ਐਲਗਰਾਂ ਸੁਆ ਨਦੀ ਦੇ ਪੁਲ ਦੀ ਮੁਰੰਮਤ ਦੀ ਚੱਲ ਰਹੀ ਕੱਛੂ ਦੀ ਚਾਲ ਤੋਂ ਇਲਾਕਾ ਨਿਵਾਸੀ ਡਾਹਢੇ ਪ੍ਰੇਸ਼ਾਨ ਵਿਕਾਸ ਦਾ ਢੰਡੋਰਾ ਪਿੱਟ ਰਹੀ ਸਰਕਾਰ ਸਾਢੇ ਤਿੰਨ ਸਾਲ ਤੋਂ ਇੱਕ ਪੁਲ ਦੀ ਮੁਰੰਮਤ ਨਹੀਂ ਕਰਵਾ ਸਕੀ: ਗੌਰਵ ਰਾਣਾ

Spread the love
ਨੂਰਪੁਰ ਬੇਦੀ, 25 ਜੁਲਾਈ (ਦਲਜੀਤ ਚਨੌਲੀ ):=ਨੂਰਪੁਰ ਬੇਦੀ–ਨੰਗਲ ਮੁੱਖ ਮਾਰਗ ‘ਤੇ ਐਲਗਰਾਂ ਸੁਆ ਨਦੀ ਉੱਪਰ ਬਣੇ ਪੁਲ ਦੀ ਮੁਰੰਮਤ ਦਾ ਕੰਮ ਬੇਹੱਦ ਧੀਮੀ ਰਫ਼ਤਾਰ ਨਾਲ ਚੱਲਣ ਕਾਰਨ ਇਲਾਕਾ ਨਿਵਾਸੀਆਂ ਅਤੇ ਰਾਹਗੀਰਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਲੰਬੇ ਸਮੇਂ ਤੋਂ ਬੰਦ ਪਏ ਇਸ ਪੁਲ ਕਾਰਨ ਲੋਕਾਂ ਨੂੰ ਰੋਜ਼ਾਨਾ 20 ਤੋਂ 25 ਕਿਲੋਮੀਟਰ ਦਾ ਵਾਧੂ ਸਫ਼ਰ ਤੈਅ ਕਰਨਾ ਪੈਂਦਾ ਹੈ, ਜਿਸ ਨਾਲ ਸਮੇਂ ਅਤੇ ਧਨ ਦੋਵਾਂ ਦਾ ਨੁਕਸਾਨ ਹੋ ਰਿਹਾ ਹੈ।ਜ਼ਿਕਰਯੋਗ ਹੈ ਕਿ ਇਲਾਕੇ ਵਿੱਚ ਕਥਿਤ ਗੈਰਕਾਨੂੰਨੀ ਮਾਈਨਿੰਗ ਕਾਰਨ ਪੁਲ ਦੇ ਪਿੱਲਰ ਆਪਣੀ ਥਾਂ ਤੋਂ ਖਿਸਕ ਗਏ ਸਨ, ਜਿਸ ਨਾਲ ਪੁਲ ਖ਼ਤਰਨਾਕ ਹਾਲਤ ਵਿੱਚ ਪਹੁੰਚ ਗਿਆ। ਇਸ ਨੂੰ ਧਿਆਨ ਵਿੱਚ ਰੱਖਦਿਆਂ ਲੋਕ ਨਿਰਮਾਣ ਵਿਭਾਗ ਨੇ 22 ਦਸੰਬਰ 2023 ਨੂੰ ਪੁਲ ਦੇ ਦੋਵੇਂ ਪਾਸਿਆਂ ਤੋਂ ਆਵਾਜਾਈ ਪੂਰੀ ਤਰ੍ਹਾਂ ਬੰਦ ਕਰ ਦਿੱਤੀ ਸੀ। ਇਸ ਤੋਂ ਬਾਅਦ ਪੁਲ ਦੀ ਮੁਰੰਮਤ ਦਾ ਕੰਮ ਸ਼ੁਰੂ ਤਾਂ ਕੀਤਾ ਗਿਆ, ਪਰ ਇਸ ਦੀ ਰਫ਼ਤਾਰ ਇੰਨੀ ਧੀਮੀ ਹੈ ਕਿ ਲੋਕਾਂ ਵਿੱਚ ਭਾਰੀ ਨਾਰਾਜ਼ਗੀ ਪਾਈ ਜਾ ਰਹੀ ਹੈ।ਇਸ ਸਬੰਧੀ ਗੱਲਬਾਤ ਕਰਦੇ ਹੋਏ ਗੌਰਵ ਰਾਣਾ ਨੇ ਕਿਹਾ ਕਿ ਇਸ ਪੁਲ ਦੇ ਬੰਦ ਹੋਣ ਨਾਲ ਨੂਰਪੁਰ ਬੇਦੀ ਤੋਂ ਕਲਮਾ ਰਾਹੀਂ ਨੰਗਲ, ਹਿਮਾਚਲ ਪ੍ਰਦੇਸ਼ ਅਤੇ ਪੰਜਾਬ ਵਿਚਕਾਰ ਆਵਾਜਾਈ ਕਰਨ ਵਾਲੇ ਹਜ਼ਾਰਾਂ ਲੋਕ ਪ੍ਰਭਾਵਿਤ ਹੋ ਰਹੇ ਹਨ। ਧਾਰਮਿਕ ਸਥਾਨਾਂ ਵੱਲ ਜਾਣ ਵਾਲੇ ਸ਼ਰਧਾਲੂਆਂ ਨੂੰ ਵੀ ਲੰਮਾ ਚੱਕਰ ਕੱਟ ਕੇ ਆਪਣੀ ਮੰਜ਼ਿਲ ਤੱਕ ਪਹੁੰਚਣਾ ਪੈਂਦਾ ਹੈ। ਸਭ ਤੋਂ ਵੱਧ ਮੁਸ਼ਕਲ ਪੁਲ ਦੇ ਦੋਵੇਂ ਪਾਸਿਆਂ ਵਸਦੇ ਕਰੀਬ 10 ਤੋਂ 15 ਪਿੰਡਾਂ ਦੇ ਲੋਕਾਂ ਨੂੰ ਆ ਰਹੀ ਹੈ, ਜਿਨ੍ਹਾਂ ਦੇ ਆਪਸੀ ਰਿਸ਼ਤੇਦਾਰੀਆਂ ਅਤੇ ਰੋਜ਼ਾਨਾ ਦੇ ਕੰਮਕਾਜ ਵੀ ਪ੍ਰਭਾਵਿਤ ਹੋ ਰਹੇ ਹਨ।ਤਿੰਨ ਸਾਲ ਪਹਿਲਾਂ ਬਣੇ ਹਾਲਾਤਾਂ ਨੂੰ ਦੇਖਦਿਆਂ ਕਿਲ੍ਹਾ ਆਨੰਦਗੜ੍ਹ ਸਾਹਿਬ ਕਾਰ ਸੇਵਾ ਵੱਲੋਂ ਸੰਗਤ ਦੀ ਸਹੂਲਤ ਲਈ ਸੁਆ ਨਦੀ ‘ਤੇ ਇੱਕ ਆਰਜ਼ੀ ਪੁਲ ਬਣਾਇਆ ਗਿਆ ਸੀ, ਪਰ ਬਰਸਾਤੀ ਪਾਣੀ ਦੇ ਤੇਜ਼ ਵਹਾਅ ਕਾਰਨ ਉਹ ਵੀ ਰੁੜ੍ਹ ਗਿਆ। ਇਸ ਤੋਂ ਬਾਅਦ ਦੋਵੇਂ ਪਾਸਿਆਂ ਦੇ ਲੋਕਾਂ ਦਾ ਆਪਸੀ ਸੰਪਰਕ ਲਗਭਗ ਟੁੱਟ ਚੁੱਕਾ ਹੈ।ਇਸ ਸਬੰਧੀ ਗੱਲਬਾਤ ਕਰਦਿਆਂ ਪੰਜਾਬ ਮੋਰਚਾ ਦੇ ਕਨਵੀਨਰ ਗੌਰਵ ਰਾਣਾ ਨੇ ਕਿਹਾ ਕਿ ਸੂਬਾ ਸਰਕਾਰ ਵਿਕਾਸ ਦੇ ਵੱਡੇ-ਵੱਡੇ ਦਾਅਵੇ ਕਰ ਰਹੀ ਹੈ, ਪਰ ਜ਼ਮੀਨੀ ਹਕੀਕਤ ਇਸ ਦੇ ਉਲਟ ਹੈ। ਉਨ੍ਹਾਂ ਕਿਹਾ ਕਿ ਜੇਕਰ ਇੱਕ ਪੁਲ ਦੀ ਮੁਰੰਮਤ ਕਰਨ ਲਈ ਹੀ ਸਰਕਾਰ ਨੂੰ ਸਾਢੇ ਤਿੰਨ ਸਾਲ ਤੋਂ ਵੱਧ ਸਮਾਂ ਲੱਗ ਰਿਹਾ ਹੈ ਤਾਂ ਬਾਕੀ ਵਿਕਾਸ ਕਾਰਜਾਂ ਦਾ ਅੰਦਾਜ਼ਾ ਸਹਿਜੇ ਹੀ ਲਗਾਇਆ ਜਾ ਸਕਦਾ ਹੈ।ਉਨ੍ਹਾਂ ਦੋਸ਼ ਲਗਾਇਆ ਕਿ ਇਲਾਕੇ ਦੀਆਂ ਕਈ ਸੜਕਾਂ ਉੱਪਰ ਅੱਧ-ਅਧੂਰਾ ਪ੍ਰੀਮਿਕਸ ਪਾ ਕੇ ਕੰਮ ਛੱਡ ਦਿੱਤਾ ਗਿਆ ਹੈ, ਜਦਕਿ ਕਈ ਲਿੰਕ ਸੜਕਾਂ ‘ਤੇ ਟਾਈਲਾਂ ਲਗਾ ਕੇ ਉਨ੍ਹਾਂ ਦਾ ਕੁਦਰਤੀ ਸਰੂਪ ਵੀ ਖ਼ਰਾਬ ਕੀਤਾ ਜਾ ਰਿਹਾ ਹੈ। ਰਾਣਾ ਨੇ ਖੁਲਾਸਾ ਕਰਦਿਆਂ ਦੱਸਿਆ ਕਿ ਰੋਡ ਉੱਤੇ ਟਾਇਲਾ ਉਨ੍ਹਾਂ ਸਥਾਨਾਂ ਤੇ ਹੀ ਲੱਗਦੀਆਂ ਹਨ ਜਿਨਾਂ ਏਰੀਆ ਵਿੱਚ ਡਿਜਾਸਟਰ ਜਾਂ ਹੜ੍ਹਾ ਦੀ ਮਾਰ ਹੋਵੇ ਪਰ ਇਸ ਥੋੜੀ ਜਿਹੀ ਡਿਜ਼ਾਸਟਰ ਵਰਗੇ ਹਾਲਾਤਾਂ ਦੀ ਪ੍ਰਕਿਰਿਆ ਨੂੰ ਕਈ ਲਿੰਕ ਰੋੜਾਂ ਉੱਤੇ ਲਗਾਉਣਾ ਜਿੱਥੇ ਨਿਯਮਾਂ ਦੀ ਉਲੰਘਣਾ ਹੈ ਉਥੇ ਹੀ ਆਉਣ ਵਾਲੇ ਸਮੇਂ ਵਿੱਚ ਲਿੰਕ ਰੋੜਾਂ ਦੇ ਕੁਦਰਤੀ ਸਵਰੂਪ ਨਾਲ ਛੇੜਛਾੜ ਭਰੀ ਚੁਨੌਤੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਇਸ਼ਤਿਹਾਰਬਾਜ਼ੀ ‘ਤੇ ਵੱਡਾ ਖ਼ਰਚ ਕਰਕੇ ਸੂਬੇ ਨੂੰ ਕਰਜ਼ੇ ਹੇਠ ਦੱਬ ਦਿੱਤਾ ਹੈ, ਪਰ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਦੇਣ ਵਿੱਚ ਅਸਫਲ ਰਹੀ ਹੈ।ਗੌਰਵ ਰਾਣਾ ਨੇ ਕਿਹਾ ਕਿ “ਜਿਹੜੀ ਸਰਕਾਰ ਸਾਢੇ ਤਿੰਨ ਸਾਲ ਵਿੱਚ ਇੱਕ ਪੁਲ ਦੀ ਮੁਰੰਮਤ ਨਹੀਂ ਕਰਵਾ ਸਕੀ, ਉਸ ਤੋਂ ਲੋਕ ਹੋਰ ਕੀ ਉਮੀਦ ਰੱਖ ਸਕਦੇ ਹਨ?”
  • Related Posts

    ਬਲਾਚੌਰ ਵਿਖੇ ਭਾਜਪਾ ਦੀ ਅਹਿਮ ਮੀਟਿੰਗ, ਸੰਗਠਨ ਨੂੰ ਮਜ਼ਬੂਤ ਕਰਨ ਤੇ ਪਾਰਟੀ ਦੀਆਂ ਗਤੀਵਿਧੀਆਂ ਸਬੰਧੀ ਹੋਇਆ ਵਿਚਾਰ-ਵਟਾਂਦਰਾ

    Spread the love

    Spread the love ਬਲਾਚੌਰ, 29 ਸਤੰਬਰ (ਜਤਿੰਦਰਪਾਲ ਸਿੰਘ ਕਲੇਰ) : ਬਲਾਚੌਰ ਵਿਖੇ ਅੱਜ ਭਾਰਤੀ ਜਨਤਾ ਪਾਰਟੀ ਦੀ ਅਹਿਮ ਮੀਟਿੰਗ ਹੋਈ, ਜਿਸ ਵਿੱਚ ਪਾਰਟੀ ਦੀਆਂ ਗਤੀਵਿਧੀਆਂ, ਸੰਗਠਨਾਤਮਕ ਮਾਮਲਿਆਂ ਅਤੇ ਪਾਰਟੀ ਨੂੰ…

    ਆਂਗਨਵਾੜੀ ਸੈਂਟਰ ਵਿਖੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਜਨਮ ਦਿਨ ਮਨਾਇਆ ਬੱਚਿਆਂ ਨੇ ਪੇਸ਼ ਕੀਤੇ ਦੇਸ਼ ਭਗਤੀ ਦੇ ਗੀਤ, ਸ਼ਹੀਦ ਦੇ ਜੀਵਨ ਤੋਂ ਪ੍ਰੇਰਨਾ ਲੈਣ ਦਾ ਦਿੱਤਾ ਸੁਨੇਹਾ

    Spread the love

    Spread the love ਮਾਛੀਵਾੜਾ ਸਾਹਿਬ, 29=ਸਤੰਬਰ (ਸੁੱਚਾ ਬੰਗੜ) – ਸਥਾਨਕ ਆਂਗਨਵਾੜੀ ਸੈਂਟਰ ਨੰਬਰ 122 ਵਿਖੇ ਦੇਸ਼ ਦੇ ਮਹਾਨ ਕ੍ਰਾਂਤੀਕਾਰੀ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਜੀ ਦਾ ਜਨਮ ਦਿਹਾੜਾ ਬੜੀ ਹੀ ਸ਼ਰਧਾ…

    Leave a Reply

    Your email address will not be published. Required fields are marked *