ਪ੍ਰਾਪਰਟੀ ਟੈਕਸ ‘ਤੇ 10% ਛੋਟ ਦਾ ਲਾਭ ਲਓ, ਆਖਰੀ ਮਿਤੀ 30 ਸਤੰਬਰ – ਨਗਰ ਕੌਂਸਲ ਮਾਛੀਵਾੜਾ ਦੀ ਅਪੀਲ

Spread the love
ਮਾਛੀਵਾੜਾ ਸਾਹਿਬ, 16 ਸਤੰਬਰ (ਸੁੱਚਾ ਬੰਗੜ) – ਨਗਰ ਕੌਂਸਲ ਮਾਛੀਵਾੜਾ ਸਾਹਿਬ ਨੇ ਸ਼ਹਿਰ ਦੇ ਸਮੂਹ ਜਾਇਦਾਦ ਮਾਲਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਪੰਜਾਬ ਸਰਕਾਰ ਵੱਲੋਂ ਪ੍ਰਾਪਰਟੀ ਟੈਕਸ ‘ਤੇ ਦਿੱਤੀ ਜਾ ਰਹੀ 10 ਫੀਸਦੀ ਦੀ ਵਿਸ਼ੇਸ਼ ਛੋਟ ਦਾ ਵੱਧ ਤੋਂ ਵੱਧ ਲਾਭ ਉਠਾਉਣ।ਇਸ ਸਬੰਧੀ ਜਾਣਕਾਰੀ ਦਿੰਦਿਆਂ ਨਗਰ ਕੌਂਸਲ ਦੇ ਕਾਰਜ ਸਾਧਕ ਅਫਸਰ ਬਿਕਰਮਜੀਤ ਸਿੰਘ ਨੇ ਦੱਸਿਆ ਕਿ ਮਾਲੀ ਸਾਲ 2026-27 ਲਈ ਜਿਹੜੇ ਵੀ ਜਾਇਦਾਦ ਮਾਲਕ ਆਪਣਾ ਪ੍ਰਾਪਰਟੀ ਟੈਕਸ 30 ਸਤੰਬਰ 2026 ਤੱਕ ਜਮ੍ਹਾਂ ਕਰਵਾਉਣਗੇ, ਉਨ੍ਹਾਂ ਨੂੰ ਸਰਕਾਰ ਵੱਲੋਂ 10 ਫੀਸਦੀ ਦੀ ਛੋਟ ਦਿੱਤੀ ਜਾਵੇਗੀ। ਉਨ੍ਹਾਂ ਸਪੱਸ਼ਟ ਕੀਤਾ ਕਿ 30 ਸਤੰਬਰ ਤੋਂ ਬਾਅਦ ਟੈਕਸ ਜਮ੍ਹਾਂ ਕਰਵਾਉਣ ‘ਤੇ ਇਹ ਛੋਟ ਖਤਮ ਹੋ ਜਾਵੇਗੀ।ਈ.ਓ. ਬਿਕਰਮਜੀਤ ਸਿੰਘ ਨੇ ਸ਼ਹਿਰ ਵਾਸੀਆਂ ਨੂੰ ਕਿਹਾ ਕਿ ਆਖਰੀ ਤਰੀਕ ਦਾ ਇੰਤਜ਼ਾਰ ਨਾ ਕੀਤਾ ਜਾਵੇ, ਸਮੇਂ ਸਿਰ ਟੈਕਸ ਭਰ ਕੇ ਇਸ ਛੋਟ ਦਾ ਫਾਇਦਾ ਲਿਆ ਜਾਵੇ। ਉਨ੍ਹਾਂ ਕਿਹਾ ਕਿ ਸਮੇਂ ਸਿਰ ਟੈਕਸ ਭਰਨ ਨਾਲ ਜਿੱਥੇ ਨਾਗਰਿਕਾਂ ਨੂੰ ਆਰਥਿਕ ਰਾਹਤ ਮਿਲੇਗੀ, ਉੱਥੇ ਨਗਰ ਕੌਂਸਲ ਦੀ ਆਮਦਨ ਵਿੱਚ ਵੀ ਵਾਧਾ ਹੋਵੇਗਾ, ਜਿਸ ਨਾਲ ਸ਼ਹਿਰ ਦੇ ਵਿਕਾਸ ਕਾਰਜਾਂ ਅਤੇ ਸਹੂਲਤਾਂ ਨੂੰ ਹੋਰ ਤੇਜ਼ ਕੀਤਾ ਜਾ ਸਕੇਗਾ। *ਘਰ ਬੈਠੇ ਆਨਲਾਈਨ ਟੈਕਸ ਭਰਨ ਦੀ ਸਹੂਲਤ*ਈ.ਓ. ਨੇ ਦੱਸਿਆ ਕਿ ਟੈਕਸ ਭਰਨ ਲਈ ਦਫਤਰਾਂ ਦੇ ਗੇੜੇ ਕੱਟਣ ਦੀ ਲੋੜ ਨਹੀਂ ਹੈ। ਪੰਜਾਬ ਸਰਕਾਰ ਦੇ ਆਨਲਾਈਨ ਪੋਰਟਲ ਰਾਹੀਂ ਘਰ ਬੈਠੇ ਹੀ ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾਇਆ ਜਾ ਸਕਦਾ ਹੈ। ਨਗਰ ਕੌਂਸਲ ਵੱਲੋਂ ਟੈਕਸ ਸਬੰਧੀ ਹਰ ਤਰ੍ਹਾਂ ਦੀ ਜਾਣਕਾਰੀ ਅਤੇ ਮਦਦ ਵੀ ਦਿੱਤੀ ਜਾ ਰਹੀ ਹੈ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *