2027 ਨੂੰ ਲੈ ਕੇ ਦਿੱਲੀ ਵਿੱਚ ਯੂਥ ਕਾਂਗਰਸ ਦੀ ਅਹਿਮ ਮੀਟਿੰਗ, ਹਿੱਤਰਾਜ ਜੰਡੀ ਨੇ ਕੀਤੀ ਸ਼ਿਰਕਤ

Spread the love
ਨਵਾਂਸ਼ਹਿਰ , 24 ਸਤੰਬਰ (ਜਤਿੰਦਰਪਾਲ ਸਿੰਘ ਕਲੇਰ) : ਨਵੀਂ ਦਿੱਲੀ ਸਥਿਤ ਇੰਦਰਾ ਭਵਨ ਵਿਖੇ ਪੰਜਾਬ ਕਾਂਗਰਸ ਦੇ ਪ੍ਰਭਾਰੀ ਸ੍ਰੀ ਸਚਿਨ ਪਾਇਲਟ, ਇੰਡੀਅਨ ਯੂਥ ਕਾਂਗਰਸ ਦੇ ਰਾਸ਼ਟਰੀ ਪ੍ਰਭਾਰੀ ਸ੍ਰੀ ਮਨੀਸ਼ ਸ਼ਰਮਾ ਅਤੇ ਰਾਸ਼ਟਰੀ ਪ੍ਰਧਾਨ ਸ੍ਰੀ ਉਦੈ ਭਾਨੂ ਚੀਬ ਦੀ ਪ੍ਰਧਾਨਗੀ ਹੇਠ ਪੰਜਾਬ ਯੂਥ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨਾਂ ਅਤੇ ਹੋਰ ਅਹੁਦੇਦਾਰਾਂ ਨਾਲ ਅਹਿਮ ਮੀਟਿੰਗ ਕੀਤੀ ਗਈ।ਇਸ ਅਹਿਮ ਮੀਟਿੰਗ ਵਿੱਚ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਯੂਥ ਕਾਂਗਰਸ ਦੇ ਪ੍ਰਧਾਨ ਹਿਤਰਾਜ ਜੰਡੀ ਨੇ ਵੀ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ।ਮੀਟਿੰਗ ਦੌਰਾਨ ‘ਮਿਸ਼ਨ 2027’ ਨੂੰ ਲੈ ਕੇ ਸੰਗਠਨ ਦੀ ਦਿਸ਼ਾ ਅਤੇ ਆਉਣ ਵਾਲੇ ਸਮੇਂ ਦੀ ਰਣਨੀਤੀ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਖ਼ਾਸ ਤੌਰ ’ਤੇ ਜ਼ਿਲ੍ਹਾ ਪੱਧਰ ਤੋਂ ਲੈ ਕੇ ਬੂਥ ਪੱਧਰ ਤੱਕ ਯੂਥ ਕਾਂਗਰਸ ਦੇ ਸੰਗਠਨ ਨੂੰ ਹੋਰ ਸਰਗਰਮ ਅਤੇ ਮਜ਼ਬੂਤ ਬਣਾਉਣ, ਪਾਰਟੀ ਵਰਕਰਾਂ ਨਾਲ ਲਗਾਤਾਰ ਸੰਪਰਕ ਬਣਾਈ ਰੱਖਣ ਅਤੇ ਆਪਸੀ ਤਾਲਮੇਲ ਨੂੰ ਹੋਰ ਬਿਹਤਰ ਕਰਨ ਸਬੰਧੀ ਰਣਨੀਤੀ ਤੈਅ ਕੀਤੀ ਗਈ।ਮੀਟਿੰਗ ਵਿੱਚ ਆਉਣ ਵਾਲੀਆਂ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਨੌਜਵਾਨ ਵਰਗ ਦੀ ਭੂਮਿਕਾ ਅਤੇ ਯੂਥ ਕਾਂਗਰਸ ਦੀਆਂ ਗਤੀਵਿਧੀਆਂ ਨੂੰ ਜ਼ਮੀਨੀ ਪੱਧਰ ’ਤੇ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਅੱਗੇ ਵਧਾਉਣ ਦੇ ਵੱਖ-ਵੱਖ ਪਹਿਲੂਆਂ ’ਤੇ ਵੀ ਵਿਚਾਰ ਕੀਤਾ ਗਿਆ।ਇਸ ਮੌਕੇ ਜ਼ਿਲ੍ਹਾ ਯੂਥ ਕਾਂਗਰਸ ਪ੍ਰਧਾਨ ਹਿਤਰਾਜ ਜੰਡੀ ਨੇ ਕਿਹਾ ਕਿ ਪਾਰਟੀ ਸੰਗਠਨ ਨੂੰ ਮਜ਼ਬੂਤ ਕਰਨ ਲਈ ਯੂਥ ਵਰਕਰਾਂ ਦੀ ਸਰਗਰਮ ਭਾਗੀਦਾਰੀ ਬਹੁਤ ਅਹਿਮ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਵੀ ਯੂਥ ਕਾਂਗਰਸ ਵੱਲੋਂ ਵਰਕਰਾਂ ਨਾਲ ਤਾਲਮੇਲ ਵਧਾਉਣ ਅਤੇ ਸੰਗਠਨ ਦੀਆਂ ਗਤੀਵਿਧੀਆਂ ਨੂੰ ਹੋਰ ਤੇਜ਼ ਕਰਨ ਲਈ ਲਗਾਤਾਰ ਕੰਮ ਕੀਤਾ ਜਾਵੇਗਾ।
  • Related Posts

    ਭਾਜਪਾ ਦੀ ਸਟੇਜ ਤੇ ਦੋ ਮਹਿਲਾਵਾਂ ਨੇ ਨਸ਼ਿਆਂ ਤੋਂ ਪੀੜਤ ਬੱਚਿਆਂ ਦਾ ਦਰਦ ਭਾਜਪਾ ਆਗੂ ਐਚ ਐਸ ਫੂਲਕਾ ਅੱਗੇ ਫਰੋਲਿਆ, ਸਟੇਜ ਤੇ ਭਾਵਕ ਹੋਈ ਔਰਤ                                        ‌

    Spread the love

    Spread the loveਤਪਾ ਮੰਡੀ 24 ਸਤੰਬਰ( ਗੋਲਡੀ ਵਿਆਸ) ਭਾਰਤੀ ਜਨਤਾ ਪਾਰਟੀ ਦੀ ਨਸ਼ਾ ਛੱਡੋ ਸੰਕਲਪ ਯਾਤਰਾ ਤਪਾ ਦੀ ਅਨਾਜ ਮੰਡੀ ਵਿੱਚ ਪਹੁੰਚੀ। ਸਮਾਗਮ ਦੌਰਾਨ ਭਾਜਪਾ ਆਗੂ ਐਚ ਐਸ ਫੂਲਕਾ ਨੂੰ…

    ਸ਼ਿਵਾਲਿਕ ਪਬਲਿਕ ਸਕੂਲ ਤਪਾ ਵਿਖੇ ਗਣੇਸ਼ ਚਤੁਰਥੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ

    Spread the love

    Spread the loveਤਪਾ ਮੰਡੀ 24  ਸਤੰਬਰ (ਗੋਲਡੀ ਵਿਆਸ) ਸਥਾਨਕ ਸ਼ਿਵਾਲਿਕ ਪਬਲਿਕ ਸਕੂਲ, ਵਿਖੇ ਗਣੇਸ਼ ਚਤੁਰਥੀ ਦਾ ਪਵਿੱਤਰ ਤਿਉਹਾਰ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਵਿੱਚ ਭਗਵਾਨ ਗਣੇਸ਼ ਜੀ…

    Leave a Reply

    Your email address will not be published. Required fields are marked *