ਆਰਸੀਐੱਫ ਐਸਸੀ/ਐਸਟੀ ਐਸੋਸੀਏਸ਼ਨ ਵੱਲੋਂ ਜਸਪਾਲ ਸਿੰਘ ਰਿਜ਼ਰਵ ਸੀਟ ਲਈ ਉਮੀਦਵਾਰ ਐਲਾਨੇ ਗਏ। *ਆਮ ਸਭਾ ਵਿੱਚ ਬਹੁਮਤ ਮੈਂਬਰਾਂ ਨੇ ਹੱਥ ਖੜ੍ਹੇ ਕਰਕੇ ਦਿੱਤਾ ਸਮਰਥਨ, 7 ਅਗਸਤ ਦੀਆਂ ਚੋਣਾਂ ਲਈ ਕਰਮਚਾਰੀਆਂ ਨੂੰ ਵੱਧ ਤੋਂ ਵੱਧ ਵੋਟਾਂ ਪਾਉਣ ਦੀ ਅਪੀਲ।

Spread the love
ਪਰਮਜੀਤ ਸਿੰਘ,ਪੰਜਾਬ ਦਾ ਖੁਲਾਸਾ =ਹੁਸੈਨਪੁਰ/ਡਡਵਿੰਡੀ -ਆਲ ਇੰਡੀਆ ਐਸਸੀ/ਐਸਟੀ ਰੇਲਵੇ ਐਂਪਲਾਈਜ਼ ਐਸੋਸੀਏਸ਼ਨ, ਰੇਲ ਕੋਚ ਫੈਕਟਰੀ (ਆਰਸੀਐਫ) ਦੀ ਆਮ ਸਭਾ (ਇਜਲਾਸ) ਦਾ ਆਯੋਜਨ ਕੀਤਾ ਗਿਆ, ਜਿਸ ਦੀ ਪ੍ਰਧਾਨਗੀ ਜੋਨਲ ਪ੍ਰਧਾਨ ਜੀਤ ਸਿੰਘ ਨੇ ਕੀਤੀ, ਜਦਕਿ ਮੰਚ ਦਾ ਸੰਚਾਲਨ ਜੋਨਲ ਸਕੱਤਰ ਆਰਸੀ ਮੀਣਾ ਨੇ ਕੀਤਾ।ਇਜਲਾਸ ਦੌਰਾਨ ਆਰਸੀਐਫ ਐਂਪਲਾਈਜ਼ ਥ੍ਰਿਫਟ ਐਂਡ ਕ੍ਰੈਡਿਟ ਕੋ-ਆਪਰੇਟਿਵ ਸੁਸਾਇਟੀ ਦੀਆਂ 7 ਅਗਸਤ 2026 ਦਿਨ ਸ਼ੁੱਕਰਵਾਰ ਨੂੰ ਹੋਣ ਵਾਲੀਆਂ ਚੋਣਾਂ ਸਬੰਧੀ ਜਾਣਕਾਰੀ ਦਿੱਤੀ ਗਈ। ਇਸ ਮੌਕੇ ਸੰਗਠਨ ਦੇ ਪ੍ਰਾਇਮਰੀ ਮੈਂਬਰਾਂ ਦੀ ਬਹੁਮਤ ਹਾਜ਼ਰੀ ਵਿੱਚ ਯੂਥ ਆਗੂ ਜਸਪਾਲ ਸਿੰਘ ਨੂੰ ਰਿਜ਼ਰਵ ਸੀਟ ਲਈ ਸੰਗਠਨ ਦਾ ਅਧਿਕਾਰਤ ਉਮੀਦਵਾਰ ਐਲਾਨਿਆ ਗਿਆ। ਇਸ ਮੌਕੇ ਹਾਜ਼ਰ ਮੈਂਬਰਾਂ ਨੇ ਹੱਥ ਖੜ੍ਹੇ ਕਰਕੇ ਜਸਪਾਲ ਸਿੰਘ ਦੇ ਹੱਕ ਵਿੱਚ ਆਪਣਾ ਸਮਰਥਨ ਪ੍ਰਗਟਾਇਆ ਅਤੇ ਉਨ੍ਹਾਂ ਨੂੰ ਭਾਰੀ ਬਹੁਮਤ ਨਾਲ ਜਿਤਾਉਣ ਦਾ ਸੰਕਲਪ ਲਿਆ।ਇਸ ਮੌਕੇ ਐਸੋਸੀਏਸ਼ਨ ਨੇ ਸਮੂਹ ਐਸਸੀ/ਐਸਟੀ ਕਰਮਚਾਰੀਆਂ ਨੂੰ ਅਪੀਲ ਕੀਤੀ ਕਿ ਉਹ 7 ਅਗਸਤ ਨੂੰ ਸਵੇਰੇ 9 ਵਜੇ ਤੋਂ ਸ਼ਾਮ 4 ਵਜੇ ਤੱਕ ਹੋਣ ਵਾਲੀ ਵੋਟਿੰਗ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਹਿੱਸਾ ਲੈਣ ਅਤੇ ਸੰਗਠਨ ਦੇ ਉਮੀਦਵਾਰ ਜਸਪਾਲ ਸਿੰਘ ਨੂੰ ਭਾਰੀ ਵੋਟਾਂ ਨਾਲ ਜਿਤਾ ਕੇ ਸੰਗਠਨ ਨੂੰ ਹੋਰ ਮਜ਼ਬੂਤ ਬਣਾਉਣ। ਆਗੂਆਂ ਨੇ ਕਿਹਾ ਕਿ ਸੰਗਠਨ ਦੀ ਏਕਤਾ ਹੀ ਉਸਦੀ ਸਭ ਤੋਂ ਵੱਡੀ ਤਾਕਤ ਹੈ ਅਤੇ ਕਰਮਚਾਰੀਆਂ ਦੇ ਹਿੱਤਾਂ ਦੀ ਰੱਖਿਆ ਲਈ ਇਕਜੁੱਟ ਰਹਿਣਾ ਸਮੇਂ ਦੀ ਲੋੜ ਹੈ।ਅੰਤ ਵਿੱਚ ਜੋਨਲ ਕਾਰਜਕਾਰੀ ਪ੍ਰਧਾਨ ਸੋਹਨ ਬੈਠਾ ਨੇ ਆਮ ਸਭਾ ਵਿੱਚ ਸ਼ਾਮਲ ਹੋਏ ਸਮੂਹ ਮੈਂਬਰਾਂ ਦਾ ਧੰਨਵਾਦ ਕੀਤਾ ਅਤੇ ਚੋਣਾਂ ਵਿੱਚ ਸੰਗਠਨ ਦੀ ਏਕਤਾ ਬਣਾਈ ਰੱਖਣ ਦਾ ਸੱਦਾ ਦਿੱਤਾ।
  • Related Posts

    ਪ੍ਰਸ਼ਾਸਨ ਦੀ ਉਡੀਕ ਛੱਡ ਭਗਵਾਲੇ ਦੇ ਨੌਜਵਾਨਾਂ ਨੇ ਖੁਦ ਕੀਤੀ ਪੁਲੀ ਦੇ  ਆਲੇ ਦੁਆਲੇ ਸਫਾਈ ਪੁਲੀ ਦੇ ਆਲੇ-ਦੁਆਲੇ ਉੱਗੀ ਬੂਟੀ ਬਣੀ ਹਾਦਸਿਆਂ ਦਾ ਕਾਰਨ, ਰਾਹਗੀਰਾਂ ਨੂੰ ਆ ਰਹੀ ਸੀ ਭਾਰੀ ਦਿੱਕਤ

    Spread the love

    Spread the love ਸ੍ਰੀ ਕੀਰਤਪੁਰ ਸਾਹਿਬ,27 ਸਤੰਬਰ, (ਮਨਦੀਪ )=ਵਾਰਡ ਨੰਬਰ 11 ਪਿੰਡ ਭਗਵਾਲਾ ਨੂੰ ਕੀਰਤਪੁਰ ਸਾਹਿਬ ਨਾਲ ਜੋੜਨ ਵਾਲੀ ਪੁਲੀ ਦੇ ਆਲੇ-ਦੁਆਲੇ ਲੰਮੇ ਸਮੇਂ ਤੋਂ ਉੱਗੀ ਬੂਟੀ ਅਤੇ ਜੰਗਲੀ ਘਾਹ-ਫੂਸ…

    ਵਿਧਾਇਕ ਸੇਖੋਂ ਨੇ ਚਹਿਲ ਰੋਡ ਵਿਖੇ ਰਾਜਸਥਾਨ ਫੀਡਰ ਕੈਨਾਲ ਦੇ ਸੁਰੱਖਿਆ ਕਾਰਜਾਂ ਦਾ ਨੀਂਹ ਪੱਥਰ ਰੱਖਿਆ ਪ੍ਰੋਜੈਕਟ ਤੇ 2.47 ਕਰੋੜ ਦੀ ਆਵੇਗੀ ਲਾਗਤ -ਵਿਧਾਇਕ ਸੇਖੋਂ 

    Spread the love

    Spread the love ਫ਼ਰੀਦਕੋਟ, 27 ਸਤੰਬਰ (ਗੁਰਦੀਪ ਸਿੰਘ ਢਿੱਲੋਂ ) ਲੋਕਾਂ ਦੀ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਵਿਧਾਇਕ ਫ਼ਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਵੱਲੋਂ ਚਹਿਲ ਰੋਡ ਵਿਖੇ ਰਾਜਸਥਾਨ ਫੀਡਰ ਕੈਨਾਲ…

    Leave a Reply

    Your email address will not be published. Required fields are marked *