24 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਵਿਅਕਤੀ ਗ੍ਰਿਫ਼ਤਾਰ

Spread the love
ਬਲਾਚੌਰ, 8 ਅਗਸਤ (ਜਤਿੰਦਰਪਾਲ ਸਿੰਘ ਕਲੇਰ) : ਥਾਣਾ ਬਲਾਚੌਰ ਪੁਲਿਸ ਵੱਲੋਂ ਨਾਜਾਇਜ਼ ਸ਼ਰਾਬ ਦੀ ਤਸਕਰੀ ਕਰਨ ਵਾਲਿਆਂ ਵਿਰੁੱਧ ਕੀਤੀ ਗਈ ਕਾਰਵਾਈ ਦੌਰਾਨ 24 ਬੋਤਲਾਂ ਨਜਾਇਜ਼ ਸ਼ਰਾਬ ਸਮੇਤ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਫੜੇ ਗਏ ਆਰੋਪੀ ਦੀ ਪਛਾਣ ਗਣੇਸ਼ ਪਾਸਵਾਨ ਪੁੱਤਰ ਰਾਮਬਲਾਸ ਪਾਸਵਾਨ, ਵਾਸੀ ਨਿਆ ਟੋਲ ਰੂਪਸਵਾਜ, ਥਾਣਾ ਬਸ਼ਵਾਰਾ, ਤਹਿਸੀਲ ਅਤੇ ਜ਼ਿਲ੍ਹਾ ਬੇਗੂਸਰਾਏ (ਬਿਹਾਰ), ਹਾਲ ਵਾਸੀ ਪਿੰਡ ਸਿੰਬਲ ਮਜਾਰਾ, ਥਾਣਾ ਬਲਾਚੌਰ ਵਜੋਂ ਹੋਈ ਹੈ। ਜਾਣਕਾਰੀ ਦਿੰਦਿਆਂ ਏਐਸਆਈ ਪ੍ਰੇਮ ਲਾਲ ਨੇ ਦੱਸਿਆ ਕਿ ਉਹ ਸਮੇਤ ਪੁਲਿਸ ਪਾਰਟੀ ਗਸ਼ਤ ਕਰ ਰਹੇ ਸਨ। ਜਿਸ ਦੌਰਾਨ ਬਾ-ਹੱਦ ਰਕਬਾ ਪਿੰਡ ਚਣਕੋਆ ਵਾਲੀ ਜਗ੍ਹਾ ਲਾਗੇ ਪੁਲਿਸ ਟੀਮ ਨੇ ਗਣੇਸ਼ ਪਾਸਵਾਨ ਨੂੰ ਸ਼ੱਕੀ ਹਾਲਤ ਵਿੱਚ ਰੋਕ ਕੇ ਉਸ ਦੀ ਤਲਾਸ਼ੀ ਲਈ। ਚੈਕਿੰਗ ਦੌਰਾਨ ਉਸ ਦੇ ਕਬਜ਼ੇ ਵਿੱਚੋਂ 24 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਹੋਈ। ਪੁਲਿਸ ਨੇ ਥਾਣਾ ਬਲਾਚੌਰ ਵਿਖੇ ਆਰੋਪੀ ਖਿਲਾਫ਼ ਮਾਮਲਾ ਦਰਜ ਕਰਕੇ ਉਸ ਨੂੰ ਮੌਕੇ ‘ਤੇ ਹੀ ਗ੍ਰਿਫ਼ਤਾਰ ਕਰ ਲਿਆ ਹੈ।
  • Related Posts

    ਭਾਜਪਾ ਦੀ ਸਟੇਜ ਤੇ ਦੋ ਮਹਿਲਾਵਾਂ ਨੇ ਨਸ਼ਿਆਂ ਤੋਂ ਪੀੜਤ ਬੱਚਿਆਂ ਦਾ ਦਰਦ ਭਾਜਪਾ ਆਗੂ ਐਚ ਐਸ ਫੂਲਕਾ ਅੱਗੇ ਫਰੋਲਿਆ, ਸਟੇਜ ਤੇ ਭਾਵਕ ਹੋਈ ਔਰਤ                                        ‌

    Spread the love

    Spread the loveਤਪਾ ਮੰਡੀ 24 ਸਤੰਬਰ( ਗੋਲਡੀ ਵਿਆਸ) ਭਾਰਤੀ ਜਨਤਾ ਪਾਰਟੀ ਦੀ ਨਸ਼ਾ ਛੱਡੋ ਸੰਕਲਪ ਯਾਤਰਾ ਤਪਾ ਦੀ ਅਨਾਜ ਮੰਡੀ ਵਿੱਚ ਪਹੁੰਚੀ। ਸਮਾਗਮ ਦੌਰਾਨ ਭਾਜਪਾ ਆਗੂ ਐਚ ਐਸ ਫੂਲਕਾ ਨੂੰ…

    ਸ਼ਿਵਾਲਿਕ ਪਬਲਿਕ ਸਕੂਲ ਤਪਾ ਵਿਖੇ ਗਣੇਸ਼ ਚਤੁਰਥੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ

    Spread the love

    Spread the loveਤਪਾ ਮੰਡੀ 24  ਸਤੰਬਰ (ਗੋਲਡੀ ਵਿਆਸ) ਸਥਾਨਕ ਸ਼ਿਵਾਲਿਕ ਪਬਲਿਕ ਸਕੂਲ, ਵਿਖੇ ਗਣੇਸ਼ ਚਤੁਰਥੀ ਦਾ ਪਵਿੱਤਰ ਤਿਉਹਾਰ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਵਿੱਚ ਭਗਵਾਨ ਗਣੇਸ਼ ਜੀ…

    Leave a Reply

    Your email address will not be published. Required fields are marked *