2027 ਲਈ ਭਾਜਪਾ ਨੇ ਕੱਸੀ ਕਮਰ : ਪੰਜਗਰਾਈ ਜੈਤੋ ਹਲਕੇ ਦੇ ਪਿੰਡਾਂ ਵਿੱਚ ਵਰਕਰਾਂ ਨਾਲ ਕੀਤੀ ਮੀਟਿੰਗ

Spread the love
ਜੈਤੋ, 16 ਜੁਲਾਈ (ਮਨਜੀਤ ਢੱਲਾ)- ਪੰਜਾਬ ਵਿਧਾਨ ਸਭਾ ਚੋਣਾਂ-2027 ਦੇ ਮੱਦੇਨਜ਼ਰ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਭਾਜਪਾ ਐਸਸੀ ਮੋਰਚਾ ਪੰਜਾਬ ਦੇ ਮੀਤ ਪ੍ਰਧਾਨ ਜਸਪਾਲ ਸਿੰਘ ਪੰਜਗਰਾਈ ਨੇ ਜੈਤੋ ਵਿਧਾਨ ਸਭਾ ਹਲਕੇ ਵਿੱਚ ਆਪਣੀਆਂ ਸਿਆਸੀ ਸਰਗਰਮੀਆਂ ਹੋਰ ਤੇਜ਼ ਕਰ ਦਿੱਤੀਆਂ ਹਨ। ਉਨ੍ਹਾਂ ਨੇ ਪਿੰਡ ਭਗਤੂਆਣਾ, ਚੈਨਾ, ਕਰੀਰਵਾਲੀ, ਰਾਮਿਆਣਾ, ਖੱਚੜਾ, ਮੜਾਕ ਅਤੇ ਰੋੜੀਕਪੂਰਾ ਦਾ ਦੌਰਾ ਕਰਕੇ ਪਾਰਟੀ ਵਰਕਰਾਂ ਨਾਲ ਮੀਟਿੰਗਾਂ ਕੀਤੀਆਂ ਅਤੇ ਉਨ੍ਹਾਂ ਨੂੰ ਚੋਣਾਂ ਲਈ ਹੁਣ ਤੋਂ ਹੀ ਤਿਆਰ ਰਹਿਣ ਦਾ ਸੱਦਾ ਦਿੱਤਾ।ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਸਪਾਲ ਸਿੰਘ ਪੰਜਗਰਾਈ ਨੇ ਦਾਅਵਾ ਕੀਤਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਪੰਜਾਬ ਦੇ ਲੋਕ ਭਾਰਤੀ ਜਨਤਾ ਪਾਰਟੀ ਨੂੰ ਸੱਤਾ ਵਿੱਚ ਲਿਆਉਣ ਲਈ ਉਤਸ਼ਾਹਿਤ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਡਬਲ ਇੰਜਣ ਦੀ ਸਰਕਾਰ ਬਣਨ ਨਾਲ ਵਿਕਾਸ ਨੂੰ ਨਵੀਂ ਰਫ਼ਤਾਰ ਮਿਲੇਗੀ ਅਤੇ ਸੂਬੇ ਨੂੰ ਮੁੜ ਤਰੱਕੀ ਦੇ ਰਾਹ ‘ਤੇ ਲਿਆਂਦਾ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਭਾਜਪਾ ਪੰਜਾਬ ਦੇ ਸਰਵਪੱਖੀ ਵਿਕਾਸ ਅਤੇ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ ਲਈ ਵਚਨਬੱਧ ਹੈ।ਪੰਜਗਰਾਈ ਨੇ ਦੱਸਿਆ ਕਿ 17 ਜੁਲਾਈ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਲੰਧਰ ਦੌਰੇ ਦੌਰਾਨ ਪੰਜਾਬ ਦੇ ਵਿਕਾਸ ਲਈ ਕਈ ਮਹੱਤਵਪੂਰਨ ਪ੍ਰੋਜੈਕਟਾਂ ਦਾ ਐਲਾਨ ਹੋਣ ਦੀ ਉਮੀਦ ਹੈ।ਇਸ ਮੌਕੇ ਡਾ. ਰੂਪੀ ਚੈਨਾ, ਵਿਕੀ ਚੈਨਾ, ਗੁਰਮੀਤ ਸਿੰਘ ਰਾਮਿਆਣਾ, ਹਮਣ ਮਲਹੋਤਰਾ, ਮਿੰਟੂ ਮੜਾਕ, ਸਿੰਦਰ ਸਿੰਘ ਰੋੜੀਕਪੂਰਾ, ਮੰਡਲ ਪ੍ਰਧਾਨ ਜਤਿੰਦਰ ਸਿੰਘ ਰੰਧਾਵਾ, ਮਨਪ੍ਰੀਤ ਸਿੰਘ ਸੇਵੇਵਾਲਾ ਅਤੇ ਲਖਵੀਰ ਸਿੰਘ ਢਿਲਵਾਂ ਸਮੇਤ ਹੋਰ ਭਾਜਪਾ ਵਰਕਰ ਵੀ ਹਾਜ਼ਰ ਸਨ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *