21 ਸਾਲਾ ਨੌਜਵਾਨ ਦੀ ਸੜਕ ਹਾਦਸੇ ‘ਚ ਦਰਦਨਾਕ ਮੌਤ, ਪਿੰਡ ‘ਚ ਸੋਗ ਦੀ ਲਹਿਰ

Spread the love
ਮਾਛੀਵਾੜਾ ਸਾਹਿਬ, 17 ਸਤੰਬਰ (ਸੁੱਚਾ ਬੰਗੜ) – ਸਥਾਨਕ ਪਿੰਡ ਸ਼ੇਰਪੁਰ ਬੇਟ ਦੇ ਇੱਕ 21 ਸਾਲਾ ਗਰੀਬ ਨੌਜਵਾਨ ਦੀ ਸੜਕ ਹਾਦਸੇ ਵਿੱਚ ਮੌਤ ਹੋ ਜਾਣ ਦੀ ਦੁਖਦਾਈ ਖਬਰ ਪ੍ਰਾਪਤ ਹੋਈ ਹੈ। ਮ੍ਰਿਤਕ ਦੀ ਪਹਿਚਾਣ ਮਨਜਿੰਦਰ ਸਿੰਘ (21) ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਮਨਜਿੰਦਰ ਸਿੰਘ ਪਿੰਡ ਹੰਬੋਵਾਲ ਬੇਟ ਵਿਖੇ ਇੱਕ ਪੈਟਰੋਲ ਪੰਪ ਤੇ ਕੰਮ ਕਰਦਾ ਸੀ। ਅੱਜ ਸਵੇਰੇ ਕਰੀਬ ਪੌਣੇ 8 ਵਜੇ ਉਹ ਆਪਣੇ ਘਰੋਂ ਕੰਮ ਤੇ ਜਾ ਰਿਹਾ ਸੀ ਤਾਂ ਰਸਤੇ ਵਿੱਚ  ਤੇਜ਼ ਰਫ਼ਤਾਰ ਬਲੈਰੋ ਗੱਡੀ ਨੇ ਉਸ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਭਿਆਨਕ ਸੀ ਕਿ ਨੌਜਵਾਨ ਦੀ ਮੌਕੇ ਤੇ ਹੀ ਮੌਤ ਹੋ ਗਈ। ਪਤਾ ਲੱਗਿਆ ਹੈ ਕਿ ਮ੍ਰਿਤਕ ਨੌਜਵਾਨ ਬਹੁਤ ਹੀ ਗਰੀਬ ਪਰਿਵਾਰ ਨਾਲ ਸਬੰਧ ਰੱਖਦਾ ਸੀ। ਉਸ ਦੇ ਪਿਤਾ ਦੀ ਕੁਝ ਸਮਾਂ ਪਹਿਲਾਂ ਹੀ ਮੌਤ ਹੋ ਚੁੱਕੀ ਹੈ। ਉਹ ਦੋ ਭਰਾ ਹਨ ਅਤੇ ਪਿਤਾ ਦੀ ਮੌਤ ਤੋਂ ਬਾਅਦ ਉਸ ਦੀ ਮਾਤਾ ਦੀ ਦਿਮਾਗੀ ਹਾਲਤ ਵੀ ਠੀਕ ਨਹੀਂ ਰਹਿੰਦੀ। ਹੁਣ ਜਵਾਨ ਪੁੱਤ ਦੀ ਮੌਤ ਦਾ ਦੂਜਾ ਵੱਡਾ ਸਦਮਾ ਲੱਗਣ ਕਾਰਨ ਮਾਤਾ ਦਾ ਬੁਰਾ ਹਾਲ ਹੈ, ਜਿਸ ਨੂੰ ਦੇਖਿਆ ਨਹੀਂ ਜਾ ਰਿਹਾ। ਇਸ ਘਟਨਾ ਤੋਂ ਬਾਅਦ ਪੂਰੇ ਪਿੰਡ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ।
ਬਾਕਸ=*ਮੌਕੇ ਤੇ ਖੜੇ ਚਸ਼ਮਦੀਦਾਂ ਨੇ ਕੀ ਕਿਹਾ*=ਮੌਕੇ ਤੇ ਮੌਜੂਦ ਚਸ਼ਮਦੀਦਾਂ ਨੇ ਦੱਸਿਆ ਕਿ ਬਲੈਰੋ ਗੱਡੀ ਚਲਾ ਰਹੇ ਨੌਜਵਾਨ ਕਾਲਜ ਵਿੱਚ ਪੜ੍ਹਦੇ ਹਨ ਅਤੇ ਉਨ੍ਹਾਂ ਦੀ ਉਮਰ ਨਾਬਾਲਗ ਦੱਸੀ ਜਾ ਰਹੀ ਹੈ। ਚਸ਼ਮਦੀਦਾਂ ਅਨੁਸਾਰ ਗੱਡੀ ਦੀ ਰਫ਼ਤਾਰ ਬਹੁਤ ਜ਼ਿਆਦਾ ਸੀ, ਜਿਸ ਕਾਰਨ ਉਹ ਸੰਭਾਲੀ ਨਾ ਗਈ ਅਤੇ ਇਹ ਭਾਣਾ ਵਾਪਰ ਗਿਆ। ਉਨ੍ਹਾਂ ਨੇ ਸ਼ੱਕ ਜਤਾਇਆ ਕਿ ਗੱਡੀ ਚਲਾ ਰਹੇ ਨੌਜਵਾਨਾਂ ਕੋਲ ਡਰਾਈਵਿੰਗ ਲਾਇਸੈਂਸ ਵੀ ਨਹੀਂ ਹੋਵੇਗਾ।ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਮਾਛੀਵਾੜਾ ਸਾਹਿਬ ਦੀ ਪੁਲਿਸ ਮੌਕੇ ਤੇ ਪਹੁੰਚ ਗਈ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਥਾਣਾ ਮੁਖੀ ਮਾਛੀਵਾੜਾ ਸਾਹਿਬ ਨੇ ਦੱਸਿਆ ਕਿ ਹਾਦਸੇ ਵਾਲੀ ਬਲੈਰੋ ਗੱਡੀ ਨੂੰ ਕਬਜ਼ੇ ਵਿੱਚ ਲੈ ਲਿਆ ਗਿਆ ਹੈ ਅਤੇ ਮਾਮਲੇ ਦੀ ਜਾਂਚ ਕਰਕੇ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।
  • Related Posts

    ਮਿਸ਼ਨ 2027 ਤਹਿਤ 10ਵਾਂ ਮੁਫ਼ਤ ਸਹਾਇਕ ਉਪਕਰਣ ਵੰਡ ਕੈਂਪ, ਲਗਭਗ 100 ਲੋੜਵੰਦਾਂ ਤੱਕ ਪਹੁੰਚੀ ਸਹਾਇਤਾ : ਅਰਸ਼ ਸੱਚਰ ਹਰ ਪਿੰਡ, ਹਰ ਵਾਰਡ ਅਤੇ ਹਰ ਲੋੜਵੰਦ ਪਰਿਵਾਰ ਤੱਕ ਸੇਵਾ ਪਹੁੰਚਾਉਣ ਦਾ ਸੰਕਲਪ

    Spread the love

    Spread the loveਫਰੀਦਕੋਟ, 17 ਸਤੰਬਰ (ਮਨਜੀਤ ਸਿੰਘ ਢੱਲਾ)- “ਲੋਕਾਂ ਦੀ ਸੇਵਾ, ਲੋਕਾਂ ਦਾ ਵਿਸ਼ਵਾਸ-ਮਿਸ਼ਨ 2027” ਦੇ ਸੰਕਲਪ ਤਹਿਤ ਸਮਾਜ ਸੇਵੀ ਅਤੇ ਆਮ ਆਦਮੀ ਪਾਰਟੀ ਫਰੀਦਕੋਟ ਦੇ ਸੀਨੀਅਰ ਆਗੂ ਅਰਸ਼ ਸੱਚਰ…

    ਅੱਸੂ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ

    Spread the love

    Spread the loveਸ੍ਰੀ ਕੀਰਤਪੁਰ ਸਾਹਿਬ,17 ਸਤੰਬਰ, (ਮਨਦੀਪ) =ਧਾਰਮਿਕ ਨਗਰੀ ਸ੍ਰੀ ਕੀਰਤਪੁਰ ਸਾਹਿਬ ਦੇ ਵੱਖ-ਵੱਖ ਧਾਰਮਿਕ ਸਥਾਨਾਂ ਵਿਖੇ ਅੱਸੂ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਸ਼ਰਧਾ  ਨਾਲ ਮਨਾਇਆ ਗਿਆ। ਇਸ ਮੌਕੇ ਸਵੇਰ…

    Leave a Reply

    Your email address will not be published. Required fields are marked *