ਇਲੈਕਟ੍ਰੋਨਿਕ ਮੀਡੀਆ ਗਰੁੱਪ ਦੀ ਨਵੀਂ ਕਾਰਜਕਾਰਨੀ ਦਾ ਗਠਨ-  ਸੋਨੂੰ ਖੇੜਾ ਮੁੜ ਬਣੇ ਪ੍ਰਧਾਨ-

Spread the love
ਸ੍ਰੀ ਮੁਕਤਸਰ ਸਾਹਿਬ, 25 ਜੁਲਾਈ (ਮਨਜੀਤ ਸਿੱਧੂ)- ਇਲੈਕਟ੍ਰੋਨਿਕ ਮੀਡੀਆ ਗਰੁੱਪ ਦੀ ਇੱਕ ਵਿਸ਼ੇਸ਼ ਮੀਟਿੰਗ ਪੁਰਾਣੀ ਦਾਣਾ ਮੰਡੀ ਸਥਿਤ ਨਿਊ ਲਕਸ਼ਮੀ ਫਰਨੀਚਰ ਹਾਊਸ ਵਿਖੇ ਹੋਈ। ਮੀਟਿੰਗ ਦੌਰਾਨ ਸਰਬਸੰਮਤੀ ਨਾਲ ਗਰੁੱਪ ਦੀ ਨਵੀਂ ਕਾਰਜਕਾਰਨੀ ਦੀ ਚੋਣ ਕੀਤੀ ਗਈ। ਚੋਣ ਪ੍ਰਕਿਰਿਆ ਦੌਰਾਨ ਪਵਨ ਤਨੇਜਾ ਨੂੰ ਸਰਪ੍ਰਸਤ, ਮਨਜੀਤ ਸਿੱਧੂ ਨੂੰ ਚੇਅਰਮੈਨ, ਰਣਜੀਤ ਅਹੂਜਾ ਨੂੰ ਵਾਈਸ ਚੇਅਰਮੈਨ ਅਤੇ ਸੋਨੂੰ ਖੇੜਾ ਨੂੰ ਇਲੈਕਟ੍ਰੋਨਿਕ ਮੀਡੀਆ ਗਰੁੱਪ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ। ਇਸ ਤੋਂ ਇਲਾਵਾ ਆਕਾਸ਼ ਰੁਪਾਣਾ (ਵਿਜੈ) ਤੇ ਕੁਲਭੁਸ਼ਣ ਚਾਵਲਾ ਨੂੰ ਸੀਨੀਅਰ ਮੀਤ ਪ੍ਰਧਾਨ, ਜਦਕਿ ਸੁਰੇਸ਼ ਗਰਗ ਅਤੇ ਸਰਬਜੀਤ ਸੁਖੀਜਾ ਨੂੰ ਮੀਤ ਪ੍ਰਧਾਨ ਚੁਣਿਆ ਗਿਆ। ਜਸਵਿੰਦਰ ਬਾਬਾ ਨੂੰ ਜਨਰਲ ਸਕੱਤਰ, ਸੰਜੀਵ ਸੰਜੂ ਨੂੰ ਸਕੱਤਰ, ਰੋਬਿਨ ਖੇੜਾ ਨੂੰ ਖਜ਼ਾਨਚੀ, ਗੁਰਮੀਤ ਕੁਮਾਰ ਨੂੰ ਪ੍ਰੈਸ ਸਕੱਤਰ, ਪਰਮਜੀਤ ਬੇਦੀ ਨੂੰ ਪ੍ਰਚਾਰ ਸਕੱਤਰ ਅਤੇ ਆਦੇਸ਼ ਕੁਮਾਰ ਮਨੂੰ ਸ਼ਰਮਾ ਤੇ ਰਾਜੇਸ਼ ਕੁਮਾਰ ਨੀਟਾ ਨੂੰ ਸਲਾਹਕਾਰ ਨਿਯੁਕਤ ਕੀਤਾ ਗਿਆ।ਮੀਟਿੰਗ ਦੌਰਾਨ ਪ੍ਰਦੀਪ ਕੁਮਾਰ ਬਰੀਵਾਲਾ, ਸਤਨਾਮ ਬਰੀਵਾਲਾ, ਦੀਪਾਂਕੁਰ, ਬਲਵੰਤ ਸਿੰਘ ਸੰਮੇਵਾਲੀ, ਗੁਰਜੰਟ ਸਿੰਘ ਭੱਟੀ, ਵਿਸ਼ਾਲ ਕੁਮਾਰ, ਸੰਜੀਵ ਗਰਗ ਅਤੇ ਜਸਪ੍ਰੀਤ ਮਹਿਰਾ ਨੂੰ ਕਾਰਜਕਾਰਨੀ ਮੈਂਬਰ ਵਜੋਂ ਸ਼ਾਮਲ ਕੀਤਾ ਗਿਆ।ਇਸ ਮੌਕੇ ਇੱਕ ਛੇ ਮੈਂਬਰੀ ਕਮੇਟੀ ਦਾ ਵੀ ਗਠਨ ਕੀਤਾ ਗਿਆ, ਜਿਸ ਵਿੱਚ ਪਵਨ ਤਨੇਜਾ, ਮਨਜੀਤ ਸਿੱਧੂ, ਰਣਜੀਤ ਅਹੂਜਾ, ਜਸਵਿੰਦਰ ਬਾਬਾ, ਸੁਰੇਸ਼ ਗਰਗ ਨੂੰ ਮੈਂਬਰ ਬਣਾਇਆ ਗਿਆ, ਤੇ ਸਾਰਿਆਂ ਨੇ ਸਰਬਸੰਮਤੀ ਨਾਲ ਇਹ ਫੈਸਲਾ ਕੀਤਾ ਕਿ ਛੇ ਮੈਂਬਰੀ ਕਮੇਟੀ ਵੱਲੋਂ ਕੀਤਾ ਗਿਆ ਫੈਸਲਾ ਅੰਤਿਮ ਫੈਸਲਾ ਹੋਵੇਗਾ। ਨਵ-ਨਿਯੁਕਤ ਅਹੁਦੇਦਾਰਾਂ ਨੇ ਸਮੂਹ ਮੈਂਬਰਾਂ ਦਾ ਧੰਨਵਾਦ ਕਰਦਿਆਂ ਭਰੋਸਾ ਦਿੱਤਾ ਕਿ ਉਹ ਆਪਸੀ ਸਹਿਯੋਗ ਨਾਲ ਗਰੁੱਪ ਨੂੰ ਹੋਰ ਮਜ਼ਬੂਤ ਬਣਾਉਣ, ਪੱਤਰਕਾਰ ਭਾਈਚਾਰੇ ਦੇ ਹਿੱਤਾਂ ਦੀ ਰਾਖੀ ਕਰਨ ਅਤੇ ਸਮਾਜ ਭਲਾਈ ਦੇ ਕਾਰਜਾਂ ਨੂੰ ਪਹਿਲ ਦੇਣ ਲਈ ਪੂਰੀ ਇਮਾਨਦਾਰੀ ਨਾਲ ਕੰਮ ਕਰਨਗੇ।
  • Related Posts

    ਖੇਡਾਂ ਵਤਨ ਪੰਜਾਬ ਦੀਆਂ  ਦੇ ਜ਼ਿਲ੍ਹਾ ਪੱਧਰੀ ਮੁਕਾਬਲੇ ਵਿੱਚ ਮੁੰਡੇ ਦੂਜੇ ਤੇ ਕੁੜੀਆਂ ਨੇ ਤੀਜਾ ਸਥਾਨ ਪ੍ਰਾਪਤ ਕੀਤਾ : ਜੋਨਲ ਐਥਲੈਟਿਕਸ  ਟੂਰਨਾਮੈਂਟ ਤਖਤਗੜ੍ਹ ਵਿੱਚ ਮੂਸਾਪੁਰ ਦਾ ਖਿਡਾਰੀ ਮਨੀਸ਼ ਕੁਮਾਰ _17 ਲੰਮੀ ਛਾਲ ਦੇ ਫਸਵੇਂ ਮੁਕਾਬਲੇ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ

    Spread the love

    Spread the love ਨੂਰਪੁਰ ਬੇਦੀ ਦਲਜੀਤ ਚਨੋਲੀ  ਨਹਿਰੂ ਸਟੇਡੀਅਮ ਰੂਪਨਗਰ ਵਿਖੇ ਹੋ ਰਹੀਆਂ ਖੇਡਾਂ ਵਤਨ ਪੰਜਾਬ  ਦੀਆਂ ਵਿੱਚ ਸਰਕਾਰੀ ਮਿਡਲ ਸਕੂਲ ਮੂਸਾਪੁਰ ਦੇ ਖਿਡਾਰੀਆਂ ਨੇ ਖੋ ਖੋ ਦੇ ਫਸਵੇਂ ਮੁਕਾਬਲੇ…

    ਸ਼੍ਰੋਮਣੀ ਅਕਾਲੀ ਦਲ ਪੰਜਾਬ ਦੀਆ ਹੱਕਾਂ ਪ੍ਰਤੀ ਆਵਾਜ਼ ਨੂੰ ਮਜ਼ਬੂਤੀ ਨਾਲ ਉਠਾਉਂਦਾ ਰਹੇਗਾ:-ਡਾ, ਇਕਬਾਲ ਸਿੰਘ ਢਿਲਵਾਂ, 

    Spread the love

    Spread the loveਤਪਾ ਮੰਡੀ 29 ਸਤੰਬਰ (ਗੋਲਡੀ ਵਿਆਸ) ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਸੀਨੀਅਰ ਆਗੂ ਡਾ. ਇਕਬਾਲ ਸਿੰਘ ਢਿਲਵਾਂ, ਨੇ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਪੰਜਾਬ ਦੇ ਭਵਿੱਖ…

    Leave a Reply

    Your email address will not be published. Required fields are marked *