ਆਮ ਆਦਮੀ ਪਾਰਟੀ ਵੱਲੋਂ ਪ੍ਰਵੀਨ ਮੱਕੜ ਨੂੰ ਵੱਡੀ ਜਿੰਮੇਵਾਰੀ, ਨਿਯੁਕਤ ਹੋਏ ਹਲਕਾ ਐਜੂਕੇਸ਼ਨ ਕੋਆਰਡੀਨੇਟਰ  

Spread the love
ਮਾਛੀਵਾੜਾ ਸਾਹਿਬ, 21 ਜੁਲਾਈ (ਸੁੱਚਾ ਬੰਗੜ)  ਆਮ ਆਦਮੀ ਪਾਰਟੀ ਨੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਲਈ ਬਲਾਕ ਮਾਛੀਵਾੜਾ ਦੇ ਸੀਨੀਅਰ ਆਗੂ ਪ੍ਰਵੀਨ ਮੱਕੜ ਨੂੰ ਵੱਡੀ ਜਿੰਮੇਵਾਰੀ ਸੌਂਪੀ ਹੈ। ਪਾਰਟੀ ਹਾਈਕਮਾਂਡ ਦੇ ਆਦੇਸ਼ਾਂ ‘ਤੇ ਪ੍ਰਵੀਨ ਮੱਕੜ ਨੂੰ ਹਲਕਾ ਐਜੂਕੇਸ਼ਨ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ ਹੈ।  ਪ੍ਰਵੀਨ ਮੱਕੜ ਦੀ ਨਿਯੁਕਤੀ ਦੇ ਪੱਤਰ ਮਿਲਦੇ ਹੀ ਸਮੂਹ ਆਪ ਵਰਕਰਾਂ ਅਤੇ ਸਮਰਥਕਾਂ ‘ਚ ਖੁਸ਼ੀ ਦੀ ਲਹਿਰ ਦੌੜ ਗਈ। ਮਾਰਕੀਟ ਕਮੇਟੀ ਚੇਅਰਮੈਨ ਸੁਖਵਿੰਦਰ ਸਿੰਘ ਗਿੱਲ ਨੇ ਪ੍ਰਵੀਨ ਮੱਕੜ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਪ੍ਰਵੀਨ ਮੱਕੜ ਪਾਰਟੀ ਦੇ ਉਨ੍ਹਾਂ ਮੁੱਢਲੇ ਅਤੇ ਸਮਰਪਿਤ ਵਰਕਰਾਂ ‘ਚੋਂ ਹਨ ਜਿਨ੍ਹਾਂ ਨੇ ਸ਼ੁਰੂ ਤੋਂ ਹੀ ਬਿਨਾਂ ਕਿਸੇ ਲਾਲਚ ਦੇ ਪਾਰਟੀ ਲਈ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਪ੍ਰਵੀਨ ਮੱਕੜ ਨੇ ਹਮੇਸ਼ਾ ਜਮੀਨੀ ਪੱਧਰ ‘ਤੇ ਲੋਕਾਂ ਦੇ ਵਿੱਚ ਰਹਿ ਕੇ ਪਾਰਟੀ ਦੀਆਂ ਸਰਕਾਰੀ ਨੀਤੀਆਂ ਅਤੇ ਲੋਕ ਭਲਾਈ ਸਕੀਮਾਂ ਨੂੰ ਘਰ-ਘਰ ਤੱਕ ਪਹੁੰਚਾਉਣ ‘ਚ ਅਹਿਮ ਭੂਮਿਕਾ ਨਿਭਾਈ ਹੈ। ਪਾਰਟੀ ਨੇ ਉਨ੍ਹਾਂ ਦੀ ਮਿਹਨਤ ਅਤੇ ਇਮਾਨਦਾਰੀ ਨੂੰ ਦੇਖਦੇ ਹੋਏ ਹੀ ਇਹ ਵੱਡੀ ਜਿੰਮੇਵਾਰੀ ਸੌਂਪੀ ਹੈ।  ਪ੍ਰਵੀਨ ਮੱਕੜ  ਨੂੰ ਨਵੀਂ ਜਿੰਮੇਵਾਰੀ ਮਿਲਣ ‘ਤੇ ਪ੍ਰਵੀਨ ਮੱਕੜ ਨੇ ਹਲਕਾ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਅਤੇ ਪਾਰਟੀ ਹਾਈਕਮਾਂਡ ਦਾ ਦਿਲੋਂ ਧੰਨਵਾਦ ਕੀਤਾ।  ਪ੍ਰਵੀਨ ਮੱਕੜ ਨੇ ਕਿਹਾ ਕਿ ਉਨ੍ਹਾਂ ਨੂੰ ਜੋ ਜਿੰਮੇਵਾਰੀ ਦਿੱਤੀ ਗਈ ਹੈ ਉਹ ਸਿੱਖਿਆ ਦੇ ਖੇਤਰ ਨਾਲ ਸਬੰਧਤ ਹੈ ਅਤੇ ਇਹ ਪੰਜਾਬ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ ਹੈ। ਉਨ੍ਹਾਂ ਵਾਅਦਾ ਕੀਤਾ ਕਿ ਉਹ ਪਹਿਲਾਂ ਦੀ ਤਰ੍ਹਾਂ ਤਨਦੇਹੀ ਅਤੇ ਇਮਾਨਦਾਰੀ ਨਾਲ ਪਾਰਟੀ ਦੀ ਸੇਵਾ ਕਰਨਗੇ ਅਤੇ ਹਲਕੇ ਦੇ ਸਕੂਲਾਂ ‘ਚ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਤਬਦੀਲੀਆਂ ਨੂੰ ਹੋਰ ਤੇਜ਼ੀ ਨਾਲ ਲਾਗੂ ਕਰਵਾਉਣ ‘ਚ ਆਪਣਾ ਯੋਗਦਾਨ ਪਾਉਣਗੇ।  ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸਿੱਖਿਆ ਕ੍ਰਾਂਤੀ ਲਿਆਉਣ ਲਈ ਵਚਨਬੱਧ ਹੈ ਅਤੇ ਉਹ ਹਲਕੇ ਦੇ ਹਰ ਸਕੂਲ ਤੱਕ ਸਰਕਾਰੀ ਸਹੂਲਤਾਂ ਪਹੁੰਚਾਉਣ ਲਈ ਦਿਨ-ਰਾਤ ਕੰਮ ਕਰਨਗੇ।  ਪ੍ਰਵੀਨ ਮੱਕੜ ਦੀ ਨਿਯੁਕਤੀ ‘ਤੇ ਹਲਕੇ ਦੇ ਕਈ ਆਗੂਆਂ ਅਤੇ ਵਰਕਰਾਂ ਨੇ ਉਨ੍ਹਾਂ ਨੂੰ ਵਧਾਈਆਂ ਦਿੱਤੀਆਂ। ਆਗੂਆਂ ਨੇ ਆਸ ਜਤਾਈ ਕਿ ਪ੍ਰਵੀਨ ਮੱਕੜ ਦੀ ਨਿਯੁਕਤੀ ਨਾਲ ਹਲਕੇ ‘ਚ ਸਿੱਖਿਆ ਦੇ ਖੇਤਰ ‘ਚ ਹੋਰ ਸੁਧਾਰ ਹੋਣਗੇ ਅਤੇ ਸਰਕਾਰੀ ਸਕੂਲਾਂ ਦੀ ਕਾਇਆ ਕਲਪ ਹੋਵੇਗੀ।
  • Related Posts

    ਸਾਫ-ਸੁਥਰੇ ਵਾਤਾਵਰਣ ਅਤੇ ਸ਼ੁੱਧ ਹਵਾ ਲਈ ਵਾਹਨਾਂ ਤੋਂ ਨਿਕਲਣ ਵਾਲੇ ਪ੍ਰਦੂਸ਼ਣ ਦੀ ਰੋਕਥਾਮ ਜਰੂਰੀ — ਗੁਰਦੀਪ ਸਿੰਘ ਕੰਗ * ਮੁਹੱਲਾ ਸ਼ਿਵਪੁਰੀ ਵਿਖੇ ਲਗਾਇਆ ਬੈਟਰੀ ਤੇ ਪ੍ਰਦੂਸ਼ਣ ਚੈੱਕਅਪ ਕੈਂਪ

    Spread the love

    Spread the loveਫਗਵਾੜਾ 1 ਅਕਤੂਬਰ ( ਪ੍ਰੀਤ ਕੌਰ ਪ੍ਰੀਤੀ ) ਫਗਵਾੜਾ ਦੀ ਸੈਵਨ ਸਟਾਰ ਹੰਡਰਡ ਪਰਸੈਂਟ ਐਕਟਿਵ ਲਾਇਨਜ ਕਲੱਬ ਫਗਵਾੜਾ ਪ੍ਰਾਈਡ ਵਲੋਂ ਦੀਸ਼ਾਂਤ ਬੈਟਰੀ ਹਾਊਸ ਫਰੈਂਡਜ ਕਲੋਨੀ ਦੇ ਸਹਿਯੋਗ ਸਦਕਾ…

    ਅਕਾਲੀ ਦਲ ਵਾਰਿਸ਼ ਪੰਜਾਬ ਦੇ ਹਰਿਆਣਾ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਮੰਡੇਵਰ ਸ਼੍ਰੀ ਕੀਰਤਪੁਰ ਸਾਹਿਬ ਵਿਖੇ ਬਾਬਾ ਗੁਰਦਿੱਤਾ ਜੀ ਅਸਥਾਨ ਤੇ ਨਤਮਸਤਕ ਹੋਏ

    Spread the love

    Spread the loveਨੂਰਪੁਰ ਬੇਦੀ ਦਲਜੀਤ ਚਨੌਲੀ=ਜਥੇਬੰਦੀ ਅਕਾਲੀ ਦਲ ਵਾਰਸ ਪੰਜਾਬ ਦੇ ਵੱਲੋਂ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਸਰਦਾਰ ਸੁਖਵਿੰਦਰ ਸਿੰਘ ਮੰਡੇਵਰ ਨੂੰ ਜਥੇਬੰਦੀ ਵਾਰਸ ਪੰਜਾਬ ਹਰਿਆਣਾ ਦੇ…

    Leave a Reply

    Your email address will not be published. Required fields are marked *