84 ਦੇ ਦਿੱਲੀ ਘਲ਼ੂਘਾਰਾ ਦਾ ਸਜਾਯਾਫ਼ਤਾ ਸਜੱਣ ਕੁਮਾਰ ਨੂੰ ਰੋਲ ਮਾਡਲ ਦੱਸ ਕੇ ਕਾਂਗਰਸ ਪਾਰਟੀ ਨੇ ਸਿੱਖ ਵਿਰੋਧੀ ਹੋਣ ਦਾ ਸਬੂਤ ਦਿੱਤਾ ਹੈ -ਸਿਆਗ  84 ਦੇ ਸਿੱਖ ਦੰਗਿਆਂ ਦਾ ਸਜਾਯਾਫ਼ਤਾ ਸੱਜਣ ਕੁਮਾਰ ਕਾਂਗਰਸ ਪਾਰਟੀ ਲਈ ਰੋਲ ਮਾਡਲ ਹੈ ਜਾਂ ਸਿੱਖਾਂ ਦੇ ਕਤਲੇਆਮ ਦਾ ਗੁਨਾਹਗਾਰ? ਸਿਆਗ  ਸੁਸ਼ੀਲ ਸਿਆਗ ਨੇ ਕਾਂਗਰਸ ਪਾਰਟੀ ਨੂੰ ਸਪੱਸ਼ਟ ਕਰਨ ਲਈ ਕਿਹਾ ਕਿ 84 ਦੰਗਿਆਂ ਦਾ ਦੋਸ਼ੀ ਸੱਜਣ ਕੁਮਾਰ ਰੋਲ ਮਾਡਲ ਹੈ ਜਾਂ ਸਿੱਖ ਕਤਲੇਆਮ ਦਾ ਗੁਨਾਹਗਾਰ

Spread the love
ਪੱਟੀ ਸਦੀਕ, 24 ਅਗਸਤ (ਪੱਤਰ ਪ੍ਰੇਰਕ)-1984 ਦੇ ਦਿੱਲੀ ਸਿੱਖ ਕਤਲੇਆਮ ਵਿੱਚ ਦੋਸ਼ੀ ਵਜੋਂ ਦੋਹਰੀ ਉਮਰ ਕੈਦ ਦੀ ਸਜ਼ਾ ਕੱਟ ਰਹੇ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਗਾਂਧੀ ਪਰਿਵਾਰ ਦੇ ਕਰੀਬੀ ਰਹੇ ਸੱਜਣ ਕੁਮਾਰ ਦੇ ਦੇਹਾਂਤ ਤੋਂ ਬਾਅਦ ਕਾਂਗਰਸ ਪਾਰਟੀ ਦੇ ਇੱਕ ਵੱਡੇ ਆਗੂ ਨੇ ਸੱਜਣ ਕੁਮਾਰ ਨੂੰ ਸ਼ਰਧਾਂਜਲੀ ਦਿੰਦੇ ਹੋਏ ਉਸਨੂੰ “ਰੋਲ ਮਾਡਲ” ਆਗੂ ਦੱਸ ਦਿੱਤਾ,ਜਦੋਂ ਕਿ ਸੱਜਣ ਕੁਮਾਰ ਨੂੰ ਮਾਣਯੋਗ ਅਦਾਲਤ ਨੇ ਦਿੱਲੀ ਦੇ 84 ਦੇ ਸਿੱਖ ਦੰਗਿਆਂ ਦੇ ਦੋਸ਼ੀ ਵਜੋਂ ਜੇਲ੍ਹ ਵਿੱਚ ਢੱਕਿਆ ਹੋਇਆ ਸੀ ਅਤੇ ਸਜ਼ਾ ਕੱਟਣ ਦੌਰਾਨ ਉਸਦੀ ਮੌਤ ਹੋਈ ਹੈ।ਭਾਜਪਾ ਦੇ ਸੀਨਅਰ ਆਗੂ ਅਤੇ ਸਰਪੰਚ ਯੂਨੀਅਨ ਹਲਕਾ ਬੱਲੂਆਣਾ ਬਲਾਕ ਅਬੋਹਰ ਦੇ ਸਾਬਕਾ ਪ੍ਰਧਾਨ ਸੁਸ਼ੀਲ ਸਿਆਗ਼ ਢੀਂਗਾ ਵਾਲੀ ਨੇ 84 ਦੇ ਦੰਗਾ ਪੀੜ੍ਹਤਾਂ ਦੇ ਹੱਕ ਵਿੱਚ ਹਾਅ ਦਾ ਨਾਅਰਾ ਮਾਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਇਹ ਸਪੱਸ਼ਟ ਕਰੇ ਕਿ 84 ਦੇ ਸਿੱਖ ਦੰਗਿਆਂ ਦਾ ਦੋਸ਼ੀ ਸੱਜਣ ਕੁਮਾਰ ਰੋਲ ਮਾਡਲ ਹੈ ਜਾਂ ਸਿੱਖ ਕਤਲੇਆਮ ਦਾਗੁਨਾਹਗਾਰ ??ਸਿਆਗ ਨੇ ਸਜੱਣ ਕੁਮਾਰ ਵਿਰੁੱਧ ਹੋਈ ਕਾਨੂੰਨੀ ਕਾਰਵਾਈ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 1984 ਦੇ ਅੰਦਰ ਦਿੱਲੀ ਵਿੱਚ ਸਿੱਖਾਂ ਦੇ ਸਮੂਹਿਕ ਘਲੂਘਾਰਾ ਵਿੱਚ ਮਾਨਯੋਗ ਅਦਾਲਤ ਨੇ ਸੱਜਣ ਕੁਮਾਰ ਨੂੰ ਭੀੜ ਨੂੰ ਲੀਡ ਕਰਨ ਅਤੇ ਭੀੜ ਨੂੰ ਉਕਸਾ ਕੇ ਸਿੱਖਾਂ ਦੇ ਸਮੂਹਿਕ ਕਤਲ ਦੇ ਮਾਮਲੇ ਵਿੱਚ ਦੋਸ਼ੀ ਕਰਾਰ ਦਿੰਦੇ ਹੋਏ ਦੋਹਰੀ ਉਮਰ ਕੈਦ ਦੀ ਸਜ਼ਾ ਸੁਣਾਈ ਸੀ।ਸਿਆਗ ਨੇ ਕਾਂਗਰਸ ਪਾਰਟੀ ਦੀ ਕਰੜੀ ਆਲੋਚਨ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਦਾ ਸਿੱਖ ਵਿਰੋਧੀ ਚਿਹਰਾ ਉਜਾਗਰ ਹੋਇਆ ਅਤੇ ਕਾਂਗਰਸ ਪਾਰਟੀ ਨੂੰ ਦਿੱਲੀ ਦੇ ਸਿੱਖਾਂ ਦੇ ਕਤਲੇਆਮ ਦੇ 42 ਸਾਲਾਂ ਬਾਅਦ ਵੀ ਕੋਈ ਪਛਤਾਵਾ ਨਹੀਂ ਹੈ,ਇਹੀ ਵਜ੍ਹਾ ਹੈ ਕਿ ਕਾਂਗਰਸ ਪਾਰਟੀ ਨੇ ਦਿੱਲੀ ਦੇ ਸਿੱਖ ਦੰਗਿਆਂ ਦੇ ਦੋਸ਼ੀ ਸੱਜਣ ਕੁਮਾਰ ਨੂੰ ਜਿਉਂਦੇ ਜੀ ਉਸ ਸਮੇਂ ਦੀ ਕਾਂਗਰਸ ਪਾਰਟੀ ਦੀ ਕੇਂਦਰ ਸਰਕਾਰ ਵਿੱਚ ਮੰਤਰੀ ਬਣਾ ਕੇ ਨਵਾਜਿਆ ਸੀ ਅਤੇ ਉਸਦੀ ਮੌਤ ਤੋਂ ਬਾਅਦ ਉਸਨੂੰ ਰੋਲ ਮਾਡਲ ਦੱਸ ਕੇ ਸਨਮਾਨ ਦਿੱਤਾ ਹੈ ਜੋ ਕਿ ਬਹੁਤ ਹੀ ਨਿੰਦਣ ਯੋਗ ਹਰਕਤ ਹੈ।
  • Related Posts

    * ਧਨੌਲਾ ’ਚ ਗੂੰਜੇਗਾ ਗਣਪਤੀ ਬੱਪਾ ਦਾ ਜੈਕਾਰਾ, 14 ਤੋਂ ਸ਼ੁਰੂ ਹੋਵੇਗਾ 12ਵਾਂ ਮਹਾਂਉਤਸਵ * ਸ੍ਰੀ ਮਹਾਦੇਵ ਕਾਵੜ ਸੇਵਾ ਸੰਘ ਵੱਲੋਂ ਸਨਾਤਨ ਧਰਮ ਸਭਾ ਵਿਖੇ ਪੰਜ ਰੋਜ਼ਾ ਧਾਰਮਿਕ ਸਮਾਗਮ

    Spread the love

    Spread the loveਧਨੌਲਾ: 13 ਸਤੰਬਰ (ਹਰਦੀਪ ਹੈਰੀ)=ਸ੍ਰੀ ਮਹਾਦੇਵ ਕਾਵੜ ਸੇਵਾ ਸੰਘ ਕਮੇਟੀ ਧਨੌਲਾ ਵੱਲੋਂ ਸ਼ਹਿਰ ਨਿਵਾਸੀਆਂ ਦੇ ਸਹਿਯੋਗ ਨਾਲ 12ਵਾਂ ਸ੍ਰੀ ਗਣੇਸ਼ ਚਤੁਰਥੀ ਮਹਾਂਉਤਸਵ 14 ਸਤੰਬਰ ਤੋਂ 18 ਸਤੰਬਰ 2026…

    ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਵਿਆਹ ਪੁਰਬ 18 ਸਤੰਬਰ ਨੂੰ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ: ਜੱਸਲ   ਸੰਗਤਾਂ ਵਿੱਚ ਭਾਰੀ ਉਤਸ਼ਾਹ

    Spread the love

    Spread the loveਚੌਂਕ ਮਹਿਤਾ ੧੩ ਸਤੰਬਰ ( ਰਾਜਵਿੰਦਰ ਸਿੰਘ ਰੰਧਾਵਾ ) ਜਗਤ ਗੁਰੂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਸਾਲਾਨਾ ਜੋੜ…

    Leave a Reply

    Your email address will not be published. Required fields are marked *