ਅੰਤਰਜੋਤ ਗਰੁੱਪ ਆਫ਼ ਇੰਸਟੀਚਿਊਟਸ ਵਿਖੇ ਕੰਪਿਊਟਰ ਕੋਰਸ ਪੂਰਾ ਕਰਨ ਵਾਲੇ ਵਿਦਿਆਰਥੀਆਂ ਨੂੰ ਵੰਡੇ ਸਰਟੀਫਿਕੇਟ

Spread the love

ਫਗਵਾੜਾ 1 ਅਪ੍ਰੈਲ ਮਾਰਚ (  ਪ੍ਰੀਤ ਕੌਰ  ਪ੍ਰੀਤੀ     ) ਅੰਤਰਜੋਤ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਸਿੰਗਲਾ ਮਾਰਕੀਟ ਫਗਵਾੜਾ ਵੱਲੋਂ ਗਰੁੱਪ ਦੇ ਮੈਨੇਜਿੰਗ ਡਾਇਰੈਕਟਰ ਗੁਰਜੀਤ ਪਾਲ ਵਾਲੀਆ ਦੀ ਅਗਵਾਈ ਹੇਠ ਕੰਪਿਊਟਰ ਕੋਰਸ ਪੂਰਾ ਕਰਨ ਵਾਲੇ ਵਿਦਿਆਰਥੀਆਂ ਲਈ ਸਰਟੀਫਿਕੇਟ ਵੰਡ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਦੌਰਾਨ ਜ਼ਿਲ੍ਹਾ ਕਪੂਰਥਲਾ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਸਥਾਨਕ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਉਨ੍ਹਾਂ ਦੇ ਨਾਲ ਸਿਟੀ ਕੇਬਲ ਦੇ ਡਾਇਰੈਕਟਰ ਐਸ.ਐਸ. ਬਸਰਾ ਨੇ ਵੀ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਵਿਧਾਇਕ ਧਾਲੀਵਾਲ ਨੇ ਕੋਰਸ ਪੂਰਾ ਕਰਨ ਵਾਲੇ ਸਾਰੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਵੰਡਦਿਆਂ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ। ਧਾਲੀਵਾਲ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਅੱਜ ਦਾ ਯੁੱਗ ਤਕਨਾਲੋਜੀ ਅਤੇ ਵਿਗਿਆਨ ਦਾ ਯੁੱਗ ਹੈ। ਜ਼ਿੰਦਗੀ ਵਿੱਚ ਸਫਲਤਾ ਲਈ ਕੰਪਿਊਟਰ ਦਾ ਗਿਆਨ ਬਹੁਤ ਜ਼ਰੂਰੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਜ਼ਿੰਦਗੀ ਵਿੱਚ ਆਪਣੇ ਟੀਚਿਆਂ ਨੂੰ ਮਿੱਥ ਕੇ ਅੱਗੇ ਵਧਣ ਲਈ ਪ੍ਰੇਰਿਤ ਕੀਤਾ। ਗੁਰਜੀਤ ਪਾਲ ਵਾਲੀਆ ਨੇ ਦੱਸਿਆ ਕਿ ਉਨ੍ਹਾਂ ਦਾ ਇੰਸਟੀਚਿਊਟ ਬੇਸਿਕ ਕੰਪਿਊਟਰ, ਟੈਲੀ ਅਕਾਊਂਟੈਂਸੀ, ਡੀਟੀਪੀ, ਕੋਰਲ ਡਰਾਅ, ਫੋਟੋਸ਼ਾਪ ਆਦਿ ਕੋਰਸਾਂ ਦੀ ਸਿਖਲਾਈ ਦਿੰਦਾ ਹੈ। ਅੰਤਰਜੋਤ ਗਰੁੱਪ ਦੇ ਡਾਇਰੈਕਟਰ ਅਤੇ ਵਾਰਡ ਨੰਬਰ 15 ਤੋਂ ਕੌਂਸਲਰ ਪਰਮਜੀਤ ਕੌਰ ਵਾਲੀਆ ਨੇ ਸਾਰੇ ਪਤਵੰਤਿਆਂ ਦਾ ਤਹਿ ਦਿਲੋਂ ਧੰਨਵਾਦ ਕੀਤਾ। ਪ੍ਰਬੰਧਕਾਂ ਵਲੋਂ ਵਿਧਾਇਕ ਧਾਲੀਵਾਲ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਬਲਾਕ ਸੰਮਤੀ ਫਗਵਾੜਾ ਦੇ ਸਾਬਕਾ ਚੇਅਰਮੈਨ ਗੁਰਦਿਆਲ ਸਿੰਘ ਭੁੱਲਾਰਾਈ, ਬਲਾਕ ਪ੍ਰਧਾਨ ਤਰਨਜੀਤ ਸਿੰਘ ਬੰਟੀ ਵਾਲੀਆ, ਕੌਂਸਲਰ ਸੰਜੀਵ ਬੁੱਗਾ, ਗੁਰਦੀਪ ਗਰੇਵਾਲ, ਹੈਪੀ ਹੈਲਨ, ਕਰਮਜੀਤ ਬਿੱਟੂ, ਸੰਦੀਪ ਕੁਮਾਰ, ਨਵਨੀਤ ਪਾਲ ਵਾਲੀਆ ਅਤੇ ਹੋਰ ਪਤਵੰਤੇ ਹਾਜ਼ਰ ਸਨ।

  • Related Posts

    ਭਾਜਪਾ ਆਗੂ ਦੀਪਕ ਸ਼ਰਮਾ ਨੇ ਭਾਜਪਾ ਵਰਕਰਾਂ ਨਾਲ ਰਲ ਕੇ ਮਨਾਇਆ ਡਾਕਟਰ ਭੀਮ ਰਾਓ ਅੰਬੇਡਕਰ ਦਾ ਜਨਮ ਦਿਵਸ

    Spread the love

    Spread the loveਕੀਤੇ ਸ਼ਰਧਾ ਦੇ ਫੁੱਲ ਭੇਟ ਤੇ ਕੱਟੇ ਗਏ ਕੇਕ। ਫਿਰੋਜ਼ਪੁਰ 15 ਅਪ੍ਰੈਲ (ਅਸ਼ੋਕ ਭਾਰਦਵਾਜ) ਭਾਰਤੀ ਜਨਤਾ ਪਾਰਟੀ ਦੇ ਵਰਕਰਾਂ ਵੱਲੋਂ ਭਾਜਪਾ ਦੇ ਆਗੂ ਦੀਪਕ ਸ਼ਰਮਾ ਦੀ ਅਗਵਾਈ ਹੇਠ…

    ਸੰਤ ਸੁਖਜੀਤ ਸਿੰਘ ਸੀਚੇਵਾਲ ਨੇ ਭੁਲੱਥ ਪਹੁੰਚਕੇ ਕਾਲੀ ਵੇਈਂ ਘਾਟ  ‘ਤੇ ਕੀਤਾ ਸਫਾਈ ਮੁਹਿੰਮ ਦਾ ਮੁਆਇਨਾ 

    Spread the love

    Spread the love ਭੁਲੱਥ 12 ਅਪ੍ਰੈਲ (ਕੰਨੂੰ ਭੁਲੱਥ) ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਖਾਲਸਾ ਸਾਜਨਾ ਦਿਵਸ ਤੇ ਵਿਸਾਖੀ ਦੇ ਪਵਿੱਤਰ ਤਿਉਹਾਰ ਸਬੰਧੀ ਕਾਲੀ ਵੇਈਂ ਦੀ ਸਾਫ ਸਫਾਈ ਕਰਕੇ ਵੱਖ-ਵੱਖ…

    Leave a Reply

    Your email address will not be published. Required fields are marked *