2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪ੍ਰੇਮ ਸਿੰਘ ਭੰਗੂ ਦੀ ਜਗਰਾਉਂ ਹਲਕੇ ਵਿੱਚ ਸਰਗਰਮੀ ਤੇਜ਼ ਸਕੂਟਰ ਬਾਜ਼ਾਰ ਐਸੋਸੀਏਸ਼ਨ ਨਾਲ ਵਿਸ਼ੇਸ਼ ਮੁਲਾਕਾਤ, ਵਪਾਰੀਆਂ ਦੀਆਂ ਸਮੱਸਿਆਵਾਂ ਅਤੇ ਹਲਕੇ ਦੇ ਵਿਕਾਸ ‘ਤੇ ਹੋਈ ਚਰਚਾ

Spread the love
ਜਗਰਾਉਂ, 4 ਅਗਸਤ (ਜਸਵਿੰਦਰ ਸਿੰਘ ਡਾਂਗੀਆ ) : ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋਣ ਲੱਗੀਆਂ ਹਨ। ਇਸੇ ਕੜੀ ਤਹਿਤ ਸਮਾਜ ਸੇਵੀ ਅਤੇ ਸਾਬਕਾ ਪੁਲਿਸ ਇੰਸਪੈਕਟਰ ਪ੍ਰੇਮ ਸਿੰਘ ਭੰਗੂ ਨੇ ਜਗਰਾਉਂ ਦੀ ਸਕੂਟਰ ਬਾਜ਼ਾਰ ਐਸੋਸੀਏਸ਼ਨ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਨਾਲ ਵਿਸ਼ੇਸ਼ ਮੁਲਾਕਾਤ ਕੀਤੀ। ਮੀਟਿੰਗ ਦੌਰਾਨ ਹਲਕੇ ਦੇ ਵਿਕਾਸ, ਵਪਾਰੀਆਂ ਨੂੰ ਦਰਪੇਸ਼ ਮੁਸ਼ਕਲਾਂ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ।ਪ੍ਰੇਮ ਸਿੰਘ ਭੰਗੂ ਨੇ ਕਿਹਾ ਕਿ ਜਗਰਾਉਂ ਹਲਕੇ ਦੇ ਲੋਕਾਂ ਦੀਆਂ ਉਮੀਦਾਂ ‘ਤੇ ਖਰਾ ਉਤਰਨਾ ਉਨ੍ਹਾਂ ਦੀ ਪਹਿਲ ਹੋਵੇਗੀ। ਉਨ੍ਹਾਂ ਕਿਹਾ ਕਿ ਵਪਾਰੀ ਵਰਗ ਕਿਸੇ ਵੀ ਖੇਤਰ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹੁੰਦਾ ਹੈ, ਇਸ ਲਈ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਪਹਿਲ ਦੇ ਆਧਾਰ ‘ਤੇ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੁਲਿਸ ਵਿਭਾਗ ਵਿੱਚ ਆਪਣੀ ਜ਼ਿਆਦਾਤਰ ਸੇਵਾ ਜਗਰਾਉਂ ਹਲਕੇ ਵਿੱਚ ਨਿਭਾਉਣ ਕਾਰਨ ਉਹ ਇਲਾਕੇ ਦੇ ਲੋਕਾਂ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨਾਲ ਭਲੀਭਾਂਤ ਜਾਣੂ ਹਨ। ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਲੋਕਾਂ ਦੇ ਸਹਿਯੋਗ ਨਾਲ ਹਲਕੇ ਦੇ ਮੁੱਦਿਆਂ ਦੇ ਹੱਲ ਲਈ ਪੂਰੀ ਇਮਾਨਦਾਰੀ ਨਾਲ ਯਤਨ ਕਰਨਗੇ। ਉਨ੍ਹਾਂ ਇਹ ਵੀ ਕਿਹਾ ਕਿ ਪੁਲਿਸ ਸੇਵਾ ਦੌਰਾਨ ਹਾਸਲ ਤਜਰਬੇ ਦੇ ਆਧਾਰ ‘ਤੇ ਉਹ ਨਸ਼ਿਆਂ ਦੇ ਖ਼ਾਤਮੇ ਲਈ ਵੀ ਪੂਰੀ ਵਚਨਬੱਧਤਾ ਨਾਲ ਕੰਮ ਕਰਨਗੇ।ਇਸ ਮੌਕੇ ਸਕੂਟਰ ਬਾਜ਼ਾਰ ਐਸੋਸੀਏਸ਼ਨ ਦੇ ਪ੍ਰਧਾਨ ਜਗਤਾਰ ਸਿੰਘ ਚਾਵਲਾ, ਜਸਵੀਰ ਸਿੰਘ ਗਾਲਿਬ, ਪਰਦੀਪ ਸਿੰਘ (ਐਸ.ਪੀ.), ਰਾਕੇਸ਼ ਕੁਮਾਰ ਬਾਗੜੀ, ਕੋਮਲ ਸਿੰਘ ਸੱਗੂ, ਜਤਿੰਦਰ ਕਲਿਆਣ, ਜਗਤਾਰ ਸਿੰਘ ਤਾਰੀ, ਮਦਨ ਸਿੰਘ, ਸਤਨਾਮ ਸਿੰਘ ਕੰਮਾਂ, ਕੁਲਵੀਰ ਸਿੰਘ, ਮੋਹਿਤ ਕੁਮਾਰ ਮੁਨੀਮ, ਰਮਨ ਸਿੰਘ, ਸਰਬਜੀਤ ਸਿੰਘ ਅਤੇ ਬਿੱਟੂ ਕਲਸੀ ਸਮੇਤ ਹੋਰ ਮੈਂਬਰ ਹਾਜ਼ਰ ਸਨ। ਐਸੋਸੀਏਸ਼ਨ ਦੇ ਅਹੁਦੇਦਾਰਾਂ ਨੇ ਪ੍ਰੇਮ ਸਿੰਘ ਭੰਗੂ ਦਾ ਸਵਾਗਤ ਕਰਦਿਆਂ ਵਪਾਰਕ ਅਤੇ ਸਥਾਨਕ ਮੁੱਦਿਆਂ ਬਾਰੇ ਖੁੱਲ੍ਹ ਕੇ ਵਿਚਾਰ ਸਾਂਝੇ ਕੀਤੇ। ਮੀਟਿੰਗ ਦੌਰਾਨ ਖੇਤਰ ਦੇ ਸਰਵਪੱਖੀ ਵਿਕਾਸ ਅਤੇ ਆਪਸੀ ਸਹਿਯੋਗ ਨਾਲ ਅੱਗੇ ਵਧਣ ਦੀ ਲੋੜ ‘ਤੇ ਵੀ ਜ਼ੋਰ ਦਿੱਤਾ ਗਿਆ।
  • Related Posts

    ਪ੍ਰਸ਼ਾਸਨ ਦੀ ਉਡੀਕ ਛੱਡ ਭਗਵਾਲੇ ਦੇ ਨੌਜਵਾਨਾਂ ਨੇ ਖੁਦ ਕੀਤੀ ਪੁਲੀ ਦੇ  ਆਲੇ ਦੁਆਲੇ ਸਫਾਈ ਪੁਲੀ ਦੇ ਆਲੇ-ਦੁਆਲੇ ਉੱਗੀ ਬੂਟੀ ਬਣੀ ਹਾਦਸਿਆਂ ਦਾ ਕਾਰਨ, ਰਾਹਗੀਰਾਂ ਨੂੰ ਆ ਰਹੀ ਸੀ ਭਾਰੀ ਦਿੱਕਤ

    Spread the love

    Spread the love ਸ੍ਰੀ ਕੀਰਤਪੁਰ ਸਾਹਿਬ,27 ਸਤੰਬਰ, (ਮਨਦੀਪ )=ਵਾਰਡ ਨੰਬਰ 11 ਪਿੰਡ ਭਗਵਾਲਾ ਨੂੰ ਕੀਰਤਪੁਰ ਸਾਹਿਬ ਨਾਲ ਜੋੜਨ ਵਾਲੀ ਪੁਲੀ ਦੇ ਆਲੇ-ਦੁਆਲੇ ਲੰਮੇ ਸਮੇਂ ਤੋਂ ਉੱਗੀ ਬੂਟੀ ਅਤੇ ਜੰਗਲੀ ਘਾਹ-ਫੂਸ…

    ਵਿਧਾਇਕ ਸੇਖੋਂ ਨੇ ਚਹਿਲ ਰੋਡ ਵਿਖੇ ਰਾਜਸਥਾਨ ਫੀਡਰ ਕੈਨਾਲ ਦੇ ਸੁਰੱਖਿਆ ਕਾਰਜਾਂ ਦਾ ਨੀਂਹ ਪੱਥਰ ਰੱਖਿਆ ਪ੍ਰੋਜੈਕਟ ਤੇ 2.47 ਕਰੋੜ ਦੀ ਆਵੇਗੀ ਲਾਗਤ -ਵਿਧਾਇਕ ਸੇਖੋਂ 

    Spread the love

    Spread the love ਫ਼ਰੀਦਕੋਟ, 27 ਸਤੰਬਰ (ਗੁਰਦੀਪ ਸਿੰਘ ਢਿੱਲੋਂ ) ਲੋਕਾਂ ਦੀ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਵਿਧਾਇਕ ਫ਼ਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਵੱਲੋਂ ਚਹਿਲ ਰੋਡ ਵਿਖੇ ਰਾਜਸਥਾਨ ਫੀਡਰ ਕੈਨਾਲ…

    Leave a Reply

    Your email address will not be published. Required fields are marked *