23 ਜੁਲਾਈ ਨੂੰ ਆਦੇਸ਼ ਇੰਸਟੀਚਿਊਟ ਆਫ਼ ਹਾਇਰ ਸਟੱਡੀਜ਼ ਮਚਾਕੀ ਕਲਾਂ ਵਿਖੇ ਰੋਜ਼ਗਾਰ ਕੈਂਪ ਲੱਗੇਗਾ

Spread the love
ਫ਼ਰੀਦਕੋਟ, 21 ਜੁਲਾਈ (ਗੁਰਦੀਪ ਸਿੰਘ ਢਿੱਲੋਂ )=ਪੰਜਾਬ ਸਰਕਾਰ ਦੇ ਉਪਰਾਲਿਆਂ ਅਤੇ ਡਿਪਟੀ ਕਮਿਸ਼ਨਰ ਫ਼ਰੀਦਕੋਟ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਫ਼ਰੀਦਕੋਟ ਵੱਲੋਂ ਬੇਰੁਜ਼ਗਾਰ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਦੇ ਉਦੇਸ਼ ਨਾਲ 23 ਜੁਲਾਈ 2026 (ਵੀਰਵਾਰ) ਨੂੰ ਆਦੇਸ਼ ਇੰਸਟੀਚਿਊਟ ਆਫ਼ ਹਾਇਰ ਸਟੱਡੀਜ਼, ਮਚਾਕੀ ਕਲਾਂ (ਸਾਦਿਕ ਰੋਡ), ਫ਼ਰੀਦਕੋਟ ਵਿਖੇ ਰੋਜ਼ਗਾਰ ਕੈਂਪ ਲਗਾਇਆ ਜਾ ਰਿਹਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅਫਸਰ ਸ. ਗੁਰਤੇਜ ਸਿੰਘ ਨੇ ਦੱਸਿਆ ਕਿ ਇਸ ਕੈਂਪ ਵਿੱਚ ਭਾਰਤੀ ਜੀਵਨ ਬੀਮਾ ਨਿਗਮ (ਐਲ.ਆਈ.ਸੀ.) ਫ਼ਰੀਦਕੋਟ, ਸਵਰਾਜ ਇੰਜਣ ਪ੍ਰਾਈਵੇਟ ਲਿਮਟਿਡ, ਰਾਮਾ ਸਕਿੱਲ ਐਂਡ ਐਜੂਕੇਸ਼ਨ ਅਕੈਡਮੀ, ਸ਼੍ਰੀਰਾਮ ਫ਼ਾਇਨਾਂਸ ਲਿਮਟਿਡ, ਪੇਟੀਐਮ, ਸਕਾਈ ਅਚੀਵਰ, ਓ.ਕੇ. ਲਾਈਫ ਕੇਅਰ, ਪ੍ਰਾਮੇਰਿਕਾ ਜੀਵਨ ਬੀਮਾ ਅਤੇ ਏ.ਐੱਮ.ਜੀ. ਐਜੂਕੇਸ਼ਨ ਸਮੇਤ ਵੱਖ-ਵੱਖ ਨਿੱਜੀ ਕੰਪਨੀਆਂ ਵੱਲੋਂ ਮੌਕੇ ਤੇ ਹੀ ਇੰਟਰਵਿਊ ਲਏ ਜਾਣਗੇ।ਉਨ੍ਹਾਂ ਦੱਸਿਆ ਕਿ ਇਸ ਕੈਂਪ ਵਿੱਚ ਬਾਰ੍ਹਵੀਂ ਪਾਸ ਵਾਲੇ ਉਮੀਦਵਾਰ ਭਾਗ ਲੈ ਸਕਦੇ ਹਨ। ਕੁੱਲ 300 ਤੋਂ ਵੱਧ ਅਸਾਮੀਆਂ ਲਈ ਭਰਤੀ ਕੀਤੀ ਜਾਵੇਗੀ। ਤਨਖ਼ਾਹ 8 ਹਜ਼ਾਰ ਰੁਪਏ ਤੋਂ 28 ਹਜ਼ਾਰ ਰੁਪਏ ਪ੍ਰਤੀ ਮਹੀਨਾ ਕੰਪਨੀ ਦੀ ਲੋੜੀਂਦੀ ਯੋਗਤਾ ਅਤੇ ਤਜਰਬੇ ਅਨੁਸਾਰ ਹੋਵੇਗੀ। ਤਜਰਬਾ 0 ਤੋਂ 1 ਸਾਲ ਅਤੇ ਘੱਟੋ-ਘੱਟ ਉਮਰ 18 ਸਾਲ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਚੁਣੇ ਗਏ ਉਮੀਦਵਾਰਾਂ ਨੂੰ ਫ਼ਰੀਦਕੋਟ, ਬਠਿੰਡਾ, ਫ਼ਿਰੋਜ਼ਪੁਰ, ਸ਼੍ਰੀ ਮੁਕਤਸਰ ਸਾਹਿਬ ਅਤੇ ਮੋਹਾਲੀ ਵਿਖੇ ਰੁਜ਼ਗਾਰ ਦੇ ਮੌਕੇ ਪ੍ਰਦਾਨ ਕੀਤੇ ਜਾਣਗੇ।ਉਨ੍ਹਾਂ ਕਿਹਾ ਕਿ ਇੱਛੁਕ ਉਮੀਦਵਾਰ ਸਵੇਰੇ 10:00 ਵਜੇ ਤੋਂ ਦੁਪਹਿਰ 1:00 ਵਜੇ ਤੱਕ ਇੰਟਰਵਿਊ ਲਈ ਆਪਣੇ ਵਿੱਦਿਅਕ ਯੋਗਤਾ ਦੇ ਸਰਟੀਫਿਕੇਟਾਂ ਦੀਆਂ ਫੋਟੋ ਕਾਪੀਆਂ, ਆਧਾਰ ਕਾਰਡ, ਦੋ ਪਾਸਪੋਰਟ ਆਕਾਰ ਦੀਆਂ ਤਸਵੀਰਾਂ ਅਤੇ ਆਪਣਾ ਜੀਵਨ-ਬਿਓਰਾ (ਰੈਜ਼ਿਊਮੇ) ਨਾਲ ਲੈ ਕੇ ਪਹੁੰਚਣ। ਵਧੇਰੇ ਜਾਣਕਾਰੀ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਫ਼ਰੀਦਕੋਟ ਦੇ ਹੈਲਪਲਾਈਨ ਨੰਬਰ 99883-50193 ਤੇ ਸੰਪਰਕ ਕੀਤਾ ਜਾ ਸਕਦਾ ਹੈ।
  • Related Posts

    ਪੱਤਰਕਾਰਾਂ ਦੀਆਂ ਮੰਗਾਂ ਨੂੰ ਲੈ ਕੇ ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟਸ ਐਸੋਸੀਏਸ਼ਨ ਵਲੋਂ ਹਲਕਾ ਵਿਧਾਇਕ ਕਾਕਾ ਬਰਾੜ ਨੂੰ ਦਿੱਤਾ ਗਿਆ ਮੰਗ ਪੱਤਰ- ਪੱਤਰਕਾਰਾਂ ਨੇ ‘ਡਿਮਾਂਡ ਡੇ’ ਮੌਕੇ ਚੁੱਕੀਆਂ ਅਹਿਮ ਮੰਗਾਂ; ਸੁਰੱਖਿਆ ਐਕਟ ਅਤੇ ਮੀਡੀਆ ਕਮਿਸ਼ਨ ਬਣਾਉਣ ‘ਤੇ ਦਿੱਤਾ ਜ਼ੋਰ-

    Spread the love

    Spread the loveਸ੍ਰੀ ਮੁਕਤਸਰ ਸਾਹਿਬ, 03 ਅਕਤੂਬਰ (ਮਨਜੀਤ ਸਿੱਧੂ):- ਇੰਡੀਅਨ ਜਰਨਲਿਸਟਸ ਯੂਨੀਅਨ ਦੇ ਦੇਸ਼-ਵਿਆਪੀ ਸੱਦੇ ‘ਤੇ ਅੱਜ ਸਾਂਝੇ ਤੌਰ ‘ਤੇ ਪੱਤਰਕਾਰਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਅਤੇ ਕੰਮਕਾਜ ਦੌਰਾਨ ਆ…

    ਪ੍ਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਦਾ ਪ੍ਰਧਾਨ ਬਣਨ ਤੇ ਦਵਿੰਦਰ ਸਿੰਘ ਲਾਲੀ ਢਾਲਾ ਅਤੇ ਯੋਧਾ ਹਵੇਲੀਆਂ ਨੇ ਦਿੱਤੀ ਵਧਾਈ 

    Spread the love

    Spread the love ਸਰਾਏ ਅਮਾਨਤ ਖਾਂ, 3  ਅਕਤੂਬਰ (ਗੁਰਸ਼ਰਨ ਸਿੰਘ ਔਲਖ)-ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਦਵਿੰਦਰ ਸਿੰਘ ਲਾਲੀ ਢਾਲਾ ਅਤੇ ਮਨਜੋਤ ਸਿੰਘ ਯੋਧਾ ਹਵੇਲੀਆਂ ਨੇ ਪ੍ਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼…

    Leave a Reply

    Your email address will not be published. Required fields are marked *