2027 ਦੀਆਂ ਚੋਣਾਂ ਲਈ ਅਕਾਲੀ ਦਲ ਨੇ ਤੇਜ਼ ਕੀਤੀ ਸਿਆਸੀ ਸਰਗਰਮੀ, ਲੋਕਾਂ ਦਾ ਭਰੋਸਾ ਮੁੜ ਜਿੱਤਣ ਦਾ ਦਾਅਵਾ ਆਪ ਸਰਕਾਰ ਲੋਕਾਂ ਦੀਆਂ ਉਮੀਦਾਂ ‘ਤੇ ਖਰੀ ਨਹੀਂ ਉਤਰੀ; ਵਿਕਾਸ, ਰੁਜ਼ਗਾਰ ਅਤੇ ਲੋਕ ਹਿੱਤ ਪਹਿਲ ਹੋਣਗੇ : ਸੂਬਾ ਸਿੰਘ ਬਾਦਲ

Spread the love
ਜੈਤੋ, 31 ਜੁਲਾਈ (ਮਨਜੀਤ ਸਿੰਘ ਢੱਲਾ): ਵਿਧਾਨ ਸਭਾ ਹਲਕਾ ਜੈਤੋ ਤੋਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਇੰਚਾਰਜ ਸੂਬਾ ਸਿੰਘ ਬਾਦਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਪਾਰਟੀ ਨੇ ਹਲਕੇ ਵਿੱਚ ਆਪਣੀਆਂ ਸਿਆਸੀ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਉਨ੍ਹਾਂ ਦੱਸਿਆ ਕਿ ਉਹ ਲਗਾਤਾਰ ਪਿੰਡਾਂ ਅਤੇ ਸ਼ਹਿਰੀ ਖੇਤਰਾਂ ਵਿੱਚ ਵਰਕਰਾਂ ਨਾਲ ਸੰਪਰਕ ਮੀਟਿੰਗਾਂ ਕਰ ਰਹੇ ਹਨ ਅਤੇ ਹਰ ਵਰਗ ਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਨੇੜਿਓਂ ਸੁਣਿਆ ਜਾ ਰਿਹਾ ਹੈ।ਸੂਬਾ ਸਿੰਘ ਬਾਦਲ ਨੇ ਦਾਅਵਾ ਕੀਤਾ ਕਿ ਹਲਕੇ ਦੇ ਵੱਡੇ ਹਿੱਸੇ ਦੇ ਲੋਕ ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ‘ਤੇ ਮੁੜ ਭਰੋਸਾ ਜਤਾ ਰਹੇ ਹਨ ਅਤੇ ਉਹ ਪਾਰਟੀ ਨੂੰ ਮਜ਼ਬੂਤ ਬਣਾਉਣ ਲਈ ਇਕਜੁੱਟ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਜੇਕਰ ਹਲਕਾ ਵਾਸੀ ਉਨ੍ਹਾਂ ਨੂੰ ਸੇਵਾ ਦਾ ਮੌਕਾ ਦਿੰਦੇ ਹਨ ਤਾਂ ਹਲਕੇ ਦੇ ਵਿਕਾਸ, ਬੁਨਿਆਦੀ ਸਹੂਲਤਾਂ ਦੇ ਵਿਸਥਾਰ ਅਤੇ ਲੋਕਾਂ ਦੇ ਰੁਕੇ ਹੋਏ ਕੰਮਾਂ ਨੂੰ ਪਹਿਲ ਦੇ ਆਧਾਰ ‘ਤੇ ਪੂਰਾ ਕੀਤਾ ਜਾਵੇਗਾ।ਉਨ੍ਹਾਂ ਦੋਸ਼ ਲਾਇਆ ਕਿ ਮੌਜੂਦਾ ਆਮ ਆਦਮੀ ਪਾਰਟੀ ਸਰਕਾਰ ਹਰ ਮੋਰਚੇ ‘ਤੇ ਨਾਕਾਮ ਰਹੀ ਹੈ। ਉਨ੍ਹਾਂ ਕਿਹਾ ਕਿ ਸਫ਼ਾਈ ਕਰਮਚਾਰੀਆਂ, ਨਰੇਗਾ ਕਾਮਿਆਂ ਅਤੇ ਹੋਰ ਮੁਲਾਜ਼ਮ ਵਰਗਾਂ ਨੂੰ ਆਪਣੇ ਹੱਕਾਂ ਲਈ ਸੜਕਾਂ ‘ਤੇ ਉਤਰਨਾ ਪਿਆ, ਜਦਕਿ ਨੌਜਵਾਨ ਰੁਜ਼ਗਾਰ ਦੀ ਮੰਗ ਨੂੰ ਲੈ ਕੇ ਲਗਾਤਾਰ ਸੰਘਰਸ਼ ਕਰ ਰਹੇ ਹਨ। ਉਨ੍ਹਾਂ ਇਹ ਵੀ ਦੋਸ਼ ਲਾਇਆ ਕਿ ਸਰਕਾਰ ਨੇ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਦੀ ਥਾਂ ਧੱਕੇਸ਼ਾਹੀ ਵਾਲਾ ਰਵੱਈਆ ਅਪਣਾਇਆ।ਸੂਬਾ ਸਿੰਘ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀਆਂ ਸਰਕਾਰਾਂ ਨੇ ਆਪਣੇ ਕਾਰਜਕਾਲ ਦੌਰਾਨ ਵਿਕਾਸ ਕਾਰਜਾਂ ਲਈ ਵੱਡੇ ਪੱਧਰ ‘ਤੇ ਗ੍ਰਾਂਟਾਂ ਜਾਰੀ ਕੀਤੀਆਂ ਅਤੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ। ਉਨ੍ਹਾਂ ਕਿਹਾ ਕਿ ਪਾਰਟੀ ਪੰਜਾਬ, ਪੰਜਾਬੀਅਤ ਅਤੇ ਪੰਜਾਬ ਦੇ ਹੱਕਾਂ ਦੀ ਰਾਖੀ ਲਈ ਵਚਨਬੱਧ ਹੈ ਅਤੇ ਆਉਣ ਵਾਲੀਆਂ ਚੋਣਾਂ ਵਿੱਚ ਲੋਕਾਂ ਦੇ ਸਹਿਯੋਗ ਨਾਲ ਮੁੜ ਮਜ਼ਬੂਤ ਵਿਕਲਪ ਵਜੋਂ ਉਭਰੇਗੀ। ਇਸ ਮੌਕੇ ਅਕਾਲੀ ਦਲ (ਬ) ਪਾਰਟੀ ਦੇ ਸੀਨੀਅਰ ਆਗੂ ਲਾਲੀ ਬਾਦਲ, ਬੰਟੀ ਨੰਬਰਦਾਰ, ਹਰਮੰਦਰ ਸਿੰਘ, ਸਾਬਕਾ ਸਰਪੰਚ ਰਾਜਪਾਲ ਸਿੰਘ ਡੇਲਿਆਂ ਵਾਲੀ, ਜਸਪਾਲ ਸਿੰਘ ਕਾਂਟਾ, ਗੁਰਚੇਤ ਸਿੰਘ ਢਿੱਲੋਂ ਬਰਗਾੜੀ, ਨਿੰਮਾਂ ਵੜਿੰਗ, ਬੀਬੀ ਅਮਰਜੀਤ ਕੌਰ ਪੰਜਗਰਾਈਂ ਅਤੇ ਬਲਵੰਤ ਸਿੰਘ ਕਰੀਰਵਾਲੀ ਆਦਿ ਹਾਜ਼ਰ ਸਨ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *