀਜ਼ਨ ਤੋਂ ਪਹਿਲਾਂ ਪਿਛਲੇ ਸੀਜ਼ਨ ਦੀ ਮਿਲਿੰਗ ਮੁਕੰਮਲ ਕਰਵਾਉਣ ਦੀ ਮੰਗ

    Spread the love

    Spread the loveਅਮਲੋਹ, 18 ਸਤੰਬਰ (ਅਜੈ ਕੁਮਾਰ)=ਰਾਈਸ ਸੈਲਰ ਐਸੋਸੀਏਸ਼ਨ ਅਮਲੋਹ ਦੀ ਮੀਟਿੰਗ ਐਸੋਸੀਏਸ਼ਨ ਦੇ ਪ੍ਰਧਾਨ ਰਾਕੇਸ਼ ਕੁਮਾਰ ਦੀ ਅਗਵਾਈ ਹੇਠ ਹੋਈ। ਉਨ੍ਹਾਂ ਕਿਹਾ ਕਿ ਝੋਨੇ ਦਾ ਨਵਾਂ ਸੀਜ਼ਨ 2026-27 ਇਕ…

    Leave a Reply

    Your email address will not be published. Required fields are marked *