7ਸਤੰਬਰ ਨੂੰ ਅਨੁਸੂਚਿਤ ਜਾਤੀ ਦੇ ਲਾਭਪਾਤਰੀਆ ਲਈ ਸਪੈਸ਼ਲ ਬੈਚ ਅਧੀਨ ਮੁਫਤ ਡੇਅਰੀ ਟ੍ਰੇਨਿੰਗ ਦੀ ਕੀਤੀ ਜਾਵੇਗੀ ਕੋਂਸਲਿੰਗ-ਬਰਾੜ

Spread the love
-ਟ੍ਰੇਨਿੰਗ ਉਪਰੰਤ 3500/- ਰੁਪਏ ਵਜੀਫਾ ਅਤੇ ਡੇਅਰੀ ਕਰਜਾ ਕੇਸ ਤੇ 33.33% ਸਬਸਿਡੀ ਦਿੱਤੀ ਜਾਵੇਗੀ
ਫ਼ਰੀਦਕੋਟ 28 ਅਗਸਤ (ਗੁਰਦੀਪ ਸਿੰਘ ਢਿੱਲੋਂ ):-ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਪੰਜਾਬ ਦੇ ਕੈਬੇਨਿਟ ਮੰਤਰੀ ਸ੍ਰ. ਗੁਰਮੀਤ ਸਿੰਘ ਖੁੱਡੀਆਂ ਦੇ ਦਿਸ਼ਾ-ਨਿਰਦੇਸ਼ਾ ਅਨੁਸਾਰ ਪੰਜਾਬ ਸਰਕਾਰ ਦੀ ਰਾਜ ਪੱਧਰੀ ਸਕੀਮ ਡੀ.ਡੀ.-5 “ ਪ੍ਰੋਮੋਸ਼ਨ ਆਫ ਡੇਅਰੀ ਫਾਰਮਿੰਗ ਐਜ ਲਿਵਲੀਹੁਡ ਫਾਰ ਐਸ.ਸੀ ਬੈਨੀਫਿਸ਼ਰੀਜ ਸਕੀਮ ਅਧੀਨ ਅਨੁਸੂਚਿਤ ਜਾਤੀ ਦੇ ਲਾਭਪਾਤਰੀਆ ਨੂੰ ਖੇਤੀਬਾੜੀ ਦੇ ਨਾਲ-ਨਾਲ ਡੇਅਰੀ ਦੇ ਸਹਾਇਕ ਕਿੱਤੇ ਵੱਲ ਆਕਰਸ਼ਿਤ ਕਰਨ ਅਤੇ ਸਵੈ-ਰੁਜਗਾਰ ਲਈ ਕੀਤੇ ਜਾ ਰਹੇ ਉਪਰਾਲਿਆ ਤਹਿਤ ਅਨੁਸੂਚਿਤ ਜਾਤੀ ਦੇ ਲਾਭਪਾਤਰੀਆਂ ਲਈ ਡੇਅਰੀ ਸਿਖਲਾਈ ਪ੍ਰੋਗਰਾਮ ਦਾ ਇੱਕ ਸਪੈਸ਼ਲ ਬੈਚ ਚਲਵਾਇਆ ਜਾ ਰਿਹਾ ਹੈ । ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸ਼੍ਰੀ ਨਿਰਵੈਰ ਸਿੰਘ ਬਰਾੜ, ਡਿਪਟੀ ਡਾਇਰੈਕਟਰ ਡੇਅਰੀ ਵਿਕਾਸ, ਨੇ ਦੱਸਿਆ ਕਿ ਇਸ ਸਕੀਮ ਤਹਿਤ ਜ਼ਿਲ੍ਹਾ ਫਰੀਦਕੋਟ ਦੇ ਅਨੁਸੂਚਿਤ ਜਾਤੀ ਦੇ ਲਾਭਪਾਤਰੀਆਂ ਨੂੰ 2 ਹਫਤੇ ਦੀ ਮੁਫਤ ਡੇਅਰੀ ਸਿਖਲਾਈ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ, ਮੋਗਾ ਐਟ ਗਿੱਲ ਵਿਖੇ ਕਰਵਾਕੇ ਡੇਅਰੀ ਯੁਨਿਟ ਸਥਾਪਿਤ ਕਰਨ ਦੀ ਯੋਜਨਾ ਹੈ, ਜਿਸ ਅਨੁਸਾਰ ਜਿਲਾ ਫਰੀਦਕੋਟ ਦੇ ਸਿਰਫ ਅਨੁਸੂਚਿਤ ਜਾਤੀ ਨਾਲ ਸਬੰਧਤ ਚਾਹਵਾਨ ਡੇਅਰੀ ਫਾਰਮਰ ਮਿਤੀ 07.09.2026 ਨੂੰ ਦਫਤਰ ਡਿਪਟੀ ਡਾਇਰੈਕਟਰ ਡੇਅਰੀ, ਕਮਰਾ ਨੰ.212, ਡੀ.ਸੀ. ਕੰਪਲੈਕਸ਼, ਫਰੀਦਕੋਟ ਵਿਖੇ ਕੋਂਸਲਿੰਗ ਲਈ ਹਾਜਰ ਹੋਣ । ਕੋਂਸਲਿੰਗ ਵਿਚ ਚੁਣੇ ਗਏ ਲਾਭਪਾਤਰੀਆ ਨੂੰ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ, ਮੋਗਾ ਐਟ ਗਿੱਲ ਵਿਖੇ ਡੇਅਰੀ ਸਿਖਲਾਈ ਮਿਤੀ 14.09.2026 ਤੋਂ ਦਿੱਤੀ ਜਾਣੀ ਹੈ।ਉਨ੍ਹਾਂ ਦੱਸਿਆ ਕਿ ਸਿਖਿਆਰਥੀ ਘੱਟੋ-ਘੱਟ ਪੰਜਵੀ ਪਾਸ ਹੋਵੇ । ਸਿਖਿਆਰਥੀ ਪੰਜਾਬ ਦਾ ਰਹਿਣ ਵਾਲਾ ਹੋਵੇ ਅਤੇ ਉਹ ਦਿਹਾਤੀ ਪਿਛੋਕੜ ਦਾ ਹੋਵੇ,ਸਬੂਤ ਵੱਜੋ ਆਧਾਰ ਕਾਰਡ ਦੀ ਕਾਪੀ ਨੱਥੀ ਕੀਤੀ ਜਾਵੇ।ਸਿਖਿਆਰਥੀ ਅਨੁਸੂਚਿਤ ਜਾਤੀ ਨਾਲ ਸਬੰਧਤ ਹੋਵੇ, ਸਬੂਤ ਵੱਜੋ ਐਸ.ਸੀ ਸਰਟੀਫਿਕੇਟ ਦੀ ਕਾਪੀ ਨੱਥੀ ਕੀਤੀ ਜਾਵੇ। ਸਿਖਿਆਰਥੀ ਦੀ ਉਮਰ 18 ਤੋਂ 55 ਸਾਲ ਹੋਵੇ ਅਤੇ ਸਬੂਤ ਵੱਜੋ ਉਮਰ ਦਾ ਸਰਟੀਫਿਕੇਟ ਨੱਥੀ ਕੀਤਾ ਜਾਵੇ। ਸਿਖਿਆਰਥੀ ਦਾ ਕਿਸੇ ਬੈਂਕ ਵਿੱਚ ਵੈਲਿਡ ਖਾਤਾ ਹੋਵੇ।ਵਧੇਰੇ ਜਾਣਕਾਰੀ ਲਈ 98779-93637, 78884-81478 ਨੰਬਰਾਂ ਤੇ ਸੰਪਰਕ ਕੀਤਾ ਜਾ ਸਕਦਾ ਹੈ ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *