ਇੱਕ ਸ਼ਾਮ ਭਗਵਾਨ ਸ਼ਿਵ ਦੇ ਨਾਮ ਸਮਾਗਮ 29 ਜੁਲਾਈ ਨੂੰ ਰੂਪਨਗਰ ਵਿਖੇ, ਹਜ਼ਾਰਾਂ ਸ਼ਰਧਾਲੂ ਹੋਣਗੇ ਸ਼ਾਮਲ: ਵਿਧਾਇਕ ਦਿਨੇਸ਼ ਚੱਢਾ

Spread the love
ਰੂਪਨਗਰ, 26 ਜੁਲਾਈ: ਦਲਜੀਤ ਚਨੌਲੀ ਹਲਕਾ ਵਿਧਾਇਕ ਦਿਨੇਸ਼ ਚੱਢਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਅਤੇ ਸਨਾਤਨ ਸੇਵਾ ਸਮਿਤੀ ਪੰਜਾਬ ਦੇ ਸਹਿਯੋਗ ਨਾਲ 29 ਜੁਲਾਈ 2026 ਨੂੰ ਸ਼ਾਮ 6:30 ਵਜੇ ਸਰਕਾਰੀ ਕਾਲਜ ਗਰਾਊਂਡ, ਰੂਪਨਗਰ ਵਿਖੇ ਵਿਸ਼ਾਲ ਧਾਰਮਿਕ ਸਮਾਗਮ “ਇੱਕ ਸ਼ਾਮ ਭਗਵਾਨ ਸ਼ਿਵ ਦੇ ਨਾਮ” ਕਰਵਾਇਆ ਜਾ ਰਿਹਾ ਹੈ। ਇਸ ਸਮਾਗਮ ਵਿੱਚ ਪ੍ਰਸਿੱਧ ਭਜਨ ਗਾਇਕ ਹੰਸਰਾਜ ਰਘੁਵੰਸ਼ੀ ਆਪਣੀ ਸੁਰੀਲੀ ਆਵਾਜ਼ ਰਾਹੀਂ ਸ਼ਿਵ ਭਗਤੀ ਦਾ ਰੰਗ ਬਿਖੇਰਨਗੇ।ਵਿਧਾਇਕ ਦਿਨੇਸ਼ ਚੱਢਾ ਨੇ ਕਿਹਾ ਕਿ ਸਾਵਣ ਮਹੀਨੇ ਦੇ ਪਵਿੱਤਰ ਮੌਕੇ ‘ਤੇ ਹੋਣ ਵਾਲਾ ਇਹ ਸਮਾਗਮ ਸ਼ਰਧਾਲੂਆਂ ਲਈ ਆਧਿਆਤਮਿਕ ਅਨੁਭਵ ਦਾ ਵਿਲੱਖਣ ਮੌਕਾ ਹੋਵੇਗਾ। ਉਨ੍ਹਾਂ ਕਿਹਾ ਕਿ ਭਗਵਾਨ ਸ਼ਿਵ ਦੀ ਮਹਿਮਾ ਦਾ ਗੁਣਗਾਨ ਕਰਨ ਲਈ ਹਜ਼ਾਰਾਂ ਦੀ ਗਿਣਤੀ ਵਿੱਚ ਸੰਗਤ ਦੇ ਪਹੁੰਚਣ ਦੀ ਉਮੀਦ ਹੈ ਅਤੇ ਸਮਾਗਮ ਦੀਆਂ ਸਾਰੀਆਂ ਤਿਆਰੀਆਂ ਨੂੰ ਅੰਤਿਮ ਰੂਪ ਦਿੱਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਧਾਰਮਿਕ ਸਮਾਗਮ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ, ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ, ਵਿਧਾਇਕ ਦਿਨੇਸ਼ ਚੱਢਾ, ਸਨਾਤਨ ਸੇਵਾ ਸਮਿਤੀ ਦੇ ਪ੍ਰਧਾਨ  ਵਿਜੇ ਸ਼ਰਮਾ ਅਤੇ ਸਮਾਜ ਸੇਵੀ ਦੀਪਕ ਬਾਲੀ ਸਮੇਤ ਕਈ ਪ੍ਰਮੁੱਖ ਸ਼ਖ਼ਸੀਅਤਾਂ ਦੇ ਸ਼ਾਮਲ ਹੋਣ ਦੀ ਸੰਭਾਵਨਾ ਹੈ। ਵਿਧਾਇਕ ਦਿਨੇਸ਼ ਚੱਢਾ ਨੇ ਕਿਹਾ ਕਿ ਇਹ ਸਮਾਗਮ ਸਿਰਫ਼ ਧਾਰਮਿਕ ਆਸਥਾ ਦਾ ਪ੍ਰਤੀਕ ਹੀ ਨਹੀਂ, ਸਗੋਂ ਸਮਾਜ ਵਿੱਚ ਆਪਸੀ ਭਾਈਚਾਰੇ, ਏਕਤਾ ਅਤੇ ਸਦਭਾਵਨਾ ਨੂੰ ਹੋਰ ਮਜ਼ਬੂਤ ਕਰਨ ਦਾ ਵੀ ਇੱਕ ਮਹੱਤਵਪੂਰਨ ਉਪਰਾਲਾ ਹੈ। ਉਨ੍ਹਾਂ ਸਮੂਹ ਸ਼ਿਵ ਭਗਤਾਂ ਅਤੇ ਇਲਾਕਾ ਨਿਵਾਸੀਆਂ ਨੂੰ ਪਰਿਵਾਰ ਸਮੇਤ ਸਮਾਗਮ ਵਿੱਚ ਸ਼ਾਮਲ ਹੋਣ ਦੀ ਅਪੀਲ ਕਰਦਿਆਂ ਕਿਹਾ ਕਿ ਉਹ ਵੱਧ ਤੋਂ ਵੱਧ ਗਿਣਤੀ ਵਿੱਚ ਪਹੁੰਚ ਕੇ ਭਗਵਾਨ ਸ਼ਿਵ ਦਾ ਆਸ਼ੀਰਵਾਦ ਪ੍ਰਾਪਤ ਕਰਨ ਅਤੇ ਭਜਨਾਂ ਦੀ ਇਸ ਪਵਿੱਤਰ ਸੰਧਿਆ ਦਾ ਆਨੰਦ ਮਾਣਨ।
  • Related Posts

    ਤਲਵੰਡੀ ਪੁੱਲ ਚੌਂਕ ‘ਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਕੇਂਦਰ ਤੇ ਪੰਜਾਬ ਸਰਕਾਰ ਖ਼ਿਲਾਫ਼ ਅਰਥੀ ਫੂਕ ਮੁਜ਼ਾਹਰਾ, ਬਰਨਾਲਾ ਲਾਠੀਚਾਰਜ ਤੇ ਪਟਿਆਲਾ ਕਾਰਵਾਈ ਦੀ ਕੀਤੀ ਨਿੰਦਾ। *ਹੱਕਾਂ ਦੀ ਆਵਾਜ਼ ਦਬਾਉਣ ਦੇ ਦੋਸ਼; ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਕਈ ਥਾਵਾਂ ‘ਤੇ ਫੂਕੇ ਸਰਕਾਰਾਂ ਦੇ ਪੁਤਲੇ।

    Spread the love

    Spread the loveਪਰਮਜੀਤ ਸਿੰਘ, ਪੰਜਾਬ ਦਾ ਖੁਲਾਸਾ=ਸੁਲਤਾਨਪੁਰ ਲੋਧੀ/ਡਡਵਿੰਡੀ -ਸੁਲਤਾਨਪੁਰ ਲੋਧੀ, ਜ਼ਿਲ੍ਹਾ ਕਪੂਰਥਲਾ ਵਿੱਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਜ਼ਿਲ੍ਹਾ ਪ੍ਰਧਾਨ ਸਰਵਣ ਸਿੰਘ ਬਾਊਪੁਰ ਦੀ ਰਹਿਨੁਮਾਈ ਹੇਠ ਐਤਵਾਰ ਨੂੰ ਸੁਲਤਾਨਪੁਰ…

    ਪੀਐਚਡੀ ਦੀ ਵਿਦਿਆਰਥਣ ਨੇ ਲਾਏ ਪੰਜਾਬ ਕੇਂਦਰੀ ਯੂਨੀਵਰਸਿਟੀ ਘੁੱਦਾ ਦੇ ਹੈੱਡ ਪ੍ਰੋਫੈਸਰ ‘ਤੇ ਮਾਨਸਿਕ ਪਰੇਸ਼ਾਨ ਕਰਨ ਦੇ ਦੋਸ਼ 

    Spread the love

    Spread the love ਬਠਿੰਡਾ 26 ਜੁਲਾਈ(ਸੁਰਿੰਦਰਪਾਲ ਸਿੰਘ):ਪ੍ਰੈੱਸ ਕਲੱਬ ਬਠਿੰਡਾ ਵਿਖੇ ਪੱਤਰਕਾਰਵਾਰਤਾ ਮੌਕੇ ਪੀਐਚਡੀ ਬੋਟਨੀ ਦੀ ਵਿਦਿਆਰਥਣ ਸਾਕਸ਼ੀ ਯਾਦਵ ਨੇ ਆਪਣੇ ਡਿਪਾਰਟਮੈਂਟ ਦੇ ਹੈਡ ਅਤੇ ਸੁਪਰਵਾਈਜ਼ਰ ਡਾਕਟਰ ਵਿਨੇ ਕੁਮਾਰ ‘ਤੇ ਸੰਗੀਨ…

    Leave a Reply

    Your email address will not be published. Required fields are marked *