30 ਮਾਰਚ ਨੂੰ ਪਿੰਡ ਗੰਡੀਵਿੰਡ ਵਿਖੇ ਲੱਗੇਗਾ ਅੱਖਾ ਦਾ ਮੁੱਫਤ ਮੈਡੀਕਲ ਕੈਂਪ – ਕਰਨ ਬੁਰਜ 

Spread the love
 ਲੋੜਵੰਦ ਮਰੀਜ਼ਾਂ ਦੀਆਂ ਅੱਖਾ ਚ ਮੁਫ਼ਤ ਲੈਂਜ ਵੀ ਪਾਏ ਜਾਣਗੇ
ਸਰਾਏ ਅਮਾਨਤ ਖਾਂ/ਝਬਾਲ, 26 ਮਾਰਚ (ਗੁਰਸ਼ਰਨ ਸਿੰਘ ਔਲਖ )-ਵਿਧਾਨ ਸਭਾ ਹਲਕਾ ਤਰਨ ਤਾਰਨ ਤੋਂ ਕਾਗਰਸ ਪਾਰਟੀ ਦੇ ਹਲਕਾ ਇੰਚਾਰਜ ਕਰਨਬੀਰ ਸਿੰਘ ਬੁਰਜ ਵਲੋਂ ਅੱਖਾਂ ਦੇ ਮਾਹਿਰ ਡਾਕਟਰ ਦੇ ਸਹਿਯੋਗ 30 ਮਾਰਚ ਨੂੰ ਸ੍ਰੀ ਗੁਰੂ ਹਰਿਗੋਬਿੰਦ ਸਕੂਲ ਗੰਡੀਵਿੰਡ ਵਿਖੇ ਅੱਖਾਂ ਦਾ ਮੁਫ਼ਤ ਕੈਂਪ ਲਗਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਕਰਨਬੀਰ ਸਿੰਘ ਬੁਰਜ ਨੇ ਦੱਸਿਆ ਕਿ ਕੈਂਪ ਦੌਰਾਨ ਅੱਖਾਂ ਦੇ ਮਾਹਰ ਡਾਕਟਰਾਂ ਦੀ ਟੀਮ ਵਲੋਂ ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ਕੀਤੀ ਜਾਵੇਗੀ।ਆਪ੍ਰੇਸ਼ਨ ਲਈ ਚੁਣੇ ਜਾਣ ਵਾਲੇ ਮਰੀਜ਼ਾਂ ਦੀਆਂ ਅੱਖਾਂ ਵਿਚ ਮੁਫ਼ਤ ਲੈਜ ਪਾਏ ਜਾਣਗੇ ਅਤੇ ਦਵਾਈਆਂ ਤੇ ਅਨੇਕਾਂ ਦਿੱਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਲੋੜਵੰਦ ਤੇ ਬੇਸਹਾਰਾ ਮਰੀਜ਼ ਜਿਨ੍ਹਾਂ ਕੋਲ ਆਉਣ-ਜਾਣ ਦਾ ਕੋਈ ਸਾਧਨ ਨਹੀਂ ਹੋਵੇਗਾ। ਉਨ੍ਹਾਂ ਲਈ ਸਪੈਸ਼ਲ ਵਾਹਨ ਵੀ ਭੇਜੇ ਜਾਣਗੇ। ਉਨ੍ਹਾਂ ਨੇ ਹਲਕੇ ਦੇ ਲੋੜਵੰਦ ਲੋਕਾਂ ਕੈਂਪ ਵਿਚ ਸ਼ਾਮਿਲ ਹੋਕੇ ਆਪਣੀਆਂ ਅੱਖਾਂ ਦੀ ਜਾਂਚ ਕਰਵਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਭਵਿੱਖ ਵਿਚ ਵੀ ਸਰਹੱਦੀ ਇਲਾਕੇ ਦੇ ਗਰੀਬ ਲੋਕਾਂ ਦੀ ਸਿਹਤ ਸਹੂਲਤ ਨੂੰ ਮੁੱਖ ਰੱਖਦਿਆਂ ਵੱਖ-ਵੱਖ ਬਿਮਾਰੀਆਂ ਦੇ ਡਾਕਟਰਾਂ ਦੇ ਸਹਿਯੋਗ ਨਾਲ ਵੱਖ-ਵੱਖ ਪਿੰਡਾਂ ਵਿਚ ਮੁਫ਼ਤ ਮੈਡੀਕਲ ਕੈਂਪ ਲਗਾਏ ਜਾਣਗੇ।
  • Related Posts

    ਭਾਜਪਾ ਆਗੂ ਦੀਪਕ ਸ਼ਰਮਾ ਨੇ ਭਾਜਪਾ ਵਰਕਰਾਂ ਨਾਲ ਰਲ ਕੇ ਮਨਾਇਆ ਡਾਕਟਰ ਭੀਮ ਰਾਓ ਅੰਬੇਡਕਰ ਦਾ ਜਨਮ ਦਿਵਸ

    Spread the love

    Spread the loveਕੀਤੇ ਸ਼ਰਧਾ ਦੇ ਫੁੱਲ ਭੇਟ ਤੇ ਕੱਟੇ ਗਏ ਕੇਕ। ਫਿਰੋਜ਼ਪੁਰ 15 ਅਪ੍ਰੈਲ (ਅਸ਼ੋਕ ਭਾਰਦਵਾਜ) ਭਾਰਤੀ ਜਨਤਾ ਪਾਰਟੀ ਦੇ ਵਰਕਰਾਂ ਵੱਲੋਂ ਭਾਜਪਾ ਦੇ ਆਗੂ ਦੀਪਕ ਸ਼ਰਮਾ ਦੀ ਅਗਵਾਈ ਹੇਠ…

    ਸੰਤ ਸੁਖਜੀਤ ਸਿੰਘ ਸੀਚੇਵਾਲ ਨੇ ਭੁਲੱਥ ਪਹੁੰਚਕੇ ਕਾਲੀ ਵੇਈਂ ਘਾਟ  ‘ਤੇ ਕੀਤਾ ਸਫਾਈ ਮੁਹਿੰਮ ਦਾ ਮੁਆਇਨਾ 

    Spread the love

    Spread the love ਭੁਲੱਥ 12 ਅਪ੍ਰੈਲ (ਕੰਨੂੰ ਭੁਲੱਥ) ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਖਾਲਸਾ ਸਾਜਨਾ ਦਿਵਸ ਤੇ ਵਿਸਾਖੀ ਦੇ ਪਵਿੱਤਰ ਤਿਉਹਾਰ ਸਬੰਧੀ ਕਾਲੀ ਵੇਈਂ ਦੀ ਸਾਫ ਸਫਾਈ ਕਰਕੇ ਵੱਖ-ਵੱਖ…

    Leave a Reply

    Your email address will not be published. Required fields are marked *