ਆਂਗਨਵਾੜੀ ਸੈਂਟਰ ਵਿਖੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਜਨਮ ਦਿਨ ਮਨਾਇਆ ਬੱਚਿਆਂ ਨੇ ਪੇਸ਼ ਕੀਤੇ ਦੇਸ਼ ਭਗਤੀ ਦੇ ਗੀਤ, ਸ਼ਹੀਦ ਦੇ ਜੀਵਨ ਤੋਂ ਪ੍ਰੇਰਨਾ ਲੈਣ ਦਾ ਦਿੱਤਾ ਸੁਨੇਹਾ

Spread the love
ਮਾਛੀਵਾੜਾ ਸਾਹਿਬ, 29=ਸਤੰਬਰ (ਸੁੱਚਾ ਬੰਗੜ) – ਸਥਾਨਕ ਆਂਗਨਵਾੜੀ ਸੈਂਟਰ ਨੰਬਰ 122 ਵਿਖੇ ਦੇਸ਼ ਦੇ ਮਹਾਨ ਕ੍ਰਾਂਤੀਕਾਰੀ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਜੀ ਦਾ ਜਨਮ ਦਿਹਾੜਾ ਬੜੀ ਹੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਹ ਸਮਾਗਮ ਆਂਗਨਵਾੜੀ ਵਰਕਰ ਕੁਲਵੰਤ ਕੌਰ ਨੀਲੋ ਦੀ ਅਗਵਾਈ ਹੇਠ ਕਰਵਾਇਆ ਗਿਆ। ਇਸ ਮੌਕੇ ਆਂਗਨਵਾੜੀ ਸੈਂਟਰ ਨੂੰ ਵਿਸ਼ੇਸ਼ ਤੌਰ ‘ਤੇ ਸਜਾਇਆ ਗਿਆ ਸੀ ਅਤੇ ਸ਼ਹੀਦ ਭਗਤ ਸਿੰਘ ਜੀ ਦੀ ਤਸਵੀਰ ‘ਤੇ ਫੁੱਲ ਅਰਪਿਤ ਕਰਕੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ ਗਈ। ਇਸ ਮੌਕੇ ਸਮਾਜ ਸੇਵੀ ਪਰਮਜੀਤ ਸਿੰਘ ਨੀਲੋ ਅਤੇ ਰਾਕੇਸ਼ ਕੁਮਾਰ ਸਿੰਧੂ ਵਿਸ਼ੇਸ਼ ਤੌਰ ‘ਤੇ ਪਹੁੰਚੇ।ਸਮਾਗਮ ਦੌਰਾਨ ਛੋਟੇ-ਛੋਟੇ ਬੱਚਿਆਂ ਅਤੇ ਮੁਹੱਲਾ ਨਿਵਾਸੀਆਂ ਨੇ ਵੱਡੀ ਗਿਣਤੀ ਵਿੱਚ ਉਤਸ਼ਾਹ ਨਾਲ ਭਾਗ ਲਿਆ। ਆਂਗਨਵਾੜੀ ਵਰਕਰ ਕੁਲਵੰਤ ਕੌਰ ਨੇ ਬੱਚਿਆਂ ਅਤੇ ਹਾਜ਼ਰ ਸੰਗਤ ਨੂੰ ਸ਼ਹੀਦ ਭਗਤ ਸਿੰਘ ਜੀ ਦੇ ਜੀਵਨ, ਉਨ੍ਹਾਂ ਦੇ ਕ੍ਰਾਂਤੀਕਾਰੀ ਵਿਚਾਰਾਂ ਅਤੇ ਦੇਸ਼ ਦੀ ਆਜ਼ਾਦੀ ਵਿੱਚ ਪਾਏ ਗਏ ਉਨ੍ਹਾਂ ਦੇ ਅਤੁੱਲ ਯੋਗਦਾਨ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਸਰਦਾਰ ਭਗਤ ਸਿੰਘ ਜੀ ਨੇ ਛੋਟੀ ਉਮਰ ਵਿੱਚ ਹੀ ਦੇਸ਼ ਦੀ ਖਾਤਰ ਆਪਣੀ ਜਾਨ ਕੁਰਬਾਨ ਕਰਕੇ ਦੇਸ਼ ਭਗਤੀ ਦੀ ਅਜਿਹੀ ਮਿਸਾਲ ਕਾਇਮ ਕੀਤੀ, ਜੋ ਅੱਜ ਵੀ ਸਾਡੀ ਨੌਜਵਾਨ ਪੀੜ੍ਹੀ ਨੂੰ ਪ੍ਰੇਰਨਾ ਦਿੰਦੀ ਹੈ। ਸਾਨੂੰ ਸਾਰਿਆਂ ਨੂੰ ਉਨ੍ਹਾਂ ਦੇ ਦੱਸੇ ਹੋਏ ਰਾਹ ‘ਤੇ ਚੱਲਣਾ ਚਾਹੀਦਾ ਹੈ। ਇਸ ਮੌਕੇ ਬੱਚਿਆਂ ਵੱਲੋਂ ਦੇਸ਼ ਭਗਤੀ ਦੇ ਗੀਤ ਅਤੇ ਵਿਚਾਰ ਵੀ ਪੇਸ਼ ਕੀਤੇ ਗਏ। ਸਮਾਗਮ ਦੇ ਅੰਤ ਵਿੱਚ ਬੱਚਿਆਂ ਨੂੰ ਸ਼ਹੀਦਾਂ ਦੇ ਨਕਸ਼ੇ-ਕਦਮਾਂ ‘ਤੇ ਚੱਲਣ ਅਤੇ ਦੇਸ਼ ਦੇ ਚੰਗੇ ਨਾਗਰਿਕ ਬਣਨ ਦਾ ਸੁਨੇਹਾ ਦਿੱਤਾ ਗਿਆ ਅਤੇ ਸਾਰੇ ਬੱਚਿਆਂ ਦਾ ਮੂੰਹ ਮਿੱਠਾ ਕਰਵਾਇਆ ਗਿਆ। ਇਸ ਮੌਕੇ ਸੁਰਿੰਦਰ ਕੌਰ, ਮਲਕੀਤ ਕੌਰ, ਰੇਖਾ ਰਾਣੀ, ਹੈਲਪਰ ਗੁਰਪ੍ਰੀਤ ਕੌਰ, ਮਨੀਸ਼ਾ, ਪਲਵਿੰਦਰ ਕੌਰ, ਸੀਮਾ ਰਾਣੀ, ਅੱਛਰ ਰਾਮ, ਇੰਦਰਜੀਤ ਸਿੰਘ, ਕਸ਼ਮੀਰੀ ਲਾਲ, ਸਰੋਜ ਰਾਣੀ, ਕੰਚਨਾ, ਬਿਮਲਾ ਰਾਣੀ ਆਦਿ ਹਾਜ਼ਰ ਸਨ।
  • Related Posts

    ਬਲਾਚੌਰ ਵਿਖੇ ਭਾਜਪਾ ਦੀ ਅਹਿਮ ਮੀਟਿੰਗ, ਸੰਗਠਨ ਨੂੰ ਮਜ਼ਬੂਤ ਕਰਨ ਤੇ ਪਾਰਟੀ ਦੀਆਂ ਗਤੀਵਿਧੀਆਂ ਸਬੰਧੀ ਹੋਇਆ ਵਿਚਾਰ-ਵਟਾਂਦਰਾ

    Spread the love

    Spread the love ਬਲਾਚੌਰ, 29 ਸਤੰਬਰ (ਜਤਿੰਦਰਪਾਲ ਸਿੰਘ ਕਲੇਰ) : ਬਲਾਚੌਰ ਵਿਖੇ ਅੱਜ ਭਾਰਤੀ ਜਨਤਾ ਪਾਰਟੀ ਦੀ ਅਹਿਮ ਮੀਟਿੰਗ ਹੋਈ, ਜਿਸ ਵਿੱਚ ਪਾਰਟੀ ਦੀਆਂ ਗਤੀਵਿਧੀਆਂ, ਸੰਗਠਨਾਤਮਕ ਮਾਮਲਿਆਂ ਅਤੇ ਪਾਰਟੀ ਨੂੰ…

    “ਆਪ” ਜ਼ਿਲ੍ਹਾ ਪ੍ਰਧਾਨ ਐਡਵੋਕੇਟ ਸੰਜੀਵ ਚੌਧਰੀ ਚੇਚੀ, ਹਲਕਾ ਇੰਚਾਰਜ ਰੋਬੀ ਕੰਗ ਤੇ ਵਿਧਾਇਕ ਡਾ. ਸੁੱਖੀ ਨੌਜਵਾਨ ਸਾਥੀਆਂ ਸਮੇਤ ਸ਼ਹੀਦੇ ਆਜ਼ਮ ਦੀ ਜਨਮ ਭੂਮੀ ਖਟਕੜ ਕਲਾਂ ਵਿਖੇ ਨਤਮਸਤਕ ਸ਼ਹੀਦ ਭਗਤ ਸਿੰਘ ਦਾ ਜੀਵਨ ਨੌਜਵਾਨ ਪੀੜ੍ਹੀ ਲਈ ਪ੍ਰੇਰਨਾ ਸਰੋਤ : ਐਡਵੋਕੇਟ ਸੰਜੀਵ ਚੌਧਰੀ ਚੇਚੀ ਤੇ ਰੋਬੀ ਕੰਗ

    Spread the love

    Spread the love ਨਵਾਂਸ਼ਹਿਰ /ਬੰਗਾ , 29 ਸਤੰਬਰ (ਜਤਿੰਦਰਪਾਲ ਸਿੰਘ ਕਲੇਰ) : ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਜੀ ਦੇ ਜਨਮ ਦਿਹਾੜੇ ਦੇ ਪਵਿੱਤਰ ਮੌਕੇ ‘ਤੇ ਉਨ੍ਹਾਂ ਦੀ ਜਨਮ ਭੂਮੀ ਖਟਕੜ ਕਲਾਂ…

    Leave a Reply

    Your email address will not be published. Required fields are marked *