3 ਅਪ੍ਰੈਲ ਨੂੰ ਪੰਜਾਬ ‘ਚ ਬੱਸ ਅੱਡੇ ਦੋ ਘੰਟੇ ਲਈ ਰਹਿਣਗੇ ਬੰਦ

Spread the love

ਜਲੰਧਰ  1 ਅਪ੍ਰੈਲ (ਅਮ੍ਰਿੰਤਪਾਲ ਸਿੰਘ)- ਪੰਜਾਬ ਰੋਡਵੇਜ਼, ਪਨਬਸ ਅਤੇ ਪੀ.ਆਰ.ਟੀ.ਸੀ. ਦੇ ਠੇਕਾ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਮੰਗ ਨੂੰ ਲੈ ਕੇ ਯੂਨੀਅਨ ਨੇ ਵੱਡਾ ਐਲਾਨ ਕੀਤਾ ਹੈ। 3 ਅਪ੍ਰੈਲ ਨੂੰ ਸੂਬੇ ਦੇ ਸਾਰੇ ਬੱਸ ਅੱਡੇ ਦੋ ਘੰਟਿਆਂ ਲਈ ਬੰਦ ਰਹਿਣਗੇ। ਇਸ ਤੋਂ ਇਲਾਵਾ, 6, 7 ਅਤੇ 8 ਅਪ੍ਰੈਲ ਨੂੰ ਰੋਡਵੇਜ਼ ਦੇ ਕਰਮਚਾਰੀ ਪੂਰੀ ਤਰ੍ਹਾਂ ਹੜਤਾਲ ‘ਤੇ ਰਹਿਣਗੇ।ਯੂਨੀਅਨ ਆਗੂ ਰੇਸ਼ਮ ਸਿੰਘ ਗਿੱਲ ਨੇ ਦੱਸਿਆ ਕਿ ਅਸੀਂ ਕਈ ਵਾਰ ਪੰਜਾਬ ਸਰਕਾਰ ਕੋਲ ਆਪਣੀਆਂ ਮੰਗਾਂ ਰੱਖੀਆਂ, ਪਰ ਹਰ ਵਾਰ ਨਜ਼ਰਅੰਦਾਜ਼ ਕੀਤਾ ਗਿਆ। ਪਿਛਲੀ ਅਤੇ ਮੌਜੂਦਾ ਸਰਕਾਰਾਂ ਨੇ ਕਰਮਚਾਰੀਆਂ ਨੂੰ ਪੱਕਾ ਕਰਨ ਦੇ ਵਾਅਦੇ ਕੀਤੇ ਸਨ, ਪਰ ਅੱਜ ਤੱਕ ਕੋਈ ਕਾਰਵਾਈ ਨਹੀਂ ਹੋਈ।ਉਨ੍ਹਾਂ ਕਿਹਾ ਕਿ ਹੜਤਾਲ ਤਹਿਤ ਅਸੀਂ ਪਹਿਲਾਂ ਵੀ ਛੋਟੇ ਪ੍ਰਦਰਸ਼ਨ ਕੀਤੇ, ਪਰ ਹਾਲਾਤ ਨਾ ਸੁਧਰਣ ਕਾਰਨ ਹੁਣ ਸਖ਼ਤ ਕਦਮ ਚੁੱਕਣ ਪੈ ਰਹੇ ਹਨ। ਪਿਆਜ਼ੀ ਮੰਗਾਂ ਵਿੱਚ ਅਸਥਾਈ ਕਰਮਚਾਰੀਆਂ ਦੀ ਨੌਕਰੀ ਪੱਕੀ ਕਰਨੀ ਅਤੇ ਰੋਡਵੇਜ਼ ਲਈ 10,000 ਨਵੀਆਂ ਬੱਸਾਂ ਦੀ ਖਰੀਦ ਸ਼ਾਮਲ ਹੈ।ਯੂਨੀਅਨ ਆਗੂਆਂ ਨੇ ਸਾਫ਼ ਕੀਤਾ ਕਿ ਜੇਕਰ ਮੰਗਾਂ ਨਹੀਂ ਮੰਨੀਆਂ ਗਈਆਂ, ਤਾਂ ਆਉਣ ਵਾਲੇ ਦਿਨਾਂ ਵਿੱਚ ਹੋਰ ਵੱਡੇ ਰੋਸ ਪ੍ਰਦਰਸ਼ਨ ਹੋਣਗੇ। ਹੜਤਾਲ ਕਾਰਨ ਆਮ ਲੋਕਾਂ ਨੂੰ ਹੋਣ ਵਾਲੀ ਪਰੇਸ਼ਾਨੀ ਲਈ ਸਰਕਾਰ ਹੀ ਜ਼ਿੰਮੇਵਾਰ ਹੋਵੇਗੀ।ਪੰਜਾਬ ਰੋਡਵੇਜ਼ ਪਨਬਸ ਅਤੇ ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਦੇ ਮੁਖੀ ਰੇਸ਼ਮ ਸਿੰਘ ਗਿੱਲ ਨੇ ਕਿਹਾ ਕਿ ਅਸੀਂ ਲੰਬੇ ਸਮੇਂ ਤੋਂ ਪੰਜਾਬ ਸਰਕਾਰ ਤੋਂ ਕਈ ਮੰਗਾਂ ਕਰ ਰਹੇ ਹਾਂ, ਜਿਸ ਵਿੱਚ ਕਰਮਚਾਰੀਆਂ ਨੂੰ ਰੈਗੂਲਰ ਕਰਨਾ ਵੀ ਸ਼ਾਮਲ ਹੈ। ਅਸੀਂ ਸਾਬਕਾ ਮੁੱਖ ਮੰਤਰੀ ਸਰਦਾਰ ਪ੍ਰਕਾਸ਼ ਸਿੰਘ ਬਾਦਲ, ਕੈਪਟਨ ਅਮਰਿੰਦਰ ਸਿੰਘ ਅਤੇ ਹੁਣ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਨਾਲ ਵੀ ਚਰਚਾ ਕੀਤੀ ਹੈ।ਪਰ ਸਾਡੀਆਂ ਮੰਗਾਂ ਪੂਰੀਆਂ ਨਹੀਂ ਹੋਈਆਂ। ਸਾਨੂੰ ਇਸ ਸਰਕਾਰ ਨਾਲ ਗੱਲ ਸ਼ੁਰੂ ਕੀਤੇ ਤਿੰਨ ਸਾਲ ਹੋ ਗਏ ਹਨ। ਅਸੀਂ ਛੋਟੇ-ਛੋਟੇ ਪ੍ਰਦਰਸ਼ਨ ਵੀ ਕੀਤੇ, ਪਰ ਕੁਝ ਵੀ ਹਾਸਲ ਨਹੀਂ ਹੋਇਆ। ਅਸੀਂ ਪਹਿਲਾਂ ਸੋਚਿਆ ਕਿ ਸਾਡੀ ਹੜਤਾਲ ਕਾਰਨ ਪੰਜਾਬ ਦੀਆਂ ਮਾਵਾਂ ਅਤੇ ਭੈਣਾਂ ਨੂੰ ਕੋਈ ਪਰੇਸ਼ਾਨੀ ਨਹੀਂ ਹੋਣੀ ਚਾਹੀਦੀ। ਪਰ ਸਰਕਾਰ ਨੇ ਸਾਡੀ ਬਿਲਕੁਲ ਨਹੀਂ ਸੁਣੀ। ਜਿਸ ਕਾਰਨ ਸਾਨੂੰ ਇਹ ਐਲਾਨ ਕਰਨਾ ਪਿਆ। ਪੰਜਾਬ ਸਰਕਾਰ ਤੋਂ ਦਸ ਹਜ਼ਾਰ ਨਵੀਆਂ ਬੱਸਾਂ ਖਰੀਦਣ ਦੀ ਮੰਗ ਕੀਤੀ ਗਈ ਹੈ।

  • Related Posts

    ਭਾਜਪਾ ਆਗੂ ਦੀਪਕ ਸ਼ਰਮਾ ਨੇ ਭਾਜਪਾ ਵਰਕਰਾਂ ਨਾਲ ਰਲ ਕੇ ਮਨਾਇਆ ਡਾਕਟਰ ਭੀਮ ਰਾਓ ਅੰਬੇਡਕਰ ਦਾ ਜਨਮ ਦਿਵਸ

    Spread the love

    Spread the loveਕੀਤੇ ਸ਼ਰਧਾ ਦੇ ਫੁੱਲ ਭੇਟ ਤੇ ਕੱਟੇ ਗਏ ਕੇਕ। ਫਿਰੋਜ਼ਪੁਰ 15 ਅਪ੍ਰੈਲ (ਅਸ਼ੋਕ ਭਾਰਦਵਾਜ) ਭਾਰਤੀ ਜਨਤਾ ਪਾਰਟੀ ਦੇ ਵਰਕਰਾਂ ਵੱਲੋਂ ਭਾਜਪਾ ਦੇ ਆਗੂ ਦੀਪਕ ਸ਼ਰਮਾ ਦੀ ਅਗਵਾਈ ਹੇਠ…

    ਸੰਤ ਸੁਖਜੀਤ ਸਿੰਘ ਸੀਚੇਵਾਲ ਨੇ ਭੁਲੱਥ ਪਹੁੰਚਕੇ ਕਾਲੀ ਵੇਈਂ ਘਾਟ  ‘ਤੇ ਕੀਤਾ ਸਫਾਈ ਮੁਹਿੰਮ ਦਾ ਮੁਆਇਨਾ 

    Spread the love

    Spread the love ਭੁਲੱਥ 12 ਅਪ੍ਰੈਲ (ਕੰਨੂੰ ਭੁਲੱਥ) ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਖਾਲਸਾ ਸਾਜਨਾ ਦਿਵਸ ਤੇ ਵਿਸਾਖੀ ਦੇ ਪਵਿੱਤਰ ਤਿਉਹਾਰ ਸਬੰਧੀ ਕਾਲੀ ਵੇਈਂ ਦੀ ਸਾਫ ਸਫਾਈ ਕਰਕੇ ਵੱਖ-ਵੱਖ…

    Leave a Reply

    Your email address will not be published. Required fields are marked *