68ਵੀਂਆਂ ਨੈਸ਼ਨਲ ਖੇਡਾਂ ਵਿੱਚੋਂ  ਕੋਮਲਪ੍ਰੀਤ ਨੇ ਜਿੱਤਿਆ ਕਾਂਸੇ ਦਾ ਤਮਗਾ 

Spread the love
ਭੀਖੀ, 20 ਨਵੰਬਰ ( ਕਮਲ ਜਿੰਦਲ ) 68ਵੀਂਆਂ ਨੈਸ਼ਨਲ ਖੇਡਾਂ ਜੋ ਕਿ ਜੰਮੂ ਵਿਖੇ ਹੋਈਆਂ ਜਿਨ੍ਹਾਂ ਵਿੱਚ ਸਰਵਹਿੱਤਕਾਰੀ ਵਿੱਦਿਆ ਮੰਦਰ, ਭੀਖੀ ਦੀ ਨੌਵੀਂ ਜਮਾਤ ਦੀ ਵਿਿਦਆਰਥਣ ਕੋਮਲਪ੍ਰੀਤ ਕੌਰ ਨੇ ਤਲਵਾਰਬਾਜ਼ੀ ਮੁਕਾਬਲਿਆਂ ਵਿੱਚ ਭਾਗ ਲੈ ਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਸਕੂਲ ਪ੍ਰਿੰਸੀਪਲ ਡਾ. ਗਗਨਦੀਪ ਪਰਾਸ਼ਰ ਨੇ ਦੱਸਿਆ ਕਿ ਸਕੂਲ ਦੀ ਹੋਣਹਾਰ ਵਿਿਦਆਰਥਣ ਕੋਮਲਪ੍ਰੀਤ ਕੌਰ ਨੇ ਕੱਟੜਾ ( ਜੰਮੂ) ਵਿੱਚ ਆਯੋਜਿਤ ਸਰਕਾਰੀ ਰਾਸ਼ਟਰ ਪੱਧਰੀ ਤਲਵਾਰਬਾਜ਼ੀ ਮੁਕਾਬਲਿਆਂ ਵਿੱਚ ਹਿੱਸਾ ਲੈ ਕੇ ਤੀਸਰਾ ਸਥਾਨ ਪ੍ਰਾਪਤ ਕੀਤਾ ਹੈ । ਇਸਦੇ ਨਾਲ ਹੀ ਅਖਿਲ ਭਾਰਤੀ ਸਿੱਖਿਆ ਸੰਸਥਾ ਦੁਆਰਾ ਗਵਾਲੀਅਰ ( ਮੱਧ ਪ੍ਰਦੇਸ਼ ) ਵਿਖੇ ਆਯੋਜਿਤ ਰਾਸ਼ਟਰ ਪੱਧਰੀ ਬਾਸਕਟਬਾਲ ਮੁਕਾਬਲਿਆਂ ਵਿੱਚ ਭਾਗ ਲੈ ਕੇ ਸਕੂਲ ਦੀਆਂ ਵਿਿਦਆਰਥਣਾਂ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ । ਸਕੂਲ ਪ੍ਰਿੰਸੀਪਲ ਡਾ. ਗਗਨਦੀਪ ਪਰਾਸ਼ਰ ਨੇ ਸਵੇਰ ਦੀ ਸਭਾ ਵਿੱਚ ਇਹਨਾਂ ਜੇਤੂ ਵਿਿਦਆਰਥਣਾਂ ਨੂੰ ਤਗਮੇ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ । ਇਸ ਸਮੇਂ ਬੱਚਿਆਂ ਨੂੰ ਸੰਬੋਧਨ ਕਰਦੇ ਹੋਏ ਉਹਨਾਂ ਕਿਹਾ ਕਿ ਖੇਡਾਂ ਦਾ ਸਾਡੇ ਜੀਵਨ ਵਿੱਚ ਬਹੁਤ ਮਹੱਤਵ ਹੈ । ਇਹ ਸਾਡੇ ਸਰੀਰ ਅਤੇ ਮਨ ਨੂੰ ਰਿਸ਼ਟ-ਪੁਸ਼ਟ ਰਖਦੀਆਂ ਹਨ । ਸਿਹਤਮੰਦ ਸਰੀਰ ਵਿੱਚ ਸਿਹਤਮੰਦ ਦਿਮਾਗ ਦਾ ਵਾਸ ਹੁੰਦਾ ਹੈ ।
ਕਾਂਸੀ ਦਾ ਤਗਮਾ ਜਿੱਤਣ ਮੋਕੇ ਕੋਮਲਪ੍ਰੀਤ
ਖੇਡਾਂ ਸਾਡੇ ਅੰਦਰ ਉੱਚ ਕੋਟੀ ਦੇ ਨੈਤਿਕ ਅਤੇ ਸਮਾਜਿਕ ਗੁਣਾਂ ਦਾ ਵਿਕਾਸ ਕਰਦੀਆਂ ਹਨ । ਸਾਰੇ ਵਿਿਦਆਰਥੀਆਂ ਨੂੰ ਖੇਡਾਂ ਵਿੱਚ ਭਾਗ ਲੈਣਾ ਚਾਹੀਦਾ ਹੈ । ਅੰਤ ਵਿੱਚ ਪ੍ਰਿੰਸੀਪਲ ਸਾਹਿਬ ਨੇ ਇਹਨਾਂ ਵਿਿਦਆਰਥਣਾਂ ਅਤੇ ਉਹਨਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ ਅਤੇ ਭਵਿੱਖ ਵਿੱਚ ਹੋਰ ਤਰੱਕੀ ਕਰਨ ਦੀ ਕਾਮਨਾ ਕੀਤੀ ।
More News

Youtube

Facebook

Whatsapp

Home

 

  • Related Posts

    ਸਫ਼ਾਈ ਸੇਵਕਾਂ ਨਾਲ ਚੱਲ ਰਿਹਾ ਵਿਵਾਦ ਖ਼ਤਮ, ਡੀਐਸਪੀ ਸਤਵੀਰ ਸਿੰਘ ਬੈਸ਼ ਸਿਸਪੈਂਡ 

    Spread the love

    Spread the loveਬਲਵੰਤ ਸਿੰਘ ਸਿੱਧੂ (ਬਰਨਾਲਾ) 24 ਜੁਲਾਈ 2026 =ਬਰਨਾਲਾ ਵਿੱਚ ਸਫ਼ਾਈ ਸੇਵਕਾਂ ਅਤੇ ਪੁਲਿਸ ਵਿਚਕਾਰ ਪਿਛਲੇ ਦਿਨਾਂ ਤੋਂ ਚੱਲ ਰਿਹਾ ਵਿਵਾਦ ਅੱਜ ਉਸ ਸਮੇਂ ਖ਼ਤਮ ਹੋ ਗਿਆ, ਜਦੋਂ ਸਰਕਾਰ…

    ਪੱਤਰਕਾਰ ਭਾਈਚਾਰੇ ਨਾਲ ਸਿਟੀ ਇੰਚਾਰਜ ਕੁਲਵੰਤ ਸਿੰਘ ਨੇ ਕੀਤੀ ਮੀਟਿੰਗ।

    Spread the love

    Spread the loveਤਪਾ ਮੰਡੀ 24 ਜੁਲਾਈ( ਗੋਲਡੀ ਵਿਆਸ) ਸਥਾਨਕ ਪੁਲਿਸ ਸਿਟੀ ਚੌਂਕੀ ਦੇ ਨਵੇਂ ਇੰਚਾਰਜ ਕੁਲਵੰਤ ਸਿੰਘ ਕੱਟੂ ਨੇ ਪ੍ਰੈਸ ਨਾਲ ਪਲੇਠੀ ਮੀਟਿੰਗ ਕਰਦਿਆਂ ਸਮੂਹ ਪੱਤਰਕਾਰਾਂ ਨਾਲ ਜਾਣ ਪਹਿਚਾਣ ਕਰਦਿਆਂ…

    Leave a Reply

    Your email address will not be published. Required fields are marked *