80ਵੇਂ ਆਜ਼ਾਦੀ ਦਿਵਸ ਮੌਕੇ ਅਰੁਣ ਗਿੱਲ ਤੇ ਪ੍ਰਦੀਪ ਕੁਮਾਰ ਦਾ ਵਿਸ਼ੇਸ਼ ਸਨਮਾਨ ਸ਼ਾਨਦਾਰ ਸੇਵਾਵਾਂ ਬਦਲੇ ਪ੍ਰਸ਼ੰਸਾ ਪੱਤਰ ਤੇ ਟਰੋਫੀ ਨਾਲ ਕੀਤਾ ਸਨਮਾਨਿਤ

Spread the love
ਜਗਰਾਉਂ: 16 ਅਗਸਤ ( ਜਸਵਿੰਦਰ ਸਿੰਘ ਡਾਂਗੀਆ ) 80ਵੇਂ ਆਜ਼ਾਦੀ ਦਿਵਸ ਦੇ ਮੌਕੇ ’ਤੇ ਆਪਣੀਆਂ ਜ਼ਿੰਮੇਵਾਰੀਆਂ ਨੂੰ ਪੂਰੀ ਇਮਾਨਦਾਰੀ, ਨਿਸ਼ਠਾ ਅਤੇ ਤਨਦੇਹੀ ਨਾਲ ਨਿਭਾਉਣ ਵਾਲੀਆਂ ਸ਼ਖ਼ਸੀਅਤਾਂ ਦੀ ਹੌਸਲਾ ਅਫ਼ਜ਼ਾਈ ਕੀਤੀ ਗਈ। ਇਸੇ ਲੜੀ ਤਹਿਤ ਸਫਾਈ ਸੇਵਕ ਯੂਨੀਅਨ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਅਰੁਣ ਗਿੱਲ ਅਤੇ ਆਰਜੀ ਮੇਟ ਸ੍ਰੀ ਪ੍ਰਦੀਪ ਕੁਮਾਰ ਨੂੰ ਉਨ੍ਹਾਂ ਵੱਲੋਂ ਨਿਭਾਈਆਂ ਜਾ ਰਹੀਆਂ ਬਿਹਤਰੀਨ ਸੇਵਾਵਾਂ ਲਈ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਸਨਮਾਨ ਸਮਾਰੋਹ ਦੌਰਾਨ ਮਾਨਯੋਗ ਡਿਪਟੀ ਕਮਿਸ਼ਨਰ ਜਗਰਾਉਂ-ਲੁਧਿਆਣਾ ਸ. ਮਨਜੀਤ ਸਿੰਘ ਚੀਮਾ, ਐਸ.ਡੀ.ਐਮ. ਬਾਦਲ ਦੀਨ, ਡੀ.ਐਸ.ਪੀ. ਜਸਵਿੰਦਰ ਸਿੰਘ ਢੀਂਡਸਾਂ ਅਤੇ ਕਾਰਜ ਸਾਧਕ ਅਫ਼ਸਰ ਸ੍ਰੀ ਮੋਹਿਤ ਸ਼ਰਮਾ ਵੱਲੋਂ ਅਰੁਣ ਗਿੱਲ ਅਤੇ ਪ੍ਰਦੀਪ ਕੁਮਾਰ ਨੂੰ ਪ੍ਰਸ਼ੰਸਾ ਪੱਤਰ ਅਤੇ ਟਰੋਫੀ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਹਾਜ਼ਰ ਅਧਿਕਾਰੀਆਂ ਅਤੇ ਪਤਵੰਤਿਆਂ ਨੇ ਕਿਹਾ ਕਿ ਸ਼ਹਿਰ ਅਤੇ ਸਮਾਜ ਦੀ ਬਿਹਤਰੀ ਲਈ ਆਪਣੀਆਂ ਡਿਊਟੀਆਂ ਨੂੰ ਜ਼ਿੰਮੇਵਾਰੀ ਨਾਲ ਨਿਭਾਉਣ ਵਾਲੇ ਕਰਮਚਾਰੀ ਪ੍ਰਸ਼ੰਸਾ ਦੇ ਹੱਕਦਾਰ ਹਨ। ਸਫਾਈ ਵਿਵਸਥਾ ਨੂੰ ਸੁਚਾਰੂ ਬਣਾਉਣ ਵਿੱਚ ਸਫਾਈ ਸੇਵਕਾਂ ਅਤੇ ਮਿਉਂਸਪਲ ਕਾਮਿਆਂ ਦੀ ਭੂਮਿਕਾ ਬੇਹੱਦ ਅਹਿਮ ਹੈ। ਉਨ੍ਹਾਂ ਕਿਹਾ ਕਿ ਅਰੁਣ ਗਿੱਲ ਅਤੇ ਪ੍ਰਦੀਪ ਕੁਮਾਰ ਵੱਲੋਂ ਫਰਜ਼ ਪ੍ਰਤੀ ਦਿਖਾਈ ਜਾ ਰਹੀ ਵਚਨਬੱਧਤਾ ਹੋਰਨਾਂ ਲਈ ਵੀ ਪ੍ਰੇਰਣਾ ਦਾ ਸਰੋਤ ਹੈ। ਸਨਮਾਨ ਪ੍ਰਾਪਤ ਕਰਨ ਉਪਰੰਤ ਅਰੁਣ ਗਿੱਲ ਨੇ ਕਿਹਾ ਕਿ ਇਹ ਸਨਮਾਨ ਉਨ੍ਹਾਂ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ੰਸਾ ਪੱਤਰ ਅਤੇ ਟਰੋਫੀ ਉਨ੍ਹਾਂ ਨੂੰ ਲੋਕਾਂ ਦੀ ਸੇਵਾ ਪ੍ਰਤੀ ਹੋਰ ਵੀ ਉਤਸ਼ਾਹਿਤ ਕਰਨਗੇ। ਉਹ ਭਵਿੱਖ ਵਿੱਚ ਵੀ ਸਫਾਈ ਸੇਵਕਾਂ ਦੇ ਹੱਕਾਂ ਅਤੇ ਸ਼ਹਿਰ ਦੀ ਬਿਹਤਰੀ ਲਈ ਪੂਰੀ ਇਮਾਨਦਾਰੀ ਤੇ ਸਮਰਪਣ ਨਾਲ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਂਦੇ ਰਹਿਣਗੇ।ਅਰੁਣ ਗਿੱਲ ਅਤੇ ਪ੍ਰਦੀਪ ਕੁਮਾਰ ਨੂੰ ਮਿਲੇ ਇਸ ਸਨਮਾਨ ਨਾਲ ਸਫਾਈ ਸੇਵਕਾਂ ਅਤੇ ਮਿਉਂਸਪਲ ਕਾਮਿਆਂ ਵਿੱਚ ਖੁਸ਼ੀ ਦੀ ਲਹਿਰ ਪਾਈ ਗਈ। ਸਾਥੀਆਂ ਨੇ ਦੋਵਾਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਭਵਿੱਖ ਲਈ ਸ਼ੁਭਕਾਮਨਾਵਾਂ ਭੇਟ ਕੀਤੀਆਂ
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *