25 ਜੁਲਾਈ ਨੂੰ ਸ਼੍ਰੋਮਣੀ ਸ਼ਹੀਦ ਸਰਦਾਰ ਊਧਮ ਸਿੰਘ ਦੇ ਆਦਮ ਕੱਦ ਬੁੱਤ ਦਾ ਉਦਘਾਟਨ : ਇਕਬਾਲ ਚੰਦ ਸ਼ਹੀਦਾਂ ਨੂੰ ਪਿਆਰ ਕਰਨ ਵਾਲਿਆਂ ਨੂੰ ਸਮਾਗਮ ਵਿੱਚ ਪਹੁੰਚਣ ਦਾ ਖੁੱਲਾ ਸੱਦਾ :  ਪਾਲਾ ਬੱਟੀ

Spread the love
ਗੁਰੂਹਰਸਹਾਏ, 21 ਜੁਲਾਈ (ਪੰਜਾਬ ਦਾ ਖੁਲਾਸਾ): ਅੰਤਰਰਾਸ਼ਟਰੀ ਸਰਵ ਕੰਬੋਜ ਸਮਾਜ ਸਭਾ ਦੇ ਰਾਸ਼ਟਰੀ ਪ੍ਰਧਾਨ ਇਕਬਾਲ ਚੰਦ ਪਾਲਾ ਬੱਟੀ ਨੇ ਦੱਸਿਆ ਕਿ ਦੇਸ਼ ਦੇ ਮਹਾਨ ਕ੍ਰਾਂਤੀਕਾਰੀ ਅਤੇ ਸ਼੍ਰੋਮਣੀ ਸ਼ਹੀਦ ਸਰਦਾਰ ਊਧਮ ਸਿੰਘ ਜੀ ਦੇ ਆਦਮ ਕੱਦ ਬੁੱਤ ਦਾ ਸ਼ਾਨਦਾਰ ਉਦਘਾਟਨ 25 ਜੁਲਾਈ 2026 (ਸ਼ਨੀਵਾਰ) ਨੂੰ ਸ਼ਾਮ 4 ਵਜੇ ਦੇਸ਼ ਦੀ ਰਾਜਧਾਨੀ ਨਵੀਂ ਦਿੱਲੀ ਵਿਖੇ ਕੀਤਾ ਜਾ ਰਿਹਾ ਹੈ । ਇਸ ਇਤਿਹਾਸਕ ਸਮਾਗਮ ਵਿੱਚ ਦੇਸ਼ ਭਰ ਤੋਂ ਸਮਾਜਿਕ, ਧਾਰਮਿਕ ਅਤੇ ਰਾਜਨੀਤਿਕ ਸ਼ਖ਼ਸੀਅਤਾਂ ਦੇ ਨਾਲ-ਨਾਲ ਹਜ਼ਾਰਾਂ ਦੀ ਗਿਣਤੀ ਵਿੱਚ ਸ਼ਹੀਦ ਪ੍ਰੇਮੀਆਂ ਦੇ ਸ਼ਾਮਲ ਹੋਣਗੀਆਂ । ਇਕਬਾਲ ਚੰਦ ਪਾਲਾ ਬੱਟੀ ਨੇ ਕਿਹਾ ਕਿ ਸ਼ਹੀਦ ਊਧਮ ਸਿੰਘ ਜੀ ਨੇ ਜਲ੍ਹਿਆਂਵਾਲਾ ਬਾਗ ਦੇ ਸ਼ਹੀਦਾਂ ਦਾ ਬਦਲਾ ਲੈ ਕੇ ਭਾਰਤ ਦੀ ਆਜ਼ਾਦੀ ਦੀ ਲੜਾਈ ਵਿੱਚ ਅਮਿੱਟ ਇਤਿਹਾਸ ਸਿਰਜਿਆ। ਉਨ੍ਹਾਂ ਦਾ ਬਲਿਦਾਨ ਦੇਸ਼ ਵਾਸੀਆਂ ਲਈ ਹਮੇਸ਼ਾ ਪ੍ਰੇਰਣਾ ਸਰੋਤ ਰਹੇਗਾ। ਉਨ੍ਹਾਂ ਦੀ ਯਾਦ ਵਿੱਚ ਸਥਾਪਿਤ ਕੀਤਾ ਜਾ ਰਿਹਾ ਇਹ ਆਦਮ ਕੱਦ ਬੁੱਤ ਦੇਸ਼ ਦੇ ਨੌਜਵਾਨਾਂ ਨੂੰ ਦੇਸ਼ਭਗਤੀ, ਕੁਰਬਾਨੀ ਅਤੇ ਰਾਸ਼ਟਰ ਪ੍ਰਤੀ ਸਮਰਪਣ ਦਾ ਸੰਦੇਸ਼ ਦੇਵੇਗਾ। ਉਨ੍ਹਾਂ ਸਮੂਹ ਪੰਜਾਬ ਵਾਸੀਆਂ, ਸ਼ਹੀਦਾਂ ਨੂੰ ਪਿਆਰ ਕਰਨ ਵਾਲੀਆਂ ਸੰਸਥਾਵਾਂ ਅਤੇ ਦੇਸ਼ ਭਰ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ 25 ਜੁਲਾਈ ਨੂੰ ਸ਼ਾਮ 4 ਵਜੇ ਨਵੀਂ ਦਿੱਲੀ ਵਿਖੇ ਹੋਣ ਵਾਲੇ ਇਸ ਇਤਿਹਾਸਕ ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਪਹੁੰਚ ਕੇ ਸ਼੍ਰੋਮਣੀ ਸ਼ਹੀਦ ਸਰਦਾਰ ਊਧਮ ਸਿੰਘ ਜੀ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਅਤੇ ਉਨ੍ਹਾਂ ਦੇ ਮਹਾਨ ਬਲਿਦਾਨ ਨੂੰ ਸਲਾਮ ਕਰਨ। ਉਨ੍ਹਾਂ ਕਿਹਾ ਕਿ ਸ਼ਹੀਦਾਂ ਦੀ ਸੋਚ ਅਤੇ ਕੁਰਬਾਨੀਆਂ ਨੂੰ ਨਵੀਂ ਪੀੜ੍ਹੀ ਤੱਕ ਪਹੁੰਚਾਉਣਾ ਸਾਡੀ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ।
  • Related Posts

    ਸਾਫ-ਸੁਥਰੇ ਵਾਤਾਵਰਣ ਅਤੇ ਸ਼ੁੱਧ ਹਵਾ ਲਈ ਵਾਹਨਾਂ ਤੋਂ ਨਿਕਲਣ ਵਾਲੇ ਪ੍ਰਦੂਸ਼ਣ ਦੀ ਰੋਕਥਾਮ ਜਰੂਰੀ — ਗੁਰਦੀਪ ਸਿੰਘ ਕੰਗ * ਮੁਹੱਲਾ ਸ਼ਿਵਪੁਰੀ ਵਿਖੇ ਲਗਾਇਆ ਬੈਟਰੀ ਤੇ ਪ੍ਰਦੂਸ਼ਣ ਚੈੱਕਅਪ ਕੈਂਪ

    Spread the love

    Spread the loveਫਗਵਾੜਾ 1 ਅਕਤੂਬਰ ( ਪ੍ਰੀਤ ਕੌਰ ਪ੍ਰੀਤੀ ) ਫਗਵਾੜਾ ਦੀ ਸੈਵਨ ਸਟਾਰ ਹੰਡਰਡ ਪਰਸੈਂਟ ਐਕਟਿਵ ਲਾਇਨਜ ਕਲੱਬ ਫਗਵਾੜਾ ਪ੍ਰਾਈਡ ਵਲੋਂ ਦੀਸ਼ਾਂਤ ਬੈਟਰੀ ਹਾਊਸ ਫਰੈਂਡਜ ਕਲੋਨੀ ਦੇ ਸਹਿਯੋਗ ਸਦਕਾ…

    ਅਕਾਲੀ ਦਲ ਵਾਰਿਸ਼ ਪੰਜਾਬ ਦੇ ਹਰਿਆਣਾ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਮੰਡੇਵਰ ਸ਼੍ਰੀ ਕੀਰਤਪੁਰ ਸਾਹਿਬ ਵਿਖੇ ਬਾਬਾ ਗੁਰਦਿੱਤਾ ਜੀ ਅਸਥਾਨ ਤੇ ਨਤਮਸਤਕ ਹੋਏ

    Spread the love

    Spread the loveਨੂਰਪੁਰ ਬੇਦੀ ਦਲਜੀਤ ਚਨੌਲੀ=ਜਥੇਬੰਦੀ ਅਕਾਲੀ ਦਲ ਵਾਰਸ ਪੰਜਾਬ ਦੇ ਵੱਲੋਂ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਸਰਦਾਰ ਸੁਖਵਿੰਦਰ ਸਿੰਘ ਮੰਡੇਵਰ ਨੂੰ ਜਥੇਬੰਦੀ ਵਾਰਸ ਪੰਜਾਬ ਹਰਿਆਣਾ ਦੇ…

    Leave a Reply

    Your email address will not be published. Required fields are marked *