20ਵੀਂ ਨੈਸ਼ਨਲ ਕਰਾਟੇ ਚੈਂਪੀਅਨਸ਼ਿਪ ’ਚ ਫਗਵਾੜਾ ਦੇ ਬੱਚਿਆਂ ਦਾ ਰਿਹਾ ਸ਼ਾਨਦਾਰ ਪ੍ਰਦਰਸ਼ਨ * 7 ਸੋਨ ਤਗਮਿਆਂ ਸਮੇਤ ਕੁੱਲ 20 ਮੈਡਲ ਜਿੱਤ ਕੇ ਸ਼ਹਿਰ ਦਾ ਨਾਮ ਕੀਤਾ ਰੌਸ਼ਨ

Spread the love
ਫਗਵਾੜਾ 27 ਜੁਲਾਈ (  ਪ੍ਰੀਤ ਕੌਰ ਪ੍ਰੀਤੀ       ) ਕਪੂਰਥਲਾ ਵਿਖੇ ਆਯੋਜਿਤ 20ਵੀਂ ਨੈਸ਼ਨਲ ਕਰਾਟੇ ਚੈਂਪੀਅਨਸ਼ਿਪ-2026 ਵਿੱਚ ਫਗਵਾੜਾ ਦੇ ਆਰਿਅਨ ਫਾਈਟਰਜ਼ ਅਰੀਨਾ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 7 ਸੋਨ ਤਗਮਿਆਂ ਸਮੇਤ ਕੁੱਲ 20 ਮੈਡਲ ਆਪਣੇ ਨਾਮ ਕਰਕੇ ਸ਼ਹਿਰ ਦਾ ਮਾਣ ਵਧਾਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕੋਚ ਅਤੁਲ ਆਰਿਅਨ ਨੇ ਦੱਸਿਆ ਕਿ ਇਹ ਚੈਂਪੀਅਨਸ਼ਿਪ ਜੇ.ਕੇ.ਡੀ. ਸਕੂਲ ਆਫ਼ ਸੈਲਫ ਡਿਫੈਂਸ ਅਤੇ ਇੰਡੀਆ ਕਰਾਟੇ-ਡੂ ਐਸੋਸੀਏਸ਼ਨ ਵੱਲੋਂ ਬਲੈਕ ਬੈਲਟ ਰਾਜੇਸ਼ ਕੁਮਾਰ (ਬੰਟੀ) ਅਤੇ ਬਲੈਕ ਬੈਲਟ ਧੀਰਜ ਕੁਮਾਰ ਦੀ ਦੇਖ-ਰੇਖ ਹੇਠ 25 ਅਤੇ 26 ਜੁਲਾਈ ਨੂੰ ਧਰਮ ਸਭਾ ਨੇੜੇ ਹਿੰਦੂ ਕੰਨਿਆ ਕਾਲਜ, ਅੰਮ੍ਰਿਤਸਰ ਰੋਡ, ਕਪੂਰਥਲਾ ਵਿਖੇ ਕਰਵਾਈ ਗਈ। ਚੈਂਪੀਅਨਸ਼ਿਪ ਵਿੱਚ ਆਰਿਅਨ ਫਾਈਟਰਜ਼ ਅਰੇਨਾ ਵੱਲੋਂ 5 ਤੋਂ 15 ਸਾਲ ਉਮਰ ਵਰਗ ਦੇ 10 ਲੜਕਿਆਂ ਅਤੇ 6 ਤੋਂ 15 ਸਾਲ ਉਮਰ ਵਰਗ ਦੀਆਂ 8 ਲੜਕੀਆਂ ਨੇ ਭਾਗ ਲਿਆ। ਉਨ੍ਹਾਂ ਦੱਸਿਆ ਕਿ ਲੜਕੀਆਂ ਵਿੱਚ ਜਾਇਨਾ ਕੌਰ ਨੇ ਸੋਨ ਤਗਮਾ, ਜਸਨੂਰ ਕੌਰ ਨੇ ਇੱਕ ਸੋਨ ਅਤੇ ਇੱਕ ਚਾਂਦੀ ਦਾ ਤਗਮਾ, ਸੀਰਤ ਕੌਰ ਨੇ ਇੱਕ ਸੋਨ ਅਤੇ ਇੱਕ ਚਾਂਦੀ ਦਾ ਤਗਮਾ, ਰਵਨੀਤ ਕੌਰ ਨੇ ਇੱਕ ਚਾਂਦੀ ਅਤੇ ਇੱਕ ਕਾਂਸੇ ਦਾ ਤਗਮਾ, ਅਵਨੀਤ ਕੌਰ ਨੇ ਚਾਂਦੀ ਦਾ ਤਗਮਾ, ਅੰਬਰ ਜੱਖੂ ਅਤੇ ਪ੍ਰਿਯੰਕਾ ਨੇ ਕਾਂਸੇ ਦੇ ਤਗਮੇ ਅਤੇ ਦੀਪਿਕਾ ਨੇ ਚਾਂਦੀ ਦਾ ਤਗਮਾ ਜਿੱਤਿਆ। ਜਦਕਿ ਲੜਕਿਆਂ ਦੇ ਵਰਗ ਵਿੱਚ ਏਕਮ ਨੇ ਇੱਕ ਸੋਨ ਅਤੇ ਇੱਕ ਕਾਂਸੇ ਦਾ ਤਗਮਾ, ਅਕਾਸ਼ ਭੁੱਟਾ, ਆਰਿਅਨ ਅਤੇ ਹਿਮਾਕਸ਼ ਨੇ ਸੋਨ ਤਗਮੇ, ਸੰਚਿਤ ਜੱਖੂ ਅਤੇ ਤਕਸ਼ਰਾਜ ਨੇ ਚਾਂਦੀ ਦੇ ਤਗਮੇ, ਜਦਕਿ ਪ੍ਰਥਮ, ਪ੍ਰਭ ਬੈਂਸ, ਰਵਨੀਤ ਅਤੇ ਸਾਹਿਬਜੋਤ ਸਿੰਘ ਨੇ ਕਾਂਸੇ ਦੇ ਤਗਮੇ ਆਪਣੇ ਨਾਮ ਕੀਤੇ ਹਨ। ਕੋਚ ਅਤੁਲ ਆਰਿਅਨ ਨੇ ਸਾਰੇ ਜੇਤੂ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਦੀ ਮਿਹਨਤ ਅਤੇ ਲਗਨ ਦਾ ਹੀ ਨਤੀਜਾ ਹੈ ਕਿ ਉਨ੍ਹਾਂ ਨੇ ਨੈਸ਼ਨਲ ਪੱਧਰ ’ਤੇ ਸ਼ਾਨਦਾਰ ਪ੍ਰਦਰਸ਼ਨ ਕਰਕੇ ਫਗਵਾੜਾ ਦਾ ਨਾਮ ਰੌਸ਼ਨ ਕੀਤਾ ਹੈ। ਉਨ੍ਹਾਂ ਨੇ ਆਸ ਪ੍ਰਗਟਾਈ ਕਿ ਇਹ ਖਿਡਾਰੀ ਭਵਿੱਖ ਵਿੱਚ ਵੀ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ’ਤੇ ਆਪਣੀ ਕਾਬਲੀਅਤ ਦਾ ਲੋਹਾ ਮਨਵਾਉਣਗੇ। ਇਸ ਮੌਕੇ ਫਗਵਾੜਾ ਦੇ ਖੇਡ ਪ੍ਰੇਮੀਆਂ, ਮਾਪਿਆਂ ਅਤੇ ਬੱਚਿਆਂ ਦੇ ਸ਼ੁੱਭਚਿੰਤਕਾਂ ਨੇ ਵੀ ਸਮੂਹ ਜੇਤੂ ਖਿਡਾਰੀਆਂ ਅਤੇ ਕੋਚ ਅਤੁਲ ਆਰਿਅਨ ਨੂੰ ਸ਼ਾਨਦਾਰ ਪ੍ਰਦਰਸ਼ਨ ਲਈ ਵਧਾਈ ਦਿੰਦਿਆਂ ਉਨ੍ਹਾਂ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ ਹੈ।
ਤਸਵੀਰ ਕੈਪਸ਼ਨ : ਕਪੂਰਥਲਾ ਵਿਖੇ ਆਯੋਜਿਤ 20ਵੀਂ ਨੈਸ਼ਨਲ ਕਰਾਟੇ ਚੈਂਪੀਅਨਸ਼ਿਪ ਦੌਰਾਨ ਜੇਤੂ ਖਿਡਾਰੀਆਂ ਅਤੇ ਕੋਚ ਅਤੁਲ ਆਰਿਅਨ ਨੂੰ ਸਨਮਾਨਿਤ ਕਰਦੇ ਹੋਏ ਆਯੋਜਕ।
  • Related Posts

    ਕਾਠਗੜ੍ਹ ਮੋੜ ਤੋਂ ਬੱਲੋਂਵਾਲ ਸੌਂਖੜੀ ਤੱਕ 8 ਕਰੋੜ 90 ਲੱਖ ਦੀ ਲਾਗਤ ਨਾਲ ਬਣਨ ਵਾਲੀ 12 ਕਿਲੋਮੀਟਰ ਸੜਕ ਤੇ ਪੁਲਾਂ ਦੇ ਨਿਰਮਾਣ ਕਾਰਜ ਹੋਏ ਸ਼ੁਰੂ

    Spread the love

    Spread the loveਬਲਾਚੌਰ, 27 ਜੁਲਾਈ (ਜਤਿੰਦਰ ਪਾਲ ਸਿੰਘ ਕਲੇਰ):=ਕਾਠਗੜ੍ਹ ਮੋੜ ਤੋਂ ਲੈ ਕੇ ਬੱਲੋਂਵਾਲ ਸੌਂਖੜੀ ਕਾਲਜ ਤੇ ਯੂਨੀਵਰਸਿਟੀ ਤੱਕ ਜਾਣ ਵਾਲੀ 18 ਫੁੱਟ ਚੌੜੀ ਅਤੇ 12 ਕਿਲੋਮੀਟਰ ਲੰਬੀ ਅਹਿਮ ਸੜਕ…

    ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਸ੍ਰੀ ਪ੍ਰਿਯੰਕ ਕਾਨੂੰਨਗੋ ਨੇ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ ਅਤੇ ਸ੍ਰੀ ਵਾਲਮੀਕਿ ਤੀਰਥ ਵਿਖੇ ਟੇਕਿਆ ਮੱਥਾ ਵਾਲਮੀਕਿ ਭਾਈਚਾਰੇ ਨਾਲ ਮੀਟਿੰਗ ਕਰਕੇ ਸੁਣੀਆਂ ਮੁਸ਼ਕਲਾਂ, ਪਹਿਲ ਦੇ ਆਧਾਰ ‘ਤੇ ਹੱਲ ਦਾ ਦਿੱਤਾ ਭਰੋਸਾ

    Spread the love

    Spread the love ਅੰਮ੍ਰਿਤਸਰ, 27 ਜੁਲਾਈ (   ਮਨਜੀਤ ਸਿੰਘ ਸ਼ੇਰਗਿੱਲ )=ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (ਐੱਨ.ਐੱਚ.ਆਰ.ਸੀ.), ਨਵੀਂ ਦਿੱਲੀ ਦੇ ਮੈਂਬਰ ਸ੍ਰੀ ਪ੍ਰਿਯੰਕ ਕਾਨੂੰਨਗੋ ਨੇ ਅੱਜ ਆਪਣੇ ਅੰਮ੍ਰਿਤਸਰ ਦੌਰੇ ਦੌਰਾਨ ਸ਼ਹਿਰ ਦੇ…

    Leave a Reply

    Your email address will not be published. Required fields are marked *