ਆਸ ਨਿਵਾਸ ਆਸ਼ਰਮ ਟੀਹਰਾ ਵਿਖੇ ਗੁੱਜਰ ਵੈੱਲਫੇਅਰ ਗਰੁੱਪ ਨੇ ਕੀਤੀ ਸ਼ੈਡ ਦੀ ਸੇਵਾ ਬੇਸਹਾਰਾ ਬਜ਼ੁਰਗਾਂ ਤੇ ਨੌਜਵਾਨਾਂ ਨਾਲ ਸਮਾਂ ਬਿਤਾ ਕੇ ਜਾਣਿਆ ਹਾਲ-ਚਾਲ; ਆਸ਼ਰਮ ਨੂੰ ਭਵਿੱਖ ’ਚ ਵੀ ਹਰ ਸੰਭਵ ਸਹਿਯੋਗ ਦਾ ਭਰੋਸਾ

Spread the love
ਬਲਾਚੌਰ, 8 ਸਤੰਬਰ (ਜਤਿੰਦਰਪਾਲ ਸਿੰਘ ਕਲੇਰ) : ਸਮਾਜ ਸੇਵਾ ਅਤੇ ਮਨੁੱਖਤਾ ਦੀ ਭਲਾਈ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਲੜੀ ਤਹਿਤ ਗੁੱਜਰ ਵੈਲਫੇਅਰ ਗਰੁੱਪ ਬਲਾਚੌਰ-ਰੋਪੜ੍ਹ ਵੱਲੋਂ ਪਿੰਡ ਟੀਹਰਾ ਵਿਖੇ ਸਥਿਤ ਆਸ ਨਿਵਾਸ ਆਸ਼ਰਮ ਦਾ ਦੌਰਾ ਕੀਤਾ ਗਿਆ। ਇਸ ਮੌਕੇ ਗਰੁੱਪ ਦੇ ਮੈਂਬਰਾਂ ਨੇ ਆਸ਼ਰਮ ਵਿੱਚ ਰਹਿ ਰਹੇ ਬੇਸਹਾਰਾ ਬਜ਼ੁਰਗਾਂ ਅਤੇ ਨੌਜਵਾਨਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦਾ ਹਾਲ-ਚਾਲ ਜਾਣਿਆ ਅਤੇ ਆਪਣਾ ਕੀਮਤੀ ਸਮਾਂ ਉਨ੍ਹਾਂ ਨਾਲ ਸਾਂਝਾ ਕੀਤਾ।ਇਸ ਦੌਰਾਨ ਗੁੱਜਰ ਵੈਲਫੇਅਰ ਗਰੁੱਪ ਵੱਲੋਂ ਆਸ਼ਰਮ ਵਿਖੇ ਸ਼ੈਡ ਦੀ ਸੇਵਾ ਵੀ ਕੀਤੀ ਗਈ। ਇਸ ਸੇਵਾ ਕਾਰਜ ਦਾ ਮਕਸਦ ਆਸ਼ਰਮ ਵਿੱਚ ਰਹਿ ਰਹੇ ਬਜ਼ੁਰਗਾਂ ਅਤੇ ਹੋਰ ਲੋੜਵੰਦਾਂ ਲਈ ਬਿਹਤਰ ਸਹੂਲਤ ਅਤੇ ਸੁਵਿਧਾਜਨਕ ਮਾਹੌਲ ਮੁਹੱਈਆ ਕਰਵਾਉਣਾ ਸੀ। ਗਰੁੱਪ ਦੇ ਮੈਂਬਰਾਂ ਨੇ ਕਿਹਾ ਕਿ ਮਨੁੱਖਤਾ ਦੀ ਸੇਵਾ ਤੋਂ ਵੱਡਾ ਕੋਈ ਧਰਮ ਨਹੀਂ ਹੈ ਅਤੇ ਸਮਾਜ ਦੇ ਲੋੜਵੰਦ, ਬੇਸਹਾਰਾ ਅਤੇ ਬਜ਼ੁਰਗ ਵਰਗ ਦੀ ਸਹਾਇਤਾ ਲਈ ਹਰ ਸਮਰੱਥ ਵਿਅਕਤੀ ਨੂੰ ਆਪਣੀ ਸਮਰੱਥਾ ਅਨੁਸਾਰ ਯੋਗਦਾਨ ਪਾਉਣਾ ਚਾਹੀਦਾ ਹੈ। ਗਰੁੱਪ ਮੈਂਬਰਾਂ ਨੇ ਆਸ ਨਿਵਾਸ ਆਸ਼ਰਮ ਦੇ ਸੰਚਾਲਕ ਦੇਸਰਾਜ ਜੀ ਵੱਲੋਂ ਕੀਤੀ ਜਾ ਰਹੀ ਨਿਸ਼ਕਾਮ ਸੇਵਾ ਦੀ ਭਰਪੂਰ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਦੇਸਰਾਜ ਜੀ ਮਨੁੱਖਤਾ ਦੀ ਸੇਵਾ ਲਈ ਦਿਨ-ਰਾਤ ਇਕ ਕਰ ਰਹੇ ਹਨ ਅਤੇ ਬੇਸਹਾਰਾ ਲੋਕਾਂ ਲਈ ਆਸਰਾ ਬਣ ਕੇ ਆਪਣੀ ਮਹੱਤਵਪੂਰਨ ਭੂਮਿਕਾ ਨਿਭਾਅ ਰਹੇ ਹਨ। ਗਰੁੱਪ ਮੈਂਬਰਾਂ ਨੇ ਉਨ੍ਹਾਂ ਦੀ ਇਸ ਨਿਸ਼ਕਾਮ ਸੇਵਾ ਨੂੰ ਦਿਲੋਂ ਸਲਾਮ ਕਰਦਿਆਂ ਕਿਹਾ ਕਿ ਸਮਾਜ ਵਿੱਚ ਅਜਿਹੀਆਂ ਸੇਵਾਵਾਂ ਹੋਰਨਾਂ ਲੋਕਾਂ ਨੂੰ ਵੀ ਮਨੁੱਖਤਾ ਦੀ ਭਲਾਈ ਲਈ ਅੱਗੇ ਆਉਣ ਦੀ ਪ੍ਰੇਰਣਾ ਦਿੰਦੀਆਂ ਹਨ। ਇਸ ਮੌਕੇ ਗੁੱਜਰ ਵੈਲਫੇਅਰ ਗਰੁੱਪ ਵੱਲੋਂ ਆਸ਼ਰਮ ਲਈ ਭਵਿੱਖ ਵਿੱਚ ਵੀ ਹਰ ਸੰਭਵ ਸਹਿਯੋਗ ਜਾਰੀ ਰੱਖਣ ਦਾ ਭਰੋਸਾ ਦਿੱਤਾ ਗਿਆ। ਮੈਂਬਰਾਂ ਨੇ ਕਿਹਾ ਕਿ ਸਮਾਜ ਸੇਵਾ ਕਿਸੇ ਇੱਕ ਵਿਅਕਤੀ ਜਾਂ ਸੰਸਥਾ ਦੀ ਜ਼ਿੰਮੇਵਾਰੀ ਨਹੀਂ, ਸਗੋਂ ਸਾਂਝੀ ਕੋਸ਼ਿਸ਼ ਨਾਲ ਹੀ ਲੋੜਵੰਦ ਲੋਕਾਂ ਦੀ ਜ਼ਿੰਦਗੀ ਵਿੱਚ ਸਕਾਰਾਤਮਕ ਬਦਲਾਅ ਲਿਆਂਦਾ ਜਾ ਸਕਦਾ ਹੈ। ਇਸ ਸੇਵਾ ਕਾਰਜ ਵਿੱਚ ਰਾਮ ਕਿਸ਼ਨ ਚੌਹਾਨ, ਮੋਹਨ ਲਾਲ ਠੇਕੇਦਾਰ, ਸਤਨਾਮ (ਬਿੱਲਾ), ਮਨੀਸ਼ ਕਸਾਨਾਂ (ਮੰਡ), ਰਵਿੰਦਰ ਬਾਂਠ, ਹੰਸਰਾਜ, ਰਾਜ ਕੁਮਾਰ ਸਰਪੰਚ, ਲਖਵਿੰਦਰ (ਲੱਕੀ), ਹਰਵਿੰਦਰ ਕੋਹਲੀ, ਸੇਠੀ ਮਾਹੀਪੁਰ, ਪ੍ਰਿੰਸ ਕੋਹਲੀ, ਰਾਹੁਲ ਕੋਹਲੀ, ਹਨੀ (ਚੇਅਰਮੈਨ), ਪਰਮਜੀਤ (ਸੋਨੂੰ), ਚਰਨਜੀਤ ਸਿੰਘ (ਬਿੱਟੂ), ਭੁਪਿੰਦਰ ਫੌਜੀ, ਕੈਪਟਨ ਅਸ਼ਵਨੀ ਬਜ਼ਾੜ੍ਹ, ਹਨੀ ਮੰਡ (ਜਲੰਧਰ), ਬਲਵੀਰ ਚੌਧਰੀ, ਰਾਕੇਸ਼ ਚੌਧਰੀ ਅਤੇ ਬਾਲ ਕਿਸ਼ਨ (ਰੈਲਮਾਜਰਾ) ਸਮੇਤ ਗੁੱਜਰ ਵੈਲਫੇਅਰ ਗਰੁੱਪ ਦੇ ਮੈਂਬਰ ਹਾਜ਼ਰ ਸਨ।
  • Related Posts

    ਅਬੋਹਰ ਬਾਰ ਐਸੋਸੀਏਸ਼ਨ ਚੋਣਾਂ: ਅਮਨਦੀਪ ਬੱਬੂ ਧਾਰੀਵਾਲ ਅਤੇ ਸਮੁੱਚੀ ਟੀਮ ਨੂੰ ਜਿੱਤ ‘ਤੇ ਮਿਲੀਆਂ ਮੁਬਾਰਕਾਂ

    Spread the love

    Spread the love ਪੱਟੀ ਸਦੀਕ, 14 ਸਤੰਬਰ (ਪੱਤਰ ਪ੍ਰੇਰਕ): ਸਥਾਨਕ ਬਾਰ ਐਸੋਸੀਏਸ਼ਨ ਦੀਆਂ ਹੋਈਆਂ ਚੋਣਾਂ ਵਿੱਚ ਜਿੱਤ ਪ੍ਰਾਪਤ ਕਰਨ ਵਾਲੇ ਨੁਮਾਇੰਦਿਆਂ ਨੂੰ ਵਕੀਲ ਭਾਈਚਾਰੇ ਵੱਲੋਂ ਭਰਵੀਆਂ ਵਧਾਈਆਂ ਦਿੱਤੀਆਂ ਗਈਆਂ ਹਨ।…

    ਫ੍ਰੀ ਪਰਿਵਾਰ ਪਰਾਮਰਸ਼ ਕੇਂਦਰ ਵੱਲੋਂ “ਮੇਰੀ ਸੰਵੇਦਨਾ–ਮੇਰਾ ਸਮਾਜ” ਵਿਸ਼ੇ ’ਤੇ ਸਫਲ ਸੈਮੀਨਾਰ ਆਯੋਜਿਤ

    Spread the love

    Spread the love ਅੰਮ੍ਰਿਤਸਰ 14ਸਤੰਬਰ(ਮਨਜੀਤ ਸਿੰਘ ਸ਼ੇਰਗਿੱਲ ) =ਸਮਾਜ ਸੇਵਾ ਦੇ ਖੇਤਰ ਵਿੱਚ ਸਰਗਰਮ ਫ੍ਰੀ ਪਰਿਵਾਰ ਪਰਾਮਰਸ਼ ਕੇਂਦਰ ਅਤੇ ਜਨ ਕਲਿਆਣ ਸੰਗਠਨ ਵੱਲੋਂ “ਮੇਰੀ ਸੰਵੇਦਨਾ–ਮੇਰਾ ਸਮਾਜ” ਵਿਸ਼ੇ ’ਤੇ ਇੱਕ ਪ੍ਰੇਰਣਾਦਾਇਕ…

    Leave a Reply

    Your email address will not be published. Required fields are marked *