22 ਅਗਸਤ ਨੂੰ ਜਤਿੰਦਰ ਸਿੰਘ ਸ਼ੰਟੀ (ਪਦਮ ਸ਼੍ਰੀ) ਮੈਂਬਰ ਪੰਜਾਬ ਰਾਜ ਅਤੇ ਚੰਡੀਗੜ੍ਹ (ਯੂਟੀ) ਮਨੁੱਖੀ ਅਧਿਕਾਰ ਕਮਿਸ਼ਨ  ਬੰਗਾ ਅਤੇ ਬਲਾਚੌਰ ਵਿਖੇ ਸੁਣਣਗੇ ਲੋਕਾਂ ਦੀਆਂ ਸਮੱਸਿਆਵਾਂ   ਵਧੀਕ ਡਿਪਟੀ ਕਮਿਸ਼ਨਰ (ਜ) ਨੇ ਅਧਿਕਾਰੀਆਂ ਨੂੰ ਢੁਕਵੇਂ ਪ੍ਰਬੰਧ  ਕਰਨ ਦੇ ਦਿੱਤੇ ਨਿਰਦੇਸ਼

Spread the love
ਨਵਾਂਸ਼ਹਿਰ /ਬਲਾਚੌਰ 21 ਅਗਸਤ(ਜਤਿੰਦਰ ਪਾਲ ਸਿੰਘ ਕਲੇਰ ਮਾਨਯੋਗ ਜਤਿੰਦਰ ਸਿੰਘ ਸ਼ੰਟੀ (ਪਦਮ ਸ਼੍ਰੀ) ਮੈਂਬਰ ਪੰਜਾਬ ਰਾਜ ਅਤੇ ਚੰਡੀਗੜ੍ਹ (ਯੂਟੀ) ਮਨੁੱਖੀ ਅਧਿਕਾਰ ਕਮਿਸ਼ਨ ਮਿਤੀ 22 ਅਗਸਤ 2026 ਨੂੰ ਸਵੇਰੇ 11 ਵਜੇ ਸਵਾਮੀ ਰੂਪ ਚੰਦ ਜੈਨ ਮਾਡਲ ਸੀਨੀਅਰ ਸੈਕੰਡਰੀ ਸਕੂਲ, ਗੜਸ਼ੰਕਰ ਰੋਡ, ਬੰਗਾ ਅਤੇ ਕੁਲਦੀਪ ਰਿਜੋਰਟ ਗੜ੍ਹਸ਼ੰਕਰ ਅਨੰਦਪੁਰ ਸਾਹਿਬ ਰੋਡ, ਬਲਾਚੌਰ ਦੁਪਹਿਰ 1:30 ਵਜੇ ਵਿਖੇ Open Hearing Camp Sitting ਵਿੱਚ ਪ੍ਰਾਪਤ ਦਰਖਾਸਤਾਂ/ ਸ਼ਿਕਾਇਤਾਂ ਦਾ ਨਿਪਟਾਰਾ ਕਰਨਗੇ। ਇਸ ਮੌਕੇ ਗੈਰ ਸਰਕਾਰੀ ਸੰਸਥਾਵਾਂ, ਪੰਚ–ਸਰਪੰਚ, ਯੁੱਧ ਨਸ਼ਿਆ ਵਿਰੁੱਧ ਦੀ ਟੀਮ ਨਾਲ ਮੀਟਿੰਗ ਕਰਨਗੇ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਗੇ। ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ ਜਨਰਲ ਸੰਜੀਵ ਸ਼ਰਮਾ ਨੇ ਪ੍ਰੋਗਰਾਮ ਵਾਲੀਆਂ ਥਾਵਾਂ ਦਾ ਨਿਰੀਖਣ ਕਰਨ ਉਪਰੰਤ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ। ਇਸ ਮੌਕੇ ਤੇ ਐਸਡੀਐਮ ਨਵਾਂਸ਼ਹਿਰ ਅਨਮਜਯੋਤ ਕੌਰ, ਸਹਾਇਕ ਕਮਿਸ਼ਨਰ ਜਨਰਲ ਰਮਨਜੀਤ ਅਤੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ। ਵਧੀਕ ਡਿਪਟੀ ਕਮਿਸ਼ਨਰਾਂ ਨੇ ਮੀਟਿੰਗ ਦੌਰਾਨ ਅਧਿਕਾਰੀਆਂ ਨੂੰ ਢੁਕਵੇਂ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ। ਉਹਨਾਂ ਦੱਸਿਆ ਕਿ ਮਾਨਯੋਗ ਜਤਿੰਦਰ ਸਿੰਘ ਸ਼ੰਟੀ (ਪਦਮ ਸ਼੍ਰੀ) ਮੈਂਬਰ ਪੰਜਾਬ ਰਾਜ ਅਤੇ ਚੰਡੀਗੜ੍ਹ (ਯੂਟੀ) ਮਨੁੱਖੀ ਅਧਿਕਾਰ ਕਮਿਸ਼ਨ ਵਲੋਂ ਬੰਗਾ ਵਿਖੇ ਲੋਕਾਂ ਦੀਆਂ ਸ਼ਿਕਾਇਤਾਂ ਸੁਣਨ ਤੋਂ ਬਾਅਦ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪੈਦਲ ਮਾਰਚ ਕਰਕੇ ਲੋਕਾਂ ਨੂੰ ਜਾਗਰੂਕ ਵੀ ਕਰਨਗੇ। ਉਹਨਾਂ ਕਿਹਾ ਕਿ ਅਧਿਕਾਰੀਆਂ ਦੀ ਡਿਊਟੀ ਲਗਾ ਦਿੱਤੀ ਗਈ ਹੈ ਅਤੇ ਉਹਨਾਂ ਨੂੰ ਹਰ ਪੁਖਤਾ ਪ੍ਰਬੰਧ ਕਰਨ ਦੇ ਨਿਰਦੇਸ਼ ਦੇ ਦਿੱਤੇ ਗਏ ਹਨ। ਉਹਨਾਂ ਦੱਸਿਆ ਕਿ ਇਸ ਮੌਕੇ ਤੇ ਮਾਨਯੋਗ ਮੈਂਬਰ ਜੀ ਵੱਲੋਂ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ, ਪੰਚਾਂ-ਸਰਪੰਚਾਂ, ਯੁੱਧ ਨਸ਼ਿਆਂ ਵਿਰੁੱਧ ਦੀ ਟੀਮ ਨਾਲ ਮੀਟਿੰਗ ਵੀ ਕਰਨਗੇ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *