ਅਜਨੌਦ ਵਿਖੇ ਤੀਆਂ ਦਾ ਮੇਲਾ ਸ਼ਾਨੋ-ਸ਼ੌਕਤ ਨਾਲ ਸੰਪੰਨ, ਪੰਜਾਬੀ ਸੱਭਿਆਚਾਰ ਦੀਆਂ ਰੌਣਕਾਂ ਨੇ ਮੋਹਿਆ ਮਨ

Spread the love
ਦੋਰਾਹਾ 2 ਅਗਸਤ (ਗੁਰਦੀਪ ਸਿੰਘ ਸ਼ਾਹਪੁਰ) : ਦੋਰਾਹਾ ਦੇ ਨੇੜਲੇ ਪਿੰਡ ਅਜਨੌਦ ਵਿਖੇ ਸਾਬਕਾ ਸਰਪੰਚ ਸੁਖਜੀਤ ਸਿੰਘ ਸੀਤਾ ਦੀ ਅਗਵਾਈ ਹੇਠ ਤੀਆਂ ਦਾ ਮੇਲਾ ਬੜੀ ਧੂਮਧਾਮ ਅਤੇ ਰਵਾਇਤੀ ਰੰਗਾਂ ਨਾਲ ਕਰਵਾਇਆ ਗਿਆ। ਮੇਲੇ ਵਿੱਚ ਇਲਾਕੇ ਦੀਆਂ ਮੁਟਿਆਰਾਂ, ਮਹਿਲਾਵਾਂ ਅਤੇ ਨਿੱਕੀਆਂ ਬੱਚੀਆਂ ਨੇ ਪੰਜਾਬੀ ਲੋਕ-ਗੀਤਾਂ, ਗਿੱਧੇ ਅਤੇ ਸੱਭਿਆਚਾਰਕ ਬੋਲੀਆਂ ਰਾਹੀਂ ਪੰਜਾਬ ਦੇ ਅਮੀਰ ਵਿਰਸੇ ਦੀ ਮਨਮੋਹਕ ਝਲਕ ਪੇਸ਼ ਕਰਦਿਆਂ ਦਰਸ਼ਕਾਂ ਦਾ ਮਨ ਮੋਹ ਲਿਆ।ਇਸ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਹਲਕਾ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਦੀ ਧਰਮ ਪਤਨੀ ਬੀਬੀ ਰਮਨਜੀਤ ਕੌਰ ਨੇ ਸ਼ਿਰਕਤ ਕੀਤੀ। ਉਨ੍ਹਾਂ ਨੇ ਮੇਲੇ ਵਿੱਚ ਲਗਾਏ ਗਏ ਵੱਖ-ਵੱਖ ਸੱਭਿਆਚਾਰਕ ਪ੍ਰੋਗਰਾਮਾਂ ਦਾ ਆਨੰਦ ਮਾਣਿਆ ਅਤੇ ਮੁਟਿਆਰਾਂ ਤੇ ਛੋਟੀਆਂ ਬੱਚੀਆਂ ਨਾਲ ਸੱਭਿਆਚਾਰਕ ਬੋਲੀਆਂ ਵਿੱਚ ਵੀ ਸ਼ਮੂਲੀਅਤ ਕੀਤੀ।ਤੀਆਂ ਦੇ ਮੇਲੇ ਦੌਰਾਨ ਪੰਜਾਬੀ ਪਕਵਾਨਾਂ ਅਤੇ ਖਾਣ-ਪੀਣ ਦੀਆਂ ਵੱਖ-ਵੱਖ ਸਟਾਲਾਂ ਲੋਕਾਂ ਲਈ ਖਾਸ ਆਕਰਸ਼ਣ ਦਾ ਕੇਂਦਰ ਬਣੀਆਂ ਰਹੀਆਂ। ਮੇਲੇ ਵਿੱਚ ਵੱਡੀ ਗਿਣਤੀ ਵਿੱਚ ਪਹੁੰਚੀਆਂ ਮਹਿਲਾਵਾਂ ਅਤੇ ਬਜ਼ੁਰਗ ਬੀਬੀਆਂ ਨੇ ਨੌਜਵਾਨ ਪੀੜ੍ਹੀ ਨੂੰ ਪੰਜਾਬੀ ਸੱਭਿਆਚਾਰ, ਰਸਮਾਂ-ਰਿਵਾਜਾਂ ਅਤੇ ਵਿਰਸੇ ਨਾਲ ਜੁੜੇ ਰਹਿਣ ਦਾ ਸੰਦੇਸ਼ ਦਿੱਤਾ।ਇਸ ਮੌਕੇ ਸੰਬੋਧਨ ਕਰਦਿਆਂ ਬੀਬੀ ਰਮਨਜੀਤ ਕੌਰ ਨੇ ਕਿਹਾ ਕਿ ਅਜਿਹੇ ਸੱਭਿਆਚਾਰਕ ਸਮਾਗਮ ਸਮੇਂ ਦੀ ਲੋੜ ਹਨ। ਉਨ੍ਹਾਂ ਕਿਹਾ ਕਿ ਤੀਆਂ ਵਰਗੇ ਮੇਲੇ ਸਾਡੀ ਨੌਜਵਾਨ ਪੀੜ੍ਹੀ ਨੂੰ ਆਪਣੇ ਅਮੀਰ ਪੰਜਾਬੀ ਸੱਭਿਆਚਾਰ ਨਾਲ ਜੋੜਦੇ ਹਨ ਅਤੇ ਨੌਜਵਾਨਾਂ ਨੂੰ ਸਮਾਜਿਕ ਕਦਰਾਂ-ਕੀਮਤਾਂ ਅਪਣਾਉਣ ਦੇ ਨਾਲ-ਨਾਲ ਨਸ਼ਿਆਂ ਵਰਗੀਆਂ ਬੁਰਾਈਆਂ ਤੋਂ ਦੂਰ ਰਹਿਣ ਲਈ ਵੀ ਪ੍ਰੇਰਿਤ ਕਰਦੇ ਹਨ। ਉਨ੍ਹਾਂ ਅਜਿਹੇ ਉਪਰਾਲਿਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਭਵਿੱਖ ਵਿੱਚ ਵੀ ਇਸ ਤਰ੍ਹਾਂ ਦੇ ਸੱਭਿਆਚਾਰਕ ਪ੍ਰੋਗਰਾਮ ਲਗਾਤਾਰ ਕਰਵਾਏ ਜਾਣੇ ਚਾਹੀਦੇ ਹਨ ਤਾਂ ਜੋ ਪੰਜਾਬ ਦੇ ਵਿਰਸੇ ਨੂੰ ਨਵੀਂ ਪੀੜ੍ਹੀ ਤੱਕ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚਾਇਆ ਜਾ ਸਕੇ।
  • Related Posts

    ਚੋਣ ਕਮਿਸ਼ਨ ਨੂੰ ਲੈ ਕੇ ਕਾਂਗਰਸ ’ਤੇ ਭਾਜਪਾ ਜ਼ਿਲ੍ਹਾ ਪ੍ਰਧਾਨ ਦਾ ਨਿਸ਼ਾਨਾ-

    Spread the love

    Spread the loveਸ੍ਰੀ ਮੁਕਤਸਰ ਸਾਹਿਬ, 28 ਸਤੰਬਰ, (ਮਨਜੀਤ ਸਿੱਧੂ):- ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਪ੍ਰਧਾਨ ਕੁਲਦੀਪ ਸਿੰਘ ਭੰਗੇਵਾਲਾ ਨੇ ਚੋਣ ਕਮਿਸ਼ਨ ਦੀ ਕਾਰਜਪ੍ਰਣਾਲੀ ਨੂੰ ਲੈ ਕੇ ਕਾਂਗਰਸ…

    ਕਾਨਿਆਂਵਾਲੀ ਵਿੱਚ ਭਾਈ ਜਸ਼ਨ ਚਹਿਲ ਵੱਲੋਂ ਵਿਸ਼ਾਲ ਮੈਡੀਕਲ ਕੈਂਪ, 700 ਲੋਕਾਂ ਦੀ ਜਾਂਚ-

    Spread the love

    Spread the loveਸ੍ਰੀ ਮੁਕਤਸਰ ਸਾਹਿਬ, 28 ਸਤੰਬਰ (ਮਨਜੀਤ ਸਿੱਧੂ):- ਗਰੀਬ ਅਤੇ ਲੋੜਵੰਦ ਲੋਕਾਂ ਨੂੰ ਮੁਫ਼ਤ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਸਮਾਜ ਸੇਵੀ ਭਾਈ ਜਸ਼ਨ ਚਹਿਲ ਵੱਲੋਂ ਐੱਨਜੀਓਜ਼ ਦੇ…

    Leave a Reply

    Your email address will not be published. Required fields are marked *