23 ਅਗਸਤ ਨੂੰ ਸਤੌਜ ਵਿਖੇ ਪੁਰਾਣੀ ਪੈਨਸ਼ਨ ਬਹਾਲੀ ਲਈ ਸੂਬਾ ਪੱਧਰੀ ਰੈਲੀ  ਲਈ ਅਧਿਆਪਕ ਦਲ ਵੱਲੋਂ ਦੀ ਭਰਵੀਂ ਸ਼ਮੂਲੀਅਤ ਕਰਨ ਦਾ ਐਲਾਨ

Spread the love
ਕਪੂਰਥਲਾ, 18 ਅਗਸਤ ( ਕੌੜਾ )- ਅਧਿਆਪਕ ਦਲ ਪੰਜਾਬ ਦੀ ਜਿਲ੍ਹਾ ਇਕਾਈ ਕਪੂਰਥਲਾ ਦੀ ਮੀਟਿੰਗ ਵਿੱਚ ਜਥੇਬੰਦੀ ਦੇ ਜ਼ਿਲ੍ਹਾ ਸਰਪ੍ਰਸਤ ਦੀਪਕ ਕੁਮਾਰ ਆਨੰਦ , ਜ਼ਿਲ੍ਹਾ ਪ੍ਰਧਾਨ ਮੇਜਰ ਸਿੰਘ , ਸੀ.ਮੀਤ ਪ੍ਰਧਾਨ ਭਾਗ ਸਿੰਘ, ਮੀਤ ਪ੍ਰਧਾਨ ਮਨਜੀਤ ਸਿੰਘ ਬਲਾਕ ਫਗਵਾੜਾ ਦੇ ਪ੍ਰਧਾਨ ਹਰਸਿਮਰਨ ਸਿੰਘ ਨੇ ਦੱਸਿਆ ਕਿ ਪੁਰਾਣੀ ਪੈਨਸ਼ਨ ਬਹਾਲੀ ਦੀ ਮੰਗ ਨੂੰ ਲੈ ਕੇ 23 ਅਗਸਤ ਨੂੰ ਜੋ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਪਿੰਡ ਸਤੌਜ ਵਿਖੇ ਪੰਜਾਬ ਪੱਧਰੀ ਰੈਲੀ ਰੱਖੀ ਗਈ ਹੈ ਉਸ ਸੰਬੰਧੀ ਜਥੇਬੰਦੀ ਦੀ ਇਕ ਅਹਿਮ ਮੀਟਿੰਗ ਸੂਬਾ ਮੀਤ ਪ੍ਰਧਾਨ ਗੁਰਮੁਖ ਸਿੰਘ ਬਾਬਾ ਅਤੇ ਜਥੇਬੰਦਕ ਸਕੱਤਰ ਹਰਿੰਦਰਜੀਤ ਸਿੰਘ ਜਸਪਾਲ ਦੀ ਪ੍ਰਧਾਨਗੀ ਹੇਠ ਹੋਈ | ਇਸ ਮੀਟਿੰਗ ਨੂੰ ਸੰਬੋਧਨ ਕਰਦਿਆਂ ਅਧਿਆਪਕ ਦਲ ਦੇ ਜ਼ਿਲ੍ਹਾ ਕਪੂਰਥਲਾ ਦੇ ਪ੍ਰਧਾਨ ਮੇਜਰ ਸਿੰਘ ਨੇ ਕਿਹਾ ਕਿ ਸਰਕਾਰ ਦੇ ਲਗਭਗ ਸਾਢੇ ਚਾਰ ਸਾਲ ਬੀਤ ਜਾਣ ਦੇ ਬਾਅਦ ਵੀ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਲਈ ਕੁਝ ਵੀ ਨਹੀਂ ਕੀਤਾ ਗਿਆ| ਸਗੋਂ ਕੋਰਟ ਦੇ ਆਦੇਸ਼ਾਂ ਅਨੁਸਾਰ ਜਾਰੀ ਕੀਤੇ ਗਏ 18% ਡੀਏ ਨੂੰ ਵੀ ਜਬਰੀ ਰੋਕਿਆ ਜਾ ਰਿਹਾ ਹੈ। ਇਸ ਤੋਂ ਇਲਾਵਾ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਮੰਗ ਵੀ ਉਵੇਂ ਹੀ ਖੜੀ ਹੈ ਕੰਪਿਊਟਰ ਅਧਿਆਪਕ ਅਜੇ ਵੀ ਵਿਭਾਗ ਵਿੱਚ ਸ਼ਾਮਿਲ ਹੋਣ ਦੀ ਉਡੀਕ ਕਰ ਰਹੇ ਹਨ | ਅਧਿਆਪਕਾਂ ਦੇ ਕੱਟੇ ਗਏ 37 ਪ੍ਰਕਾਰ ਦੇ ਭੱਤੇ ਅਜੇ ਤੱਕ ਬਹਾਲ ਨਹੀਂ ਕੀਤੇ ਗਏ | ਸੋ ਇਹਨਾਂ ਸਾਰੀਆਂ ਵਿੱਤੀ ਮੰਗਾਂ ਨੂੰ ਲੈ ਕੇ ਲੈ ਕੇ ਇਸ ਮਹੀਨੇ ਦੀ 23 ਤਰੀਕ ਨੂੰ ਸਤੋਜ ਰੈਲੀ ਲਈ ਭਰਵਾਂ ਇਕੱਠ ਕੀਤਾ ਜਾਵੇਗਾ ਤੇ ਅਧਿਆਪਕ ਦਲ ਵੱਲੋਂ ਇਸ ਵਿੱਚ ਭਰਵੀਂ ਸ਼ਮੂਲੀਅਤ ਕੀਤੀ ਜਾਵੇਗੀ । ਉਹਨਾਂ ਕਪੂਰਥਲਾ ਜ਼ਿਲ੍ਹੇ ਦੇ ਸਾਰੇ ਅਧਿਆਪਕਾਂ ਨੂੰ ਵੱਧ ਚੜ ਕੇ ਇਸ ਰੈਲੀ ਵਿੱਚ ਸ਼ਾਮਿਲ ਹੋਣ ਦੀ ਅਪੀਲ ਕੀਤੀ | ਇਸ ਮੌਕੇ ਬਲਜਿੰਦਰ ਸਿੰਘ, ਹਰਪ੍ਰੀਤ ਸਿੰਘ, ਲਖਵਿੰਦਰ ਸਿੰਘ, ਜਸਵਿੰਦਰ ਸਿੰਘ, ਦੀਪਕ ਅਰੋੜਾ, ਰਣਜੀਤ ਸਿੰਘ, ਜੀਵਨ ਪ੍ਰਕਾਸ਼, ਰਜਿੰਦਰ ਸਿੰਘ, ਤੀਰਥ ਸਿੰਘ , ਕੁਲਵਿੰਦਰ ਰਾਏ , ਸਰਬਜੀਤ ਸਿੰਘ , ਪੰਕਜ ਰਾਵਤ , ਬਿਕਰਮਜੀਤ ਸਿੰਘ, ਸੁਰਿੰਦਰ ਸਿੰਘ, ਪ੍ਰਤਾਪ ਸਿੰਘ, ਬਲਵਿੰਦਰ ਸਿੰਘ, ਬਲਬੀਰ ਸਿੰਘ, ਗਗਨ ਅਟਵਾਲ, ਹਰਪ੍ਰੀਤ ਸਿੰਘ, ਅਮਨਦੀਪ ਸਿੰਘ ਮੈਣਵਾਂ, ਸਵਰਨ ਸਿੰਘ , ਸੰਜੀਵ ਸਾਦਲ, ਵਤਿੰਦਰ ਕਾਲੀਆ, ਰਜੇਸ਼ ਸਰਮਾਂ ,ਹਰਜਿੰਦਰ ਨਾਗਲੂ ਆਦਿ ਹਾਜ਼ਰ ਸਨ ।
  • Related Posts

    * ਧਨੌਲਾ ’ਚ ਗੂੰਜੇਗਾ ਗਣਪਤੀ ਬੱਪਾ ਦਾ ਜੈਕਾਰਾ, 14 ਤੋਂ ਸ਼ੁਰੂ ਹੋਵੇਗਾ 12ਵਾਂ ਮਹਾਂਉਤਸਵ * ਸ੍ਰੀ ਮਹਾਦੇਵ ਕਾਵੜ ਸੇਵਾ ਸੰਘ ਵੱਲੋਂ ਸਨਾਤਨ ਧਰਮ ਸਭਾ ਵਿਖੇ ਪੰਜ ਰੋਜ਼ਾ ਧਾਰਮਿਕ ਸਮਾਗਮ

    Spread the love

    Spread the loveਧਨੌਲਾ: 13 ਸਤੰਬਰ (ਹਰਦੀਪ ਹੈਰੀ)=ਸ੍ਰੀ ਮਹਾਦੇਵ ਕਾਵੜ ਸੇਵਾ ਸੰਘ ਕਮੇਟੀ ਧਨੌਲਾ ਵੱਲੋਂ ਸ਼ਹਿਰ ਨਿਵਾਸੀਆਂ ਦੇ ਸਹਿਯੋਗ ਨਾਲ 12ਵਾਂ ਸ੍ਰੀ ਗਣੇਸ਼ ਚਤੁਰਥੀ ਮਹਾਂਉਤਸਵ 14 ਸਤੰਬਰ ਤੋਂ 18 ਸਤੰਬਰ 2026…

    ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਵਿਆਹ ਪੁਰਬ 18 ਸਤੰਬਰ ਨੂੰ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ: ਜੱਸਲ   ਸੰਗਤਾਂ ਵਿੱਚ ਭਾਰੀ ਉਤਸ਼ਾਹ

    Spread the love

    Spread the loveਚੌਂਕ ਮਹਿਤਾ ੧੩ ਸਤੰਬਰ ( ਰਾਜਵਿੰਦਰ ਸਿੰਘ ਰੰਧਾਵਾ ) ਜਗਤ ਗੁਰੂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਸਾਲਾਨਾ ਜੋੜ…

    Leave a Reply

    Your email address will not be published. Required fields are marked *