300 ਤੋਂ ਵੱਧ ਵਿਦਿਆਰਥੀਆਂ ਨੇ ਕੱਢੀ ਨਸ਼ਿਆਂ ਵਿਰੁੱਧ ਜਾਗਰੂਕਤਾ ਰੈਲੀ

Spread the love
ਫ਼ਗਵਾੜਾ-  21 ਅਪ੍ਰੈਲ (ਪ੍ਰੀਤ ਕੌਰ ਪ੍ਰੀਤੀ) ਪੰਜਾਬ ਸਰਕਾਰ ਵਲੋੰ “ਯੁੱਧ ਨਸ਼ੇ ਵਿਰੁੱਧ“ ਗੁਰੂ ਨਾਨਕ ਪ੍ਰੇਮ ਕਰਮਸਰ ਸਕੂਲ ਨਡਾਲਾ ਦੇ 300 ਵਿਦਿਆਰਥੀਆਂ ਨੇ ਨਸ਼ੇ ਦੇ ਮਾੜੇ ਪ੍ਰਭਾਵਾਂ ਬਾਰੇ ਜਾਣੂੰ ਕਰਵਾਉਣ ਲਈ ਰੈਲੀ ਕੱਢੀ । ਰੈਲੀ ਨੂੰ ਐਸ ਡੀ ਐਮ ਡੈਵੀ ਗੋਇਲ਼ ਵਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ ਜੋ ਕਿ ਨਡਾਲਾ ਕਸਬੇ ਵਿਚ ਲੋਕਾਂ ਨੂੰ ਨਸ਼ੇ ਦੀ ਮਾਰ ਬਾਰੇ ਦੱਸਦੇ ਹੋਏ ਵਾਪਸ ਸਕੂਲ ਆ ਕੇ ਸਮਾਪਤ ਹੋਈ । ਐਸ ਡੀ ਐਮ ਡੈਵੀ ਗੋਇਲ਼ ਨੇ ਦੱਸਿਆ ਕਿ ਭੁਲੱਥ ਹਲਕੇ ਦੇ ਸਕੂਲਾਂ ਅੰਦਰ ਵਿਦਿਆਰਥੀਆਂ ਨੂੰ ਨਸ਼ਾ ਵਿਰੋਧੀ ਲਹਿਰ ਦਾ ਹਿੱਸਾ ਬਣਾਇਆ ਗਿਆ ਹੈ । ਉਨ੍ਹਾਂ ਦੱਸਿਆ ਕਿ ਸਕੂਲਾਂ ਅੰਦਰ ਨਸ਼ਿਆਂ ਵਿਰੁੱਧ ਜਾਗਰੂਕਤਾ ਲਈ ਸੈਮੀਨਾਰ ਕਰਵਾਉਣ,ਰੈਲੀਆਂ ਕੱਢਣ, ਲੇਖ ਲਿਖਣ ਤੇ ਪੇਂਟਿੰਗ ਆਦਿ ਵਰਗੇ ਮੁਕਾਬਲੇ ਕਰਵਾਏ ਜਾ ਰਹੇ ਹਨ । ਸ੍ਰੀ ਗੋਇਲ ਨੇ ਵਿਦਿਆਰਥੀਆਂ ਨੂੰ ਸੱਦਾ ਦਿੱਤਾ ਕਿ ਉਹ ਆਪਣੇ ਆਲੇ ਦੁਆਲੇ ਦੇ ਲੋਕਾਂ ਨੂੰ ਨਸ਼ੇ ਦੇ ਮਾੜੇ ਅਸਰ,ਬਚਾਅ ਬਾਰੇ ਦੱਸਣ ਤਾਂ ਜੋ ਇਸ ਸਮਾਜਿਕ ਕੋਹੜ ਨੂੰ ਰੋਕਿਆ ਜਾ ਸਕੇ ।
ਵਿਦਿਆਰਥੀਆਂ ਵੱਲੋਂ ਹੱਥਾਂ ਵਿੱਚ ਨਸ਼ਾ ਵਿਰੋਧੀ ਨਾਅਰਿਆਂ ਨਾਲ ਲਿਖੀਆਂ ਤਖ਼ਤੀਆਂ ਫੜਕੇ ਨਸ਼ਾ ਵਿਰੋਧੀ ਮੁਹਿੰਮ ਦਾ ਹਿੱਸਾ ਬਣਨ ਦਾ ਸੱਦਾ ਦਿੱਤਾ ਗਿਆ ।
  • Related Posts

    ਨਗਰ ਸੁਧਾਰ ਕਮੇਟੀ ਜੈਤੋ ਵੱਲੋਂ ਤਿਆਰ ਕੀਤੇ ਗਏ ਦੋ ਬੈਡਮਿੰਟਨ ਗਰਾਊਂਡਾਂ ਦਾ ਉਦਘਾਟਨ ਵਿਧਾਇਕ ਜੈਤੋ ਨੇ ਕੀਤਾ

    Spread the love

    Spread the love ਜੈਤੋ 12 ਜੂਨ (ਗੁਰਦੀਪ ਸਿੰਘ ਢਿੱਲੋਂ ); ਨਗਰ ਸੁਧਾਰ ਕਮੇਟੀ ਜੈਤੋ ਵੱਲੋਂ ਸੰਤ ਰਿਸ਼ੀ ਰਾਮ ਜੀ ਦੀ ਅਗਵਾਈ ਹੇਠ ਰੇਲਵੇ ਵਿਭਾਗ ਜੈਤੋ ਦੇ ਸਹਿਯੋਗ ਨਾਲ ਰੇਲਵੇ ਸਟੇਸ਼ਨ ਜੈਤੋ ਦੇ…

    ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) ਲਈ ਬੀ.ਐੱਲ.ਓ. ਕਿੱਟਾਂ ਤਿਆਰ ਕਰਨ ਦਾ ਕੰਮ ਜਾਰੀ

    Spread the love

    Spread the loveਫਰੀਦਕੋਟ, 12 ਜੂਨ (ਗੁਰਦੀਪ ਸਿੰਘ ਢਿੱਲੋਂ ) ਭਾਰਤ ਚੋਣ ਕਮਿਸ਼ਨ, ਨਵੀਂ ਦਿੱਲੀ ਵੱਲੋਂ ਪੰਜਾਬ ਰਾਜ ਵਿੱਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਦਾ ਸ਼ਡਿਊਲ ਜਾਰੀ ਕੀਤਾ ਗਿਆ ਹੈ। ਕਮਿਸ਼ਨ ਵੱਲੋਂ ਜਾਰੀ…

    Leave a Reply

    Your email address will not be published. Required fields are marked *