2027 ਵਿਧਾਨ ਸਭਾ ਚੋਣਾਂ ਲਈ ਧਰਮਿੰਦਰ ਪਾਲ ਨੰਬਰਦਾਰ ਨੇ ਸਰਗਰਮੀਆਂ ਕੀਤੀਆਂ ਤੇਜ਼ 

Spread the love

ਜੈਤੋ, 12 ਜੂਨ (ਹਰਵਿੰਦਰਪਾਲ ਸ਼ਰਮਾ) ਜੈਤੋ ਹਲਕੇ ਤੋਂ ਆਪ ਦੇ ਸੀਨੀਅਰ ਆਗੂ ਅਤੇ ਨੰਬਰਦਾਰ ਧਰਮਿੰਦਰ ਪਾਲ ਨੇ 2027 ਵਿਧਾਨ ਸਭਾ ਚੋਣਾਂ ਲਈ ਆਪਣੀਆਂ ਸਰਗਰਮੀਆਂ ਤੇਜ਼ ਕਰ ਦਿਤੀਆਂ ਹਨ। ਨੰਬਰਦਾਰ ਧਰਮਿੰਦਰ ਪਾਲ ਪਿਛਲੇ ਲੰਮੇ ਸਮੇਂ ਤੋਂ ਆਪ ਪਾਰਟੀ ਨਾਲ ਜੁੜੇ ਹੋਏ ਹਨ। ਇਸ ਸਮੇਂ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੀਨੀਅਰ ਆਪ ਆਗੂ ਅਤੇ ਨੰਬਰਦਾਰ ਧਰਮਿੰਦਰ ਪਾਲ ਨੇ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ 4 ਸਾਲਾਂ ਵਿੱਚ ਲੋਕ ਭਲਾਈ ਦੇ ਅਨੇਕਾਂ ਕਾਰਜ ਕੀਤੇ ਹਨ ਅਤੇ ਲੋਕ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੂੰ 2027 ਵਿੱਚ ਦੁਬਾਰਾ ਮੌਕਾ ਦੇਣ ਲਈ ਆਪਣਾ ਮਨ ਬਣਾਈ ਬੈਠੇ ਹਨ।ਉਹਨਾਂ ਕਿਹਾ ਮਾਨ ਸਰਕਾਰ ਨੇ 2022 ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਲੋਕਾਂ ਨਾਲ ਵਾਅਦੇ ਕੀਤੇ ਸਨ, ਜਿਨ੍ਹਾਂ ਨੂੰ ਇੱਕ-ਇੱਕ ਕਰਕੇ ਪੂਰਾ ਕੀਤਾ ਗਿਆ। ਉਹਨਾਂ ਕਿਹਾ ਮਾਨ ਸਰਕਾਰ ਲੋਕਾਂ ਦੀਆਂ ਉਮੀਦਾਂ ਤੇ ਖਰ੍ਹਾ ਉੱਤਰ ਰਹੀ ਹੈ।ਨੰਬਰਦਾਰ ਧਰਮਿੰਦਰ ਪਾਲ ਨੇ ਕਿਹਾ ਕਿ ਇੱਕ ਇੱਕ ਹਜ਼ਾਰ ਰੁਪਏ ਵਾਲੀ ਗਰੰਟੀ ਪੂਰੀ ਕਰਕੇ ਵਿਰੋਧੀਆਂ ਦੀ ਬੋਲਤੀ ਬੰਦ ਕਰਵਾ ਦਿੱਤੀ। ਉਹਨਾਂ ਕਿਹਾ ਕਿ ਲੋਕਾਂ ਵੱਲੋਂ 2027 ਵਿਧਾਨ ਸਭਾ ਚੋਣਾਂ ਵਿੱਚ ਦੁਬਾਰਾ ਸਰਕਾਰ ਬਣਾਉਣ ਲਈ ਤਿਆਰ ਬਰ ਤਿਆਰ ਬੈਠੇ ਹਨ।

  • Related Posts

    ਕਪੂਰਥਲਾ ਵਿੱਚ ਭਾਜਪਾ ਦੀ ਮਹੱਤਵਪੂਰਨ ਮੀਟਿੰਗ,ਸੰਗਠਨ ਮੰਤਰੀ ਨੇ ਕੀਤੀ ਸ਼ਿਰਕਤ ਆਉਣ ਵਾਲੀਆਂ ਚੋਣਾਂ ਦੇ ਮੱਦੇਨਜ਼ਰ ਵਰਕਰਾਂ ਨੂੰ ਬੂਥ ਪੱਧਰ ਤੇ ਸੰਗਠਨ ਨੂੰ ਮਜ਼ਬੂਤ ​​ਕਰਨਾ ਚਾਹੀਦਾ ਹੈ-ਸ਼੍ਰੀ ਨਿਵਾਸੁਲੂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ, ਵਰਕਰਾਂ ਨੂੰ ਸੇਵਾ,ਸੁਸ਼ਾਸਨ ਅਤੇ ਵਿਕਾਸ ਦਾ ਪ੍ਰਣ ਹਰ ਘਰ ਤੱਕ ਲੈ ਕੇ ਜਾਣਾ ਚਾਹੀਦਾ ਹੈ-ਖੋਜੇਵਾਲ

    Spread the love

    Spread the love ਕਪੂਰਥਲਾ, 12 ਜੁਲਾਈ ( ਕੌੜਾ )- ਵਿਰਾਸਤੀ ਸ਼ਹਿਰ ਦੇ ਪਿੰਡ ਖੋਜੇਵਾਲ ਵਿਖੇ ਭਾਜਪਾ ਆਗੂਆਂ ਦੀ ਇੱਕ ਵਿਸ਼ੇਸ਼ ਮੀਟਿੰਗ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ ਦੀ ਅਗਵਾਈ ਹੇਠ ਮੀਟਿੰਗ।ਇਸ…

    ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਤਹਿਤ ਸਿੱਖਿਆ ਪ੍ਰਸਾਰ ਵੈਨ ਚੋਟੀਆਂ ਤੇ ਕੋਟਭਾਈ ਵਿਖੇ ਪਹੁੰਚੀ

    Spread the love

    Spread the loveਗਿੱਦੜਬਾਹਾ, 12 ਜੁਲਾਈ (ਲਖਵੀਰ ਸਿੰਘ ਧੂਲਕੋਟੀਆ)-ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੁਰੂ ਕੀਤੀ ਗਈ ਰਾਜ ਪੱਧਰੀ ਜਾਗਰੂਕਤਾ ਮੁਹਿੰਮ ਤਹਿਤ ਪ੍ਰਚਾਰ ਵੈਨ…

    Leave a Reply

    Your email address will not be published. Required fields are marked *