20 ਸਤੰਬਰ ਦੀ ਇਤਿਹਾਸਿਕ ਰੈਲੀ ਚ ਹਜ਼ਾਰਾਂ ਕਿਸਾਨ,ਮਜ਼ਦੂਰ ਅਤੇ ਔਰਤਾਂ ਵੱਡੀ ਗਿਣਤੀ ਚ ਸ਼ਾਮਿਲ ਹੋਣਗੀਆਂ–ਕਿਸਾਨ ਆਗੂ 

Spread the love
ਝਬਾਲ 4 ਸਤੰਬਰ ( ਮੱਖਣ ਮਨੋਜ) ਜਮਹੂਰੀ ਕਿਸਾਨ ਸਭਾ ਪੰਜਾਬ ਜ਼ਿਲਾ ਕਮੇਟੀ ਦੀ ਮੀਟਿੰਗ ਮਨਜੀਤ ਸਿੰਘ ਬੱਗੂ ਦੀ ਪ੍ਰਧਾਨਗੀ ਹੇਠ ਹੋਈ।ਮੀਟਿੰਗ ਨੂੰ ਸਭਾ ਦੇ ਸੂਬਾਈ ਮੀਤ ਪ੍ਰਧਾਨ ਪਰਗਟ ਸਿੰਘ ਜਾਮਾਰਾਏ, ਸੂਬਾਈ ਆਗੂ ਮੁਖਤਾਰ ਸਿੰਘ ਮੱਲਾ ਨੇ ਸੰਬੋਧਨ ਕਰਦਿਆ  ਕਿਹਾ ਕਿ ਕਰ ਮੁਕਤ ਵਪਾਰਕ ਸਮਝੌਤਾ ਕਿਸਾਨਾਂ ਮਜਦੂਰਾਂ ਦੀ ਮੌਤ ਦੇ ਵਰੰਟ ਜਾਰੀ ਕਰਨ ਦੇ ਬਰਾਬਰ ਹਨ। ਇਸ ਨਾਲ ਛੋਟੇ ਵਪਾਰੀਆਂ, ਕਿਸਾਨਾਂ ਅਤੇ ਆਮ ਲੋਕਾਂ ਦਾ ਵੱਡਾ ਨੁਕਸਾਨ ਹੋਵੇਗਾ ਅਤੇ ਦੇਸ਼ ਦੀ ਆਰਥਿਕਤਾ ਨਿਗਾਰ ਵੱਲ ਜਾਵੇਗੀ।ਇਹਨਾਂ ਆਗੂਆਂ ਨੇ ਕਿਸਾਨ ਵਿਰੋਧੀ ਨੀਤੀਆਂ ਦਾ ਵਿਰੋਧ ਕਰਦਿਆਂ ਕਿਹਾ ਕਿ ਕੇਂਦਰ ਅਤੇ ਸੂਬਾ ਸਰਕਾਰਾਂ ਜਿਨਸਾਂ ਦਾ ਸਮੱਰਥਨ ਮੁੱਲ ਦੇਣ ਤੋਂ ਭੱਜ ਰਹੀਆਂ ਹਨ ਅਤੇ ਲਾਗਤ ਖਰਚੇ ਦਿਨੋ ਦਿਨ ਵੱਧਦੇ ਜਾ ਰਹੇ ਹਨ। ਉਹਨਾਂ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰ ਖੇਤੀ ਵਿਭਿੰਨਤਾ ਲਿਆਉਣ ਲਈ ਕਿਸਾਨਾਂ ਤੇ ਜੋਰ ਪਾਇਆ ਜਾ ਰਿਹਾ ਦੂਸਰੇ ਪਾਸੇ  ਜਿਨਸਾਂ ਤੇ ਐਮ.ਐਸ.ਪੀ. ਨੂੰ ਲਾਗੂ ਨਹੀਂ ਕੀਤਾ ਜਾ ਰਿਹਾ। ਮੀਟਿੰਗ ਦੇ ਫੈਸਲੇ ਪ੍ਰੈਸ ਨੂੰ ਜਾਰੀ ਕਰਦਿਆਂ ਸਭਾ ਦੇ ਜਿਲ੍ਹਾ ਸਕੱਤਰ ਦਲਜੀਤ ਸਿੰਘ ਦਿਆਲਪੁਰਾ  ਨੇ ਦੱਸਿਆ ਕਿ ਦੋ ਕਿਸਾਨ ਜਥੇਬੰਦੀਆਂ ਦੀ ਏਕਤਾ ਕਰਨ ਲਈ  ਇਤਿਹਾਸਕ ਫੈਸਲਾ ਹਵੇਗਾ। ਕਿਸਾਨ ਅੰਦੋਲਨ ਨੂੰ ਮਜ਼ਬੂਤ ਕਰਨ ਅਤੇ ਉਹਨਾਂ ਦੇ ਹੱਕਾਂ ਲਈ ਸੰਘਰਸ਼ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਵਿੱਚ ਮੀਲ-ਪੱਥਰ ਮੰਨਿਆ ਗਿਆ। ਉਹਨਾਂ ਦੱਸਿਆ ਕਿ 20 ਸਤੰਬਰ ਨੂੰ ਜਲੰਧਰ ਵਿਖੇ ਹੋਣ ਵਾਲੀ ਇਤਿਹਾਸਿਕ ਰੈਲੀ ਚ ਹਜ਼ਾਰਾਂ ਕਿਸਾਨ ਮਜ਼ਦੂਰ ਔਰਤਾਂ ਸ਼ਾਮਿਲ ਹੋਣਗੀਆਂ। ਜਿਸ ਦੀਆਂ ਤਿਆਰੀਆਂ ਜਿਲੇ ਭਰ ਚ ਪਿੰਡ ਪਿੰਡ ਮੀਟਿੰਗਾਂ ਲਾ ਕੇ ਕੀਤੀਆ ਜਾ ਰਹੀਆਂ ਹਨ। ਰੈਲੀ ਅਤੇ ਕਾਨਫਰੰਸ ਨੂੰ ਸਫਲ ਬਣਾਉਣ ਲਈ ਫੰਡ ਮੁਹਿਮ ਚਲਾਈ ਜਾ ਰਹੀ ਹੈ।  ਇਸ ਮੌਕੇ ਰੇਸ਼ਮ ਸਿੰਘ ਫੈਲੋਕੇ, ਹਰਭਜਨ ਸਿੰਘ ਪੱਟੀ,ਕੇਵਲ ਸਿੰਘ ਮਾੜੀ ਕੰਬੋਕੇ , ਦਾਰਾ ਸਿੰਘ ਮੁੰਡਾ ਪਿੰਡ ਇਲਾਵਾ ਹੋਰ ਆਗੂ ਹਾਜ਼ਰ ਸਨ।
  • Related Posts

    * ਧਨੌਲਾ ’ਚ ਗੂੰਜੇਗਾ ਗਣਪਤੀ ਬੱਪਾ ਦਾ ਜੈਕਾਰਾ, 14 ਤੋਂ ਸ਼ੁਰੂ ਹੋਵੇਗਾ 12ਵਾਂ ਮਹਾਂਉਤਸਵ * ਸ੍ਰੀ ਮਹਾਦੇਵ ਕਾਵੜ ਸੇਵਾ ਸੰਘ ਵੱਲੋਂ ਸਨਾਤਨ ਧਰਮ ਸਭਾ ਵਿਖੇ ਪੰਜ ਰੋਜ਼ਾ ਧਾਰਮਿਕ ਸਮਾਗਮ

    Spread the love

    Spread the loveਧਨੌਲਾ: 13 ਸਤੰਬਰ (ਹਰਦੀਪ ਹੈਰੀ)=ਸ੍ਰੀ ਮਹਾਦੇਵ ਕਾਵੜ ਸੇਵਾ ਸੰਘ ਕਮੇਟੀ ਧਨੌਲਾ ਵੱਲੋਂ ਸ਼ਹਿਰ ਨਿਵਾਸੀਆਂ ਦੇ ਸਹਿਯੋਗ ਨਾਲ 12ਵਾਂ ਸ੍ਰੀ ਗਣੇਸ਼ ਚਤੁਰਥੀ ਮਹਾਂਉਤਸਵ 14 ਸਤੰਬਰ ਤੋਂ 18 ਸਤੰਬਰ 2026…

    ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਵਿਆਹ ਪੁਰਬ 18 ਸਤੰਬਰ ਨੂੰ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ: ਜੱਸਲ   ਸੰਗਤਾਂ ਵਿੱਚ ਭਾਰੀ ਉਤਸ਼ਾਹ

    Spread the love

    Spread the loveਚੌਂਕ ਮਹਿਤਾ ੧੩ ਸਤੰਬਰ ( ਰਾਜਵਿੰਦਰ ਸਿੰਘ ਰੰਧਾਵਾ ) ਜਗਤ ਗੁਰੂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਸਾਲਾਨਾ ਜੋੜ…

    Leave a Reply

    Your email address will not be published. Required fields are marked *