60 ਏਕੜ ਕਣਕ ਦੀ ਖੜ੍ਹੀ ਫ਼ਸਲ ਅਤੇ ਨਾੜ ਨੂੰ ਲੱਗੀ ਭਿਆਨਕ ਅੱਗ, ਕਿਸਾਨਾਂ ਦਾ ਲੱਖਾਂ ਰੁਪਏ ਦਾ ਹੋਇਆ ਭਾਰੀ ਨੁਕਸਾਨ : ਸੁਖਪ੍ਰੀਤ ਸਿੰਘ ਗਿੱਲ

Spread the love

ਜੈਤੋ,19 ਅਪ੍ਰੈਲ (ਮਨਜੀਤ ਸਿੰਘ ਢੱਲਾ)-ਜ਼ਿਲ੍ਹਾ ਫਰੀਦਕੋਟ ਤਹਿਸੀਲ ਜੈਤੋ ਅਧੀਨ ਪੈਂਦੇ ਕੋਠੇ ਮਾਹਲਾ ਸਿੰਘ ਵਾਲਾ ਵਿਖੇ ਅੱਜ ਦੁਪਹਿਰ ਦੋ ਵਜੇ ਦੇ ਕਰੀਬ ਅਚਾਨਕ ਕਣਕ ਦੀ ਖੜ੍ਹੀ ਫ਼ਸਲ ਅਤੇ ਨਾੜ ਨੂੰ ਅੱਗ ਲੱਗ ਨਾਲ ਭਾਰੀ ਨੁਕਸਾਨ ਹੋਣ ਦਾ ਸਮਾਚਾਰ ਹੈ, ਪ੍ਰਾਪਤ ਜਾਣਕਾਰੀ ਮੁਤਾਬਕ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਚੱਲ ਸਕਿਆ, ਇਸ ਮੌਕੇ ਪੀੜਤ ਕਿਸਾਨ ਸੁਖਪ੍ਰੀਤ ਸਿੰਘ ਗਿੱਲ, ਜਰਨੈਲ ਸਿੰਘ,ਹਰੀ ਸਿੰਘ, ਗੁਰਪ੍ਰੀਤ ਸਿੰਘ ਗਿੱਲ,ਬਿੱਲੂ ਸਿੰਘ ਡੇਅਰੀ ਵਾਲਾ, ਜਗਦੇਵ ਸਿੰਘ, ਮੰਦਰ ਸਿੰਘ, ਗੁਰਪ੍ਰੀਤ ਸਿੰਘ ਵਾਸੀ ਕੋਠੇ ਮਾਹਲਾ ਸਿੰਘ ਵਾਲਾ ਆਦਿ ਨੇ ਦੱਸਿਆ ਕਿ ਕਣਕ ਦੀ ਖੜ੍ਹੀ ਫ਼ਸਲ ਨੂੰ ਅਚਾਨਕ ਅੱਗ ਲੱਗਣ ਨਾਲ ਕਿਸਾਨਾਂ ਦਾ ਨੁਕਸਾਨ ਹੋਇਆ ਹੈ, ਉਨ੍ਹਾਂ ਕਿਹਾ ਕਿ ਇਸ ਭਿਅਨਕ ਅੱਗ ਦੀ ਲਪੇਟ ਵਿਚ 60 ਏਕੜ ਦੇ ਲਗਭਗ ਕਰੀਬ ਕਣਕ ਦੀ ਖੜ੍ਹੀ ਪੱਕੀ ਫਸਲ ਤੇ ਕੁਝ ਕਣਕ ਦਾ ਨਾੜ ਵੀ ਸੜ ਗਿਆ । ਕਿਸਾਨ ਯੂਨੀਅਨ ਦੇ ਆਗੂਆਂ ਅਤੇ ਪੀੜਤ ਕਿਸਾਨਾਂ ਨੇ ਦੱਸਿਆ ਕਿ ਤੇਜ਼ ਹਵਾਵਾਂ ਕਾਰਨ ਅੱਗ ਨੇ ਕੁਝ ਹੀ ਸਮੇਂ ਵਿੱਚ ਭਿਆਨਕ ਰੂਪ ਧਾਰਨ ਕਰ ਲਿਆ। ਸੂਚਨਾ ਮਿਲਣ ਤੋਂ ਬਾਅਦ ਨੇੜਲੇ ਪਿੰਡਾਂ ਦੇ ਸੈਂਕੜੇ ਨੌਜਵਾਨ ਮੌਕੇ ‘ਤੇ ਪਹੁੰਚੇ ਅਤੇ ਲਗਭਗ 3 ਘੰਟੇ ਦੀ ਮਿਹਨਤ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ ਗਿਆ। ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਤੇ ਸਵਾਲ ਖੜ੍ਹੇ ਕੀਤੇ ਤੇ ਕਿਹਾ ਕਿ ਜਦੋਂ ਅੱਗ ਲੱਗਣ ਦੀ ਸੂਚਨਾ ਤਰੁੰਤ ਫਾਇਰ ਬ੍ਰਿਗੇਡ ਅਧਿਕਾਰੀਆਂ ਨੂੰ ਦਿੱਤੀ ਤੇ ਦੇਰੀ ਨਾਲ ਫਾਇਰ ਬ੍ਰਿਗੇਡ ਦੀ ਗੱਡੀ ਪਹੁੰਚੀ ਤੇ ਮੌਕੇ ਤੇ ਗੱਡੀ ਅੱਗ ਨੂੰ ਕਾਬੂ ਪਾਉਣ ਵਿਚ ਇਹ ਗੱਡੀ ਨਾਕਾਮਯਾਬ ਰਹੀ…? ਪਰ ਉਦੋਂ ਤੱਕ ਕਿਸਾਨਾਂ ਦੀ ਲਗਭਗ 60 ਏਕੜ ਕਣਕ ਦੀ ਫਸਲ ਸੜ ਕੇ ਸੁਆਹ ਹੋ ਚੁੱਕੀ ਸੀ।ਇਸ ਮੌਕੇ ਕਿਸਾਨਾਂ ਨੇ ਦੋਸ਼ ਲਗਾਇਆ ਕਿ ਸੂਚਨਾ ਦੇਣ ਦੇ ਬਾਵਜੂਦ ਪ੍ਰਸ਼ਾਸਨ ਅਤੇ ਫਾਇਰ ਬ੍ਰਿਗੇਡ ਦੀ ਟੀਮ ਬਹੁਤ ਦੇਰੀ ਨਾਲ ਮੌਕੇ ‘ਤੇ ਪਹੁੰਚੀ ਤੇ ਫਾਇਰ ਬ੍ਰਿਗੇਡ ਵੱਲੋਂ ਅੱਗ ਤੇ ਕਾਬੂ ਨਹੀਂ ਪਾਇਆ ਗਿਆ । ਜਾਨੀ ਨੁਕਸਾਨ ਤੋਂ ਬਚਾਅ ਰਿਹਾ। ਕਿਸਾਨ ਸੁਖਪ੍ਰੀਤ ਸਿੰਘ ਗਿੱਲ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਅਜਿਹੇ ਹਾਲਾਤਾਂ ਨੂੰ ਦੇਖਦਿਆਂ ਜੈਤੋ ਸਬ ਡਵੀਜ਼ਨ ਵਿੱਚ ਪੱਕੇ ਤੌਰ ਤੇ ਫਾਇਰ ਬ੍ਰਿਗੇਡ ਦਫ਼ਤਰ ਨਿਯੁਕਤ ਕੀਤਾ ਜਾਵੇ ਅਤੇ ਘੱਟੋ ਘੱਟ ਦੋ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਇੰਤਜ਼ਾਮ ਕੀਤਾ ਜਾਵੇ।

  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *