20 ਸਤੰਬਰ ਨੂੰ ਜਲੰਧਰ ‘ਚ ਹੋਣ ਵਾਲੀ ਇਤਿਹਾਸਕ ਕਿਸਾਨ-ਮਜ਼ਦੂਰ ਰੈਲੀ ‘ਚ ਬਾਰਡਰ ਏਰੀਏ ਦੇ ਸੈਂਕੜੇ ਕਿਸਾਨ-ਮਜ਼ਦੂਰ ਹੋਣਗੇ ਸ਼ਾਮਲ – ਜਮਹੂਰੀ ਕਿਸਾਨ ਸਭਾ*

Spread the love
ਝਬਾਲ 7 ਸਤੰਬਰ (ਮੱਖਣ ਮਨੋਜ) 20 ਸਤੰਬਰ ਨੂੰ ਜਲੰਧਰ ਦੀ ਦੇਸ਼ ਭਗਤ ਯਾਦਗਾਰ ਹਾਲ ਵਿਖੇ ਹੋਣ ਵਾਲੀ ਰੈਲੀ ਵਿੱਚ ਬਾਰਡਰ ਏਰੀਏ ਦੇ ਨਜ਼ਦੀਕੀ ਪਿੰਡਾਂ ‘ਚੋਂ ਸੈਂਕੜੇ ਕਿਸਾਨ, ਮਜ਼ਦੂਰ ਵੱਡੀ ਗਿਣਤੀ ਵਿੱਚ ਔਰਤਾਂ ਕਾਫਲਿਆਂ ਦੇ ਰੂਪ ਵਿੱਚ ਸ਼ਾਮਲ ਹੋਣਗੀਆਂ। ਇਹ ਜਾਣਕਾਰੀ ਜਮਹੂਰੀ ਕਿਸਾਨ ਸਭਾ ਦੇ ਸੂਬਾਈ ਆਗੂ ਪ੍ਰਗਟ ਸਿੰਘ ਜਾਮਾਰਾਏ, ਹਰਦੀਪ ਸਿੰਘ ਰਸੂਲਪੁਰ, ਰੇਸ਼ਮ ਸਿੰਘ ਫੈਲੋਕੇ, ਮਜ਼ਦੂਰਾਂ ਦੇ ਆਗੂ ਬਲਦੇਵ ਸਿੰਘ ਪੰਡੋਰੀ, ਜਰਨੈਲ ਸਿੰਘ ਰਸੂਲਪੁਰ ਨੇ ਵੱਖ-ਵੱਖ ਪਿੰਡਾਂ ਰਸੂਲਪੁਰ, ਚੀਮਾ ਖੁਰਦ, ਚੀਮਾ ਕਲਾਂ, ਗੰਡੀਵਿੰਡ, ਢੰਡ, ਕਸੇਲ, ਸਰਾਂ, ਤਲਵੰਡੀ ਆਦਿ ਪਿੰਡਾਂ ‘ਚ ਜਮਹੂਰੀ ਕਿਸਾਨ ਸਭਾ ਅਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੀ ਇਤਿਹਾਸਕ ਕਾਨਫਰੰਸ ਦੀ ਤਿਆਰੀ ਸਬੰਧੀ ਦਿੱਤੀ।ਇਸ ਮੌਕੇ ਪ੍ਰਗਟ ਸਿੰਘ ਜਾਮਾਰਾਏ ਨੇ ਬੋਲਦਿਆਂ ਕਿਹਾ ਕਿ ਇਸ ਇਤਿਹਾਸਕ ਰੈਲੀ ‘ਚ ਜਿੱਥੇ ਕਿਸਾਨਾਂ ਦੇ ਮਸਲਿਆਂ ‘ਤੇ ਵਿਚਾਰ ਚਰਚਾ ਕੀਤੀ ਜਾਣੀ ਹੈ, ਉੱਥੇ ਮਜ਼ਦੂਰਾਂ ਨਾਲ ਹੋ ਰਹੇ ਅਨਿਆਂ, ਕੇਂਦਰ ਸਰਕਾਰ ਵੱਲੋਂ ਮਨਰੇਗਾ ਸਕੀਮ ਨੂੰ ਖਤਮ ਕਰਨਾ ਅਤੇ ਹੋਰ ਮਜ਼ਦੂਰਾਂ ਦੇ ਭਖਦੇ ਮਸਲਿਆਂ ‘ਤੇ ਵਿਚਾਰ ਚਰਚਾ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਕਾਰਪੋਰੇਟ ਪੱਖੀ ਨੀਤੀਆਂ ਅਪਣਾ ਰਹੀ ਹੈ, ਜੋ ਕਿਸਾਨਾਂ, ਮਜ਼ਦੂਰਾਂ ਅਤੇ ਆਮ ਵਰਗ ਦੇ ਵਿਰੋਧ ‘ਚ ਹਨ। ਰੁਜ਼ਗਾਰ ਮੰਗਦੇ ਲੋਕਾਂ ਨੂੰ ਕੁੱਟਿਆ ਮਾਰਿਆ ਜਾ ਰਿਹਾ ਹੈ। ਨਸ਼ਿਆਂ ‘ਚ ਜਵਾਨੀ ਦਾ ਘਾਣ ਕੀਤਾ ਜਾ ਰਿਹਾ ਹੈ। ਨਸ਼ਿਆਂ ਨੂੰ ਖਤਮ ਕਰਨ ‘ਚ ਪੰਜਾਬ ਸਰਕਾਰ ਬੁਰੀ ਤਰ੍ਹਾਂ ਫੇਲ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਤੇ ਪੰਜਾਬ ਸਰਕਾਰ ਦੀਆਂ ਨੀਤੀਆਂ ਵਿੱਚ ਕੋਈ ਫਰਕ ਨਹੀਂ। ਇਹਨਾਂ ਦੋਹਾਂ ਦੀਆਂ ਨੀਤੀਆਂ ਕਿਸਾਨ-ਮਜ਼ਦੂਰ ਵਿਰੋਧੀ ਹਨ। ਇਸ ਲਈ ਸੰਘਰਸ਼ ਨੂੰ ਤੇਜ਼ ਕਰਨ ਲਈ ਜਲੰਧਰ ਦੇਸ਼ ਭਗਤ ਯਾਦਗਾਰ ਹਾਲ ‘ਚ ਲਾਮਿਸਾਲ ਰੈਲੀ ਅਤੇ ਦੋ ਦਿਨਾ ਕਾਨਫਰੰਸ ‘ਚ ਦੇਸ਼ ਭਰ ਦੇ ਕਿਸਾਨ ਜੁੜ ਕੇ ਹਾਕਮ ਸਰਕਾਰਾਂ ਦੀਆਂ ਨੀਤੀਆਂ ਖਿਲਾਫ਼ ਨੀਤੀਗਤ ਫੈਸਲਾ ਲੈਣਗੇ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *