ਅੱਬੂਪੁਰਾ ਅਤੇ ਸਫੀਪੁਰਾ ਦੇ ਲੋੜਵੰਦ ਪਰਿਵਾਰਾਂ ਨੂੰ ਵੰਡੀਆਂ ਗਈਆਂ ਪੰਜਾਬ ਸਰਕਾਰ ਦੀਆਂ ਰਾਸ਼ਨ ਕਿੱਟਾਂ

Spread the love
ਜਗਰਾਉਂ: 13 ਜੁਲਾਈ( ਜਸਵਿੰਦਰ ਸਿੰਘ ਡਾਂਗੀਆ ) ਹਲਕਾ ਜਗਰਾਉਂ ਅਧੀਨ ਪੈਂਦੇ ਪਿੰਡ ਅੱਬੂਪੁਰਾ ਵਿਖੇ ਗ੍ਰਾਮ ਪੰਚਾਇਤ ਅਤੇ ਡੀਪੂ ਹੋਲਡਰ ਦੇ ਸਹਿਯੋਗ ਨਾਲ ਪੰਜਾਬ ਸਰਕਾਰ ਵੱਲੋਂ ਭੇਜੀਆਂ ਗਈਆਂ ਰਾਸ਼ਨ ਕਿੱਟਾਂ ਪਿੰਡ ਅੱਬੂਪੁਰਾ ਅਤੇ ਸਫੀਪੁਰ ਦੇ ਲੋੜਵੰਦ ਪਰਿਵਾਰਾਂ ਵਿੱਚ ਪਾਰਦਰਸ਼ੀ ਢੰਗ ਨਾਲ ਵੰਡੀਆਂ ਗਈਆਂ। ਇਸ ਮੌਕੇ ਪਿੰਡ ਦੇ ਸਰਪੰਚ ਗੁਰਮੀਤ ਸਿੰਘ ਨੇ ਖੁਦ ਮੌਕੇ ‘ਤੇ ਪਹੁੰਚ ਕੇ ਰਾਸ਼ਨ ਵੰਡ ਪ੍ਰਕਿਰਿਆ ਦਾ ਜਾਇਜ਼ਾ ਲਿਆ ਅਤੇ ਹੱਕਦਾਰ ਲਾਭਪਾਤਰੀਆਂ ਨੂੰ ਆਪਣੇ ਹੱਥੀਂ ਰਾਸ਼ਨ ਕਿੱਟਾਂ ਸੌਂਪੀਆਂ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਰਪੰਚ ਗੁਰਮੀਤ ਸਿੰਘ ਅਤੇ ਡੀਪੂ ਹੋਲਡਰ ਜਸਵੀਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਿਵੇਂ-ਜਿਵੇਂ ਰਾਸ਼ਨ ਕਿੱਟਾਂ ਪ੍ਰਾਪਤ ਹੁੰਦੀਆਂ ਰਹਿਣਗੀਆਂ, ਉਨ੍ਹਾਂ ਨੂੰ ਬਿਨਾਂ ਕਿਸੇ ਭੇਦਭਾਵ ਅਤੇ ਪੂਰੀ ਪਾਰਦਰਸ਼ਤਾ ਨਾਲ ਲੋੜਵੰਦ ਪਰਿਵਾਰਾਂ ਤੱਕ ਤੁਰੰਤ ਪਹੁੰਚਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮੁੱਖ ਉਦੇਸ਼ ਸਮਾਜ ਦੇ ਲੋੜਵੰਦ ਵਰਗ ਨੂੰ ਹਰ ਸੰਭਵ ਸਹਾਇਤਾ ਮੁਹੱਈਆ ਕਰਵਾਉਣਾ ਹੈ ਅਤੇ ਗ੍ਰਾਮ ਪੰਚਾਇਤ ਇਸ ਮਕਸਦ ਨੂੰ ਪੂਰੀ ਇਮਾਨਦਾਰੀ ਅਤੇ ਜ਼ਿੰਮੇਵਾਰੀ ਨਾਲ ਅੱਗੇ ਵਧਾ ਰਹੀ ਹੈ। ਸਰਪੰਚ ਗੁਰਮੀਤ ਸਿੰਘ ਨੇ ਪੰਜਾਬ ਸਰਕਾਰ ਵੱਲੋਂ ਲੋੜਵੰਦਾਂ ਲਈ ਰਾਸ਼ਨ ਕਿੱਟਾਂ ਭੇਜਣ ਉੱਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਵੀ ਕੀਤਾ। ਇਸ ਮੌਕੇ ਪੰਚਾਇਤ ਮੈਂਬਰ ਦਰਸ਼ਨ ਸਿੰਘ, ਸੁਖਦੇਵ ਸਿੰਘ, ਕੁਲਦੀਪ ਸਿੰਘ, ਬਿੱਟੂ ਸਿੰਘ ਅਤੇ ਡੀਪੂ ਹੋਲਡਰ ਜਸਵੀਰ ਸਿੰਘ ਸਮੇਤ ਹੋਰ ਪਿੰਡ ਵਾਸੀ ਵੀ ਹਾਜ਼ਰ ਸਨ।
  • Related Posts

    ਅਜੋਕੇ ਲੁੱਟ-ਕਸੁੱਟ ਦੇ ਸਿਸਟਮ ਨੂੰ ਖਤਮ ਕਰਨ ਲਈ ਅੰਬੇਡਕਰੀ ਸਿਸਟਮ ਦਾ ਤਾਕਤਵਰ ਹੋਣਾ ਜ਼ਰੂਰੀ: ਕਾਲੀ ਪਾਇਲ ਦੋਰਾਹਾ ਤੋਂ ਡਾ. ਅੰਬੇਡਕਰ ਨਵਯੁਵਕ ਦਲ ਦੀ ਸੰਗਠਨਾਤਮਕ ਮੁਹਿੰਮ ਦੀ ਸ਼ੁਰੂਆਤ, ਸਮਾਜਿਕ ਏਕਤਾ ਅਤੇ ਭਾਈਚਾਰੇ ਦਾ ਦਿੱਤਾ ਸੰਦੇਸ਼

    Spread the love

    Spread the loveਦੋਰਾਹਾ, 14 ਜੁਲਾਈ (ਗੁਰਦੀਪ ਸਿੰਘ ਸ਼ਾਹਪੁਰ): ਡਾ. ਅੰਬੇਡਕਰ ਨਵਯੁਵਕ ਦਲ ਵੱਲੋਂ ਸੰਗਠਨ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਦੋਰਾਹਾ ਵਿਖੇ ਜਸਵਿੰਦਰ ਸਿੰਘ ਦੋਰਾਹਾ ਦੀ ਅਗਵਾਈ ਹੇਠ ਪਹਿਲੀ ਅਹਿਮ…

    ਪਿੰਡ ਗੜੀ ਬੇਟ ‘ਚ ਦਿਖਾਈ ਗਈ ਭਾਈ ਜਸਵੰਤ ਸਿੰਘ ਖਾਲੜਾ ਦੇ ਜੀਵਨ ‘ਤੇ ਆਧਾਰਿਤ ਫਿਲਮ ‘ਸਤਲੁਜ’ ਸਕਰੀਨਿੰਗ ਦੇਖ ਕੇ ਲੋਕ ਹੋਏ ਭਾਵੁਕ, ਮਨੁੱਖੀ ਹੱਕਾਂ ਲਈ ਸ਼ਹੀਦੀ ਨੂੰ ਕੀਤਾ ਯਾਦ

    Spread the love

    Spread the loveਮਾਛੀਵਾੜਾ ਸਾਹਿਬ, 13 ਜੁਲਾਈ (ਸੁੱਚਾ ਬੰਗੜ)- ਮਨੁੱਖੀ ਹੱਕਾਂ ਲਈ ਆਵਾਜ਼ ਬੁਲੰਦ ਕਰਨ ਵਾਲੇ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦੇ ਜੀਵਨ ਅਤੇ ਕੁਰਬਾਨੀ ਨੂੰ ਸਮਰਪਿਤ ਪੰਜਾਬੀ ਫਿਲਮ “ਸਤਲੁਜ” ਦੀ ਵਿਸ਼ੇਸ਼…

    Leave a Reply

    Your email address will not be published. Required fields are marked *