33 ਫ਼ੀਸਦੀ ਸਬਸਿਡੀ ‘ਤੇ ਤੇਲ ਕੱਢਣ ਵਾਲੇ ਯੂਨਿਟ ਸਥਾਪਤ ਕਰਨ ਲਈ 11 ਅਗਸਤ ਤੱਕ ਅਰਜ਼ੀਆਂ ਦੀ ਮੰਗ – ਮੁੱਖ ਖੇਤੀਬਾੜੀ ਅਫ਼ਸਰ 10 ਟਨ ਪ੍ਰਤੀ ਦਿਨ ਸਮਰੱਥਾ ਵਾਲੇ ਆਇਲ ਐਕਸਟਰੈਕਸ਼ਨ ਯੂਨਿਟਾਂ ਲਈ ਮਿਲੇਗੀ ਵੱਧ ਤੋਂ ਵੱਧ 9.90 ਲੱਖ ਰੁਪਏ ਦੀ ਸਬਸਿਡੀ

Spread the love
ਸ਼ਹੀਦ ਭਗਤ ਸਿੰਘ ਨਗਰ, 04 ਅਗਸਤ(ਜਤਿੰਦਰ ਪਾਲ ਸਿੰਘ ਕਲੇਰ ) ਮੁੱਖ ਖੇਤੀਬਾੜੀ ਅਫ਼ਸਰ ਸ਼ਹੀਦ ਭਗਤ ਸਿੰਘ ਨਗਰ ਡਾ. ਲੇਖ ਰਾਜ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਵੱਲੋਂ ਨੈਸ਼ਨਲ ਮਿਸ਼ਨ ਆਨ ਐਡੀਬਲ ਆਇਲਜ਼-ਆਇਲਸੀਡਜ਼ ਤਹਿਤ ਤੇਲ ਬੀਜ ਫ਼ਸਲਾਂ ਦੀ ਖੇਤੀ ਨੂੰ ਉਤਸ਼ਾਹਿਤ ਕਰਨ ਲਈ 10 ਟਨ ਪ੍ਰਤੀ ਦਿਨ ਸਮਰੱਥਾ ਵਾਲੇ ਆਇਲ ਐਕਸਟਰੈਕਸ਼ਨ ਯੂਨਿਟ ਸਥਾਪਤ ਕਰਨ ਲਈ 33 ਫ਼ੀਸਦੀ ਸਬਸਿਡੀ (ਵੱਧ ਤੋਂ ਵੱਧ 9.90 ਲੱਖ ਰੁਪਏ) ਪ੍ਰਦਾਨ ਕੀਤੀ ਜਾ ਰਹੀ ਹੈ। ਇਸ ਸਬੰਧੀ ਯੋਗ ਬਿਨੈਕਾਰਾਂ ਤੋਂ 11 ਅਗਸਤ 2026 ਤੱਕ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ।ਉਨ੍ਹਾਂ ਦੱਸਿਆ ਕਿ ਇਸ ਸਕੀਮ ਅਧੀਨ ਸਿਰਫ਼ ਆਇਲ ਐਕਸਟਰੈਕਸ਼ਨ ਯੂਨਿਟ ਲਈ ਖਰੀਦੀ ਜਾਣ ਵਾਲੀ ਮਸ਼ੀਨਰੀ ਅਤੇ ਉਪਕਰਨਾਂ ਦੀ ਲਾਗਤ ‘ਤੇ ਹੀ ਸਬਸਿਡੀ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਯੋਗ ਕਿਸਾਨ, ਫਾਰਮਰ ਪ੍ਰੋਡਿਊਸਰ ਆਰਗੇਨਾਈਜ਼ੇਸ਼ਨਜ਼, ਸਹਿਕਾਰੀ ਸਭਾਵਾਂ, ਨਿੱਜੀ ਅਤੇ ਹੋਰ ਯੋਗ ਸੰਸਥਾਵਾਂ ਜਾਂ ਉਦਮੀ, ਜੋ ਸਕੀਮ ਦੀਆਂ ਸ਼ਰਤਾਂ ਨੂੰ ਪੂਰਾ ਕਰਦੇ ਹਨ, ਇਸ ਸਕੀਮ ਲਈ ਅਰਜ਼ੀ ਦੇ ਸਕਦੇ ਹਨ।ਡਾ. ਲੇਖ ਰਾਜ ਨੇ ਦੱਸਿਆ ਕਿ ਇੱਛੁਕ ਬਿਨੈਕਾਰ ਆਪਣੀਆਂ ਅਰਜ਼ੀਆਂ ਲੋੜੀਂਦੇ ਦਸਤਾਵੇਜ਼ਾਂ ਸਮੇਤ 11 ਅਗਸਤ 2026 ਤੱਕ ਜ਼ਿਲ੍ਹਾ ਮੁੱਖ ਖੇਤੀਬਾੜੀ ਅਫ਼ਸਰ ਸ਼ਹੀਦ ਭਗਤ ਸਿੰਘ ਨਗਰ ਜਾਂ ਸਬੰਧਤ ਬਲਾਕ ਖੇਤੀਬਾੜੀ ਅਫ਼ਸਰ ਦੇ ਦਫ਼ਤਰ ਵਿੱਚ ਜਮ੍ਹਾਂ ਕਰਵਾ ਸਕਦੇ ਹਨ।ਉਨ੍ਹਾਂ ਅੱਗੇ ਦੱਸਿਆ ਕਿ ਜੇਕਰ ਪ੍ਰਾਪਤ ਅਰਜ਼ੀਆਂ ਦੀ ਗਿਣਤੀ ਨਿਰਧਾਰਤ ਸੀਮਾ ਤੋਂ ਵੱਧ ਹੁੰਦੀ ਹੈ ਤਾਂ ਲਾਭਪਾਤਰੀਆਂ ਦੀ ਚੋਣ ਆਇਲਸੀਡਜ਼ ਮਿਸ਼ਨ ਤਹਿਤ ਗਠਿਤ ਜ਼ਿਲ੍ਹਾ ਪੱਧਰੀ ਕਮੇਟੀ ਵੱਲੋਂ ਕੀਤੀ ਜਾਵੇਗੀ ਅਤੇ ਕਮੇਟੀ ਦਾ ਫ਼ੈਸਲਾ ਅੰਤਿਮ ਹੋਵੇਗਾ।ਉਨ੍ਹਾਂ ਜ਼ਿਲ੍ਹੇ ਦੇ ਯੋਗ ਕਿਸਾਨਾਂ, ਐੱਫ.ਪੀ.ਓਜ਼, ਸਹਿਕਾਰੀ ਸਭਾਵਾਂ ਅਤੇ ਹੋਰ ਯੋਗ ਉਦਮੀਆਂ ਨੂੰ ਅਪੀਲ ਕੀਤੀ ਕਿ ਇਸ ਲਾਭਕਾਰੀ ਸਕੀਮ ਦਾ ਵੱਧ ਤੋਂ ਵੱਧ ਲਾਭ ਉਠਾਉਣ ਲਈ ਆਪਣੀਆਂ ਅਰਜ਼ੀਆਂ ਨਿਰਧਾਰਤ ਸਮੇਂ ਅੰਦਰ ਜ਼ਰੂਰ ਜਮ੍ਹਾਂ ਕਰਵਾਉਣ।
  • Related Posts

    ਪ੍ਰਸ਼ਾਸਨ ਦੀ ਉਡੀਕ ਛੱਡ ਭਗਵਾਲੇ ਦੇ ਨੌਜਵਾਨਾਂ ਨੇ ਖੁਦ ਕੀਤੀ ਪੁਲੀ ਦੇ  ਆਲੇ ਦੁਆਲੇ ਸਫਾਈ ਪੁਲੀ ਦੇ ਆਲੇ-ਦੁਆਲੇ ਉੱਗੀ ਬੂਟੀ ਬਣੀ ਹਾਦਸਿਆਂ ਦਾ ਕਾਰਨ, ਰਾਹਗੀਰਾਂ ਨੂੰ ਆ ਰਹੀ ਸੀ ਭਾਰੀ ਦਿੱਕਤ

    Spread the love

    Spread the love ਸ੍ਰੀ ਕੀਰਤਪੁਰ ਸਾਹਿਬ,27 ਸਤੰਬਰ, (ਮਨਦੀਪ )=ਵਾਰਡ ਨੰਬਰ 11 ਪਿੰਡ ਭਗਵਾਲਾ ਨੂੰ ਕੀਰਤਪੁਰ ਸਾਹਿਬ ਨਾਲ ਜੋੜਨ ਵਾਲੀ ਪੁਲੀ ਦੇ ਆਲੇ-ਦੁਆਲੇ ਲੰਮੇ ਸਮੇਂ ਤੋਂ ਉੱਗੀ ਬੂਟੀ ਅਤੇ ਜੰਗਲੀ ਘਾਹ-ਫੂਸ…

    ਵਿਧਾਇਕ ਸੇਖੋਂ ਨੇ ਚਹਿਲ ਰੋਡ ਵਿਖੇ ਰਾਜਸਥਾਨ ਫੀਡਰ ਕੈਨਾਲ ਦੇ ਸੁਰੱਖਿਆ ਕਾਰਜਾਂ ਦਾ ਨੀਂਹ ਪੱਥਰ ਰੱਖਿਆ ਪ੍ਰੋਜੈਕਟ ਤੇ 2.47 ਕਰੋੜ ਦੀ ਆਵੇਗੀ ਲਾਗਤ -ਵਿਧਾਇਕ ਸੇਖੋਂ 

    Spread the love

    Spread the love ਫ਼ਰੀਦਕੋਟ, 27 ਸਤੰਬਰ (ਗੁਰਦੀਪ ਸਿੰਘ ਢਿੱਲੋਂ ) ਲੋਕਾਂ ਦੀ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਵਿਧਾਇਕ ਫ਼ਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਵੱਲੋਂ ਚਹਿਲ ਰੋਡ ਵਿਖੇ ਰਾਜਸਥਾਨ ਫੀਡਰ ਕੈਨਾਲ…

    Leave a Reply

    Your email address will not be published. Required fields are marked *