22 ਜੁਲਾਈ ਨੂੰ ਜੀਦਾ ਟੋਲ ਪਲਾਜ਼ਾ ਪਰਚੀ ਮੁਕਤ ਕਰਨ ਦਾ ਐਲਾਨ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਜੈਤੋ ਤੇ ਕੋਟਕਪੂਰਾ ਬਲਾਕ ਦੀਆਂ ਕਿਸਾਨ ਜਥੇਬੰਦੀਆਂ ਨੇ ਬਣਾਈ ਰਣਨੀਤੀ

Spread the love
ਜੈਤੋ, 21 ਜੁਲਾਈ (ਮਨਜੀਤ ਸਿੰਘ ਢੱਲਾ):=ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ 22 ਜੁਲਾਈ ਨੂੰ ਹੋਣ ਵਾਲੇ ਸੂਬਾ ਪੱਧਰੀ ਪ੍ਰੋਗਰਾਮ ਨੂੰ ਸਫ਼ਲ ਬਣਾਉਣ ਲਈ ਜੈਤੋ ਅਤੇ ਕੋਟਕਪੂਰਾ ਬਲਾਕ ਦੀਆਂ ਕਿਸਾਨ ਜਥੇਬੰਦੀਆਂ ਦੀ ਸਾਂਝੀ ਮੀਟਿੰਗ ਹੋਈ। ਮੀਟਿੰਗ ਦੌਰਾਨ ਸਰਬਸੰਮਤੀ ਨਾਲ ਫ਼ੈਸਲਾ ਕੀਤਾ ਗਿਆ ਕਿ 22 ਜੁਲਾਈ ਨੂੰ ਜੀਦਾ ਟੋਲ ਪਲਾਜ਼ਾ ਨੂੰ ਪਰਚੀ ਮੁਕਤ ਕਰਕੇ ਵਾਹਨਾਂ ਨੂੰ ਬਿਨਾਂ ਟੋਲ ਅਦਾ ਕੀਤੇ ਲੰਘਾਇਆ ਜਾਵੇਗਾ।ਕਿਸਾਨ ਆਗੂਆਂ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਨੂੰ ਪੂਰੀ ਏਕਤਾ ਅਤੇ ਅਨੁਸ਼ਾਸਨ ਨਾਲ ਲਾਗੂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕਿਸਾਨਾਂ ਅਤੇ ਆਮ ਲੋਕਾਂ ਨਾਲ ਜੁੜੇ ਮਸਲਿਆਂ ਦੇ ਹੱਲ ਲਈ ਸੰਘਰਸ਼ ਜਾਰੀ ਰਹੇਗਾ ਅਤੇ ਵੱਧ ਤੋਂ ਵੱਧ ਲੋਕਾਂ ਨੂੰ 22 ਜੁਲਾਈ ਦੇ ਪ੍ਰੋਗਰਾਮ ਵਿੱਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ।ਮੀਟਿੰਗ ਵਿੱਚ ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਦੇ ਪ੍ਰਧਾਨ ਕਰਮਜੀਤ ਸਿੰਘ ਚੈਨਾ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੇ ਜ਼ਿਲ੍ਹਾ ਮੀਤ ਪ੍ਰਧਾਨ ਪਰਮਜੀਤ ਸਿੰਘ ਚੈਨਾ, ਪੰਜਾਬ ਕਿਸਾਨ ਯੂਨੀਅਨ ਦੇ ਗੁਰਜੀਤ ਸਿੰਘ, ਮਾਲਵਾ ਕਿਸਾਨ ਯੂਨੀਅਨ ਦੇ ਸੁਖਮੰਦਰ ਸਿੰਘ ਅਤੇ ਜਸਮੇਲ ਸਿੰਘ, ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਦੇ ਸਾਹਿਬ ਸਿੰਘ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਹਰਮੀਤ ਸਿੰਘ ਪੁੰਨੀ ਅਤੇ ਹੋਰ ਕਿਸਾਨ ਆਗੂ ਹਾਜ਼ਰ ਸਨ। ਮੀਟਿੰਗ ਦੇ ਅੰਤ ਵਿੱਚ ਕਿਸਾਨ ਆਗੂਆਂ ਨੇ ਸਮੂਹ ਕਿਸਾਨਾਂ ਅਤੇ ਆਮ ਲੋਕਾਂ ਨੂੰ 22 ਜੁਲਾਈ ਦੇ ਪ੍ਰੋਗਰਾਮ ਵਿੱਚ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ। ਇਸ ਮੌਕੇ ਮਾਲਵਾ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਨਛੱਤਰ ਸਿੰਘ ਵੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।
  • Related Posts

    ਪਰਗਟ ਸਿੰਘ ਦੇ ਹੱਥ ਪੰਜਾਬ ਕਾਂਗਰਸ ਦੀ ਕਮਾਨ, ਸਿੱਕੀ ਤੇ ਢੋਟੀ ਨੇ ਕੀਤਾ ਸਵਾਗਤ ਨਵੀਂ ਅਗਵਾਈ ਨੂੰ ਲੈ ਕੇ ਵਰਕਰਾਂ ਵਿੱਚ ਉਤਸ਼ਾਹ, ਜਥੇਬੰਦਕ ਸਰਗਰਮੀ ਵਧਣ ਦੀ ਆਸ

    Spread the love

    Spread the loveਸ੍ਰੀ ਗੋਇੰਦਵਾਲ ਸਾਹਿਬ: 3 ਅਕਤੂਬਰ ( ਸਤਵਿੰਦਰ ਸਿੰਘ ਬੁੱਗਾ )=ਪਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਪ੍ਰਧਾਨ ਨਿਯੁਕਤ ਕੀਤੇ ਜਾਣ ’ਤੇ ਸਾਬਕਾ ਵਿਧਾਇਕ ਸ. ਰਮਨਜੀਤ ਸਿੰਘ ਸਿੱਕੀ…

    ਸਮੂਹ ਗ੍ਰਾਮ ਪੰਚਾਇਤ ਪਿੰਡ ਮਾਲੇਵਾਲ ਵਿਖ਼ੇ ਕ੍ਰਿਕਟ ਟੂਰਨਾਮੈਂਟ ਦਾ ਆਯੋਜਨ ਕਰਵਾਇਆ ਗਿਆ ਖੇਡਾਂ ਪਿੰਡਾਂ ਵਿੱਚ ਆਪਸੀ ਭਾਈਚਾਰੇ ਨੂੰ ਮਜਬੂਤ ਬਣਾਉਂਦੀਆ ਹਨ -ਦੀਪਕ ਰਾਣਾ ਟਰਾਂਸਪੋਰਟਰ 

    Spread the love

    Spread the love ਕਾਹਨਪੁਰ ਖੂਹੀ 3 ਅਕਤੂਬਰ (ਜਗਤਾਰ ਜੱਗੀ ) ਸਮੂਹ ਗ੍ਰਾਮ ਪੰਚਾਇਤ ਪਿੰਡ ਮਾਲੇਵਾਲ ਅਤੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਕ੍ਰਿਕਟ ਟੂਰਨਾਮੈਂਟ ਕਰਵਾਇਆ ਗਿਆ,ਜਿਸ ਵਿੱਚ   ਸਮਾਜ ਸੇਵੀ ਅਤੇ ਟਰਾਂਸਪੋਰਟਰ ਦੀਪਕ ਰਾਣਾ…

    Leave a Reply

    Your email address will not be published. Required fields are marked *